marīमरी
ਸੰਗ੍ਯਾ- ਮਾਰੀ. ਵਧਾ. ਦੇਖੋ, ਮਰਕ ਅਤੇ ਅੰ. murrain "ਇਸ ਪ੍ਰਕਾਰ ਪੁਰ ਮਰੀ ਹਟਾਈ." (ਗੁਪ੍ਰਸੂ) ੨. ਰਾਵਲਪਿੰਡੀ ਜਿਲੇ ਦਾ ਇੱਕ ਪਹਾੜੀ ਸਟੇਸ਼ਨ, ਜੋ ਰਾਵਲਪਿੰਡੀ ਤੋਂ ੩੯ ਮੀਲ ਹੈ. ਇਸ ਦੀ ਸਮੁੰਦਰ ਤੋਂ ਉਚਿਆਈ ੭੫੧੭ ਫੁਟ ਹੈ.
संग्या- मारी. वधा. देखो, मरक अते अं. murrain "इस प्रकार पुर मरी हटाई." (गुप्रसू) २. रावलपिंडी जिले दा इॱक पहाड़ी सटेशन, जो रावलपिंडी तों ३९ मील है. इस दी समुंदर तों उचिआई ७५१७ फुट है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮਾੜੀ। ੨. ਵਿ- ਮਾਰਣ ਵਾਲਾ। ੩. ਫ਼ਾ. [ماری] ਵਿ- ਮਾਰਿਆ ਹੋਇਆ. ਕ਼ਤਲ ਕੀਤਾ। ੪. ਕੁਚਲਿਆ ਹੋਇਆ. ਮਰਦਿਤ....
ਸੰ. ਸੰਗ੍ਯਾ- ਮਾਰਨ ਵਾਲਾ, ਛੂਤ ਦਾ ਭਯੰਕਰ ਰੋਗ. ਵਬਾ. ਮਰੀ. ਪਲੇਗ (plague) ਆਦਿ। ੨. ਸੰ. मर्क. ਧਾ- ਜਾਣਾ, ਚਲਣਾ, ਉਛਲਣਾ। ੩. ਸੰਗ੍ਯਾ- ਮਰ੍ਕ. ਸੂਰਯਗ੍ਰਹ਼ਣ।੪ ਆਮਰ੍ਕ. ਦੈਤਾਂ ਦਾ ਇੱਕ ਪੁਰੋਹਿਤ, ਜੋ ਸ਼ੁਕ੍ਰ ਦਾ ਪੁਤ੍ਰ ਸੀ. ਦੇਖੋ, ਸੰਡਾਮਰਕਾ। ੫. ਦੇਹ. ਸਰੀਰ. ੬. ਪੌਣ. ਵਾਯੁ। ੭. ਬਾਂਦਰ। ੮. ਵਿ- ਮਾਂਜਣ ਲਾਇਕ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਮਾਰੀ. ਵਧਾ. ਦੇਖੋ, ਮਰਕ ਅਤੇ ਅੰ. murrain "ਇਸ ਪ੍ਰਕਾਰ ਪੁਰ ਮਰੀ ਹਟਾਈ." (ਗੁਪ੍ਰਸੂ) ੨. ਰਾਵਲਪਿੰਡੀ ਜਿਲੇ ਦਾ ਇੱਕ ਪਹਾੜੀ ਸਟੇਸ਼ਨ, ਜੋ ਰਾਵਲਪਿੰਡੀ ਤੋਂ ੩੯ ਮੀਲ ਹੈ. ਇਸ ਦੀ ਸਮੁੰਦਰ ਤੋਂ ਉਚਿਆਈ ੭੫੧੭ ਫੁਟ ਹੈ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਦੇਖੋ, ਫੁੱਟ। ੨. ਇੱਕ ਪ੍ਰਕਾਰ ਦੀ ਮੋਟੀ ਕੱਕੜੀ ਜੋ ਖਰਬੂਜੇ ਜੇਹੀ ਹੁੰਦੀ ਹੈ, ਅਰ ਪੱਕਣ ਪੁਰ ਫਟ ਜਾਂਦੀ ਹੈ। ੩. ਅੰ. foot ਗਜ਼ ਦਾ ਤੀਜਾ ਹਿੱਸਾ. ਬਾਰਾਂ ਇੰਚ ਦਾ ਮਾਪ....