malāgīrīमलागीरी
ਵਿ- ਮਲਯਗੀਰੀ ਦੇ ਚੰਦਨ ਜੇਹਾ ਹੈ ਰੰਗ ਜਿਸ ਦਾ, ਸੰਦਲੀ.
वि- मलयगीरी दे चंदन जेहा है रंग जिस दा, संदली.
ਸੰ. चन्दन ਸੰਗ੍ਯਾ- ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏ ਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੁ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰ ਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. "ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ." (ਵਾਰ ਜੈਤ) ੨. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰ ਦਿੱਤਾ. ਦੇਖੋ, ਧੰਨਾ ਸਿੰਘ....
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਸੰਦਲ ਰੰਗਾ. "ਸੁਭੇ ਸੰਦਲੀ ਬਾਜਿ ਰਾਜੀ." (ਪਾਰਸਾਵ) ੨. ਸੰਦਲ ਦਾ. ਚੰਦਨ ਦਾ। ੩. ਸੰਗ੍ਯਾ- ਲੰਮੇ ਪੈਰਾਂ ਵਾਲੀ ਟਿਕਟਿਕੀ, ਜੋ ਮਕਾਨਾਂ ਵਿੱਚ ਰੰਗ ਰੋਗਨ ਕਰਨ ਲਈ ਵਰਤੀਦੀ ਹੈ। ੪. ਦੇਖੋ, ਫੂਲ ਵੰਸ਼....