masalāमसला
ਅ਼. [مسلہ] ਸੰਗ੍ਯਾ- ਵਿਚਾਰ ਯੋਗ੍ਯ ਬਾਤ. ਧਰਮ ਦੀ ਬਾਤ. ਜੋ ਵਿਚਾਰ ਦੇਲਾਇਕ ਹੋਵੇ। ੨. ਅ਼. [مشلہ] ਮਸਲਾ. ਕਹਾਵਤ. ਅਖਾਣ. "ਮਸਲਾ ਇਹ ਮਸ਼ਹੂਰ ਜਗਤ ਮੇ ਜਾਨਿਯੇ," (ਚਰਿਤ੍ਰ ੨੨੬)
अ़. [مسلہ] संग्या- विचार योग्य बात. धरम दी बात. जो विचार देलाइक होवे। २. अ़. [مشلہ] मसला. कहावत. अखाण. "मसला इह मशहूर जगत मे जानिये," (चरित्र २२६)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਿਚਾਰ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. ਵਾਰ੍ਤਾ. ਗੱਲ. "ਝੂਠ ਬਾਤ. ਸਾ ਸਚਕਰਿ ਜਾਤੀ." (ਗਉ ਮਃ ੫) ੨. ਵਸ੍ਤ. ਚੀਜ਼. "ਏਕ ਬਾਤ ਮਾਂਗਨ ਕਉ ਆਵੈ।ਬੀਸਿਕ ਬਾਤ ਘਰੈਂ ਲੈਜਾਵੈ." (ਰਾਮਾਵ) ੩. ਸੰ. ਵਾਤ. ਵਾਯੁ. ਪਵਨ. "ਯਾ ਕਹਿਂ ਕਲਿ ਕੀ ਬਾਤ ਨ ਲਾਗੀ." (ਚਰਿਤ੍ਰ ੪੯) ਕਲਿਯੁਗ ਦੀ ਹਵਾ ਨਹੀ ਲੱਗੀ। ੪. ਵਾਤ ਧਾਤੁ. ਬਾਦੀ. ਬਲਗਮ. "ਕਾਢਿ ਕੁਠਾਰੁ ਪਿਤ ਬਾਤ ਹੰਤਾ." (ਟੋਢੀ ਮਃ ੫) ਵਾਤ ਪਿੱਤ ਨਾਸ਼ਕ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸੰਗ੍ਯਾ- ਕਥਾਵਤ ਕਹਿਣ ਵਿੱਚ ਆਈ ਹੋਈ ਬਾਤ। ੨. ਪਹੇਲੀ. ਅਦ੍ਰਿਸ੍ਟਕੂਟ। ੩. ਕਥਾ. "ਉਆ ਕੀ ਕਹੀ ਨ ਜਾਇ ਕਹਾਵਤ." (ਸਾਰ ਮਃ ੫) "ਮਨਮੁਖ ਅੰਧੁ ਕਹਾਵਥ." (ਮਾਰੂ ਮਃ ੫)...
ਸੰ. ਆਖ੍ਯਾਨ. ਸੰਗ੍ਯਾ- ਕਥਾ. ਪ੍ਰਸੰਗ. ਕਹਾਣੀ। ੨. ਕਹਾਵਤ. ਜਰਬੁਲਮਸਲ. Proverb. ਦੇਖੋ, ਲੋਕੋਕ੍ਤਿ....
ਅ਼. [مسلہ] ਸੰਗ੍ਯਾ- ਵਿਚਾਰ ਯੋਗ੍ਯ ਬਾਤ. ਧਰਮ ਦੀ ਬਾਤ. ਜੋ ਵਿਚਾਰ ਦੇਲਾਇਕ ਹੋਵੇ। ੨. ਅ਼. [مشلہ] ਮਸਲਾ. ਕਹਾਵਤ. ਅਖਾਣ. "ਮਸਲਾ ਇਹ ਮਸ਼ਹੂਰ ਜਗਤ ਮੇ ਜਾਨਿਯੇ," (ਚਰਿਤ੍ਰ ੨੨੬)...
ਅ਼. [مشہوُر] ਮਸ਼ਹੂਰ. ਵਿ- ਸ਼ੁਹਰਤ ਵਾਲਾ. ਪ੍ਰਸਿੱਧ. "ਆਬਾਦਾਨੁ ਸਦਾ ਮਸਹੂਰ." (ਗਉ ਰਵਿਦਾਸ)...
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....