masānaमसाण
ਸੰ. ਸ਼ਮਸ਼ਾਨ. ਸੰਗ੍ਯਾ- ਸਵ (ਮੁਰਦੇ) ਦੇ ਸੌਣ ਦਾ ਅਸਥਾਨ। ੨. ਮੁਰਦਾ. ਲੋਥ. "ਜਿਤੁ ਤਨਿ ਬਿਰਹੁ ਨ ਊਪਜੈ, ਸੋ ਤਨੁ ਜਾਣੁ ਮਸਾਣ." (ਸ. ਫਰੀਦ) ੩. ਪ੍ਰੇਤ. "ਤਹਿਂ ਹੜਹੜਾਇ ਹੱਸੇ ਮਸਾਣ." (ਵਿਚਿਤ੍ਰ)
सं. शमशान. संग्या- सव (मुरदे) दे सौण दा असथान। २. मुरदा. लोथ. "जितु तनि बिरहु न ऊपजै, सो तनु जाणु मसाण." (स. फरीद) ३. प्रेत. "तहिं हड़हड़ाइ हॱसे मसाण." (विचित्र)
ਸੰ. ਸ਼ਮ੍ਸ਼ਾਨ. ਸੰਗ੍ਯਾ- ਜਿਸ ਥਾਂ ਸ਼ਮਾ੍ਨ (ਮੁਰਦੇ) ਸੌਣ. ਮੁਰਦਿਆਂ ਦੇ ਸੌਣ ਦੀ ਥਾਂ. ਮੜ੍ਹੀਆਂ ਦਾ ਥਾਂ. ਮੁਰਦੇ ਫੂਕਣ ਅਤੇ ਦੱਬਣ ਦੀ ਥਾਂ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਸਉਣ। ੨. ਸ਼ਕੁਨ. ਦੇਖੋ, ਅਪਸਗਨ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਫ਼ਾ. [مُردہ] ਵਿ- ਮੋਇਆ ਹੋਇਆ. ਮ੍ਰਿਤਕ. ਪ੍ਰਾਣ ਰਹਿਤ....
ਸੰਗ੍ਯਾ- ਪ੍ਰਾਣ ਰਹਿਤ. ਦੇਹ. ਲਾਸ਼. "ਸਾਸ ਬਿਨਾ ਮਿਰਤਕ ਕੀ ਲੋਥਾ." (ਸੁਖਮਨੀ)...
ਦੇਖੋ, ਜਿਤ। ੨. ਕ੍ਰਿ. ਵਿ- ਜਬਕਿ. "ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ?" (ਵਾਰ ਆਸਾ) ੩. ਜਿਧਰ. ਜਿਸ ਪਾਸੇ. "ਜਿਤੁ ਕੋ ਲਾਇਆ ਤਿਤੁ ਹੀ ਲਾਗਾ." (ਆਸਾ ਕਬੀਰ) ੪. ਜਿੱਥੇ. ਜਹਾਂ. "ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ?" (ਸੂਹੀ ਮਃ ੫) ੫. ਜਿਸ ਤੋਂ. ਜਿਸ ਸੇ. "ਬਧਾ ਛੁਟਹਿ ਜਿਤੁ." (ਸ੍ਰੀ ਮਃ ੧. ਪਹਰੇ) ੬. ਸਰਵ- ਜਿਸ. "ਜਿਤੁ ਦਿਹਾੜੇ ਧਨ ਵਰੀ." (ਸ. ਫਰੀਦ) "ਜਿਤੁ ਸੇਵਿਐ ਸੁਖ ਹੋਇ ਘਨਾ." (ਬਿਲਾ ਮਃ ੫)...
ਤਨ (ਸ਼ਰੀਰ) ਕਰਕੇ. "ਮਨਿ ਤਨਿ ਜਾਪੀਐ ਭਗਵਾਨ." (ਕਲਿ ਮਃ ੫) ੩. ਦੇਹ ਮੇਂ. "ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ." (ਪ੍ਰਭਾ ਮਃ ੧) ੩. ਦੇਹ ਕੋ. ਸ਼ਰੀਰ ਨੂੰ. "ਨਾਮ ਬਿਨਾ ਤਨਿ ਕਿਛੁ ਨ ਸੁਖਾਵੈ." (ਪ੍ਰਭਾ ਮਃ ੧) ੪. ਤਨ (ਸ਼ਰੀਰ) ਉੱਪਰ. "ਜਿਤੁ ਤਨਿ ਪਾਈਅਹਿ ਨਾਨਕਾ, ਸੇ ਤਨੁ ਹੋਵਹਿ ਛਾਰ." (ਵਾਰ ਆਸਾ) ੫. ਸ਼ਰੀਰ ਦੇ. "ਜੋਗ ਜੁਗਤਿ ਤਨਿ ਭੇਦ." (ਜਪੁ) ਭਾਵ- ਖਟਚਕ੍ਰ ਆਦਿ ਦਾ ਗ੍ਯਾਨ....
ਦੇਖੋ, ਬਿਰਹ। ੨. ਪ੍ਰਮ. ਸਨੇਹ. "ਮੈ ਮਨਿ ਤਨਿ ਬਿਰਹੁ ਅਤਿ ਅਗਲਾ." (ਸ੍ਰੀ ਮਃ ੪) "ਲਾਇ ਬਿਰਹੁ ਭਗਰ੍ਵਤ ਸੰਗੇ." (ਬਿਲਾ ਛੰਤ ਮਃ ੫)...
ਸੰ. ਸੰਗ੍ਯਾ- ਸ਼ਰੀਰ. ਦੇਹ. "ਤਨੁ ਧਨੁ ਆਪਨ ਥਾਪਿਓ." (ਧਨਾ ਮਃ ੫) ੨. ਚਮੜਾ ਤੁਚਾ। ੩. ਵਿ- ਪਤਲਾ. ਕ੍ਰਿਸ਼। ੪. ਥੋੜਾ। ੫. ਕੋਮਲ। ੬. ਸੁੰਦਰ। ੭. ਸਿੰਧੀ. ਸੰਗ੍ਯਾ- ਪੇਟ. ਉਦਰ। ੮. ਤਨਯ (ਪੁਤ੍ਰ) ਲਈ ਭੀ ਤਨੁ ਸ਼ਬਦ ਆਇਆ ਹੈ. "ਗੁਰੁ ਰਾਮਦਾਸ ਤਨੁ ਸਰਬਮੈ ਸਹਜਿ ਚੰਦੋਆ ਤਾਣਿਅਉ." (ਸਵੈਯੇ ਮਃ ੫. ਕੇ)...
ਵਿ- ਗ੍ਯਾਤਾ. ਜਾਣਨ ਵਾਲਾ. "ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ." (ਸ੍ਰੀ ਮਃ ੫) "ਅੰਧੀ ਦੁਨੀਆ ਸਾਹਿਬ ਜਾਣੁ." (ਆਸਾ ਮਃ ੧) ੨. ਕ੍ਰਿ- ਜਾਣਨਾ. "ਆਪੇ ਆਖਣੁ ਆਪੇ ਜਾਣੁ." (ਵਾਰ ਰਾਮ ੧. ਮਃ ੧) ੩. ਵ੍ਯ- ਮਾਨੋ. ਗੋਯਾ. "ਜਾਣੁ ਨ ਜਾਏ ਮਾਈਆਂ ਜੂਝੇ ਸੂਰਮੇ." (ਚੰਡੀ ੩) ੪. ਜਾਣ (ਗਮਨ ਕਰਨ) ਵਾਲਾ. "ਕਹਾ ਤੇ ਆਇਆ ਕਹਾ ਇਹੁ ਜਾਣੁ." (ਵਾਰ ਮਲਾ ਮਃ ੧) ੫. ਫ਼ਾ. [زیاں] ਜ਼ਯਾਨ. ਸੰਗ੍ਯਾ- ਹਾਨੀ. ਨੁਕ਼ਸਾਨ."ਵਾਹੇਂਦੜ ਜਾਣੁ." (ਵਾਰ ਮਾਝ ਮਃ ੨) ਆਕਾਸ਼ ਨੂੰ ਤੀਰ ਵਾਹੁਣ ਵਾਲੇ ਦਾ ਹੀ ਨੁਕ਼ਸਾਨ ਹੈ, ਕਿਉਂਕਿ ਹਟਕੇ ਉਸੇ ਪੁਰ ਆਵੇਗਾ, ਆਕਾਸ਼ ਦਾ ਕੁਝ ਨਹੀਂ ਵਿਗੜੇਗਾ। ੬. ਅ਼. [ذاں] ਜਾਨ. ਦੋਸ. ਵਿਕਾਰ. ਐ਼ਬ। ੭. ਦੇਖੋ, ਜਾਣ ੩....
ਸੰ. ਸ਼ਮਸ਼ਾਨ. ਸੰਗ੍ਯਾ- ਸਵ (ਮੁਰਦੇ) ਦੇ ਸੌਣ ਦਾ ਅਸਥਾਨ। ੨. ਮੁਰਦਾ. ਲੋਥ. "ਜਿਤੁ ਤਨਿ ਬਿਰਹੁ ਨ ਊਪਜੈ, ਸੋ ਤਨੁ ਜਾਣੁ ਮਸਾਣ." (ਸ. ਫਰੀਦ) ੩. ਪ੍ਰੇਤ. "ਤਹਿਂ ਹੜਹੜਾਇ ਹੱਸੇ ਮਸਾਣ." (ਵਿਚਿਤ੍ਰ)...
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਸੰ. ਵਿ- ਰਵਾਨਾ ਹੋਇਆ. ਗਿਆ ਹੋਇਆ। ੨. ਸੰਗ੍ਯਾ- ਮੁਰਦਾ. ਮੋਇਆ ਹੋਇਆ ਪ੍ਰਾਣੀ। ੩. ਪੁਰਾਣਾਂ ਅਨੁਸਾਰ ਉਹ ਕਲਪਿਤ ਸ਼ਰੀਰ, ਜੋ ਮਰਣ ਪਿੱਛੋਂ ਜੀਵ ਨੂੰ ਪਿੰਡਦਾਨ ਆਦਿ ਤੋਂ ਪ੍ਰਾਪਤ ਹੁੰਦਾ ਹੈ। ੪. ਨਰਕ ਵਿੱਚ ਰਹਿਣ ਵਾਲਾ ਜੀਵ। ੫. ਪਿਸ਼ਾਚਾਂ ਦੀ ਇੱਕ ਜਾਤਿ, ਜਿਸ ਦੀ ਸ਼ਕਲ ਬਹੁਤ ਡਰਾਵਣੀ ਹੈ. ਭੂਤ....
ਕ੍ਰਿ. ਵਿ- ਤਹਾਂ. ਤਤ੍ਰ. ਉਸ ਥਾਂ. ਉੱਥੇ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...