mahakaमहक
ਸੰਗ੍ਯਾ- ਮਹੀ (ਪ੍ਰਿਥਿਵੀ) ਦਾ ਗੁਣ, ਗੰਧ। ੨. ਸੁਗੰਧ. ਸੁਬਾਸ. ਖ਼ੁਸ਼ਬੂ. "ਇਆ ਦੇਹੀ ਪਰਮਲ ਮਹਕੰਦਾ." (ਗਉ ਕਬੀਰ)
संग्या- मही (प्रिथिवी) दा गुण, गंध। २. सुगंध. सुबास. ख़ुशबू. "इआ देही परमल महकंदा." (गउ कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ. ਵਿ- ਵਿੱਚ. ਅੰਦਰ. ਮਧ੍ਯ. "ਪੂਰਿ ਰਹਿਓ ਤੂੰ ਸਰਬ ਮਹੀ." (ਆਸਾ ਨਾਮਦੇਵ) ੨. ਸੰ. ਧਾ- ਪੂਜਨੀਯ ਹੋਣਾ। ੩. ਸੰਗ੍ਯਾ- ਪ੍ਰਿਥਿਵੀ. "ਧਨ ਪੂਰਨ ਸਭੁ ਮਹੀ." (ਸੋਰ ਮਃ ੯) ੪. ਦੇਖੋ, ਏਕ ਅੱਛਰੀ ਦਾ ਰੂਪ ੨। ੫. ਫ਼ਾ. [مہی] ਬਜ਼ੁਰਗੀ। ੬. ਸਰਦਾਰੀ. ਇਸ ਦਾ ਉੱਚਾਰਣ. ਮਿਹੀ ਭੀ ਹੈ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਸੰ. गन्ध ਧਾ- ਦੁੱਖ ਦੇਣਾ- ਮਾਰਨਾ- ਜਾਣਾ- ਮੰਗਣਾ- ਸ਼ੋਭਾ ਸਹਿਤ ਕਰਨਾ। ੨. ਸੰਗ੍ਯਾ- ਨੱਕ (ਨਾਸਿਕਾ) ਕਰਕੇ ਗ੍ਰਹਣ ਕਰਣ ਯੋਗ੍ਯ ਗੁਣ. ਬੂ. ਬਾਸ. ਮਹਕ. "ਸਹਸ ਤਵ ਗੰਧ ਇਵ ਚਲਤ ਮੋਹੀ." (ਸੋਹਿਲਾ) ੩. ਗੰਧਰਕ। ੪. ਅਹੰਕਾਰ। ੫. ਦੇਖੋ, ਗੰਧੁ।...
ਸੰਗ੍ਯਾ- ਖ਼ੁਸ਼ਬੂ. ਉੱਤਮ ਗੰਧ। ੨. ਕਮਲ। ੩. ਚੰਦਨ। ੪. ਸੌਗੰਦ. ਪ੍ਰਣ. ਪ੍ਰਤਿਗ੍ਯਾ. "ਪਾਰਸ ਚੰਦਨੈ ਤਿਨ ਹੈ ਏਕ ਸੁਗੰਧ." (ਸ. ਕਬੀਰ) ਪਾਰਸ ਅਤੇ ਚੰਦਨ ਦਾ ਨੇਮ ਹੈ ਕਿ ਸਪਰਸ਼ ਕਰਨ ਵਾਲੇ ਨੂੰ ਕੰਚਨ ਅਤੇ ਚੰਦਨ ਕਰਨਾ....
ਦੇਖੋ, ਸੁਵਾਸ....
ਫ਼ਾ. [خوشبوُ] ਖ਼ੁਸ਼ਬੂ. ਸੰਗ੍ਯਾ- ਸੁਗੰਧ. ਸੁਵਾਸ....
ਸੰਗ੍ਯਾ- ਦੇਹ ਤਨ. ਸ਼ਰੀਰ. "ਇਸ ਦੇਹੀ ਕਉ ਸਿਮਰਹਿ ਦੇਵ." (ਭੈਰ ਕਬੀਰ) ੨. ਦੇਹੀਂ. ਦੇਵੇਂ। ੩. ਸੰ. देहिन्. ਜੀਵਾਤਮਾ. "ਮਨ ਕਾ ਜੀਉ ਪਵਨ, ਪਤਿਦੇਹੀ, ਦੇਹੀ ਮਹਿ ਦੇਉ ਸਮਾਗਾ." (ਸੋਰ ਮਃ ੧) ਮਨ ਕਾ ਜੀਵਨ ਪ੍ਰਾਣ, ਪ੍ਰਾਣਾਂ ਦਾ ਪਤਿ ਜੀਵਾਤਮਾ, ਦੇਹੀ (ਜੀਵਾਤਮਾ) ਵਿੱਚ ਦੇਉ (ਪਾਰਬ੍ਰਹਮ) ਸਮਾਇਆ ਹੋਇਆ ਹੈ। ੪. ਦੇਹ ਵਾਲਾ....
ਪ੍ਰਾ. ਪਰਿਮਲ. ਕਈ ਖ਼ੁਸ਼ਬੂਦਾਰ ਪਦਾਰਥਾਂ ਨੂੰ ਮਲਕੇ (ਕੁੱਟਕੇ) ਬਣਾਈ ਹੋਈ ਸੁਗੰਧ. "ਰਸੁ ਪਰਮਲ ਕੀ ਵਾਸੁ." (ਸ੍ਰੀ ਮਃ ੧) ੨. ਉੱਤਮ ਗੰਧ ਭਾਵ- ਚੰਦਨ. "ਅਕਹੁ ਪਰਮਲ ਭਏ. (ਵਡ ਅਃ ਮਃ ੩) ੩. ਦੇਖੋ, ਪਰਮਲੁ। ੪. ਦੇਖੋ, ਪਰਿਮਲ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....