ਮਹਲ, ਮਹਲੁ

mahala, mahaluमहल, महलु


ਅ਼. [محل] ਮਹ਼ਲ. ਸੰਗ੍ਯਾ- ਹ਼ਲੂਲ (ਉਤਰਨ) ਦੀ ਥਾਂ. ਘਰ. ਰਹਣ ਦਾ ਅਸਥਾਨ. ਪਾਸਾਦ। ੨. ਭਾਵ- ਅੰਤਹਕਰਣ. "ਮਹਲ ਮਹਿ ਬੈਠੇ ਅਗਮ ਅਪਾਰ." (ਮਲਾ ਮਃ ੧) ੩. ਮੌਕ਼ਅ. ਯੋਗ੍ਯ ਸਮਾਂ. "ਮਹਲੁ ਕੁਮਹਲੁ ਨ ਜਾਣਨੀ ਮੁਰਖ ਆਪਣੈ ਸੁਆਇ" (ਮਃ ੩. ਵਾਰ ਸੋਰ) ੪. ਅਸਥਾਨ. ਜਗਾ. ਥਾਂ. "ਏਕ ਮਹਲਿ ਤੂੰ ਪੰਡਿਤ ਵਕਤਾ ਏਕ ਮਹਲਿ ਬਲੁ ਹੋਤਾ." (ਗਉ ਮਃ ੫) ੫. ਨਿਜਪਦ. ਨਿਰਵਾਣ. "ਅੰਮ੍ਰਿਤੁ ਪੀਵਹਿ, ਤਾ ਸੁਖ ਲਹਹਿ ਮਹਲੁ." (ਸ੍ਰੀ ਮਃ ੩) ੬. ਅਧਿਕਾਰ. ਪਦਵੀ. ਰੁਤਬਾ. "ਟਹਲ ਮਹਲ ਤਾਕਉ ਮਿਲੈ ਜਾਕਉ ਸਾਧੁ ਕ੍ਰਿਪਾਲੁ." (ਬਾਵਨ) ੭. ਨਿਵਾਸ. ਇਸਥਿਤੀ. "ਹਰਿ ਮਹਲੀ ਮਹਲੁ ਪਾਇਆ." (ਮਾਰੂ ਮਃ ੫) "ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ." (ਸੋਹਿਲਾ) ੮. ਦਬਿਸ੍ਤਾਨੇ ਮਜ਼ਾਹਬ ਦਾ ਕਰਤਾ ਲਿਖਦਾ ਹੈ ਕਿ ਹ਼ਲੂਲ ( [حلوُل] ) ਦਾ ਥਾਂ ਮਹਲ ਹੈ. ਇਸੇ ਲਈ ਸ਼੍ਰੀ ਗੁਰੂ ਨਾਨਕਦੇਵ ਜੀ ਦੇ ਜਾਨਸ਼ੀਨ ਮਹਲ ਕਹੇ ਜਾਂਦੇ ਹਨ ਕਿ ਇੱਕ ਗੁਰੂ ਆਪਣੇ ਤਾਈਂ ਦੂਜੇ ਵਿੱਚ ਹ਼ਲੂਲ (ਉਤਾਰਦਾ) ਹੈ, ਭਾਵ- ਲੀਨ ਕਰਦਾ ਹੈ। ੯. ਮਹਲਾ (ਇਸਤ੍ਰੀ) ਲਈ ਭੀ ਮਹਲ ਸ਼ਬਦ ਆਇਆ ਹੈ. "ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ." (ਮਃ ੧. ਵਾਰ ਮਾਰੂ ੧)


अ़. [محل] मह़ल. संग्या- ह़लूल (उतरन) दी थां. घर. रहण दा असथान. पासाद। २. भाव- अंतहकरण. "महल महि बैठे अगम अपार." (मला मः १) ३. मौक़अ. योग्य समां. "महलु कुमहलु न जाणनी मुरख आपणै सुआइ" (मः ३. वार सोर) ४. असथान. जगा. थां. "एक महलि तूं पंडित वकता एक महलि बलु होता." (गउ मः ५) ५. निजपद. निरवाण. "अंम्रितु पीवहि, ता सुख लहहि महलु." (स्री मः ३) ६. अधिकार. पदवी. रुतबा. "टहल महल ताकउ मिलै जाकउ साधु क्रिपालु." (बावन) ७. निवास. इसथिती. "हरि महली महलु पाइआ." (मारू मः ५) "निज घरि महलु पावहु सुख सहजे." (सोहिला) ८. दबिस्ताने मज़ाहब दा करता लिखदा है कि ह़लूल ( [حلوُل] ) दा थां महल है. इसे लई श्री गुरू नानकदेव जी दे जानशीन महल कहे जांदे हन कि इॱक गुरू आपणे ताईं दूजे विॱच ह़लूल (उतारदा) है, भाव- लीन करदा है। ९. महला (इसत्री) लई भी महल शबद आइआ है. "महल कुचजी मड़वड़ी काली मनहु कसुध." (मः १. वार मारू १)