mahāvāka, mahāvākya, mahāvāka, mahāvākyaमहावाक, महावाक्य, महावाक, महावाक्य
ਉੱਤਮ ਵਚਨ। ੨. ਸਤ੍ਯ ਅਤੇ ਸਾਰ ਵਾਲਾ ਵਾਕ੍ਯ। ੩. ਗੁਰਵਾਕ। ੪. ਹਿੰਦੂਮਤ ਅਨੁਸਾਰ ਉਪਨਿਸਦਾਂ ਵਿੱਚ ਲਿਖੇ ਚਾਰ ਵੇਦਾਂ ਦੇ ਸਾਰਰੂਪ ਚਾਰ ਬਚਨ-#ਪ੍ਰਗ੍ਯਾਨ ਮਾਨੰਦਬ੍ਰਹਮ੍ (ਰਿਗ)#ਅਹੰਬ੍ਰਹਮਿਸ੍ਮ (ਯਜੁਰ)#ਤਤ੍ਵਮਸਿ(ਸ਼ਾਮ)#ਅਯਮਾਤਮਾਬ੍ਰਹਮ੍ (ਅਥਰ੍ਵ)#ਵੈਸਨਵ ਸੰਪ੍ਰਦਾਯ ਵਾਲਿਆਂ ਨੇ ਇੱਕ ਇੱਕ ਵਾਕ ਦੇ ਤਿੰਨ ਤਿੰਨ ਹਿੱਸੇ ਕਰਕੇ (ਯਥਾ- ਪ੍ਰਗ੍ਯਾਨੰ, ਆਨੰਦੰ, ਬ੍ਰਹਮ) ਚਾਰ ਵਾਕਾਂ ਦੇ ਬਾਰਾਂ ਮਹਾਵਾਕ ਕਲਪੇ ਹਨ. ਭਾਈ ਸੰਤੋਖਸਿੰਘ ਨੇ ਭੀ ਇੱਕ ਥਾਂ ਦ੍ਵਾਦਸ਼ ਮਹਾਵਾਕ ਲਿਖੇ ਹਨ, ਯਥਾ- "ਦ੍ਵਾਦਸ ਮਹਾਵਾਕ ਕੋ ਪਾਇ। ਕਮਲਾਸਨ ਵਿਸਤਾਰ ਉਪਾਇ।।" (ਗੁਪ੍ਰਸੂ)
उॱतम वचन। २. सत्य अते सार वाला वाक्य। ३. गुरवाक। ४. हिंदूमत अनुसार उपनिसदां विॱचलिखे चार वेदां दे साररूप चार बचन-#प्रग्यान मानंदब्रहम् (रिग)#अहंब्रहमिस्म (यजुर)#तत्वमसि(शाम)#अयमातमाब्रहम् (अथर्व)#वैसनव संप्रदाय वालिआं ने इॱक इॱक वाक दे तिंन तिंन हिॱसे करके (यथा- प्रग्यानं, आनंदं, ब्रहम) चार वाकां दे बारां महावाक कलपे हन. भाई संतोखसिंघ ने भी इॱक थां द्वादश महावाक लिखे हन, यथा- "द्वादस महावाक को पाइ। कमलासन विसतार उपाइ।।" (गुप्रसू)
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਸੰ. सत्य ਸੰਗ੍ਯਾ- ਪਾਰਬ੍ਰਹਮ. ਕਰਤਾਰ, ਜੋ ਸਦਾ ਨਿਤ੍ਯ ਹੈ। ੨. ਸਤਯੁਗ। ੩. ਪ੍ਰਤਿਗ੍ਯਾ। ੪. ਸਿੱਧਾਂਤ. ਸਾਰ। ੫. ਸਭ ਤੋਂ ਉੱਚਾ ਸੱਤਵਾਂ ਲੋਕ। ੬. ਸੱਚ. ਝੂਠ ਦੇ ਵਿਰੁੱਧ। ੭. ਵਿ- ਯਥਾਰਥ. ਸਹੀ. ਠੀਕ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਵਾਕੁ....
ਗੁਰੁਵਾਕ੍ਯ. ਸੰਗ੍ਯਾ- ਗੁਰੂ ਦਾ ਵਚਨ. ਦੇਖੋ, ਗੁਰਵਾਕੁ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਵਚਨ. ਸੰਗ੍ਯਾ- ਵਾਣੀ. ਵਕ. "ਉਤਮ ਸਲੋਕ ਸਾਧ ਕੇ ਬਚਨ." (ਸੁਖਮਨੀ) ੨. ਦੇਖੋ, ਵਚਨ....
प्रज्ञान ਸੰਗ੍ਯਾ- ਯਥਾਰਥ ਗ੍ਯਾਨ. ਬਿਨਾ ਸੰਸੇ ਗ੍ਯਾਨ....
ਦੇਖੋ, ਵੇਦ....
ਦੇਖੋ, ਮਹਾਵਾਕ....
ਸੰ. सामन ਸਾਮਵੇਦ. ਦੇਖੋ, ਵੇਦ. "ਸਾਮ ਕਹੈ ਸੇਤੰਬਰ ਸੁਆਮੀ." (ਵਾਰ ਆਸਾ) "ਸਾਮਵੇਦੁ ਰਿਗੁ ਜੁਜਰੁ ਅਥਰਬਣੁ." (ਮਾਰੂ ਸੋਲਹੇ ਮਃ ੧) ੨. ਸੁਲਹ. ਮਿਲਾਪ. ਦੇਖੋ, ਨੀਤਿ ਦੇ ਚਾਰ ਅੰਗ. ਭਾਵ- ਸ਼ਰਣ. ਪਨਾਹ. "ਥਕਿ ਆਏ ਪ੍ਰਭੁ ਕੀ ਸਾਮ." (ਮਾਝ ਬਾਰਹਮਾਹਾ) "ਹਉ ਆਇਆ ਸਾਮੈ ਤਿਹੰਡੀਆ." (ਸ੍ਰੀ ਮਃ ੫. ਪੈਪਾਇ) ੩. ਆਸਾਮ ਦੇਸ਼ ਦਾ ਸੰਖੇਪ. "ਸਾਮ ਦੇਸ ਜਹਿਂ ਤਹਿ ਕਰ ਗੌਨ." (ਗੁਵਿ ੧੦) ੪. ਵਿ- ਸ਼੍ਯਾਮ. ਕਾਲਾ. "ਸਾਮ ਸੁ ਘੱਟੰ." (ਗ੍ਯਾਨ) ਕਾਲੀ ਸੁੰਦਰ ਘਟਾ। ੫. ਅ਼. [شام] ਸ਼ਾਮ Syria. ਸੰਗ੍ਯਾ- ਏਸ਼ੀਆ ਦਾ ਇੱਕ ਦੇਸ਼, ਜੋ ੪੦੦ ਮੀਲ ਲੰਮਾ ਅਤੇ ੧੫੦ ਮੀਲ ਤੀਕ ਚੌੜਾ ਹੈ. ਇਸ ਦੇ ਦੱਖਣ ਅਰਬ ਦੇ ਰੇਤਲੇ ਮੈਦਾਨ ਅਤੇ ਪੱਛਮ ਮੈਡੀਟ੍ਰੇਨੀਅਨ ਸਮੁੰਦਰ ਹੈ. ਦਮਿਸ਼ਕ (Damascus) ਇਸ ਦਾ ਪ੍ਰਧਾਨ ਸ਼ਹਿਰ ਹੈ. "ਜਿਤ੍ਯੋ ਰੂਮ ਅਰੁ ਸਾਮ." (ਸਨਾਮਾ) ੬. ਫ਼ਾ. ਸੰਝ. ਆਥਣ ਸੰ. ਸਾਯੰ। ੭. ਸੰ. ਸਾਮਯ. ਬਰਾਬਰੀ. ਸਮਤਾ।...
ਸੰ. सम्प्रदाय ਵਿ- ਦੇਣ ਵਾਲਾ. ਦੇਖੋ, ਸੰਪ੍ਰਦਾ। ੨. ਸੰਗ੍ਯਾ- ਪਰੰਪਰਾ ਤੋਂ ਉਪਦੇਸ਼ ਦੇਣ ਦੀ ਚਲੀ ਆਈ ਰੀਤਿ। ੩. ਪਰੰਪਰਾ ਤੋਂ ਚਲੀ ਧਰਮ ਰੀਤਿ। ੪. ਗੁਰੂ ਚੇਲੇ ਦੀ ਪੱਧਤਿ। ੫. ਗੁਰਉਪਦੇਸ਼ ਧਾਰਨ ਵਾਲੀ ਜਮਾਤ....
ਸੰ. ਸੰਗ੍ਯਾ- ਬਚਨ। ੨. ਵਕ (ਬਗੁਲਿਆਂ) ਦੀ ਪੰਕ੍ਤਿ (ਡਾਰ). ੩. ਵਿ- ਬਗੁਲੇ ਨਾਲ ਹੈ ਜਿਸ ਦਾ ਸੰਬੰਧ....
ਵਿ- ਤੀਨ. ਤ੍ਰਯ (ਤ੍ਰੈ)....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਵ੍ਯ- ਜਿਸ ਤਰਹ. ਜਿਸ ਪ੍ਰਕਾਰ ਸੇ. ਜੈਸੇ. ਜਿਵੇਂ। ੨. ਬਰਾਬਰ. ਤੁੱਲ. ਸਮਾਨ....
ਸੰ. (बृह- ਬ੍ਰਿਹ੍ ਧਾ ਵਧਣਾ) ब्रहमन- ਬ੍ਰਹਮ. ਸੰਗ੍ਯਾ- ਸਭ ਤੋਂ ਵਧਿਆ ਹੋਇਆ, ਕਰਤਾਰ, ਜਗਤ ਨਾਥ ਵਾਹਗੁਰੂ. "ਬ੍ਰਹਮ ਦੀਸੈ ਬ੍ਰਹਮੁ ਸੁਣੀਐ." (ਬਿਲਾ ਮਃ ੫) "ਬ੍ਰਹਮ ਬਿੰਦਹਿ ਤੇ ਬ੍ਰਾਹਮਣਾ." (ਮਃ ੩. ਵਾਰ ਬਿਲਾ) ੨. ਤਤ੍ਵ. ਸਾਰ। ੩. ਬ੍ਰਾਹਮਣ. ਹਿੰਦੂ ਜਾਤਿ ਦਾ ਪਹਿਲਾ ਵਰਣ. "ਕਹੂੰ ਸੇਖ ਬ੍ਰਹਮ ਸਰੂਪ." (ਅਕਾਲ) "ਕਿ ਛਤ੍ਰੰ ਛਤ੍ਰੀ ਹੈ। ਕਿ ਬ੍ਰਹਮੰ ਸਰੂਪੈ." (ਜਾਪੁ) ੪. ਬ੍ਰਹਮਾ. ਚਤੁਰਾਨਨ. "ਬ੍ਰਹਮ ਜਪ੍ਯੋ ਅਰੁ ਸੰਭੁ ਥਪ੍ਯੋ." (ਵਿਚਿਤ੍ਰ) "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ੫. ਬ੍ਰਹਮਾ ਨਾਮ ਦਾ ਯਗ੍ਯਵਿਧੀ ਕਰਾਉਣ ਵਾਲਾ ਬ੍ਰਾਹਮਣ. ਦੇਖੋ, ਰਿਤ੍ਵਜ। ੬. ਵੇਦ. "ਪਾਂਡੇ! ਐਸਾ ਬ੍ਰਹਮ ਬੀਚਾਰ." (ਆਸਾ ਮਃ ੧) ੭. ਦੇਵਤਾ. ਪੂਜ੍ਯਇਸ੍ਟ. "ਪੂਜਨ ਚਾਲੀ ਬ੍ਰਹਮਠਾਇ." (ਬਸੰ ਰਾਮਾਨੰਦ) ੮. ਤਪ. ਤਪਸਾ। ੯. ਬ੍ਰਹਮਰਿਸਿ ਦਾ ਸੰਖੇਪ. "ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ." (ਦੇਵ ਮਃ ੫) ੧੦. ਦੇਖੋ, ਬ੍ਰਹਮੁ। ੧੧. ਜਨਮਸਾਖੀ ਵਿੱਚ ਇਬਰਾਹੀਮ ਦੀ ਥਾਂ ਬ੍ਰਹਮ ਸ਼ਬਦ ਲਿਖਿਆ ਹੈ. "ਤਾਂ ਸੇਖ ਬ੍ਰਹਮ ਆਖਿਆ." (ਜਸਾ) ਸ਼ੇਖ ਇਬਰਾਹੀਮ ਨੇ ਕਿਹਾ. ਦੇਖੋ, ਸੇਖ ਬ੍ਰਹਮ....
ਦੇਖੋ, ਬਾਰਹ। ੨. ਫ਼ਾ. [باراں] ਸੰਗ੍ਯਾ- ਵਰਖਾ. "ਤੀਰ ਬਾਰਾਂ ਸ਼ੁਦ ਦੁਸੂ." (ਸਲੋਹ) ਦੋਹਾਂ ਪਾਸਿਆਂ ਤੋਂ ਵਾਣ ਵਰਖਾ ਹੋਈ....
ਉੱਤਮ ਵਚਨ। ੨. ਸਤ੍ਯ ਅਤੇ ਸਾਰ ਵਾਲਾ ਵਾਕ੍ਯ। ੩. ਗੁਰਵਾਕ। ੪. ਹਿੰਦੂਮਤ ਅਨੁਸਾਰ ਉਪਨਿਸਦਾਂ ਵਿੱਚ ਲਿਖੇ ਚਾਰ ਵੇਦਾਂ ਦੇ ਸਾਰਰੂਪ ਚਾਰ ਬਚਨ-#ਪ੍ਰਗ੍ਯਾਨ ਮਾਨੰਦਬ੍ਰਹਮ੍ (ਰਿਗ)#ਅਹੰਬ੍ਰਹਮਿਸ੍ਮ (ਯਜੁਰ)#ਤਤ੍ਵਮਸਿ(ਸ਼ਾਮ)#ਅਯਮਾਤਮਾਬ੍ਰਹਮ੍ (ਅਥਰ੍ਵ)#ਵੈਸਨਵ ਸੰਪ੍ਰਦਾਯ ਵਾਲਿਆਂ ਨੇ ਇੱਕ ਇੱਕ ਵਾਕ ਦੇ ਤਿੰਨ ਤਿੰਨ ਹਿੱਸੇ ਕਰਕੇ (ਯਥਾ- ਪ੍ਰਗ੍ਯਾਨੰ, ਆਨੰਦੰ, ਬ੍ਰਹਮ) ਚਾਰ ਵਾਕਾਂ ਦੇ ਬਾਰਾਂ ਮਹਾਵਾਕ ਕਲਪੇ ਹਨ. ਭਾਈ ਸੰਤੋਖਸਿੰਘ ਨੇ ਭੀ ਇੱਕ ਥਾਂ ਦ੍ਵਾਦਸ਼ ਮਹਾਵਾਕ ਲਿਖੇ ਹਨ, ਯਥਾ- "ਦ੍ਵਾਦਸ ਮਹਾਵਾਕ ਕੋ ਪਾਇ। ਕਮਲਾਸਨ ਵਿਸਤਾਰ ਉਪਾਇ।।" (ਗੁਪ੍ਰਸੂ)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਵਿ- ਦੋ ਅਤੇ ਦਸ਼. ਬਾਰਾ- ੧੨। ੨. ਦੇਖੋ, ਦੁਆਦਸ....
ਵਿ- ਦੋ ਅਤੇ ਦਸ਼. ਬਾਰਾ- ੧੨। ੨. ਦੇਖੋ, ਦੁਆਦਸ....
ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ....
ਕਮਲ ਉੱਪਰ ਇਸਥਿਤ ਹੋਣ ਵਾਲਾ. ਬ੍ਰਹਮਾ....
ਫੈਲਾਉ. ਦੇਖੋ, ਬਿਸਤਾਰ....
ਦੇਖੋ, ਉਪਾਉ ਅਤੇ ਉਪਾਉਣਾ. "ਉਪਾਇ ਕਿਤੈ ਨ ਲਭਈ." (ਗਉ ਮਃ ੪) ੨. ਉਤਪੰਨ ਕਰਕੇ. ਪੈਦਾ ਕਰਕੇ. "ਸਭੁ ਉਪਾਇ ਆਪੇ ਵੇਖੈ." (ਸ੍ਰੀ ਮਃ ੩)...