mahingāमहिंगा
ਦੇਖੋ, ਮਹਘਾ। ੨. ਭਾਈ ਮਹਿੰਗਾ. ਇਹ ਲਹੌਰ ਨਿਵਾਸੀ ਪ੍ਰੇਮੀ ਗੁਰੂ ਅਮਰਦੇਵ ਜੀ ਦਾ ਸਿੱਖ ਹੋਇਆ ਹੈ. ਕਸੂਰ ਵਿੱਚ ਰਹਿਣ ਵਾਲੀ ਮਾਈ ਮਾਲਾਂ ਦੀ ਸੰਗਤਿ ਤੋਂ ਇਸ ਨੂੰ ਗੁਰਸਿੱਖੀ ਪ੍ਰਾਪਤ ਹੋਈ ਸੀ. ਭਾਈ ਮਹਿਂਗੇ ਨੇ ਆਪਣੀ ਇਸਤ੍ਰੀ ਸੁਹਾਗੋ ਨਾਲ ਮਿਲਕੇ ਸਿੱਖਧਰਮ ਦਾ ਉੱਤਮ ਪ੍ਰਚਾਰ ਕੀਤਾ. ਇਸ ਦਾ ਬੇਟਾ ਭਾਈ ਮਣੀਆ ਭੀ ਗੁਰਸਿੱਖਾਂ ਵਿੱਚ ਮਣਿਰੂਪ ਹੋਇਆ ਹੈ.
देखो, महघा। २. भाई महिंगा. इह लहौर निवासी प्रेमी गुरू अमरदेव जी दा सिॱख होइआ है. कसूर विॱच रहिण वाली माई मालां दी संगति तों इस नूं गुरसिॱखी प्रापत होई सी. भाई महिंगे ने आपणी इसत्री सुहागो नाल मिलके सिॱखधरम दा उॱतम प्रचार कीता. इस दा बेटा भाई मणीआ भी गुरसिॱखां विॱच मणिरूप होइआ है.
ਸੰ. ਮਹਾਰ੍ਘ. ਵਿ- ਜਿਸ ਦਾ ਅਰ੍ਘ (ਮੁੱਲ) ਮਹਾਨ ਹੈ. ਵਡਮੁੱਲਾ. ਮੁੱਲੀ. "ਮੈ ਤਉ ਮੋਲਿ ਮਹਗੀ ਲਈ." (ਧਨਾ ਰਵਿਦਾਸ) "ਸਿਰ ਵੇਚਿ ਲੀਓ ਮੁਲਿ ਮਹਘਾ." (ਸੂਹੀ ਮਃ ੪) "ਮਹਘੋ ਮੋਲਿ ਭਾਰਿ ਅਫਾਰੁ." (ਆਸਾ ਅਃ ਮਃ ੧)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਦੇਖੋ, ਮਹਘਾ। ੨. ਭਾਈ ਮਹਿੰਗਾ. ਇਹ ਲਹੌਰ ਨਿਵਾਸੀ ਪ੍ਰੇਮੀ ਗੁਰੂ ਅਮਰਦੇਵ ਜੀ ਦਾ ਸਿੱਖ ਹੋਇਆ ਹੈ. ਕਸੂਰ ਵਿੱਚ ਰਹਿਣ ਵਾਲੀ ਮਾਈ ਮਾਲਾਂ ਦੀ ਸੰਗਤਿ ਤੋਂ ਇਸ ਨੂੰ ਗੁਰਸਿੱਖੀ ਪ੍ਰਾਪਤ ਹੋਈ ਸੀ. ਭਾਈ ਮਹਿਂਗੇ ਨੇ ਆਪਣੀ ਇਸਤ੍ਰੀ ਸੁਹਾਗੋ ਨਾਲ ਮਿਲਕੇ ਸਿੱਖਧਰਮ ਦਾ ਉੱਤਮ ਪ੍ਰਚਾਰ ਕੀਤਾ. ਇਸ ਦਾ ਬੇਟਾ ਭਾਈ ਮਣੀਆ ਭੀ ਗੁਰਸਿੱਖਾਂ ਵਿੱਚ ਮਣਿਰੂਪ ਹੋਇਆ ਹੈ....
ਲਵਪੁਰ. ਰਾਮਚੰਦ੍ਰ ਜੀ ਦੇ ਬੇਟੇ ਲਵ ਦਾ ਵਸਾਇਆ ਰਾਵੀ (ਏਰਾਵਤੀ) ਕਿਨਾਰੇ ਨਗਰ, ਜੋ ਪੰਜਾਬ ਦੀ ਰਾਜਧਾਨੀ ਹੈ,¹ ਦੇਖੋ, ਵਿਚਿਤ੍ਰਨਾਟਕ ਅਃ ੨, ਅੰਕ ੨੪. ਲਹੌਰ ਤੇ ਸੋਲੰਕੀ, ਭੱਟੀ ਅਤੇ ਚੁਹਾਨ ਰਾਜਪੂਤਾਂ ਦਾ ਸਿਲਸਿਲੇਵਾਰ ਚਿਰ ਤੀਕ ਕਬਜਾ ਰਿਹਾ, ਫੇਰ ਇਹ ਬ੍ਰਾਹਮਣਾਂ ਦੇ ਅਧਿਕਾਰ ਵਿੱਚ ਆਇਆ. ਸੁਬਕਤਗੀਨ ਨੇ ਜਯਪਾਲ ਅਤੇ ਅਨੰਗਪਾਲ ਨੂੰ ਜਿੱਤਕੇ ਸਨ ੧੦੦੨ ਵਿੱਚ ਮੁਸਲਮਾਨੀ ਰਾਜ ਕਾਇਮ ਕੀਤਾ. ਸੁਬਕਤਗੀਨ ਦੇ ਪੁਤ੍ਰ ਮਹਮੂਦ ਨੇ ਲਹੌਰ ਦਾ ਨਾਉਂ "ਮਹਮੂਦਪੁਰ" ਰੱਖਿਆ ਸੀ. ਜੋ ਉਸ ਦੇ ਸਿੱਕੇ ਵਿੱਚ ਦੇਖੀਦਾ ਹੈ.#ਤੈਮੂਰ ਨੇ ਸਨ ੧੩੯੮ ਵਿੱਚ ਲਹੌਰ ਫਤੇ ਕੀਤਾ. ਇਹ ਕੁਝ ਕਾਲ ਲੋਦੀਆਂ ਦੀ ਹੁਕੂਮਤ ਅੰਦਰ ਭੀ ਰਿਹਾ. ਸਨ ੧੫੨੪ ਵਿੱਚ ਬਾਬਰ ਨੇ ਫ਼ਤੇ ਕਰਕੇ ਮੁਗਲਰਾਜ ਥਾਪਿਆ. ਬਾਦਸ਼ਾਹ ਅਕਬਰ ਜਹਾਂਗੀਰ ਅਤੇ ਸ਼ਾਹਜਹਾਂ ਨੇ ਆਪਣੇ ਆਪਣੇ ਸਮੇਂ ਕਿਲੇ ਦੀਆਂ ਇਮਾਰਤਾਂ ਬਣਵਾਈਆਂ. ਔਰੰਗਜ਼ੇਬ ਨੇ ਕਿਲੇ ਦੇ ਸਾਮ੍ਹਣੇ ਆਲੀਸ਼ਾਨ ਮਸੀਤ ਬਣਵਾਈ.#ਮਹਾਰਾਜਾ ਰਣਜੀਤਸਿੰਘ ਨੇ ਸਨ ੧੭੯੯ ਵਿੱਚ ਲਹੌਰ ਫਤੇ ਕਰਕੇ ਸਿੱਖਰਾਜ ਕਾਇਮ ਕੀਤਾ. ਇਸ ਪ੍ਰਸਿੱਧ ਸ਼ਹਿਰ ਦਾ ਸਿੱਖ ਇਤਿਹਾਸ ਨਾਲ ਗਾੜ੍ਹਾ ਸੰਬੰਧ ਹੈ. ੨੯ ਮਾਰਚ ਸਨ ੧੮੪੯ ਨੂੰ ਲਹੌਰ ਅੰਗ੍ਰੇਜਾਂ ਦੇ ਅਧਿਕਾਰ ਵਿੱਚ ਆਇਆ. ਦੇਖੋ, ਪੰਜਾਬ#ਰੇਲ ਦੇ ਰਸਤੇ ਲਹੌਰ ਤੋਂ ਕਲਕੱਤਾ ੧੧੯੯, ਪੇਸ਼ਾਵਰ ੨੮੮ ਅਤੇ ਬੰਬਈ ੧੧੪੬ ਮੀਲ ਹੈ. ਜਨਸੰਖ੍ਯਾ ੨੭੯, ੫੫੮ ਹੈ.#ਲਹੌਰ ਪਰਥਾਇ ਗੁਰੂ ਨਾਨਕਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਵਾਕ ਜੋ ਵਾਰਾਂ ਤੋਂ ਵਧੀਕ ਸਲੋਕਾਂ ਵਿੱਚ ਦੇਖੇ ਜਾਂਦੇ ਹਨ, ਉਨ੍ਹਾਂ ਦਾ ਨਿਰਣਾ "ਲਾਹੋਰ" ਸ਼ਬਦ ਵਿੱਚ ਦੇਖੋ.#ਲਹੌਰ ਵਿੱਚ ਸਤਿਗੁਰਾਂ ਅਤੇ ਸ਼ਹੀਦਾਂ ਦੇ ਇਹ ਪਵਿਤ੍ਰ ਅਸਥਾਨ ਹਨ-#(੧) ਜਵਾਹਰਮੱਲ ਦੇ ਚੌਹੱਟੇ ਪਾਸ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਗੁਰਦ੍ਵਾਰਾ ਹੈ. ਇੱਥੇ ਸਤਿਗੁਰੂ ਨੇ ਦੁਨੀਚੰਦ ਨੂੰ ਪਾਖੰਡਰੂਪ ਸ਼੍ਰਾੱਧਕਰਮ ਤੋਂ ਵਰਜਕੇ ਗੁਰਸਿੱਖੀ ਬਖ਼ਸ਼ੀ ਸੀ. ਇਹ ਅਸਥਾਨ ਸਿਰੀਆਂ ਵਾਲੇ ਮਹੱਲੇ ਪਾਸ ਹੈ. ਗੁਰਦ੍ਵਾਰਾ ਬਣਿਆ ਹੋਇਆ ਹੈ, ਸਿੱਘ ਪੁਜਾਰੀ ਹੈ.#(੨) ਚੂਨੀਮੰਡੀ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਅਸਥਾਨ ਹੈ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਨਾਲ ਅੱਠ ਦੁਕਾਨਾਂ ਹਨ. ਪੁਜਾਰੀ ਸਿੰਘ ਹੈ.#(੩) ਜਨਮ ਅਸਥਾਨ ਦੇ ਪਾਸ ਹੀ ਸ਼੍ਰੀ ਗੁਰੂ ਰਾਮਦਾਸ ਜੀ ਦੀ ਧਰਮਸ਼ਾਲਾ ਹੈ. ਇਸ ਹਾਤੇ ਅੰਦਰ ਹੀ ਸ਼੍ਰੀ ਗੁਰੂ ਅਰਜਨਸਾਹਿਬ ਜੀ ਦਾ ਦੀਵਾਨਖਾਨਾ ਭੀ ਹੈ. ਇਸ ਦੇ ਨਾਲ ਚਾਰ ਦੁਕਾਨਾਂ ਅਤੇ ਅਠਾਰਾਂ ਘੁਮਾਉਂ ਜ਼ਮੀਨ ਪਿੰਡ ਰਾਣਾ ਭੱਟੀ, ਤਸੀਲ ਸ਼ਾਹਦਰਾ ਜਿਲਾ ਸ਼ੇਖੂਪੁਰਾ ਵਿੱਚ ਹੈ.#ਇਸੇ ਥਾਂ ਤੋਂ- "ਮੇਰਾ ਮਨੁ ਲੋਚੈ ਗੁਰਦਰਸਨ ਤਾਈ"- ਸ਼ਬਦ ਲਿਖਕੇ ਗੁਰੂਸਾਹਿਬ ਨੇ ਪਿਤਾ ਜੀ ਪਾਸ ਅਮ੍ਰਿਤਸਰ ਭੇਜਿਆ ਸੀ.#(੪) ਕਿਲੇ ਦੇ ਸਾਮ੍ਹਣੇ ਸ਼੍ਰੀ ਗੁਰੂ ਅਰਜਨਸਾਹਿਬ ਦਾ ਦੇਹਰਾ ਹੈ, ਜਿੱਥੇ ਜੇਠ ਸੁਦੀ ੪. ਸੰਮਤ ੧੬੬੩ ਨੂੰ ਜੋਤੀ ਜੋਤਿ ਸਮਾਏ ਹਨ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਦੀਵਾਨਖਾਨਾ ਭੀ ਮਨੋਹਰ ਹੈ. ਨਿੱਤ ਕੀਰਤਨ ਹੁੰਦਾ ਹੈ. ਮਹਾਰਾਜਾ ਰਣਜੀਤਸਿੰਘ ਦੀ ਲਾਈ ਜਾਗੀਰ ਪਿੰਡ ਨੰਦੀਪੁਰ ਜਿਲਾ ਸਿਆਲਕੋਟ ਤਸੀਲ ਡਸਕਾ ਵਿੱਚ ਹੈ, ਜਿਸ ਦਾ ਰਕਬਾ ੫੮੯ ਵਿੱਘੇ ਹੈ, ਅਤੇ ੫੦ ਰੁਪਯੇ ਸਾਲਨਾ ਪਿੰਡ ਕੁਤਬਾ ਤਸੀਲ ਕੁਸੂਰ ਤੋਂ ਮਿਲਦੇ ਹਨ. ੯੦ ਰੁਪਯੇ ਰਿਆਸਤ ਨਾਭੇ ਵੱਲੋਂ ਹਨ. ਜੇਠ ਸੁਦੀ ੪. ਨੂੰ ਮੇਲਾ ਹੁੰਦਾ ਹੈ, ਪੁਜਾਰੀ ਸਿੰਘ ਹਨ. ਇਸ ਗੁਰਦ੍ਵਾਰੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਦੰਦਖੰਡ ਦਾ ਇੱਕ ਕੰਘਾ ਹੈ, ਜਿਸ ਦੇ ੩੮ ਦੰਦੇ ਹਨ, ਦੋ ਦੰਦੇ ਟੁੱਟੇ ਹੋਏ ਹਨ.#(੫) ਲਹੌਰ ਕਿਲੇ ਤੋਂ ਦੌ ਸੌ ਕਦਮ ਦੱਖਣ ਵੱਲ ਲਾਲ ਕੂਆ ਅਥਵਾ ਲਾਲ ਖੂਹੀ ਹੈ. ਇਹ ਚੰਦੂ ਦੇ ਘਰ ਵਿੱਚ ਸੀ. ਇਸ ਦੇ ਜਲ ਨਾਲ ਸ਼੍ਰੀ ਗੁਰੂ ਅਰਜਨ ਦੇਵ ਨੇ ਕਈ ਵਾਰ ਸਨਾਨ ਕੀਤਾ ਸੀ. ਇੱਥੇ ਛੋਟਾ ਜਿਹਾ ਮੰਜੀਸਾਹਿਬ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰਦ੍ਵਾਰੇ ਨਾਲ ਇੱਕ ਦੁਕਾਨ, ੨੧. ਕਨਾਲ ੧੪. ਮਰਲੇ ਜਮੀਨ ਪਿੰਡ ਖੋਖਰ, ਤਸੀਲ ਲਹੌਰ ਵਿੱਚ ਹੈ. ਪੁਜਾਰੀ ਸਿੰਘ ਹੈ. ਇੱਥੇ ਤੀਹ ਚਾਲੀ ਗੁੰਗੇ ਭੀ ਰਹਿਂਦੇ ਹਨ.#(੬) ਡੱਬੀ ਬਾਜਾਰ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੀ ਬਾਵਲੀ ਹੈ. ਇਹ ਛੱਜੂ ਵਪਾਰੀ ਦੇ ਅਰਪੇ ਹੋਏ ਧਨ ਤੋਂ ਗੁਰੂਸਾਹਿਬ ਨੇ ਲਵਾਈ ਸੀ. ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਇਹ ਅੱਟੀ ਗਈ ਸੀ. ਮਹਾਰਾਜਾ ਰਣਜੀਤਸਿੰਘ ਜੀ ਨੇ ਫੇਰ ਪ੍ਰਗਟ ਕੀਤੀ. ਇਸ ਨਾਲ ੧੧੨ ਹੱਟਾਂ ਹਨ, ਜਿਨ੍ਹਾਂ ਦੀ ਚੋਖੀ ਆਮਦਨ ਹੈ.#(੭) ਮੁਜੰਗ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਅਸਥਾਨ ਹੈ, ਜਿੱਥੇ ਬਹੁਤ ਚਿਰ ਗੁਰੂਸਾਹਿਬ ਦਾ ਡੇਰਾ ਰਿਹਾ ਹੈ. ਇਸ ਗੁਰਦ੍ਵਾਰੇ ਨਾਲ ਨੌ ਦੁਕਾਨਾਂ ਹਨ.#(੮) ਭਾਟੀ ਦਰਵਾਜੇ ਮਹੱਲਾ ਚੁਮਾਲਾ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਸਤਿਗੁਰੂ ਮੁਜੰਗ ਤੋਂ ਆਕੇ ਇੱਥੇ ਕਈ ਵਾਰ ਦੀਵਾਨ ਲਗਾਇਆ ਕਰਦੇ ਸਨ, ਜਿਸ ਬੇਰੀ ਨਾਲ ਘੋੜਾ ਬੰਨ੍ਹਿਆ ਜਾਂਦਾ ਸੀ, ਉਹ ਮੌਜੂਦ ਹੈ.#ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਪ੍ਰਕਾਸ਼ ਲਈ ਸੁੰਦਰ ਖੁਲ੍ਹਾ ਕਮਰਾ ਹੈ. ਮੁਸਾਫਰਾਂ ਦੇ ਰਹਿਣ ਲਈ ਚੋਖੇ ਮਕਾਨ ਹਨ. ਗੁਰਦ੍ਵਾਰੇ ਨਾਲ ਇੱਕ ਮਕਾਨ ਭਾਟੀ ਦਰਵਾਜੇ ਅਤੇ ੮੭ ਘੁਮਾਉਂ ਜ਼ਮੀਨ ਪਿੰਡ ਖੁਰਦਪੁਰ, ਤਸੀਲ ਲਹੌਰ ਵਿੱਚ ਹੈ. ਕਮੇਟੀ ਦੇ ਹੱਥ ਪ੍ਰਬੰਧ ਹੈ. ਬਸੰਤ- ਪੰਚਮੀ ਨੂੰ ਮੇਲਾ ਹੁੰਦਾ ਹੈ.#(੯) ਸ਼ਹਿਰ ਦੇ ਉੱਤਰ ਕਿਲੇ ਦੇ ਪਾਸ ਭਾਈ ਮਨੀਸਿੰਘ ਜੀ ਦਾ ਸ਼ਹੀਦਗੰਜ ਹੈ. ਦੇਖੋ, ਮਨੀਸਿੰਘ ਭਾਈ. ਇੱਥੇ ਉਹ ਖੂਹ ਭੀ ਹੈ ਜੋ ਜਾਲਿਮ ਹਾਕਮਾਂ ਨੇ ਸਿੱਖਾਂ ਦੇ ਸਿਰਾਂ ਨਾਲ ਭਰਵਾ ਦਿੱਤਾ ਸੀ. ਇਸ ਸ਼ਹੀਦਗੰਜ ਨਾਲ ਇੱਕ ਦੁਕਾਨ ਚੂਨੀਮੰਡੀ ਵਿੱਚ ਹੈ. ਕਮੇਟੀ ਦੇ ਹੱਥ ਇਸ ਦਾ ਪ੍ਰਬੰਧ ਹੈ. ਰੇਲਵੇ ਸਟੇਸ਼ਨ ਬਾਦਾਮੀਬਾਗ ਤੋਂ ਪੌਣ ਮੀਲ ਪੱਛਮ ਹੈ.#(੧੦) ਲੰਡਾ ਬਾਜਾਰ ਵਿੱਚ ਭਾਈ ਤਾਰੂਸਿੰਘ ਜੀ ਦਾ ਸ਼ਹੀਦਗੰਜ ਹੈ. ਇਸ ਨਾਲ ਕਈ ਟੁਕੜੇ ਜ਼ਮੀਨ ਦੇ ਕਰੀਬ ਛੀ ਕਨਾਲ ਸ਼ਹਿਰ ਵਿੱਚ ਹਨ, ਅਤੇ ਪਿੰਡ ਬੱਲਾ ਬਸਤੀਰਾਮ ਤਸੀਲ ਲਹੌਰ ਤੋਂ ਸੌ ਰੁਪਯਾ ਸਾਲਾਨਾ ਸਿੱਖਰਾਜ ਸਮੇਂ ਦੀ ਜਾਗੀਰ ਹੈ. ਕੁਝ ਦੁਕਾਨਾਂ ਦਾ ਕਰਾਇਆ ਆਉਂਦਾ ਹੈ. ਪੁਜਾਰੀ ਸਿੰਘ ਹੈ. ਦੇਖੋ, ਤਾਰੂਸਿੰਘ ਭਾਈ.#(੧੧) ਭਾਈ ਤਾਰੂਸਿੰਘ ਜੀ ਦੇ ਸ਼ਹੀਦਗੰਜ ਦੇ ਨੇੜੇ ਹੀ ਸਿੰਘਣੀਆਂ ਦਾ ਸ਼ਹੀਦਗੰਜ ਹੈ. ਇੱਥੇ ਸਿੰਘਣੀਆਂ ਨੇ ਅਨੇਕ ਦੁੱਖ ਸਹਾਰੇ. ਆਪਣੇ ਬੱਚੇ ਟੋਟੇ ਕਰਵਾਕੇ ਝੋਲੀ ਪਵਾਏ, ਪਰ ਪਿਆਰਾ ਧਰਮ ਨਹੀਂ ਤਿਆਗਿਆ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਦੇਖੋ, ਕੁਸੂਰ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਮਾਤਾ. ਮਾਂ. "ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ." (ਗੂਜ ਮਃ ੪) ੨. ਮਾਯਾ. ਜਗਤ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਏਕਾ ਮਾਈ ਜੁਗਤਿ ਵਿਆਈ." (ਜਪੁ) ੩. ਅਵਿਦ੍ਯਾ. "ਤਾਂਕੈ ਨਿਕਟਿ ਨ ਆਵੈ ਮਾਈ." (ਗਉ ਮਃ ੫) ੪. ਮਮਤਾ. "ਮੁਈ ਮੇਰੀ ਮਾਈ ਹਉ ਖਰਾ ਸੁਖਾਲਾ." (ਆਸਾ ਕਬੀਰ) ੫. ਸੰ. मायिन्. ਮਾਯੀ. ਵਿ- ਮਾਯਾ ਵਾਲਾ. ਮਾਇਆਪਤਿ। ੬. ਸੰਗ੍ਯਾ- ਕਰਤਾਰ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ." (ਮਾਰੂ ਸੋਲਹੇ ਮਃ ੩) ਮਾਈ (ਕਰਤਾਰ) ਨੇ ਮਾਯਾ ਦ੍ਵਾਰਾ ਤ੍ਰਿਗੁਣਾਤਮਕ ਸੰਸਾਰ ਉਪਾਇਆ. "ਜੋ ਜੋ ਚਿਤਵੈ ਦਾਸਹਰਿ ਮਾਈ." (ਗਉ ਮਃ ੫) ਮਾਯਾਪਤਿਹਰਿਦਾ ਦਾਸ ਜੋ ਚਿਤਵੈ....
ਸੰ. ਸੰ- ਗਤਿ. ਮਿਲਾਪ. ਸੁਹਬਤ "ਸੰਗਤਿ ਕਾ ਗੁਨ ਬਹੁ ਅਧਿਕਾਈ." (ਨਟ ਅਃ ਮਃ ੪) ੨. ਗਿਆਨ. ਵਿਦ੍ਯਾ। ੩. ਮੈਥੁਨ. ਭੋਗ। ੪. ਅਗਲੇ ਪਿਛਲੇ ਵਾਕਾਂ ਦਾ ਅਰਥ ਵਿਚਾਰ ਨਾਲ ਮੇਲ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰਗ੍ਯਾ- ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨. ਚਲਨ. ਰਿਵਾਜ। ੩. ਪ੍ਰਸਿੱਧਿ. ਸ਼ੁਹਰਤ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. ਬਟੁ. ਸੰਗ੍ਯਾ- ਬਾਲਕ। ੨. ਪੁਤ੍ਰ....
ਮਣਿ ਦਾ ਬਹੁ ਵਚਨ। ੨. ਮਣਕੇ. ਮਾਲਾ ਦੇ ਦਾਣੇ. "ਕਵਣੁ ਗੁਣੁ ਕਵਣੁ ਸੁ ਮਣੀਆ." (ਸ. ਫਰੀਦ) ਡੋਰਾ ਕੇਹੜਾ ਹੈ ਅਤੇ ਸਣਕੇ ਕੇਹੜੇ? ਦੇਖੋ, ਮਣੀਏ. ਗੁਣੁ ਸ਼ਬਦ ਵਿੱਚ ਸ਼ਲੇਸ ਹੈ। ੩. ਮਾਨਿਤਾ. ਪ੍ਰਤਿਸ੍ਟਾ। ੪. ਮਣਕਿਆਂ ਵਾਲੀ ਮਾਲਾ....