mānikaमाणिक
ਸੰ. ਸੰਗ੍ਯਾ- ਜੌਹਰੀ. ਰਤਨ ਜੜਨ ਅਤੇ ਵੇਚਣ ਵਾਲਾ। ੨. ਸੰ. ਮਾਣਿਕ੍ਯ. ਲਾਲ ਰਤਨ. "ਸਭਨਾ ਮਨ ਮਾਣਿਕ." (ਸ. ਫਰੀਦ) ੩. ਮਦ੍ਰ ਪਿੰਡ ਦਾ ਵਸਨੀਕ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਜਦ ਛੀਵੇਂ ਸਤਿਗੁਰੂ ਜੀ ਮਦ੍ਰੀਂ ਗਏ, ਤਦ ਇਹ ਸੇਵਾ ਕਰਦਾ ਰਿਹਾ.
सं. संग्या- जौहरी. रतन जड़न अते वेचण वाला। २. सं. माणिक्य. लाल रतन. "सभना मन माणिक." (स. फरीद) ३. मद्र पिंड दा वसनीक श्री गुरू अरजनदेव दा सिॱख जद छीवें सतिगुरू जी मद्रीं गए, तद इह सेवा करदा रिहा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਜੌਹਰ (ਜਵਾਹਰ) ਰੱਖਣ ਵਾਲਾ. ਰਤਨਾਂ ਦਾ ਵਪਾਰੀ ਅਤੇ ਪਰੀਕ੍ਸ਼੍ਕ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਮਾਣਕ ਅਤੇ ਮਾਣਕੂ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਸਰਵ ਕੋ. ਸਭਪ੍ਰਤਿ. ਸਾਰਿਆਂ ਨੂੰ. "ਅਣਮੰਗਿਆ ਦਾਨ ਦੇਵਣਾ ਸਭਨਾਹਾ ਜੀਆ." (ਵਾਰ ਵਡ ਮਃ ੪) ੨. ਸਭਨਾ ਨੇ....
ਸੰ. ਸੰਗ੍ਯਾ- ਜੌਹਰੀ. ਰਤਨ ਜੜਨ ਅਤੇ ਵੇਚਣ ਵਾਲਾ। ੨. ਸੰ. ਮਾਣਿਕ੍ਯ. ਲਾਲ ਰਤਨ. "ਸਭਨਾ ਮਨ ਮਾਣਿਕ." (ਸ. ਫਰੀਦ) ੩. ਮਦ੍ਰ ਪਿੰਡ ਦਾ ਵਸਨੀਕ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਜਦ ਛੀਵੇਂ ਸਤਿਗੁਰੂ ਜੀ ਮਦ੍ਰੀਂ ਗਏ, ਤਦ ਇਹ ਸੇਵਾ ਕਰਦਾ ਰਿਹਾ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਸੰ. ਸੰਗ੍ਯਾ- ਆਨੰਦਤਾ. ਖੁਸ਼ੀ। ੨. ਮੰਗਲ. "ਕਹੂੰ ਮਦ੍ਰਬਾਨੀ ਕਹੂੰ ਛੁਦ੍ਰ ਰੂਪੰ." (ਅਕਾਲ) ੩. ਸੰਸਕ੍ਰਿਤ ਗ੍ਰੰਥਾਂ ਵਿੱਚ ਦੇਸ਼ ਦਾ ਨਾਮ ਮਦ੍ਰ ਆਇਆ ਹੈ, ਪਰ ਇਸ ਵਿੱਚ ਮਤਭੇਦ ਹੈ. ਮਤਸ੍ਯਪੁਰਾਣ ਅਨੁਸਾਰ ਮਦ੍ਰਦੇਸ ਸਿੰਧੁ ਅਤੇ ਗਾਂਧਾਰ ਨਾਲ ਲਗਦਾ ਹੈ,¹ ਮਹਾਭਾਰਤ ਅਨੁਸਾਰ ਭਾਰਤ ਦੇ ਉੱਤਰ ਵੱਲ ਦਾ ਦੇਸ਼ ਹੈ, ਪੱਛਮੀ ਵਿਦ੍ਵਾਨਾਂ ਨੇ ਬਿਆਸ ਅਤੇ ਜੇਹਲਮ ਅਥਵਾ ਬਿਆਸ ਚਨਾਬ ਦੇ ਮੱਧ ਦਾ ਦੇਸ਼ ਮਦ੍ਰ ਦੱਸਿਆ ਹੈ² ਕਿਤਨਿਆਂ ਨੇ ਸਤਲੁਜ ਅਤੇ ਰਾਵੀ ਦੇ ਵਿਚਲਾ ਦੇਸ਼ ਮਦ੍ਰ ਲਿਖਿਆ ਹੈ. ਕਈ ਸੰਸਕ੍ਰਿਤ ਲੇਖਕਾਂ ਨੇ ਮਦਰਾਸ ਦਾ ਹੀ ਪੁਰਾਣਾ ਨਾਮ ਮਦ੍ਰ ਸਿੱਧ ਕੀਤਾ ਹੈ. ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਨੇ ਪੰਜਾਬ ਨੂੰ ਮਦ੍ਰਦੇਸ ਕਥਨ ਕੀਤਾ ਹੈ, ਯਥਾ- "ਮਦ੍ਰਦੇਸ ਹਮ ਕੋ ਲੇਆਏ." (ਵਿਚਿਤ੍ਰ)#੪. ਜਿਲਾ ਸ਼ੇਖੂਪੁਰਾ, ਤਸੀਲ ਥਾਣਾ ਨਾਨਕਿਆਣਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਛਾਂਗਮਾਂਗਾ ਤੋਂ ਬਾਰਾਂ ਮੀਲ ਉੱਤਰ ਹੈ, ਬੱਲੋਕੀ ਨਹਿਰ ਦੇ ਹੈਡ ਤਾਂਈ ਸਵਾਰੀ ਆਮ ਮਿਲਦੀ ਹੈ, ਅੱਗੇ ਤਿੰਨ ਮੀਲ ਹੈ, ਇਸ ਪਿੰਡ (ਮਦ੍ਰ) ਵਿੱਚ ਗੁਰਦ੍ਵਾਰਾ "ਸੱਚੀਮੰਜੀ" ਹੈ. ਇੱਥੇ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਪਲੰਘ ਗਿੱਲ ਜਿਮੀਦਾਰਾਂ ਪਾਸ ਹੈ.#ਸ਼੍ਰੀ ਗੁਰੂ ਅਰਜਨ ਸਾਹਿਬ ਭੀ ਇੱਥੇ ਪਧਾਰੇ ਹਨ ਅਰ ਆਪਣੇ ਪ੍ਰੇਮੀ ਸਿੱਖਾਂ ਨੂੰ ਆਸਾ (ਸੋਟਾ) ਬਖਸ਼ਿਆ, ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋੜੇ ਦਾ ਇੱਕ ਪੈਰ ਇਸ ਥਾਂ ਹੈ, ਦੂਜਾ ਧੁੰਨੀ ਵਿੱਚ ਹੈ. ਦੇਖੋ, ਧੁੰਨੀ ੨. ਜਿਨ੍ਹਾਂ ਜਿਮੀਦਾਰਾਂ ਪਾਸ ਇਹ ਵਸਤਾਂ ਹਨ, ਉਹ ਸਵਾ ਰੁਪਯਾ ਭੇਟਾ ਲੈਕੇ ਦਰਸ਼ਨ ਕਰਾਉਂਦੇ ਹਨ. ਭਾਈ ਸੰਤੋਖ ਸਿੰਘ ਜੀ ਨੇ ਕਿਦਾਰੇ ਸਿੱਖ ਦੇ ਪ੍ਰਸੰਗ ਵਿੱਚ ਜੋੜਾ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਭੁੱਲ ਨਾਲ ਲਿਖਿਆ ਹੈ. ਦੇਖੋ, ਗੁਪ੍ਰਸੂ ਰਾਸਿ ੫, ਅਃ ੫੨ ਅਤੇ ਕਿਦਾਰਾ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਫ਼ਾ. [رِہا] ਵਿ- ਛੱਡਿਆ ਹੋਇਆ. ਖੁਲ੍ਹਾ. ਨਿਰਬੰਧ....