mānīमानी
ਮੰਨੀ. ਕ਼ਬੂਲ ਕੀਤੀ. "ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ." (ਧਨਾ ਮਃ ੪) ੨. ਜਾਨਵਾਲਾ. ਸਨਮਾਨ ਸਹਿਤ. "ਮਾਨੀ ਤੂੰ ਰਾਮ ਕੈ ਦਰਿ ਮਾਨੀ." (ਸਾਰ ਮਃ ੫) ੩. ਹੰਕਾਰੀ (मानिन्) ਅਭਿਮਾਨੀ। ੪. ਸੰਗ੍ਯਾ- ਕਾਵ੍ਯ ਅਨੁਸਾਰ ਨਾਯਕ. "ਕਰੈ ਜੁ ਤਿਯ ਪੈ ਮਾਨ ਪਿਯ ਮਾਨੀ ਕਹਿਯੈ ਸੋਇ." (ਜਗਦਵਿਨੋਦ) ੫. ਫ਼ਾ. [مانی] ਦੁਰਲਭ. ਅਲੌਕਿਕ. ਨਾਯਾਬ। ੬. ਦੇਖੋ, ਮੋਰੰਡਾ.
मंनी. क़बूल कीती. "जिन सतिगुर की आगिआ सति सति करि मानी." (धना मः ४) २. जानवाला. सनमान सहित. "मानी तूं राम कै दरिमानी." (सार मः ५) ३. हंकारी (मानिन्) अभिमानी। ४. संग्या- काव्य अनुसार नायक. "करै जु तिय पै मान पिय मानी कहियै सोइ." (जगदविनोद) ५. फ़ा. [مانی] दुरलभ. अलौकिक. नायाब। ६. देखो, मोरंडा.
ਮੋਟੀ ਅਤੇ ਛੋਟੀ ਰੋਟੀ. ਦੇਖੋ, ਮੰਨ ੧। ੨. ਦੇਖੋ. ਮੰਨਣਾ....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਦੇਖੋ, ਸਤਗੁਰ। ੨. ਸੰਗ੍ਯਾ- ਸ਼੍ਰੀ ਗੁਰੂ ਨਾਨਕ ਦੇਵ ਜੀ. "ਸਤਿਗੁਰ ਬਾਝਹੁ ਗੁਰੁ ਨਹੀ ਕੋਈ, ਨਿਗੁਰੇ ਕਾ ਹੈ ਨਾਉ ਬੁਰਾ." (ਆਸਾ ਪਟੀ ਮਃ ੩)...
ਸੰ. आज्ञा- ਆਗ੍ਯਾ. . ਹੁਕਮ. ਆਦੇਸ਼. "ਮਾਨ ਗੋਬਿੰਦੈ ਆਗਿਓ." (ਗਉ ਮਃ ੫) "ਆਗਿਆ ਮਾਨਿ ਭਗਤਿ ਹੋਇ ਤੁਮਾਰੀ." (ਆਸਾ ਮਃ ੫)...
ਸੰਗ੍ਯਾ- ਗੁਰਬਾਣੀ ਵਿੱਚ ਕਈ ਜਗਾ ਯ ਦੀ ਥਾਂ ਸਿਆਰੀ ਲਗਾਈ ਜਾਂਦੀ ਹੈ, ਸਤ੍ਯ ਦੀ ਥਾਂ ਸਤਿ, ਸ਼ਬਦ ਹੈ. ਦੇਖੋ, ਸਤ ਅਤੇ ਸਤ੍ਯ ਸ਼ਬਦ. ਸਤ੍ਯ ਰੂਪ ਪਾਰਬ੍ਰਹਮ. ਵਾਹਗੁਰੂ. "ਸਤਿ ਨਾਮੁ ਕਰਤਾ ਪੁਰਖੁ." (ਜਪੁ) ੨. ਸੱਚ. ਮਿਥ੍ਯਾ ਦੇ ਵਿਰੁੱਧ. "ਆਪਿ ਸਤਿ ਕੀਆ ਸਭ ਸਤਿ." (ਸੁਖਮਨੀ) ੩. ਸ਼ਰੱਧਾ. ਵਿਸ਼੍ਵਾਸ. "ਤਿਸੁ ਗੁਰ ਕੋ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ." (ਮਲਾ ਮਃ ੪) ੪. ਵਿ- ਸਦ. ਉੱਤਮ. "ਦੂਰ ਕਰੈ ਸਤਿ ਬੈਦ ਰੋਗ ਸੰਨਿਪਾਤ ਕੋ." (ਕ੍ਰਿਸਨਾਵ) ੫. ਸੰਗ੍ਯਾ- ਸੱਤਾ ਸ਼ਕਤਿ. "ਗੁਰੁਮਤਿ ਸਤਿ ਕਰ ਚੰਚਲ ਅਚਲ ਭਏ." (ਭਾਗੁ ਕ) ੬. ਯਥਾਰਥ ਗ੍ਯਾਨ. ਅਸਲੀਅਤ ਦੀ ਸਮਝ. "ਨਾ ਸਤਿ ਮੂਡ ਮੁਡਾਈ ਕੇਸੀ, ਨਾ ਸਤਿ ਪੜਿਆ ਦੇਸ ਫਿਰਹਿ." (ਵਾਰ ਰਾਮ ੧. ਮਃ ੧) ੭. ਵ੍ਯ- ਯਥਾਰਥ. ਸਹੀ. ਠੀਕ. "ਜੋ ਕਿਛੁ ਕਰੇ ਸਤਿ ਕਰਿ ਮਾਨਹੁ." (ਸਾਰ ਮਃ ੪)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਮੰਨੀ. ਕ਼ਬੂਲ ਕੀਤੀ. "ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ." (ਧਨਾ ਮਃ ੪) ੨. ਜਾਨਵਾਲਾ. ਸਨਮਾਨ ਸਹਿਤ. "ਮਾਨੀ ਤੂੰ ਰਾਮ ਕੈ ਦਰਿ ਮਾਨੀ." (ਸਾਰ ਮਃ ੫) ੩. ਹੰਕਾਰੀ (मानिन्) ਅਭਿਮਾਨੀ। ੪. ਸੰਗ੍ਯਾ- ਕਾਵ੍ਯ ਅਨੁਸਾਰ ਨਾਯਕ. "ਕਰੈ ਜੁ ਤਿਯ ਪੈ ਮਾਨ ਪਿਯ ਮਾਨੀ ਕਹਿਯੈ ਸੋਇ." (ਜਗਦਵਿਨੋਦ) ੫. ਫ਼ਾ. [مانی] ਦੁਰਲਭ. ਅਲੌਕਿਕ. ਨਾਯਾਬ। ੬. ਦੇਖੋ, ਮੋਰੰਡਾ....
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਸੰ. सन्मान ਸੰਗ੍ਯਾ- ਆਦਰ. ਸਤਕਾਰ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਕ੍ਰਿ. ਵਿ- ਵਿੱਚ. ਭੀਤਰ "ਨਾਨਕ ਦਰਿ ਦੀਦਾਰਿ ਸਮਾਇ." (ਵਾਰ ਰਾਮ ੧. ਮਃ ੧) ੨. ਦਰਵਾਜ਼ੇ ਪੁਰ. "ਬਿਆ ਦਰੁ ਨਾਹੀ ਕੈ ਦਰਿ ਜਾਉ?" (ਸ੍ਰੀ ਮਃ ੧) ੩. ਦਰਬਾਰ ਵਿੱਚ. "ਹਰਿ ਦਰਿ ਸੋਭਾ ਪਾਇ." (ਮਲਾ ਮਃ ੩) ੪. ਸੰ. ਸੰਗ੍ਯਾ- ਕੰਦਰਾ. ਗੁਫਾ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਵਿ- ਹੰਕਾਰੀ. ਮਗ਼ਰੂਰ. "ਅਭਿਮਾਨੀ ਕੀ ਜੜ ਸਰਪਰ ਜਾਏ." (ਗੌਂਡ ਅਃ ਮਃ ੫) ੨. ਸੰਗ੍ਯਾ- ਹੌਮੈ. ਖ਼ੁਦੀ. ਅਭਿਮਾਨ ਮਤਿ. "ਚੂਕੀ ਅਭਿਮਾਨੀ." (ਤੁਖਾ ਛੰਤ ਮਃ ੧)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਨਾਇਕ। ੨. ਦੇਖੋ, ਬਹਿਰ ਤਵੀਲ....
ਸੰਗ੍ਯਾ- ਸ੍ਤ੍ਰੀ. ਔ਼ਰਤ. ਨਾਰੀ। ੨. ਭਾਰਯਾ. ਜੋਰੂ. ਵਹੁਟੀ....
ਸੰ. मान. ਧਾ- ਗ੍ਯਾਨਪ੍ਰਾਪਤਿ ਦੀ ਇੱਛਾ ਕਰਨਾ, ਆਦਰ ਕਰਨਾ, ਵਿਚਾਰਨਾ, ਤੋਲਣਾ, ਮਿਣਨਾ। ੨. ਸੰਗ੍ਯਾ- ਅਭਿਮਾਨ. ਗਰੂਰ. "ਸਾਧੋ! ਮਨ ਕਾ ਮਾਨ ਤਿਆਗੋ." (ਗਉ ਮਃ ੯) ੩. ਆਦਰ. "ਰਾਜਸਭਾ ਮੇ ਪਾਯੋ ਮਾਨ." (ਗੁਪ੍ਰਸੂ) ੪. ਰੋਸਾ. ਰੰਜ. "ਰਾਜੰ ਤ ਮਾਨੰ." (ਸਹਸ ਮਃ ੫) ਜੇ ਰਾਜ ਹੈ, ਤਦ ਉਸ ਦੇ ਸਾਥ ਹੀ ਉਸ ਦੇ ਨਾਸ਼ ਤੋਂ ਮਨ ਦਾ ਗਿਰਾਉ ਹੈ। ੫. ਪ੍ਰਮਾਣ. ਵਜ਼ਨ. ਤੋਲ. ਮਿਣਤੀ. * ਮਾਪ. ਦੇਖੋ, ਤੋਲ ਅਤੇ ਮਿਣਤੀ। ੬. ਘਰ. ਮੰਦਿਰ. "ਬਾਨ ਪਵਿਤ੍ਰਾ ਮਾਨ ਪਵਿਤ੍ਰਾ." (ਸਾਰ ਮਃ ੫) ੭. ਮਾਨਸਰ ਦਾ ਸੰਖੇਪ. "ਮਾਨ ਤਾਲ ਨਿਧਿਛੀਰ ਕਿਨਾਰਾ." (ਗੁਵਿ ੧੦) ੮. ਮਾਂਧਾਤਾ ਦਾ ਸੰਖੇਪ. "ਸੁਭ ਮਾਨ ਮਹੀਪਤਿ ਛੇਤ੍ਰਹਿ" ਦੈ." (ਮਾਂਧਾਤਾ) ੯. ਜੱਟਾਂ ਦਾ ਇੱਕ ਪ੍ਰਸਿੱਧ ਗੋਤ. ਹੁਸ਼ਿਆਰਪੁਰ ਦੇ ਜਿਲੇ ਮਾਨਾਂ ਦਾ ਬਾਰ੍ਹਾ (ਬਾਰਾਂ ਪਿੱਡਾਂ ਦਾ ਸਮੁਦਾਯ) ਹੈ। ੧੦. ਦੇਖੋ, ਮਾਨੁ। ੧੧. ਦੇਖੋ, ਮਾਨਸਿੰਘ ੨। ੧੨. ਸੰ. ਵਿ- ਮਾਨ੍ਯ. ਪੂਜਯ. "ਸਰਵਮਾਨ ਤ੍ਰਿਮਾਨ ਦੇਵ." (ਜਾਪੁ) ੧੩. ਮੰਨਿਆ ਹੋਇਆ. ਸ਼੍ਰੱਧਾਵਾਨ. "ਮਿਲਿ ਸਤਿਗੁਰੁ ਮਨੂਆ ਮਾਨ ਜੀਉ." (ਆਸਾ ਛੰਤ ਮਃ ੪) ੧੪. ਫ਼ਾ. [مان] ਸ੍ਵਾਮੀ. ਸਰਦਾਰ। ੧੫. ਕੁਟੰਬ. ਪਰਿਵਾਰ। ੧੬. ਘਰ ਦਾ ਸਾਮਾਨ। ੧੭. ਸਰਵਅਸੀਂ. ਹਮ....
ਪ੍ਰਿਯ. ਪਤਿ. ਪਿਆਰਾ....
ਸਰਵ- ਉਹੀ. ਵਹ. ਓਹ. "ਚਤੁਰ ਸਿਆਣਾ ਸੁਘੜ ਸੋਇ." (ਗਉ ਥਿਤੀ ਮਃ ੫) ੨. ਸੰਗ੍ਯਾ- ਸ਼ੁਹਰਤ. ਚਰਚਾ. "ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ." (ਸ੍ਰੀ ਮਃ ੧) "ਤਿਨ ਕੀ ਨਿਰਮਲ ਸੋਇ." (ਬਾਰਹਮਾਹਾ ਮਾਝ) ੩. ਸੁਗੰਧ. ਖੁਸ਼ਬੂ. ਸ਼ੁਰਭਿ. "ਇਸ ਮਨ ਕੋ ਬਸੰਤ ਕੀ ਲਗੈ ਨ ਸੋਇ." (ਬਸੰ ਮਃ ੩) ੪. ਸ਼ੋਭਾ. ਕੀਰਤਿ. "ਤਿਸ ਕੀ ਸੋਇ ਸੁਣੀ ਮਨੁ ਹਰਿਆ." (ਆਸਾ ਮਃ ੫) ੫. ਦੇਖੋ, ਸਉਣਾ. "ਬਾਵਰ ਸੋਇ ਰਹੇ." (ਆਸਾ ਮਃ ੫) ੬. ਕ੍ਰਿ. ਵਿ- ਸੌਂਦਾ. "ਸੋਇ ਅਚਿੰਤਾ ਜਾਗਿ ਅਚਿੰਤਾ." (ਭੈਰ ਮਃ ੫)...
ਸੰ. ਦੁਰ੍ਲਭ. ਵਿ- ਜਿਸ ਦਾ ਲੱਭਣਾ ਔਖਾ ਹੋਵੇ, ਜੋ ਮੁਸ਼ਕਲ ਨਾਲ ਮਿਲ ਸਕੇ. "ਜਿਹ ਪ੍ਰਸਾਦਿ ਪਾਈ ਦੁਰਲਭ ਦੇਹ." (ਸੁਖਮਨੀ) "ਪਤੰਤਿ ਮੋਹਕੂਪ ਦੁਰਲਭ੍ਯ ਦੇਹੰ." (ਸਹਸ ਮਃ ੫)...
ਵਿ- ਜੋ ਨਹੀਂ ਲੌਕਿਕ. ਜੋ ਇਸ ਲੋਕ ਦਾ ਨਹੀਂ. ੨. ਅਣੋਖਾ. ਅਦਭੁਤ....
ਜਿਲਾ ਅੰਬਾਲਾ, ਤਸੀਲ ਰੋਪੜ ਦਾ ਇੱਕ ਪਿੰਡ, ਜਿਸ ਦਾ ਰੇਲਵੇ ਸਟੇਸ਼ਨ ਮੋਰੰਡਾ ਹੈ. ਇੱਥੋਂ ਦੇ ਰਹਿਣ ਵਾਲੇ ਜਾਨੀ ਅਤੇ ਮਾਨੀ ਰੰਘੜ ਸੰਮਤ ੧੭੬੧ ਵਿੱਚ ਮਾਤਾ ਗੂਜਰੀ ਜੀ ਨੂੰ ਦੋ ਛੋਟੇ ਸਾਹਿਬਜ਼ਾਦਿਆਂ ਸਮੇਤ ਫੜਕੇ ਖੇੜੀ (ਸਹੇੜੀ) ਤੋਂ ਸਰਹਿੰਦ ਲੈ ਗਏ ਸਨ, ਮੱਘਰ ਸੰਮਤ ੧੮੧੯ ਵਿੱਚ ਖ਼ਾਲਸੇ ਦੇ ਬੁੱਢੇ ਦਲ ਨੇ ਇਸ ਪਿੰਡ ਨੂੰ ਸੋਧਕੇ ਜਾਨੀ ਅਤੇ ਮਾਨੀ ਨੂੰ ਲੁਹਾਰ ਦੇ ਵਦਾਣਾਂ ਨਾਲ ਚੂਰ, ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਕ੍ਰਿਪਾਨ ਭੇਟ ਕੀਤਾ. ਇਸ ਕਸਬੇ ਤੋਂ ਉੱਤਰ ਵੱਲ ਪਾਸ ਹੀ ਸਾਹਿਬਜ਼ਾਦਿਆਂ, ਅਤੇ ਮਾਤਾ ਜੀ ਦਾ ਗੁਰਦ੍ਵਾਰਾ ਹੈ. ਪਿੰਡ ਸਹੇੜੀ ਤੋਂ ਫੜੇ ਹੋਏ ਇਹ ਧਰਮਰੱਖਕ ਇਸ ਥਾਂ ਲਿਆਂਦੇ ਗਏ ਸਨ. ਗੁਰਦ੍ਵਾਰੇ ਨਾਲ ੧੬. ਵਿੱਘੇ ਜ਼ਮੀਨ ਹੈ, ਜਿਸ ਵਿੱਚ ਇੱਕ ਬਾਗ ਹੈ, ਜੋ ਰੋਪੜ ਦੇ ਰਾਜਾ ਭੂਪਸਿੰਘ ਨੇ ਅਰਪਿਆ ਸੀ. ਇੱਕ ਬ੍ਰਾਹਮਣੀ ਝਾੜੂ ਦੀ ਸੇਵਾ ਕਰਦੀ ਹੈ. ਦੇਖੋ, ਸਹੇੜੀ ੨. ਅਤੇ ਖੇੜੀ ੩.#ਸੰਮਤ ੧੮੨੦ ਵਿੱਚ ਮੋਰੰਡੇ ਤੇ ਸਰਦਾਰ ਧਰਮਸਿੰਘ ਅਮ੍ਰਿਤਸਰੀ ਨੇ ਕਬਜਾ ਕੀਤਾ, ਇਸ ਪਿੱਛੋਂ ਮਹਾਰਾਜਾ ਰਣਜੀਤਸਿੰਘ ਨੇ ਇਹ ਸਾਰਾ ਇਲਾਕਾ ਲਹੌਰ ਰਾਜ ਨਾਲ ਮਿਲਾ ਲਿਆ, ਅਰ ਲੁਦਿਆਨੇ ਅਤੇ ਮੋਰੰਡੇ ਦਾ ਪਰਗਨਾ ਰਾਜਾ ਭਾਗਸਿੰਘ ਜੀਂਦਪਤਿ ਨੂੰ ਦੇ ਦਿੱਤਾ. ਰਾਜਾ ਸੰਗਤਸਿੰਘ ਦੇ ਲਾਵਲਦ ਮਰਣ ਪੁਰ ਸਨ ੧੮੩੪ ਵਿੱਚ ਸਰਕਾਰ ਅੰਗ੍ਰੇਜ਼ੀ ਨੇ ਜਬਤ ਕਰਕੇ ਇਹ ਆਪਣੇ ਰਾਜ ਨਾਲ ਮਿਲਾਇਆ....