māmalāमामला
ਅ਼. [معاملہ] ਮੁਆ਼ਮਲਹ. ਅ਼ਮਲ ਵਿੱਚ ਲਿਆਂਦਾ ਹੋਇਆ. ਕੰਮ ਕਾਜ. ਧੰਦਾ. "ਵਾਟ ਨ ਕਰਈ ਮਾਮਲਾ, ਜਾਣੈ ਮਿਹਮਾਣੁ." (ਮਃ ੨. ਵਾਰ ਮਾਝ) ਰਾਹ ਵਿੱਚ ਧੰਦੇ ਨਾ ਫੈਲਾਵੇ, ਆਪਣੇ ਤਾਂਈ ਮੁਸਾਫਰ ਜਾਣੇ. ਭਾਵ- ਜੀਵਨਯਾਤ੍ਰਾ ਇੱਕ ਪ੍ਰਕਾਰ ਦਾ ਸਫਰ ਹੈ. "ਪਵਨਿ ਨ ਇਤੀ ਮਾਮਲੇ." (ਸ. ਫਰੀਦ) "ਵੀਵਾਹੀ ਤਾ ਮਾਮਲੇ." (ਸ. ਫਰੀਦ) ੨. ਜਮੀਨ ਪੁਰ ਲਗਾਇਆ ਰਾਜਕਰ. ਪੁਰਾਣੇ ਸੰਸਕ੍ਰਿਤਗ੍ਰੰਥਾਂ ਤੋਂ ਮਲੂਮ ਹੁੰਦਾ ਹੈ ਕਿ ਪ੍ਰਜਾ ਤੋਂ ਪੈਦਾਵਾਰ ਦਾ ਛੀਵਾਂ ਹਿੱਸਾ ਰਾਜਾ ਲਿਆ ਕਰਦਾ ਸੀ. ਦੇਖੋ ਰਾਜਕਰ.
अ़. [معاملہ] मुआ़मलह. अ़मल विॱच लिआंदा होइआ. कंम काज. धंदा. "वाट न करई मामला, जाणै मिहमाणु." (मः २. वार माझ) राह विॱच धंदे ना फैलावे, आपणे तांई मुसाफर जाणे. भाव- जीवनयात्रा इॱक प्रकार दा सफर है. "पवनि न इती मामले." (स. फरीद) "वीवाही ता मामले." (स. फरीद) २. जमीन पुर लगाइआ राजकर. पुराणे संसक्रितग्रंथां तों मलूम हुंदा है कि प्रजा तों पैदावार दा छीवां हिॱसा राजा लिआ करदा सी. देखो राजकर.
ਸੰ. ਕਰ੍ਮ. ਕਾਂਮ. "ਹਰਿ ਕੰਮ ਕਰਾਵਨ ਆਇਆ." (ਸੂਹੀ ਛੰਤ ਮਃ ੫)...
ਸੰ. ਸੰਗ੍ਯਾ- ਮੇਖ਼ਚੂ. ਕਾਠ ਦਾ ਹਥੌੜਾ, ਜਿਸ ਨਾਲ ਕਿੱਲੇ ਗੱਡੀਦੇ ਹਨ। ੨. ਸੰ. ਕਾਰ੍ਯ. ਕੰਮ. "ਕਾਜ ਹਮਾਰੇ ਪੂਰੇ ਸਤਿਗੁਰ." (ਰਾਮ ਮਃ ੫) ੩. ਦੇਖੋ, ਕਜਣਾ. ਢਕਣਾ. "ਤਉ ਮੁਖ ਕਾਜਿ ਲਜੋ." (ਸਾਰ ਮਃ ੫) ਤਾਂ ਲੱਜਾ ਨਾਲ ਮੂੰਹ ਕੱਜ (ਢਕ) ਲਿਆ। ੪. ਡਿੰਗ. ਸ਼੍ਰਾਧ. ਮਹੋਛਾ. "ਜਜਿ ਕਾਜਿ ਵੀਆਹਿ ਸੁਹਾਵੈ." (ਵਾਰ ਮਲਾ ਮਃ ੧) ਦੇਵਤਾ ਦੇ ਯਜਨ (ਪੂਜਨ) ਸ਼੍ਰਾਧ, ਅਤੇ ਵਿਆਹ ਵਿੱਚ ਮਾਸ ਸੁਹਾਵੈ। ੫. ਸਿੰਧੀ. ਪ੍ਰੀਤਿਭੋਜਨ. ਜਿਆਫ਼ਤ। ੬. ਤੁ. [قاز] ਕ਼ਾਜ਼. ਮੱਘ. ਜੰਗਲੀ ਬੱਤਕ। ੭. ਕੁੜਤੇ ਕੋਟ ਆਦਿ ਦੇ ਗੁਦਾਮ ਅੜਾਉਣ ਦੇ ਛਿਦ੍ਰ (batton- hole) ਨੂੰ ਭੀ ਕਾਜ ਆਖਦੇ ਹਨ....
ਸੰਗ੍ਯਾ- ਧਨ- ਦਾ. ਧਨ ਦੇਣ ਵਾਲਾ ਕਾਰਜ. . ਉਹ ਕਿਰਤ ਜਿਸ ਤੋਂ ਧਨ ਦੀ ਪ੍ਰਾਪਤੀ ਹੋਵੇ। ੨. ਵਿਹਾਰ. ਕੰਮ. "ਸਗਲ ਜਗਤ ਧੰਧ ਅੰਧ." (ਆਸਾ ਮਃ ੫) ੩. ਸੰ. धन्ध. ਬਿਮਾਰੀ ਦੀ ਹਾਲਤ. ਅਲਾਲਤ। ੪. ਖ਼ੁਸ਼ੀ....
ਸੰ. ਸੰਗ੍ਯਾ- ਮਾਰਗ. ਰਾਹ. "ਸੋ ਜਨੁ ਜਮ ਕੀ ਵਾਟ ਨ ਪਾਈਐ." (ਆਸਾ ਮਃ ੫) "ਮੇਰਾ ਸੀਸੁ ਕੀਜੈ ਗੁਰਵਾਟ" (ਮਾਲੀ ਮਃ ੪) ੨. ਰੀਤਿ. ਚਾਲ. "ਜਿਉ ਲਾਹਾ ਤੋਟਾ ਤਿਵੈ, ਵਾਟ ਚਲਦੀ ਆਈ." (ਆਸਾ ਅਃ ਮਃ ੧)...
ਅ਼. [معاملہ] ਮੁਆ਼ਮਲਹ. ਅ਼ਮਲ ਵਿੱਚ ਲਿਆਂਦਾ ਹੋਇਆ. ਕੰਮ ਕਾਜ. ਧੰਦਾ. "ਵਾਟ ਨ ਕਰਈ ਮਾਮਲਾ, ਜਾਣੈ ਮਿਹਮਾਣੁ." (ਮਃ ੨. ਵਾਰ ਮਾਝ) ਰਾਹ ਵਿੱਚ ਧੰਦੇ ਨਾ ਫੈਲਾਵੇ, ਆਪਣੇ ਤਾਂਈ ਮੁਸਾਫਰ ਜਾਣੇ. ਭਾਵ- ਜੀਵਨਯਾਤ੍ਰਾ ਇੱਕ ਪ੍ਰਕਾਰ ਦਾ ਸਫਰ ਹੈ. "ਪਵਨਿ ਨ ਇਤੀ ਮਾਮਲੇ." (ਸ. ਫਰੀਦ) "ਵੀਵਾਹੀ ਤਾ ਮਾਮਲੇ." (ਸ. ਫਰੀਦ) ੨. ਜਮੀਨ ਪੁਰ ਲਗਾਇਆ ਰਾਜਕਰ. ਪੁਰਾਣੇ ਸੰਸਕ੍ਰਿਤਗ੍ਰੰਥਾਂ ਤੋਂ ਮਲੂਮ ਹੁੰਦਾ ਹੈ ਕਿ ਪ੍ਰਜਾ ਤੋਂ ਪੈਦਾਵਾਰ ਦਾ ਛੀਵਾਂ ਹਿੱਸਾ ਰਾਜਾ ਲਿਆ ਕਰਦਾ ਸੀ. ਦੇਖੋ ਰਾਜਕਰ....
ਦੇਖੋ, ਮਹਿਮਾਨ. "ਤੂ ਹੋਇਰਹੁ ਮਿਹਮਾਣੁ." (ਮਃ ੩. ਵਾਰ ਸੋਰ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਅ਼. [مُسافر] ਮੁਸਾਫ਼ਿਰ. ਸਫ਼ਰ ਕਰਨ ਵਾਲਾ. ਰਾਹੀ. "ਹੋਇ ਪੈਖਾਕ ਫਕੀਰ ਮੁਸਾਫਰ." (ਮਾਰੂ ਸੋਲਹੇ ਮਃ ੫)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਅ਼. [سفر] ਸੰਗ੍ਯਾ- ਯਾਤ੍ਰਾ. ਮੁਸਾਫ਼ਿਰੀ। ੨. ਸੰ. शफर ਸ਼ਫਰ. ਮੱਛੀ. ਇਹ ਸ਼ਬਦ ਸਫਰ ਭੀ ਸਹੀ ਹੈ। ੩. ਸੰ. स्फर् ਧਾ- ਕੰਬਣਾ. ਥਰਕਨਾ. ਜਾਨਾ. ਪਰਗਟ ਹੋਣਾ....
ਪੌਣ (ਹਵਾ) ਕਰਕੇ. ਪਵਨ ਸੇ. "ਪਵਨਿ ਅਫਾਰ ਤੋਰ ਚਾਮਰੋ." (ਸਾਰ ਮਃ ੫)...
ਸੰਗ੍ਯਾ- ਇਤਿ. ਸਮਾਪਤੀ. ਹੱਦ. ਅਵਧਿ. "ਸਾਧੁਨ ਹੇਤ ਇਤੀ ਜਿਨ ਕਰੀ." (ਵਿਚਿਤ੍ਰ) ੨. ਵਿ- ਇਸ ਕ਼ਦਰ. ਇਤਨਾ. "ਸਹਾਂ ਨ ਇਤੀ ਦੁਖ." (ਸ. ਫਰੀਦ)...
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਰਾਜਾ ਦਾ ਲਾਇਆ ਮੁਆਮਲਾ (ਖ਼ਿਰਾਜ), ਜੋ ਪ੍ਰਜਾ ਤੋਂ ਲਿਆ ਜਾਂਦਾ ਹੈ. ਮਨੂ ਦੇ ਸਮੇਂ ਇਹ ਉਪਜ ਦਾ ਛੀਵਾਂ ਹਿੱਸਾ ਸੀ. ਬਹੁਤ ਗ੍ਰੰਥ ਵਿੱਚ ਚੌਥਾ ਭਾਗ ਰਾਜਾ ਦਾ ਲਿਖਿਆ ਹੈ. ਮੁਗਲ ਬਾਦਸ਼ਾਹਾਂ ਵੇਲੇ ਜ਼ਮੀਨ ਦੀ ਪੈਦਾਵਾਰ ਵਿੱਚੋਂ ਇੱਕ ਤਿਹਾਈ ਹਿੱਸਾ ਰਾਜਕਰ ਸੀ ਅਤੇ ਇਸ ਤੋਂ ਵੱਖ ਹੋਰ ਭੀ ਕਈ ਟੈਕ੍ਸ (tax) ਪ੍ਰਜਾ ਨੂੰ ਦੇਣੇ ਪੈਂਦੇ ਸਨ- ਮਾਲੀ ਅਹਿਲਕਾਰਾਂ ਦੀ ਪੋਸ਼ਾਕ" ਬਾਬਤ "ਖ਼ਾਲਸਾ" ਨਜਰ ਭੇਟਾ ਬਾਬਤ "ਪੇਸ਼ਕਸ਼" ਜਰੀਬ ਆਦਿ ਦੀ ਮਿਣਤੀ ਬਾਬਤ "ਜਰੀਬਾਨਾ." ਪੋਲੀਸ ਬਾਬਤ "ਜਾਬਿਤ਼ਾਨਾ" ਬਟਾਵੇ ਬਾਬਤ "ਮੁਹੱਸਿਲਾਨਾ" ਕਾਨੂਗੋ ਦੀ ਨੌਕਰੀ ਬਾਬਤ "ਮੁਕ਼ੱਦਮੀ" ਹਥਿਆਰਾਂ ਦੇ ਖਰਚ ਬਾਬਾਤ "ਪੈਕਾਨਾ." ਕਾਗਜਾਂ ਪੁਰ ਮੁਹਰ ਲਾਉਣ ਵਾਲੇ ਬਾਬਤ "ਮੋਹਰਾਨਾ" ਆਦਿ....
ਦੇਖੋ, ਮਾਲੂਮ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰਗ੍ਯਾ- ਔਲਾਦ. ਸੰਤਾਨ। ੨. ਉਤਪੱਤਿ. ਪੈਦਾਇਸ਼। ੩. ਰੈਯਤ. ਕਿਸੇ ਰਾਜਾ ਦੇ ਰਾਜ ਵਿੱਚ ਰਹਿਣ ਵਾਲੇ ਉਹ ਲੋਕ, ਜੋ ਕਰ (ਮਹਿਸੂਲ) ਦਿੰਦੇ ਹਨ....
ਫ਼ਾ. [پیداوار] ਸੰਗ੍ਯਾ- ਉਪਜ....
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...