māragaमारग
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ.
सं. मार्ग. धा- तिआर करना, ढूंडणा (खोजणा), जाणा। २. संग्या- मार्ग. रस्ता. राह। ३. खोज. भाल. तलाश। ४. रीति. चाल. "इहु मारग संसार को." (सः मः ९) ५. भला दस्तूर. नेक रिवाज.
ਦੋਖੋ, ਤਯਾਰ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਢੂੰਡਣਾ. ਤਲਾਸ਼ ਕਰਨਾ. ਟੋਲਣਾ. ਭਾਲਣਾ. "ਜੋ ਖੋਜੈ ਸੋ ਪਾਵੈ." (ਧਨਾ ਪੀਪਾ) "ਖੋਜਤ ਹਾਰੇ ਦੇਵ." (ਰਾਮ ਮਃ ੫)...
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਸੰਗ੍ਯਾ- ਢੂੰਡ. ਤਲਾਸ਼. "ਬੰਦੇ ਖੋਜੁ ਦਿਲ ਹਰਿ ਰੋਜ." (ਤਿਲੰ ਕਬੀਰ) ੨. ਪੈਰ ਦਾ ਜ਼ਮੀਨ ਪੁਰ ਚਿੰਨ੍ਹ. "ਗੁਰਮਤਿ ਖੋਜ ਪਰੇ ਤਬ ਪਕਰੇ." (ਬਸੰ ਮਃ ੪) ਗੁਰਮਤਿ ਦ੍ਵਾਰਾ ਪੰਜ ਚੋਰਾਂ ਦੇ ਖੋਜ ਪਿੱਛੇ ਜਦ ਪਏ, ਤਦ ਫੜ ਲਏ. ਦੇਖੋ, ਬਾਛਰ ਖੋਜ। ੩. ਮਾਰਗ. ਰਸਤਾ. "ਖੋਜ ਰੋਜ ਕੇ ਹੇਤ ਲਗ ਦਯੋ ਮਿਸ੍ਰ ਜੂ ਰੋਇ." (ਖਾਮ) ੪. ਚਰਣ. ਪੈਰ. "ਨਦੀ ਤਰੰਦੜੀ ਮੈਡਾ ਖੋਜ ਨ ਖੁੰਭੈ." (ਵਾਰ ਗੂਜ ੨. ਮਃ ੫)...
ਸੰਗ੍ਯਾ- ਢੂੰਢ. ਤਲਾਸ਼. "ਮਿਟਿ ਗਈ ਭਾਲ ਮਨੁ ਸਹਜਿ ਸਮਾਨਾ." (ਆਸਾ ਮਃ ੫) ੨. ਵਿ- ਭਲਾ. ਨੇਕ. ਦੇਖੋ, ਭਲਭਾਲ। ੩. ਸੰਗ੍ਯਾ- ਭਾਲਾ. ਨੇਜ਼ਾ. "ਅਸਿ ਭਾਲ ਗਦਾ ਅਰੁ ਲੋਹਹਥੀ." (ਕ੍ਰਿਸਨਾਵ) ੪. ਸੰ. ਮਸ੍ਤਕ. ਮੱਥਾ. ਲਲਾਟ। ੫. ਤੇਜ। ੬. ਸਿੰਧੀ. ਨੇਕੀ. ਭਲਿਆਈ....
ਤੁ. [تلاش] ਸੰਗ੍ਯਾ- ਖੋਜ. ਭਾਲ. ਢੂੰਢ....
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਸੰਗ੍ਯਾ- ਗਤਿ. ਗਮਨ। ੨. ਆਚਰਣ. ਰੀਤਿ. ਮਰ੍ਯਾਦਾ. "ਭਗਤਾ ਕੀ ਚਾਲ ਸਚੀ ਅਤਿ ਨਿਰਮਲ." (ਸੂਹੀ ਛੰਤ ਮਃ ੩) "ਭਗਤਾ ਕੀ ਚਾਲ ਨਿਰਾਲੀ." (ਅਨੰਦੁ) ੩. ਦੇਖੋ, ਗਤਿ....
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....
ਵਿ- ਭਦ੍ਰਲ. ਸ਼੍ਰੇਸ੍ਟ. "ਸਤਿਗੁਰੂ ਭਲਾ ਭਾਇਆ." (ਅਨੰਦੁ) ੨. ਦੇਖੋ, ਭਾਲਾ. "ਭਲਾ ਜੈਸੇ ਭੂਖਨ." (ਚਰਿਤ੍ਰ ੨੦੯) ਤੀਰ ਦੀ ਨੋਕ ਵਾਂਙ ਗਹਿਣੇ ਚੁਭਦੇ ਹਨ। ੩. ਦੇਖੋ, ਭੱਲਾ। ੪. ਦਾਨ. ਭੇਟਾ. ਦੇਖੋ, ਭਲ ਧਾ. "ਮਨਮੁਖਾਂ ਦੇ ਸਿਰਿ ਜੋਰਾ ਅਮਰੁ ਹੈ, ਨਿਤ ਦੇਵਹਿ ਭਲਾ." (ਮਃ ੪. ਵਾਰ ਗਉ ੧)...
ਫ਼ਾ. [نیک] ਵਿ- ਹੱਛਾ. ਭਲਾ. ਉੱਤਮ. "ਖੀਵੀ ਨੇਕ ਜਨ." (ਵਾਰ ਰਾਮ ੩) ੨. ਬਹੁਤ. ਅਧਿਕ। ੩. ਹਿੰਦੀ. ਕ੍ਰਿ. ਵਿ- ਤਨਿਕ. ਥੋੜਾ। ੪. ਵਿ- ਨ- ਏਕ. ਅਨੇਕ. "ਨਰ ਨਾਨਰਨ ਨੇਕ ਮਤੰ." (ਕਲਕੀ) ਮਨੁੱਖ ਅਤੇ ਇਸਤ੍ਰੀਆਂ ਦੇ ਅਨੇਕ ਮਤ। ੫. ਅਞਾਣ ਲਿਖਾਰੀ ਨੇ ੪੦੫ ਵੇਂ ਚਰਿਤ੍ਰ ਵਿੱਚ ਨਕ੍ਰ ਦੀ ਥਾਂ ਨੇਕ ਸ਼ਬਦ ਲਿਖਦਿੱਤਾ ਹੈ- "ਤਹਾਂ ਬ੍ਰਿੰਦ ਬਾਜੀ ਬਹੇ ਨੇਕ ਜੈਸੇ." ਅੰਗ ੧੭੧. ਘੋੜੇ ਮਗਰਮੱਛ ਜੇਹੇ....
ਅ਼. [رِواج] ਸੰਗ੍ਯਾ- ਦਸਤੂਰ. ਤਰੀਕਾ। ੨. ਰੀਤਿ. ਰਸਮ....