māhiraमाहिर
ਦੇਖੋ, ਮਾਹਰ। ੨. ਸੰ. ਇੰਦ੍ਰ ਦੇਵਤਾ. ਦੇਵਰਾਜ.
देखो, माहर। २. सं. इंद्र देवता. देवराज.
ਅ਼. [ماہر] ਮਾਹਿਰ. ਵਿ- ਮਹਾਰਤ (ਯੋਗ੍ਯਤਾ) ਰੱਖਣ ਵਾਲਾ. ਹੁਨਰ ਵਿੱਚ ਉਸਤਾਦ। ੨. ਤਜੁਰਬੇਕਾਰ। ੩. ਪੂਰਾ ਵਾਕ਼ਿਫ਼. "ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ." (ਮਾਝ ਮਃ ੫) ੪. ਮਹਰ (ਸੰ. ਮਹੱਤਰ). ਪ੍ਰਧਾਨ. ਮੁਖੀਆ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ੫. ਦੇਖੋ, ਮਹਰਿ ਅਤੇ ਮਾਹਿਰ....
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸੰਗ੍ਯਾ- ਇੰਦ੍ਰ. ਸੁਰਪਤਿ....