miānaमिआन
ਫ਼ਾ. [معِان] ਕ੍ਰਿ. ਵਿ- ਭੀਤਰ. ਅੰਦਰ। ੨. ਸੰਗ੍ਯਾ- ਵਿਚਕਾਰਲਾ ਭਾਗ. "ਆਪੇ ਨੇੜੈ ਦੂਰਿ ਆਪੇ ਹੀ, ਆਪੇ ਮੰਝਿ ਮਿਆਨੋ." (ਸ੍ਰੀ ਮਃ ੧) ਦੂਰ ਨੇੜੇ ਅਤੇ ਮਧ੍ਯ ਦੇ ਮੰਝ (ਵਿੱਚ) ਆਪ ਹੀ ਹੈ। ੩. ਪੇਟ. ਉਦਰ। ੪. ਕੋਸ਼. ਗਿਲਾਫ। ੫. ਕਮਰ. ਲੱਕ.
फ़ा. [معِان] क्रि. वि- भीतर. अंदर। २. संग्या- विचकारला भाग. "आपे नेड़ै दूरि आपे ही, आपे मंझि मिआनो." (स्री मः १) दूर नेड़े अते मध्य दे मंझ (विॱच) आप ही है। ३. पेट. उदर। ४. कोश. गिलाफ। ५. कमर. लॱक.
ਕ੍ਰਿ. ਵਿ- ਅਭ੍ਯੰਤਰ. ਅੰਦਰ. ਵਿੱਚ. "ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ." (ਮਲਾ ਮਃ ੧) ੨. ਸੰ. ਭੂਤੇਸ਼੍ਵਰ. ਸੰਗ੍ਯਾ- ਸਾਰੇ ਜੀਵਾਂ ਦਾ ਸ੍ਵਾਮੀ ਕਰਤਾਰ. "ਜਹ ਭੀਤਰਿ ਘਟਿ ਭੀਤਰਿ ਵਸਿਆ, ਬਾਹਰਿ ਕਾਹੇ ਨਾਹੀ?" (ਰਾਮ ਮਃ ੧) ਜਦ ਮਨ ਅੰਦਰ ਕਰਤਾਰ ਦਾ ਨਿਵਾਸ ਹੈ, ਫੇਰ (ਮੁਕਤਿ ਲਈ) ਸ਼ਰੀਰ ਧੋਣ ਦੀ ਕੀ ਲੋੜ ਹੈ?...
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਸੰਗ੍ਯਾ- ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ." (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ." (ਵਾਰ ਗਉ ੨. ਮਃ ੫)...
ਮਧ੍ਯ ਮੇ. ਦਰਮਯਾਨ. "ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ." (ਵਾਰ ਮਾਰੂ ੨. ਮਃ ੫) "ਟੀਡੁ ਲਵੈ ਮੰਝਿ ਬਾਰੇ." (ਤੁਖਾ ਬਾਰਹਮਾਹਾ) ੨. ਮੁਝੇ. ਮੈਨੂੰ. "ਮੰਝਿ ਮੁਹਬਤਿ ਨੇਹ." (ਵਾਰ ਜੈਤ)...
ਦੇਖੋ, ਮਿਆਨ ੨....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਸੰਗ੍ਯਾ- ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ." (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ." (ਵਾਰ ਗਉ ੨. ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਵਿਚਾਲਾ। ੨. ਕ੍ਰਿ. ਵਿ- ਅੰਦਰ. ਦਰਮਯਾਨ। ੩. ਸੰਗ੍ਯਾ- ਕਮਰ. ਕਟਿ। ੪. ਵਿਚਾਲੇ ਦੀ ਉਂਗਲ। ੫. ਕਿਸੇ ਵਸ੍ਤੁ ਦਾ ਮਧ੍ਯ ਭਾਗ....
ਸੰਗ੍ਯਾ- ਮਹਿਸੀ. ਭੈਂਸ. ਮੈਂਹ। ੨. ਮਧ੍ਯ. ਮਧ੍ਯਹੀ....
ਸੰ. ਸੰਗ੍ਯਾ- ਚਪੇੜ. ਧੱਫਾ। ੨. ਸੰ. ਪੇਟਕ. ਪਿਟਾਰਾ. ਥੈਲਾ। ੩. ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. "ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ." (ਸਾਰ ਪਰਮਾਨੰਦ) "ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?" (ਵਿਚਿਤ੍ਰ) ੪. ਗਰਭ. ਢਿੱਡ. ਹਮਲ....
ਸੰ. उदर. ਪੇਟ. ਢਿੱਡ. ਜਠਰ. "ਉਦਰੈ ਕਾਰਣਿ ਆਪਣੈ." (ਵਾਰ ਰਾਮ ੧) ੨. ਛਾਤੀ. ਸੀਨਹ. "ਅਬਕੀ ਸਰੂਪਿ ਸੁਜਾਨਿ ਸੁਲਖਨੀ ਸਹਿਜੇ ਉਦਰਿ ਧਰੀ." (ਆਸਾ ਕਬੀਰ) ੩. ਮੇਦਾ. ਪ੍ਰਕ੍ਵਾਸ਼੍ਯ। ੪. ਅੰਤੜੀ। ੫. ਗਰਭ। ੬. ਅੰਦਰਲਾ ਪਾਸਾ....
ਸੰ. ਕ੍ਰੋਸ਼. ਸੰਗ੍ਯਾ- ਕੋਹ. ਸਭ ਤੋਂ ਪਹਿਲਾਂ ਕੋਸ ਦੀ ਦੂਰੀ (ਲੰਬਾਈ) ਗਊ ਦੇ ਕ੍ਰੋਸ਼ (ਰੰਭਣ) ਤੋਂ ਥਾਪੀ ਗਈ ਸੀ. ਅਰਥਾਤ ਜਿੱਥੋਂ ਤੀਕ ਗਾਂ ਦੇ ਰੰਭਣ ਦੀ ਆਵਾਜ਼ ਜਾ ਸਕੇ ਉਹ ਕੋਸ ਸਮਝਿਆ ਗਿਆ ਸੀ. ਫੇਰ ਲੋਕਾਂ ਨੇ ਆਪਣੇ ਆਪਣੇ ਦੇਸ਼ਾਂ ਵਿੱਚ ਕੋਸ ਦੀ ਲੰਬਾਈ ਅਨੇਕ ਤਰਾਂ ਦੀ ਕਲਪ ਲਈ. ਦੁਖਣੀਆਂ ਦੇ ਕੋਸ ਪੰਜਾਬੀਆਂ ਦੇ ਕੋਹਾਂ ਨਾਲੋਂ ਬਹੁਤ ਲੰਮੇ ਹਨ. ਪੁਰਾਣੀ ਮਿਣਤੀ ਅਨੁਸਾਰ ੪੦੦੦ ਗਜ਼ ਅਥਵਾ ੮੦੦੦ ਹੱਥ ਦੀ ਲੰਬਾਈ ਦਾ ਕੋਸ ਹੁੰਦਾ ਹੈ. ਵਰਤਮਾਨ ਕਾਲ ਵਿੱਚ ਕੋਸ ਦੇਸ਼ ਭੇਦ ਕਰਕੇ ਅਨੇਕ ਪ੍ਰਕਾਰ ਦਾ ਹੈ.¹ "ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ." (ਸੁਖਮਨੀ) ਦੇਖੋ, ਮਿਣਤੀ।#੨. ਸੰ. ਕੋਸ਼. ਗਿਲਾਫ਼. ਪੜਦਾ। ੩. ਡੱਬਾ। ੪. ਤਲਵਾਰ ਦਾ ਮਿਆਨ। ੫. ਖ਼ਜ਼ਾਨਾ। ੬. ਅਭਿਧਾਨ. ਸ਼ਬਦਾਂ ਦਾ ਸੰਗ੍ਰਹ ਜਿਸ ਗ੍ਰੰਥ ਵਿੱਚ ਹੋਵੇ. ਲੁਗ਼ਾਤ. Dictionary । ੭. ਆਂਡਾ। ੮. ਭਗ. ਯੋਨਿ। ੯. ਫੁੱਲ ਦੀ ਉਹ ਡੋਡੀ, ਜਿਸ ਪੁਰ ਮਿਠਾਸ ਭਰੀਆਂ ਸੂਖਮ ਤਰੀਆਂ ਹੁੰਦੀਆਂ ਹਨ. "ਕਮਲ ਵਿਖੈ ਜਿਮ ਕੋਸ ਵਿਰਾਜੈ." (ਨਾਪ੍ਰ) ੧੦. ਵੇਦਾਂਤਗ੍ਰੰਥਾਂ ਵਿੱਚ ਪੰਜ ਕੋਸ਼ ਮੰਨੇ ਹਨ, ਜੋ ਆਤਮ ਪੁਰ ਗਿਲਾਫ਼ ਦੀ ਤਰਾਂ ਪੜਦਾਰੂਪ ਹਨ-#(ੳ) ਅੰਨ ਤੋਂ ਉਤਪੰਨ ਅਤੇ ਅੰਨ ਦੇ ਹੀ ਆਸਰੇ ਰਹਿਣ ਵਾਲਾ ਸ਼ਰੀਰ 'ਅੰਨਮਯ' ਕੋਸ਼ ਹੈ.#(ਅ) ਪੰਜ ਕਰਮਇੰਦ੍ਰੀਆਂ ਅਤੇ ਪੰਜ ਪ੍ਰਾਣ, 'ਪ੍ਰਾਣਮਯ' ਕੋਸ਼ ਹੈ.#(ੲ) ਪੰਜ ਗ੍ਯਾਨਇੰਦ੍ਰੀਆਂ ਅਤੇ ਮਨ, 'ਮਨੋਮਯ' ਕੋਸ਼ ਹੈ.#(ਸ) ਪੰਜ ਗ੍ਯਾਨਇੰਦ੍ਰੀਆਂ ਸਹਿਤ ਬੁੱਧਿ, 'ਵਿਗ੍ਯਾਨਮਯ' ਕੋਸ਼ ਹੈ.#(ਹ) ਸਤੋਗੁਣ ਵਿਸ਼ਿਸ੍ਟ ਜੀਵਾਤਮਾ ਦਾ ਆਵਰਣ "ਆਨੰਦਮਯ" ਕੋਸ਼ ਹੈ. ਕੋਸ਼ ਸ਼ਬਦ ਦਾ ਉੱਚਾਰਣ ਕੋਸ ਭੀ ਸਹੀ ਹੈ। ੧੧. ਫ਼ਾ. [کوس] ਪਿੱਤਲ ਦਾ ਨਗਾਰਾ. ਧੌਂਸਾ। ੧੨. ਫ਼ਾ. ਜਦ੍ਕ ਕੋਸ਼. ਵਿ- ਕੋਸ਼ਿਸ਼ ਕਰਨ ਵਾਲਾ. ਦੇਖੋ, ਕੋਸ਼ੀਦਨ....
ਅ਼. [غِلاف] ਸੰਗ੍ਯਾ- ਪਰਦਾ। ੨. ਉਛਾੜ. ਢਕਣ ਦਾ ਵਸਤ੍ਰ....
ਸੰ. ਵਿ- ਚਾਹੁਣ ਵਾਲਾ. ਕਾਮੁਕ। ੨. ਫ਼ਾ. [کمر] ਸੰਗ੍ਯਾ- ਲੱਕ. ਕਟਿ। ੩. ਕਮਰਬੰਦ. ਕਮਰਕਸਾ। ੪. ਅ਼. [قمر] ਕ਼ਮਰ. ਚੰਦ੍ਰਮਾ....
ਸੰਗ੍ਯਾ- ਲੱਕ. ਕਟਿ. ਕ੍ਸ਼੍ਮਰ. "ਕੇਹਰਿ ਲੰਕੇ." (ਅਕਾਲ) ੨. ਲੰਕਾ ਨਗਰੀ. "ਹਨੁਵੰਤ ਲੰਕ ਪਠੈਦਏ." (ਰਾਮਾਵ) ੩. ਲਾਂਬੂ. "ਲੰਕ ਲਾਯ ਗਯੋ ਹਨੁਮੰਤ ਬਲੀ." (ਰਾਮਚੰਦ੍ਰਿਕਾ) ੪. ਢੇਰ. ਅੰਬਾਰ....