mitāhiōमिटाहिओ
ਮਿਟਾਇਆ. ਮਿਟਾਦਿੱਤਾ. ਲੋਪ ਕੀਤਾ. "ਪਰਾਛਤ ਦਰਸਨ ਭੇਟਿ ਮਿਟਾਹਿਓ." (ਕਾਨ ਮਃ ੫)
मिटाइआ. मिटादिॱता. लोप कीता. "पराछत दरसन भेटि मिटाहिओ." (कान मः ५)
ਸੰ. ਸੰਗ੍ਯਾ- ਛਿਪਣਾ. ਅਦਰਸ਼ਨ। ੨. ਵਿਨਾਸ਼। ੩. ਛੇਦਨ। ੪. ਹਾਨੀ. ਨੁਕਸਾਨ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. ਪ੍ਰਾਯਸ਼੍ਚਿੱਤ. ਸੰਗ੍ਯਾ- ਪਾਪ ਦੂਰ ਕਰਨ ਲਈ ਕੀਤਾ ਕਰਮ. ਪ੍ਰਾਯ. (ਤਪ) ਚਿੱਤ (ਨਿਸ਼੍ਚਯ). ਤਪ ਅਤੇ ਨਿਸ਼੍ਚਯ ਨਾਲ ਕੀਤਾ ਕਰਮ ਪ੍ਰਾਯਸ਼੍ਚਿੱਤ ਹੈ। ੨. ਗੁਰਬਾਣੀ ਵਿੱਚ ਪਾਪ (ਦੋਸ) ਲਈ ਭੀ ਪਰਾਛਤ ਸ਼ਬਦ ਆਉਂਦਾ ਹੈ. ਉਹ ਕਰਮ. ਜਿਸ ਲਈ ਪ੍ਰਾਯਸ਼੍ਚਿੱਤ ਕੀਤਾ ਜਾਵੇ. "ਸਗਲ ਪਰਾਛਤ ਲਾਥੇ." (ਸੋਰ ਮਃ ੫)...
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਭੇਟਕੇ. "ਪਰਾਛਤ ਦਰਸਨ ਭੇਟਿ ਮਿਟਾਹਿਓ." (ਕਾਨ ਮਃ ੫)...
ਮਿਟਾਇਆ. ਮਿਟਾਦਿੱਤਾ. ਲੋਪ ਕੀਤਾ. "ਪਰਾਛਤ ਦਰਸਨ ਭੇਟਿ ਮਿਟਾਹਿਓ." (ਕਾਨ ਮਃ ੫)...
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....