mirachaमिरच
ਮਰਿਚ. ਦੇਖੋ, ਮਰਚ। ੨. ਲਾਲ ਮਿਰਚ ਨੂੰ ਭੀ ਇਹ ਨਾਮ ਦਿੱਤਾ ਜਾਂਦਾ ਹੈ.
मरिच. देखो, मरच। २. लाल मिरच नूं भी इह नाम दिॱता जांदा है.
ਦੇਖੋ, ਮਰਚ....
ਸੰ. ਮਰਿਚ. ਸੰਗ੍ਯਾ- ਕਾਲੀ ਮਿਰਚ ਦਾ ਬੂਟਾ ਅਤੇ ਫਲ. "ਮਰਚ ਧਨਿਯ ਸੋਂ ਦਧਿ ਮਹਿ ਬੋਰੇ." (ਨਾਪ੍ਰ) ਲਾਲ ਅਤੇ ਕਾਲੀ ਮਰਿਚ ਦੋਵੇਂ ਗਰਮ ਖ਼ੁਸ਼ਕ ਹਨ. ਮਰਿਚ ਲਹੂ ਸੁਕਾਂਉਂਦੀ ਅਤੇ ਬਲਗਮ ਘਟਾਂਉਂਦੀ ਹੈ, ਕਾਮਸ਼ਕਤਿ ਅਤੇ ਨੇਤ੍ਰਾਂ ਦੀ ਜੋਤ ਨੂੰ ਕਮ ਕਰਦੀ ਹੈ, ਥੋੜੀ ਵਰਤੀ ਭੁੱਖ ਵਧਾਂਉਂਦੀ ਹੈ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਮਰਿਚ. ਦੇਖੋ, ਮਰਚ। ੨. ਲਾਲ ਮਿਰਚ ਨੂੰ ਭੀ ਇਹ ਨਾਮ ਦਿੱਤਾ ਜਾਂਦਾ ਹੈ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....