mītdhīमीठी
ਮਿੱਠੀ. ਪ੍ਯਾਰੀ. "ਮੀਠੀ ਆਗਿਆ ਪਿਰ ਕੀ ਲਾਗੀ." (ਆਸਾ ਮਃ ੫)
मिॱठी. प्यारी. "मीठी आगिआ पिर की लागी." (आसा मः ५)
ਮਿੱਠੀ. ਪ੍ਯਾਰੀ. "ਮੀਠੀ ਆਗਿਆ ਪਿਰ ਕੀ ਲਾਗੀ." (ਆਸਾ ਮਃ ੫)...
ਸੰ. आज्ञा- ਆਗ੍ਯਾ. . ਹੁਕਮ. ਆਦੇਸ਼. "ਮਾਨ ਗੋਬਿੰਦੈ ਆਗਿਓ." (ਗਉ ਮਃ ੫) "ਆਗਿਆ ਮਾਨਿ ਭਗਤਿ ਹੋਇ ਤੁਮਾਰੀ." (ਆਸਾ ਮਃ ੫)...
ਵਿ- ਪ੍ਰਿਯ. ਪਿਆਰਾ. "ਸੀਗਾਰੁ ਕਰੇ ਪਿਰ ਖਸਮੁ ਨ ਭਾਵੈ." (ਮਾਰੂ ਸੋਲਹੇ ਮਃ ੩) ੨. ਸੰਗ੍ਯਾ- ਪਤਿ. ਭਰਤਾ. "ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ?" (ਮਾਰੂ ਸੋਲਹੇ ਮਃ ੧) ੩. ਪਿੜ. ਅਖਾੜਾ. "ਮੱਲਹਿ ਕੀ ਪਿਰ ਸੋਭ ਧਰੇ." (ਕ੍ਰਿਸਨਾਵ)...
ਵਿ- ਲੱਗੀ ਹੋਈ. "ਲਾਗੀ ਪ੍ਰੀਤਿ ਨ ਤੂਟੈ ਮੂਲੇ." (ਮਾਝ ਮਃ ੫) ੨. ਸੰਗ੍ਯਾ- ਗ੍ਰਿਹਸਥੀਆਂ ਦੇ ਆਸਰੇ ਲੱਗਕੇ ਗੁਜ਼ਾਰਾ ਕਰਨ ਵਾਲੇ ਬ੍ਰਾਹਮਣ, ਨਾਈ, ਝੀਉਰ ਆਦਿ ਕੰਮੀ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...