mīnāमीना
ਦੇਖੋ, ਮੀਣਾ। ੨. ਅ਼. [مِنٰے] ਮੱਕੇ ਤੋਂ ਤਿੰਨ ਮੀਲ ਦੇ ਫਾਸਲੇ ਪੁਰ ਇੱਕ ਪਹਾੜੀ ਟਿੱਬਾ, ਜਿੱਥੇ ਆਦਮ ਦੀ ਕ਼ਬਰ ਹੈ, ਦੇਖੋ, ਹੱਜ। ੩. ਫ਼ਾ. [مینا] ਨੀਲਾ ਪੱਥਰ. ਇਸ ਪੱਥਰ ਨੂੰ ਸੋਨੇ ਆਦਿ ਪੁਰ ਚੜ੍ਹਾਕੇ ਅਨੇਕ ਪ੍ਰਕਾਰ ਦੇ ਬੇਲ ਬੂਟੇ ਅਤੇ ਤਸਵੀਰਾਂ ਬਣਾਈਆਂ ਜਾਂਦੀਆਂ ਹਨ. ਦੇਖੋ, ਮੀਨਾਕਾਰੀ। ੪. ਮੀਨ. ਮੱਛੀ. ਮੀਨ ਦਾ ਬਹੁਵਚਨ. "ਮੀਨਾ ਜਲਹੀਨ." (ਆਸਾ ਮਃ ੫)
देखो, मीणा। २. अ़. [مِنٰے] मॱके तों तिंन मील दे फासले पुर इॱक पहाड़ी टिॱबा, जिॱथे आदम दी क़बर है, देखो, हॱज। ३. फ़ा. [مینا] नीला पॱथर. इस पॱथर नूं सोने आदि पुर चड़्हाकेअनेक प्रकार दे बेल बूटे अते तसवीरां बणाईआं जांदीआं हन. देखो, मीनाकारी। ४. मीन. मॱछी. मीन दा बहुवचन. "मीना जलहीन." (आसा मः ५)
ਵਿ- ਮਿਨ੍ਹਾਂ. ਕਪਟੀ. ਜੋ ਮਨ ਦੇ ਛਲ ਨੂੰ ਪ੍ਰਗਟ ਨਾ ਹੋਣ ਦੇਵੇ। ੨. ਭਾਈ ਗੁਰਦਾਸ ਦੀ ਦਿੱਤੀ ਹੋਈ ਪ੍ਰਿਥੀਚੰਦ ਜੀ ਨੂੰ ਉਪਾਧਿ, ਕਿਉਂਕਿ ਉਹ ਸਦਾ ਕਪਟਵਿਹਾਰ ਕਰਦੇ ਸਨ. ਦੇਖੋ, ਵਾਰ ੩੬. "ਸਤਿਗੁਰੁ ਸੱਚਾ ਪਾਤਸ਼ਾਹ, ਮੁਹ ਕਾਲੇ ਮੀਣਾ." (ਭਾਗੁ) ੩. ਪ੍ਰਿਥੀਚੰਦ ਜੀ ਦੀ ਵੰਸ਼ ਦਾ ਸੋਢੀ, ਜਿਸ ਨੇ ਅਮ੍ਰਿਤ ਨਹੀਂ ਛਕਿਆ. ਦੇਖੋ, ਪੰਜਮੇਲ।#੪. ਸੰਗ੍ਯਾ- ਉਹ ਬੈਲ, ਜਿਸ ਦੇ ਸਿੰਗ ਹੇਠਾਂ ਨੂੰ ਝੁਕੇ ਹੋਣ। ੫. ਇੱਕ ਚੋਰੀਪੇਸ਼ਾ ਜਾਤਿ, ਜੋ ਵਿਸ਼ੇਸ ਕਰਕੇ ਰਾਜਪੂਤਾਨੇ ਵਿੱਚ ਹੈ. ਮੀਣਾ ਜਾਤਿ ਦਾ ਆਦਮੀ ਜੇ ਰਖ੍ਯਾ ਦਾ ਭਾਰ ਆਪਣੇ ਪੁਰ ਲੈ ਲਵੇ, ਤਦ ਕਦੇ ਚੋਰੀ ਨਹੀਂ ਹੋਣ ਦਿੰਦਾ....
ਵਿ- ਤੀਨ. ਤ੍ਰਯ (ਤ੍ਰੈ)....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਦੇਖੋ, ਟਿਬਾ....
ਸੰਗ੍ਯਾ- ਭਾਈ ਭਗਤੂ ਦਾ ਪਿਤਾ, ਜੋ ਸਤਿਗੁਰੂ ਰਾਮਦਾਸ ਜੀ ਦਾ ਅਨੰਨ ਸਿੱਖ ਸੀ. ਦੇਖੋ, ਭਗਤੂ ਭਾਈ। ੨. ਆਦਮ Adam. ਅ਼. [آدم] ਅਦੀਮੁਲ ਅਰਦ (ਮਿੱਟੀ) ਤੋਂ ਪੈਦਾ ਹੋਇਆ (ਬਾਈਬਲ ਅਤੇ ਕੁਰਾਨ ਦੇ ਲੇਖ ਅਨੁਸਾਰ) ਸਭ ਤੋਂ ਪਹਿਲਾ ਮਨੁੱਖ, ਜਿਸਨੂੰ ਖ਼ੁਦਾ ਨੇ ਆਪਣੀ ਸ਼ਕਲ ਦਾ ਮਿੱਟੀ ਤੋਂ ਬਣਾਇਆ. "ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ." (ਭੈਰ ਕਬੀਰ)#ਬਾਈਬਲ ਵਿੱਚ ਕਥਾ ਹੈ ਕਿ ਜਦ ਆਦਮ ਸੌਂ ਗਿਆ ਤਦ ਖ਼ੁਦਾ ਨੇ ਉਸ ਦੀ ਇੱਕ ਪਸਲੀ ਕੱਢਕੇ ਉਸ ਤੋਂ ਨਾਰੀ ਰਚੀ, ਜੋ "ਹਵਾ" ਅਖਾਈ. ਰੱਬ ਨੇ ਇਸ ਜੋੜੇ ਨੂੰ "ਅਦਨ" ਬਾਗ ਵਿੱਚ ਰੱਖਕੇ ਹੁਕਮ ਦਿੱਤਾ ਕਿ ਤੁਸੀਂ ਏਥੇ ਆਨੰਦ ਨਾਲ ਰਹੋ ਅਤੇ ਫਲ ਆਦਿ ਪਦਾਰਥ ਖਾਓ, ਪਰ ਇੱਕ ਖਾਸ ਬੂਟਾ ਦੱਸਕੇ ਹਦਾਇਤ ਕੀਤੀ, ਕਿ ਇਸ ਦਾ ਫਲ ਕਦੇ ਨਾ ਖਾਣਾ. ਸ਼ੈਤਾਨ ਨੇ ਆਕੇ ਆਦਮ ਅਤੇ ਹਵਾ ਨੂੰ ਵਰਗਲਾਇਆ, ਜਿਸ ਤੋਂ ਉਨ੍ਹਾਂ ਨੇ ਵਰਜਤਿ ਫਲ ਖਾਧਾ, ਅਤੇ ਬਾਗ ਤੋਂ ਇਸ ਅਪਰਾਧ ਬਦਲੇ ਕੱਢੇ ਗਏ ਅਤੇ ਖ਼ੁਦਾ ਤੋਂ ਸ੍ਰਾਪ (ਸ਼ਾਪ) ਮਿਲਿਆ ਕਿ ਆਦਮ ਦੀ ਔਲਾਦ ਮੇਹਨਤ ਕਰਕੇ ਗੁਜ਼ਾਰਾ ਕਰੇ ਅਤੇ ਮੌਤ ਦਾ ਸ਼ਿਕਾਰ ਹੋਵੇ. ਆਦਮ ਦੀ ਉਮਰ ਬਾਈਬਲ ਵਿੱਚ ੯੩੦ ਵਰ੍ਹੇ ਦੀ ਲਿਖੀ ਹੈ, ਅਤੇ ਇਸ ਦੇ ਪੁਤ੍ਰ ਕ਼ਾਯਿਨ (Cain¹), ਹਾਬਿਲ (Abel²) ਅਤੇ ਸੇਤ (Seth) ਦੱਸੇ ਹਨ.#T. P. Hughes ਇਸਲਾਮ ਦੀ ਡਿਕਸ਼ਨਰੀ ਵਿੱਚ ਲਿਖਦਾ ਹੈ ਕਿ ਜਦ ਆਦਮ ਤੇ ਹਵਾ ਸੁਰਗੋਂ ਡਿੱਗੇ, ਤਦ ਆਦਮ ਤਾਂ ਲੰਕਾ ਅਤੇ ਹਵਾ ਅਰਬ ਵਿੱਚ ਜੱਦਾਹ ਦੇ ਪਾਸ ਡਿੱਗੀ, ਦੋ ਸੌ ਵਰ੍ਹੇ ਦੋਵੇਂ ਜੁਦੇ ਰਹੇ. ਫੇਰ ਜਬਰਾਈਲ ਫਰਿਸ਼ਤੇ ਨੇ ਆਦਮ ਨੂੰ ਮੱਕੇ ਪਾਸ "ਅਰਫ਼ਾਹ" ਪਹਾੜ ਤੇ ਲਿਆਕੇ ਹਵਾ ਮਿਲਾਈ. ਆਦਮ ਆਪਣੀ ਔਰਤ ਨੂੰ ਲੈ ਕੇ ਫੇਰ ਲੰਕਾ (Cylon) ਚਲਾ ਗਿਆ. ਲੰਕਾ ਵਿੱਚ ਆਦਮ ਦੀ ਪਹਾੜੀ, ਜਿਸ ਦੀ ਉਚਾਈ ੭੪੨੬ ਫੁੱਟ ਹੈ, ਅਤੇ ਉਸ ਦੇ ਨਾਉਂ ਦਾ ਪੁਲ ਹੁਣ ਤੀਕ ਪ੍ਰਸਿੱਧ ਹੈ. ਰਾਮਾਇਣ ਵਿੱਚ ਇਹ ਪੁਲ ਸ਼੍ਰੀ ਰਾਮ ਚੰਦ੍ਰ ਤੋਂ ਬਣਿਆ ਲਿਖਿਆ ਹੈ.#ਕਈ ਕਵੀ ਖਿਆਲ ਕਰਦੇ ਹਨ ਕਿ ਰਾਮ ਆਦਮ ਅਤੇ ਸੀਤਾ ਹਵਾ ਹੈ. ਜਿਵੇਂ ਨੂਹ ਅਤੇ ਮਨੁ ਇਕੋ ਆਦਮੀ ਹੈ. ਕਿਤਨਿਆਂ ਦਾ ਖਿਆਲ ਹੈ ਕਿ ਸ਼ਿਵ ਆਦਮ ਅਤੇ ਪਾਰਵਤੀ ਹਵਾ ਹੈ। ੩. ਵਿ- ਚਮੜੇ ਵਿੱਚ ਲਿਪਟਿਆ ਹੋਇਆ। ੪. ਕਣਕ ਰੰਗਾ....
ਅ਼. [قبر] ਮੁਰਦੇ ਦੇ ਦੱਬਣ ਦਾ ਟੋਆ. ਇਸਲਾਮੀ ਸ਼ਰਾ ਅਨੁਸਾਰ ਕਬਰ ਆਦਮੀ ਦੀ ਛਾਤੀ ਪ੍ਰਮਾਣ ਗਹਿਰੀ ਹੋਣੀ ਹੋਣੀ ਚਾਹੀਏ, ਅਰ ਉਸ ਦੇ ਇੱਕ ਪਾਸੇ ਮੁਰਦੇ ਲਈ ਬਗਲ ਵਿੱਚ ਗੁਫਾ ਖੋਦਣੀ ਚਾਹੀਏ, ਜਿਸ ਵਿੱਚ ਮੁਰਦਾ ਖੁਲ੍ਹਾ ਲੇਟ ਸਕੇ. ਮੁਰਦੇ ਦਾ ਮੂੰਹ ਕਾਬੇ ਵੱਲ ਕਰਕੇ ਲਿਟਾਉਣਾ ਚਾਹੀਏ. ਕ਼ਬਰ ਬੰਦ ਕਰਨ ਵੇਲੇ ਧਿਆਨ ਰੱਖਣਾ ਜਰੂਰੀ ਹੈ ਕਿ ਮੁਰਦੇ ਉੱਪਰ ਮਿੱਟੀ ਨਾ ਪਵੇ. ਕਬਰ ਉੱਪਰ ਇਮਾਰਤ ਬਣਾਉਣੀ ਸ਼ਰਾ ਵਿਰੁੱਧ ਹੈ. "ਅਬੂ ਹੁਰੈਰਾ" ਨੇ ਲਿਖਿਆ ਹੈ ਕਿ ਜਦ ਮੁਰਦੇ ਨੂੰ ਦੱਬਕੇ ਲੋਕ ਚਲੇ ਜਾਂਦੇ ਹਨ, ਤਦ "ਮੁਨਕਰ" ਅਤੇ "ਨਕੀਰ" ਫ਼ਰਿਸ਼ਤੇ ਆਉਂਦੇ ਹਨ, ਅਤੇ ਮੋਏ ਹੋਏ ਨੂੰ ਪੁੱਛਦੇ ਹਨ, "ਤੂੰ ਹਜਰਤ ਮੁਹ਼ੰਮਦ ਦਾ ਵਿਸ਼੍ਵਾਸੀ ਹੈਂ?" ਜੇ ਉਹ ਆਖਦਾ ਹੈ- "ਹਾਂ", ਤਦ ਕਬਰ ਸੱਤਰ ਗਜ਼ ਲੰਮੀ ਅਤੇ ਸੱਤਰ ਗਜ਼ ਚੌੜੀ ਹੋ ਜਾਂਦੀ ਹੈ, ਰੌਸ਼ਨੀ ਚਮਕ ਆਉਂਦੀ ਹੈ. ਫ਼ਰਿਸ਼ਤੇ ਉਸ ਨੂੰ ਆਖਦੇ ਹਨ ਕਿ 'ਗਾੜ੍ਹੀ ਨੀਂਦ ਵਿੱਚ ਪ੍ਰਲੈ ਤੀਕ ਸੌਂ ਰਹੁ, ਤੈਨੂੰ ਕੋਈ ਦੁੱਖ ਮਲੂਮ ਨਹੀਂ ਹੋਵੇਗਾ.' ਜੋ ਮੁਰਦਾ ਆਖਦਾ ਹੈ- "ਮੈਂ ਮੁਹ਼ੰਮਦ ਨੂੰ ਨਹੀਂ ਜਾਣਦਾ," ਉਸ ਦੀ ਕ਼ਬਰ ਇਤਨੀ ਤੰਗ ਹੋ ਜਾਂਦੀ ਹੈ ਕਿ ਬਦਨ ਸ਼ਿਕੰਜੇ ਵਿੱਚ ਘੁੱਟਿਆ ਪ੍ਰਤੀਤ ਹੁੰਦਾ ਹੈ "ਮਿਸ਼ਕਾਤ" ਵਿੱਚ ਲਿਖਿਆ ਹੈ ਕਿ ਕਾਫ਼ਰ ਨੂੰ ਸੋਟਿਆਂ ਦੀ ਮਾਰ ਐਸੀ ਪੈਂਦੀ ਹੈ ਕਿ ਕ਼ਬਰ ਪਾਸ ਦੇ ਸਭ ਪਸ਼ੂ ਪੰਛੀ ਉਸ ਦਾ ਵਿਲਾਪ ਸੁਣਦੇ ਹਨ, ਕੇਵਲ ਆਦਮੀ ਨੂੰ ਸੁਣਾਈ ਨਹੀਂ ਦਿੰਦਾ. ਇਸ ਕ਼ਬਰ ਦੇ ਦੁੱਖ ਦਾ ਨਾਉਂ "ਅ਼ਜਾਬੁਲ ਕ਼ਬਰ" ਹੈ। ੨. ਦੇਖੋ, ਕਵਰ....
ਅ਼. [حّج] ਹ਼ੱਜ. ਕਾਬੇ ਦੀ ਯਾਤ੍ਰਾ, ਜੋ ਮੁਸਲਮਾਨ ਲਈ ਧਰਮ ਦਾ ਉਸੂਲ (ਨਿਯਮ) ਜਾਣਕੇ ਕਰਨੀ ਜ਼ਰੂਰੀ ਹੈ.#ਇਹ ਹਿਜਰੀ ਸਾਲ ਦੇ ਬਾਰ੍ਹਵੇਂ ਮਹੀਨੇ "ਜੁਲਹ਼ਿਜਹ" [ذُل حجہ] ਵਿੱਚ ਹੁੰਦੀ ਹੈ. ਇਸ ਦੇ ਕਰਨ ਦੀ ਰੀਤਿ ਇਹ ਹੈ-#ਜਦ ਮੱਕਾ ਇੱਕ ਪੜਾਉ ਰਹਿ ਜਾਵੇ, ਤਦ ਯਾਤ੍ਰੀ ਇਸਨਾਨ ਕਰਕੇ "ਏਹ਼ਰਾਮ" [ایحرام] ਬੰਨ੍ਹੇ, ਅਰਥਾਤ ਪਹਿਲੇ ਵਸਤ੍ਰ ਤਿਆਗਕੇ ਕੇਵਲ ਦੋ ਚਾਦਰਾਂ ਰੱਖੇ, ਇੱਕ ਤੇੜ ਅਤੇ ਦੂਜੀ ਸਰੀਰ ਉੱਤੇ. ਜੁੱਤੀ ਦਾ ਤਿਆਗ ਕਰੇ. ਖੜਾਵਾਂ ਪਹਿਰਨ ਦੀ ਰੋਕ ਨਹੀਂ. ਗੀਤ "ਤਲਬੀਯਾ" [تلبیہ] ਗਾਉਂਦਾ ਹੋਇਆ ਮੱਕੇ ਪਹੁੰਚੇ. ਗੀਤ ਦਾ ਅਰਥ ਇਹ ਹੈ- "ਮੈ ਤੇਰੀ ਸੇਵਾ ਲਈ ਖੜਾ ਹਾਂ, ਤੇਰਾ ਸ਼ਰੀਕ ਕੋਈ ਨਹੀਂ, ਨਿਸਚੇ ਕਰਕੇ ਤੇਰੀ ਹੀ ਉਸਤਤਿ ਹੈ, ਤੇਰੀ ਹੀ ਬਾਦਸ਼ਾਹਤ ਹੈ."#ਕਾਬੇ ਮੰਦਿਰ ਪਾਸ ਜਾਕੇ ਇਸਨਾਨ ਕਰੇ ਅਤੇ "ਸੰਗ ਅਸਵਦ" [سنگ اسود] ਨੂੰ ਚੁੰਮੇ. ਸੱਤ "ਤ਼ਵਾਫ਼" [طواف] (ਪਰਿਕ੍ਰਮਾ) ਕਾਬੇ ਦੀਆਂ ਕਰੇ, ਤਿੰਨ ਤੇਜ ਚਾਲ ਨਾਲ ਅਤੇ ਚਾਰ ਹੌਲੀ ਹੌਲੀ. ਕਾਬੇ ਨੂੰ ਆਪਣੇ ਖੱਬੇ ਹੱਥ ਰੱਖੇ. ਹਰ ਪਰਿਕ੍ਰਮਾ ਕਰਦਾ ਕਾਲੇ ਪੱਥਰ ਨੂੰ ਚੁੰਮੇ. ਫੇਰ ਇਬਰਾਹੀਮ ਦੇ ਮਕਾਮ ਪੁਰ ਜਾਵੇ ਅਤੇ ਉੱਥੇ ਪ੍ਰਾਰਥਨਾ ਕਰੇ. ਉੱਥੋਂ ਹਟਕੇ ਪਹਾੜੀ "ਸਫ਼ਾ ਮਰੂਹ" [مروُہ-صفا] ਉੱਪਰ ਜਾਕੇ ਕਾਬੇ ਵੱਲ ਮੂੰਹ ਕਰਕੇ ਪ੍ਰਾਰਥਨਾ ਕਰੇ, ਫੇਰ ਮਰਵਾ ਚੋਟੀ ਤੇ ਜਾਕੇ ਪ੍ਰਾਰਥਨਾ ਕਰੇ, ਫੇਰ ਕਾਬੇ ਵਿੱਚ ਆਕੇ "ਖ਼ੁਤ਼ਬਾ" [خطبہ] ਸੁਣੇ, ਫੇਰ ਮਕਾਮ "ਮਿਨਾ" [مِنےٰ] ਪੁਰ ਜਾਕੇ ਰਾਤ ਰਹੇ. ਉੱਥੋਂ ਪਹਾੜੀ "ਅ਼ਰਫ਼ਾਤ" [عرفات] ਨੂੰ ਜਾਵੇ. ਉੱਥੇ ਪ੍ਰਾਰਥਨਾ ਕਰੇ. ਅਤੇ ਖ਼ੁਤਬਾ ਸੁਣੇ. ਇਥੋਂ "ਮੁਜ਼ਦਲਿਫ਼ਾ" [مُزدلفہ] ਮਕਾਮ ਪੁਰ ਸੰਝ ਦੀ ਨਮਾਜ਼ ਪੜ੍ਹੇ.#ਉੱਪਰ ਦੱਸੀ ਸਾਰੀ ਕ੍ਰਿਯਾ ਨੌਵੀਂ ਤਿਥਿ ਤੀਕ ਸਮਾਪਤ ਕਰਕੇ ਦਸਵੀਂ ਜੋ "ਨਹ਼ਰ" [نہر] ਕੁਰਬਾਨੀ ਦਾ ਦਿਨ ਹੈ, ਉਸ ਵਿੱਚ ਮੁਜ਼ਦਲਿਫ਼ਾ ਮਕਾਮ ਪੁਰ ਨਮਾਜ਼ ਪੜ੍ਹਕੇ ਸ਼ੈਤ਼ਾਨ ਦੇ (ਥੰਮ) ਪਾਸ ਜਾਕੇ ਸੱਤ ਪੱਥਰ ਸੁੱਟੇ. ਫੇਰ ਮਿਨਾ ਪਹੁੰਚਕੇ ਕੁਰਬਾਨੀ ਦੇਵੇ. ਬਕਰਾ, ਦੁੰਬਾ, ਗਾਂ, ਅਥਵਾ ਉੱਠ ਨੂੰ ਕਾਬੇ ਵੱਲ ਸਿਰ ਕਰਕੇ ਲਿਟਾਵੇ, ਪਸੂ ਦੇ ਸੱਜੇ ਪਾਸੇ ਖੜਾ ਹੋਕੇ "ਅੱਲਾਹੂ ਅਕਬਰ" ਕਹਿਕੇ ਗਲ ਤੇ ਛੁਰੀ ਚਲਾਵੇ. ਇਸ ਪਿੱਛੋਂ ਹਾਜੀ "ਏਹਰਾਮ" ਤਿਆਗਕੇ ਮਨ ਭਾਉਂਦੇ ਵਸਤ੍ਰ ਪਹਿਰੇ, ਮੁੰਡਨ ਕਰਾਵੇ, ਨਹੁੰ ਲੁਹਾਵੇ, ਅਰ ਤਿੰਨ ਦਿਨ ਮੱਕੇ ਹੋਰ ਠਹਿਰੇ, ਮੱਕੇ ਤੋਂ ਤੁਰਨ ਵੇਲੇ ਕਾਬੇ ਦੀ ਫੇਰ ਪਰਿਕ੍ਰਮਾ ਕਰੇ ਅਤੇ ਸ਼ੈਤਾਨ ਦੇ ਥੰਮ ਤੇ ਸੱਤ ਵੱਟੀਆਂ ਸੁੱਟੇ, ਅਤੇ ਜ਼ਮਜ਼ਮ [زمزم] ਖੂਹ ਦਾ ਪਾਣੀ ਪੀਵੇ.#ਬਹੁਤੇ ਮੁਸਲਮਾਨ ਮੱਕੇ ਦੀ ਯਾਤ੍ਰਾ ਪਿੱਛੋਂ ਹਜਰਤ ਮੁਹ਼ੰਮਦ ਦੀ ਕ਼ਬਰ ਦੀ ਯਾਤ੍ਰਾ ਲਈ ਮਦੀਨੇ ਜਾਂਦੇ ਹਨ ਅਤੇ ਇਸ ਬਿਨਾ ਹੱਜ ਪੂਰਣ ਨਹੀਂ ਸਮਝਦੇ, ਪਰ "ਵਹਾਬੀ" ਲੋਕ ਕਬਰ ਦਾ ਸਨਮਾਨ ਧਰਮ ਵਿਰੁੱਧ ਮੰਨਦੇ ਹਨ, ਇਸ ਲਈ ਉਹ ਮਦੀਨੇ ਦੀ ਯਾਤ੍ਰਾ ਨਹੀਂ ਕਰਦੇ.#ਜੋ ਉੱਪਰ ਲਿੱਖੀ ਰੀਤੀ ਨਾਲ ਹੱਜ ਕਰਦਾ ਹੈ ਉਹ ਹਾਜੀ ਸੱਦੀਦਾ ਹੈ. "ਕਿਆ ਹਜ ਕਾਬੈ ਜਾਂਏ." (ਪ੍ਰਭਾ ਕਬੀਰ) ਦੇਖੋ, ਮੱਕਾ ਸ਼ਬਦ....
ਵਿ- ਨੀਲੇ ਰੰਗ ਦਾ। ੨. ਸੰਗ੍ਯਾ- ਖੋਤਾ. ਗਧਾ."ਕਾਲਾ ਮੂੰਹ ਅਰ ਨੀਲੇ ਪੈਰ." (ਲੋਕੋ) ਕਾਲਾ ਮੂੰਹ ਅਤੇ ਗਧੇ ਦੀ ਸਵਾਰੀ....
ਦੇਖੋ, ਪਥਰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਤਿੱਗ. ਧੜ. ਮੋਢੇ ਤੋਂ ਲੈ ਕੇ ਕਮਰ ਤੀਕ ਦਾ ਸ਼ਰੀਰ ਦਾ ਭਾਗ. "ਲਾਂਗੁਲ ਸਹਿਤ ਸੁ ਲੰਬੀ ਬੇਲ." (ਗੁਪ੍ਰਸੂ) ੨. ਲੋਹੇ ਦਾ ਲੰਮਾ ਸੰਗੁਲ. ਲੰਮਾ ਜੰਜੀਰ. "ਬੇਲ ਸੰਗ ਤਿਂਹ ਬੰਧਨ ਕਰ੍ਯੋ." (ਸਲੋਹ) ੩. ਗਵੈਯੇ ਨਟ ਆਦਿ ਦਾ ਉਹ ਪਾਤ੍ਰ. ਜਿਸ ਵਿੱਚ ਲੋਕ ਇਨਾਮ ਦਾ ਧਨ ਪਾਉਂਦੇ ਹਨ. "ਵਾਰਤ ਵਥੁ ਡਾਰਤ ਬਹੁ ਬੇਲ." (ਗੁਪ੍ਰਸੂ) ੪. ਸੰ. ਵੱਲੀ. ਲਤਾ. "ਜੰਗਲ ਮਧੇ ਬੇਲਗੋ." (ਟੋਡੀ ਨਾਮਦੇਵ) "ਉਠਿ ਬੈਲ ਗਏ ਚਰਿ ਬੇਲ." (ਆਸਾ ਮਃ ੪) ਨਵੀਂ ਬਿਜਾਈ ਲਈ ਖੂਹ ਜੋਤਦੇ ਹਨ, ਪਰ ਪਹਿਲੀ ਬੇਲਾਂ ਨੂੰ ਉੱਠਕੇ ਬਲਦ ਚਰਗਏ. ਭਾਵ- ਮੁਕਤਿ ਦੇ ਸਾਧਨਾਂ ਦਾ ਜਤਨ ਕਰਦੇ ਹਨ, ਪਰ ਕਾਮਾਦਿ ਵਿਕਾਰ ਸਾਰੇ ਪੁੰਨਕਰਮਾਂ ਨੂੰ ਮਿਟਾ ਦਿੰਦੇ ਹਨ। ੫. ਸੰਤਾਨਰੂਪ ਫਲ ਦੇਣ ਕਾਰਣ ਇਸਤ੍ਰੀ ਨੂੰ ਭੀ ਬੇਲ ਲਿਖਿਆ ਹੈ. ਦੇਖੋ, ਵੇਲਿ। ੬. ਇੱਕ ਰਾਖਸ, ਜੋ ਸੁਬੇਲ ਦਾ ਭਾਈ ਸੀ. ਇਸ ਦਾ ਦੁਰਗਾ ਨਾਲ ਜੰਗ ਹੋਇਆ. "ਬੇਲ ਸੁਬੇਲ ਦੈਤ ਦ੍ਵੈ ਦੀਰਘ." (ਗੁਪ੍ਰਸੂ) ਦੇਖੋ, ਸੁਬੇਲ। ੭. ਫ਼ਾ. [بیل] ਕੁਦਾਲ. ਜ਼ਮੀਨ ਖੋਦਣ ਦਾ ਸੰਦ। ੮. ਵੇਲਾ (ਬੇੱਲਾ) ਨਦੀ ਆਦਿ ਦੇ ਕਿਨਾਰੇ ਦਾ ਸੰਘਣਾ ਜੰਗਲ. ਝੱਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਸੋਨੇ ਆਦਿ ਧਾਤੁ ਪੁਰ ਮੀਨਾ ਕਰਨ ਦੀ ਕ੍ਰਿਯਾ. ਦੇਖੋ, ਮੀਨਾ ੩....
ਸੰ. ਸੰਗ੍ਯਾ- ਮੱਛ. ਮੱਛੀ. ਮਤਸ੍ਯ. ਮਤਸ੍ਯਾ. "ਜਿਉ ਮੀਨ ਜਲ ਸਿਉ ਹੇਤ." (ਬਿਲਾ ਅਃ ਮਃ ੫)#"ਤੁਮ ਜਲਨਿਧਿ, ਹਮ ਮੀਨ ਤੁਮਾਰੇ." (ਕਲਿ ਮਃ ੪) ੨. ਬਾਰਵੀਂ ਰਾਸ਼ਿ। ੩. ਮੱਛ ਅਵਤਾਰ। ੪. ਮਤਸ੍ਯੋਦਰੀ ਲਈ ਭੀ ਮੀਨ ਸ਼ਬਦ ਆਇਆ ਹੈ. "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ਦੇਖੋ, ਮਤਸ੍ਯੋਦਰੀ....
ਸੰਗ੍ਯਾ- ਇੱਕ ਤੋਂ ਅਧਿਕ ਦਾ ਗ੍ਯਾਨ ਕਰਾਉਣ ਵਾਲਾ ਸ਼ਬਦ. ਜਮਾਂ ਦਾ ਸੀਗ਼ਾ (Plural). ਜੈਸੇ- ਇੱਕ ਵਚਨ ਦੇਵਤਾ ਦਾ ਬਹੁਵਚਨ ਦੇਵਤੇ....
ਦੇਖੋ, ਮੀਣਾ। ੨. ਅ਼. [مِنٰے] ਮੱਕੇ ਤੋਂ ਤਿੰਨ ਮੀਲ ਦੇ ਫਾਸਲੇ ਪੁਰ ਇੱਕ ਪਹਾੜੀ ਟਿੱਬਾ, ਜਿੱਥੇ ਆਦਮ ਦੀ ਕ਼ਬਰ ਹੈ, ਦੇਖੋ, ਹੱਜ। ੩. ਫ਼ਾ. [مینا] ਨੀਲਾ ਪੱਥਰ. ਇਸ ਪੱਥਰ ਨੂੰ ਸੋਨੇ ਆਦਿ ਪੁਰ ਚੜ੍ਹਾਕੇ ਅਨੇਕ ਪ੍ਰਕਾਰ ਦੇ ਬੇਲ ਬੂਟੇ ਅਤੇ ਤਸਵੀਰਾਂ ਬਣਾਈਆਂ ਜਾਂਦੀਆਂ ਹਨ. ਦੇਖੋ, ਮੀਨਾਕਾਰੀ। ੪. ਮੀਨ. ਮੱਛੀ. ਮੀਨ ਦਾ ਬਹੁਵਚਨ. "ਮੀਨਾ ਜਲਹੀਨ." (ਆਸਾ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...