mīrāsīमीरासी
ਵਿ- ਮੀਰਾਸ ਸਾਂਭਣ ਵਾਲਾ। ੨. ਸੰਗ੍ਯਾ- ਇੱਕ ਮੁਸਲਮਾਨ ਜਾਤਿ, ਜੋ ਭੱਟਾਂ ਤੁੱਲ ਹੈ ਅਰ ਆਪਣੇ ਜਜਮਾਨਾਂ ਦੀ ਵੰਸ਼ਾਵਲੀ (ਮੂਰਿਸਾਂ ਦੀ ਪੀੜ੍ਹੀਆਂ) ਪੜ੍ਹਦੀ ਹੈ ਅਰ ਉਨ੍ਹਾਂ ਤੋਂ ਮੁਕ਼ੱਰਿਰ ਆਮਦਨ ਨੂੰ ਆਪਣੀ ਮੀਰਾਸ ਜਾਣਦੀ ਹੈ. ਭਾਈ ਮਰਦਾਨਾ ਇਸੇ ਜਾਤਿ ਤੋਂ ਸ਼੍ਰੀ ਗੁਰੂ ਨਾਨਕਦੇਵ ਦਾ ਸਿੱਖ ਹੋਇਆ. "ਭਲਾ ਰਬਾਬ ਵਜਾਇੰਦਾ ਮਜਲਿਸ ਮਰਦਾਨਾ ਮੀਰਾਸੀ." (ਭਾਗੁ)
वि- मीरास सांभण वाला। २. संग्या- इॱक मुसलमान जाति, जो भॱटां तुॱल है अर आपणे जजमानां दी वंशावली (मूरिसां दी पीड़्हीआं) पड़्हदी है अर उन्हां तों मुक़ॱरिर आमदन नूं आपणी मीरास जाणदी है.भाई मरदाना इसे जाति तों श्री गुरू नानकदेव दा सिॱख होइआ. "भला रबाब वजाइंदा मजलिस मरदाना मीरासी." (भागु)
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [مُسلمان] ਇਸਲਾਮ ਦੇ ਮੰਨਣ ਵਾਲਾ ਮੁਸਲਿਮ, ਮੁਸਲਿਮ ਦਾ ਬਹੁ ਵਚਨ ਮੁਸਲਮੀਨ. ਮੁਸਲਮੀਨ ਸ਼ਬਦ ਦਾ ਹੀ ਦੂਜਾ ਰੂਪ ਮੁਸਲਮਾਨ ਹੈ। ੨. ਭਾਵ- ਮੁਹ਼ੰਮਦ ਸਾਹਿਬ ਦੇ ਦੱਸੇ ਧਰਮ ਨੂੰ ਧਾਰਨ ਵਾਲਾ. "ਸਰਮ ਸੁੰਨਤਿ ਸੀਲ ਰੋਜਾ ਹੋਹੁ ਮੁਸਲਮਾਣੁ." (ਮਃ ੧. ਵਾਰ ਮਾਝ) "ਮੁਸਲਮਾਨ ਦਾ ਏਕ ਖੁਦਾਇ." (ਭੈਰ ਕਬੀਰ)...
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਦੇਖੋ, ਬੰਸਾਵਲੀ....
ਫ਼ਾ. [آمدن] ਕ੍ਰਿ- ਆਉਣਾ. ਆਗਮਨ। ੨. ਸੰਗ੍ਯਾ- ਆਮਦਨ. ਆਮਦਨੀ....
ਅ਼. [میراش] ਮੀਰਾਸ. ਸੰਗ੍ਯਾ- ਵਿਰਾਸਤ. ਪ੍ਰਸ਼ੈ੍ਤਨੀ ਜਾਯਦਾਦ. ਵਿਰਸੇ ਵਿੱਚ ਆਈ ਵਸ੍ਤੁ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਫ਼ਾ. [مردانہ] ਵਿ- ਮਰਦਾਨਹ. ਮਰਦਾਂ ਜੇਹਾ. "ਸੋਈ ਮਰਦ ਮਰਦ ਮਰਦਾਨਾ." (ਮਾਰੂ ਸੋਲਹੇ ਮਃ ੫) ੨. ਦੇਖੋ, ਮਰਦਾਨਾ ਭਾਈ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਵਿ- ਭਦ੍ਰਲ. ਸ਼੍ਰੇਸ੍ਟ. "ਸਤਿਗੁਰੂ ਭਲਾ ਭਾਇਆ." (ਅਨੰਦੁ) ੨. ਦੇਖੋ, ਭਾਲਾ. "ਭਲਾ ਜੈਸੇ ਭੂਖਨ." (ਚਰਿਤ੍ਰ ੨੦੯) ਤੀਰ ਦੀ ਨੋਕ ਵਾਂਙ ਗਹਿਣੇ ਚੁਭਦੇ ਹਨ। ੩. ਦੇਖੋ, ਭੱਲਾ। ੪. ਦਾਨ. ਭੇਟਾ. ਦੇਖੋ, ਭਲ ਧਾ. "ਮਨਮੁਖਾਂ ਦੇ ਸਿਰਿ ਜੋਰਾ ਅਮਰੁ ਹੈ, ਨਿਤ ਦੇਵਹਿ ਭਲਾ." (ਮਃ ੪. ਵਾਰ ਗਉ ੧)...
ਅ਼. [رباب] ਸੰਗ੍ਯਾ- ਤਾਰ ਅਤੇ ਤੰਦ ਦਾ ਇੱਕ ਵਾਜਾ, ਜੋ ਭਾਈ ਮਰਦਾਨੇ ਦਾ ਪਿਆਰਾ ਸਾਜ ਸੀ. Rebeck. ਸੰਗੀਤ ਵਿੱਚ ਇਸ ਦਾ ਨਾਮ "ਰਾਵਣ ਵੀਣਾ" ਹੈ. ਇਸ ਦੇ ਦੋ ਭੇਦ ਹਨ- ਇੱਕ ਨਿਬੱਧ (ਜਿਸ ਦੇ ਤੰਦਾਂ ਦੇ ਬੰਦ, ਸੁਰਾਂ ਦੇ ਚਿੰਨ੍ਹ ਲਈ ਬੱਧੇ ਹੋਣ), ਦੂਜਾ ਅਨਿਬੱਧ (ਜਿਸ ਦੇ ਬੰਦ ਨਾ ਹੋਣ). "ਰਬਾਬ ਪਖਾਵਜ ਤਾਲ." (ਆਸਾ ਮਃ ੫) "ਤੂਟੀ ਤੰਤੁ ਨ ਬਜੈ ਰਬਾਬ." (ਆਸਾ ਕਬੀਰ) ਅਖੰਡਾਕਾਰ ਵ੍ਰਿੱਤਿ ਟੁੱਟਣ ਤੋਂ ਮਨਰੂਪ ਰਬਾਬ ਬਜਦਾ ਨਹੀਂ....
ਦੇਖੋ, ਮਜਲਸ....
ਵਿ- ਮੀਰਾਸ ਸਾਂਭਣ ਵਾਲਾ। ੨. ਸੰਗ੍ਯਾ- ਇੱਕ ਮੁਸਲਮਾਨ ਜਾਤਿ, ਜੋ ਭੱਟਾਂ ਤੁੱਲ ਹੈ ਅਰ ਆਪਣੇ ਜਜਮਾਨਾਂ ਦੀ ਵੰਸ਼ਾਵਲੀ (ਮੂਰਿਸਾਂ ਦੀ ਪੀੜ੍ਹੀਆਂ) ਪੜ੍ਹਦੀ ਹੈ ਅਰ ਉਨ੍ਹਾਂ ਤੋਂ ਮੁਕ਼ੱਰਿਰ ਆਮਦਨ ਨੂੰ ਆਪਣੀ ਮੀਰਾਸ ਜਾਣਦੀ ਹੈ. ਭਾਈ ਮਰਦਾਨਾ ਇਸੇ ਜਾਤਿ ਤੋਂ ਸ਼੍ਰੀ ਗੁਰੂ ਨਾਨਕਦੇਵ ਦਾ ਸਿੱਖ ਹੋਇਆ. "ਭਲਾ ਰਬਾਬ ਵਜਾਇੰਦਾ ਮਜਲਿਸ ਮਰਦਾਨਾ ਮੀਰਾਸੀ." (ਭਾਗੁ)...
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...