mukalāūमुकलाऊ
ਵਿ- ਰਿਹਾਈ ਦਿਹੰਦਾ. ਛੁਡਾਉਣ ਵਾਲਾ। ੨. ਮੁਕਲਾਵਾ ਲੈਣ ਵਾਲਾ. ਦੇਖੋ, ਮੁਕਲਾਵਾ. "ਪਾਹੂ ਘਰਿ ਆਏ ਮੁਕਲਾਊ ਆਏ." (ਗਉ ਕਬੀਰ) ਭਾਵ- ਯਮਗਣ.
वि- रिहाई दिहंदा. छुडाउण वाला। २. मुकलावा लैण वाला. देखो, मुकलावा. "पाहू घरि आए मुकलाऊ आए." (गउ कबीर) भाव- यमगण.
ਫ਼ਾ. [رِہائی] ਸੰਗ੍ਯਾ- ਨਿਰਬੰਧਤਾ. ਛੁਟਕਾਰਾ. ਨਜਾਤ. ਮੁਕ੍ਤਿ....
ਫ਼ਾ. [دِہندہ] ਵਿ- ਦੇਣ ਵਾਲਾ. "ਦਿਹੰਦ ਸੁਈ." (ਵਾਰ ਮਾਝ ਮਃ ੧) ਸੋਈ (ਵਹੀ ਕਰਤਾਰ) ਦੇਣ ਵਾਲਾ ਹੈ. "ਖੈਰ ਖੂਬੀ ਕੋ ਦਿਹੰਦਾ." (ਗ੍ਯਾਨ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਜਾਣ ਆਉਣ ਦੀ ਆਜ਼ਾਦੀ. ਛੋਟੀ ਉਮਰ ਵਿੱਚ ਸ਼ਾਦੀ ਕਰਨ ਵਾਲੇ, ਕਨ੍ਯਾ ਨੂੰ ਸਹੁਰੇ ਘਰ ਭੇਜਣਾ ਅਯੋਗ ਜਾਣਦੇ ਹਨ. ਜਦ ਕਨ੍ਯਾ ਹੋਸ਼ ਸੰਭਾਲਦੀ ਹੈ, ਤਦ ਇੱਕ ਰਸਮ ਕੀਤੀ ਜਾਂਦੀ ਹੈ, ਜਿਸ ਤੋਂ ਸਹੁਰੇ ਘਰ ਜਾਣ ਦੀ ਖੁੱਲ੍ਹ ਦਿੱਤੀ ਜਾਂਦੀ ਹੈ, ਇਸ ਦਾ ਨਾਮ "ਮੁਕਲਾਵਾ" ਹੈ. "ਸਭਨਾ ਸਾਹੁਰੈ ਵੰਞਣਾ, ਸਭਿ ਮੁਕਲਾਵਣਹਾਰ." (ਸ੍ਰੀ ਮਃ ੫) ਸਹੁਰਾ ਪਰਲੋਕ ਅਤੇ ਮੁਕਲਾਵਾ ਮ੍ਰਿਤ੍ਯੁ ਹੈ....
ਪਾਸ. ਸਮੀਪ. ਦੇਖੋ, ਨਿਵਲ। ੨. ਪਾਹੀ. ਰਾਹੀ। ੩. ਮੇਹਮਾਨ. "ਪਾਹੂ ਘਰਿ ਮੁਕਲਾਊ ਆਏ." (ਗਉ ਕਬੀਰ) ੪. ਸਿੰਧੀ. ਬਂਕਸੂਆ. ਅੰਕੁੜਾ। ੫. ਉਹ ਛੇਕ, ਜਿਸ ਵਿੱਚ ਬਕਸੂਆ ਲਗਾਇਆ ਜਾਵੇ। ੬. ਕ੍ਰਿ. ਵਿ- ਪਿੱਛੇ....
ਘਰ ਵਿੱਚ. ਗ੍ਰਿਹ ਮੇ. "ਘਰਿ ਬਾਹਰਿ ਤੇਰਾ ਭਰਵਾਸਾ." (ਧਨਾ ਮਃ ੫) "ਪਿਰ ਘਰਿ ਸੋਹੈ ਨਾਰਿ." (ਧਨਾ ਛੰਤ ਮਃ ੧) ੨. ਦੇਹ (ਸ਼ਰੀਰ) ਵਿੱਚ. "ਪਿੰਡਿ ਮੂਐ ਜੀਉ ਕਿਹ ਘਰਿ ਜਾਤਾ?" (ਗਉ ਕਬੀਰ)...
ਵਿ- ਰਿਹਾਈ ਦਿਹੰਦਾ. ਛੁਡਾਉਣ ਵਾਲਾ। ੨. ਮੁਕਲਾਵਾ ਲੈਣ ਵਾਲਾ. ਦੇਖੋ, ਮੁਕਲਾਵਾ. "ਪਾਹੂ ਘਰਿ ਆਏ ਮੁਕਲਾਊ ਆਏ." (ਗਉ ਕਬੀਰ) ਭਾਵ- ਯਮਗਣ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਯਮ (ਧਰਮਰਾਜ) ਦੇ ਕਿੰਕਰ (ਸੇਵਕ). ਯਮਦੂਤ। ੨. ਉਹ ਅਨਾੜੀ ਹਕੀਮ ਡਾਕਟਰ ਅਤੇ ਵੈਦ, ਜੋ ਮਨੁੱਖਾਂ ਦੇ ਭੇਸ ਵਿੱਚ ਯਮਦੂਤਾਂ ਦਾ ਕੰਮ ਕਦੇ ਹਨ.¹...