muchuमुचु
ਸੰਗ੍ਯਾ- ਡਿਗਣ ਦਾ ਭਾਵ. ਪਤਨ. "ਮੁਚੁ ਮੁਚੁ ਗਰਭ ਗਏ." (ਗਉ ਕਬੀਰ) ਗਰਭ ਸ਼੍ਰਾਵ ਹੋਏ. ਦੇਖੋ, ਮੁਚ ਧਾ। ੨. ਵਿ- ਅਧਿਕ. ਬਹੁਤ. "ਅੰਨ ਪਾਣੀ ਮੁਚੁ ਉਪਾਇ." (ਮਃ ੫. ਵਾਰ ਸਾਰ) ਦੇਖੋ, ਅੰ. Much ੩. ਮੋਟਾ. "ਅਤਿ ਦੀਰਘ ਅਤਿ ਮੁਚੁ." (ਵਾਰ ਆਸਾ) ੪. ਛਤਰੀਦਾਰ. ਗੁੱਫੇਦਾਰ (tufted)
संग्या- डिगण दा भाव. पतन. "मुचु मुचु गरभ गए." (गउ कबीर) गरभ श्राव होए. देखो, मुच धा। २. वि- अधिक. बहुत."अंन पाणी मुचु उपाइ." (मः ५. वार सार) देखो, अं. Much ३. मोटा. "अति दीरघ अति मुचु." (वार आसा) ४. छतरीदार. गुॱफेदार (tufted)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. पत ਧਾ ਡਿਗਣਾ, ਹੇਠ ਨੂੰ ਆਉਣਾ। ੨. ਸੰਗ੍ਯਾ- ਡਿਗਣ ਦਾ ਭਾਵ. ਗਿਰਨਾ. "ਜਿਉ ਦੀਪ ਪਤਨ ਪਤੰਗ." (ਬਿਲਾ ਅਃ ਮਃ ੫) "ਜੋ ਨਿੰਦੈ, ਤਿਸ ਕਾ ਪਤਨ ਹੋਇ." (ਗੌਂਡ ਮਃ ੫) ੩. ਅਧੋ ਗਤਿ. ਜ਼ਵਾਲ। ੪. ਪਾਪ। ੫. ਨਾਸ਼. ਮ੍ਰਿਤ੍ਯੁ....
ਸੰਗ੍ਯਾ- ਡਿਗਣ ਦਾ ਭਾਵ. ਪਤਨ. "ਮੁਚੁ ਮੁਚੁ ਗਰਭ ਗਏ." (ਗਉ ਕਬੀਰ) ਗਰਭ ਸ਼੍ਰਾਵ ਹੋਏ. ਦੇਖੋ, ਮੁਚ ਧਾ। ੨. ਵਿ- ਅਧਿਕ. ਬਹੁਤ. "ਅੰਨ ਪਾਣੀ ਮੁਚੁ ਉਪਾਇ." (ਮਃ ੫. ਵਾਰ ਸਾਰ) ਦੇਖੋ, ਅੰ. Much ੩. ਮੋਟਾ. "ਅਤਿ ਦੀਰਘ ਅਤਿ ਮੁਚੁ." (ਵਾਰ ਆਸਾ) ੪. ਛਤਰੀਦਾਰ. ਗੁੱਫੇਦਾਰ (tufted)...
ਸੰ. गर्भ ਅ਼. ਹ਼ਮਲ ਆਦਮੀ ਦੇ ਵੀਰਜ ਅਤੇ ਇਸਤ੍ਰੀ ਦੀ ਰਕਤ ਦੇ ਅਣੁਕੀਟਾਂ (Spermatozoon and Ovum) ਦੇ ਮਿਲਾਪ ਤੋਂ ਬੱਚੇਦਾਨ ਅੰਦਰ ਛੋਟਾ ਅੰਡਾ ਪੈਦਾ ਹੋ ਕੇ ਵਧਦਾ ਵਧਦਾ ਇੱਕ ਝਿੱਲੀ (ਜੇਰ) ਵਿੱਚ ਬੱਚੇ ਦੀ ਸ਼ਕਲ ਬਣ ਜਾਂਦਾ ਹੈ, ਜੋ ਦਸਵੇਂ ਮਹੀਨੇ ਦੇ ਅੱਠ ਦਸ ਦਿਨ ਲੈ ਕੇ ਜਨਮਦਾ ਹੈ.#ਗਰੁੜਪੁਰਾਣ ਦੇ ਛੀਵੇਂ ਅਧ੍ਯਾਯ ਵਿੱਚ ਗਰਭ ਦੇ ਬਣਨ ਵਧਣ ਆਦਿ ਦਾ ਹਾਲ ਵਿਸਤਾਰ ਨਾਲ ਲਿਖਿਆ ਹੈ. ਮਨੁਸਿਮ੍ਰਿਤਿ ਦੇ ਤੀਜੇ ਅਧ੍ਯਾਯ ਦੇ ਸ਼ਲੋਕ ੪੯ ਵਿੱਚ ਦੱਸਿਆ ਹੈ ਕਿ ਪਿਤਾ ਦਾ ਵੀਰਜ ਵੱਧ ਹੋਣ ਤੋਂ ਪੁਤ੍ਰ, ਮਾਤਾ ਦੀ ਰਿਤੁ ਜਾਦਾ ਹੋਣ ਤੋਂ ਪੁਤ੍ਰੀ ਅਤੇਦੋਹਾਂ ਦੇ ਸਮਾਨ ਹੋਣ ਤੋਂ ਨਪੁੰਸਕ ਪੈਦਾ ਹੁੰਦਾ ਹੈ। ੨. ਕੁਕ੍ਸ਼ਿ. ਕੁੱਖ। ੩. ਬੱਚਾ। ੪. ਅੰਨ। ੫. ਅਗਨਿ। ੬. ਨਦੀ ਆਦਿਕ ਦਾ ਮੱਧ ਭਾਗ। ੭. ਗੁਪਤ ਅਸਥਾਨ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. मुच्. ਧਾ- ਛੱਡਣਾ (ਨਿਰਬੰਧ ਕਰਨਾ), ਤ੍ਯਾਗ ਕਰਨਾ, ਖੁਸ਼ ਕਰਨਾ, ਠਗਣਾ। ੨. ਸੰਗ੍ਯਾ- ਪਤਨ. ਡਿਗਣ ਦੀ ਕ੍ਰਿਯਾ. "ਗਰਭਣੀਆਨ ਕੇ ਗਰਭ ਮੁੱਚੰ." (ਚਰਿਤ੍ਰ ੨)...
ਵਿ- ਬਹੁਤ "ਅਧਿਕ ਸੁਆਦ ਰੋਗ ਅਧਿਕਾਈ." (ਮਲਾ ਮਃ ੧) ੨. ਸ਼ੇਸ. ਬਾਕੀ। ੩. ਸੰਗ੍ਯਾ- ਪੰਜਾਬੀ ਵਿੱਚ ਇਕ ਮਾਤ੍ਰਾ, ਜੋ ਦੂਜ ਦੇ ਚੰਦ ਜੇਹੀ ਹੁੰਦੀ ਹੈ, ਅਤੇ ਦੁੱਤ (ਦ੍ਵਿਤ੍ਵ) ਦਾ ਕੰਮ ਦਿੰਦੀ ਹੈ. ਜਿਵੇਂ "ਅੱਲਾ" ਅਧਿਕ ਨਾਲ "ਲ" ਦੋ ਹੋ ਗਏ। ੪. ਇੱਕ ਅਰਥਾਲੰਕਾਰ, ਜਿਸ ਦਾ ਲੱਛਣ ਇਹ ਹੈ ਕਿ ਆਧੇਯ ਦੇ ਮੁਕਾਬਲੇ ਆਧਾਰ ਦੀ ਅਧਿਕਤਾ ਵਰਣਨ ਕਰਨੀ. "ਜਹਿਂ ਅਧੇਯ ਤੇ ਅਧਿਕ ਅਧਾਰ." (ਗਰਬਗੰਜਨੀ)#"ਰੋਮ ਰੋਮ ਵਿੱਚ ਰੱਖਿਓਨ#ਕਰ ਬ੍ਰਹਮੰਡ ਕਰੋੜ ਸੁਮਾਰਾ." (ਭਾਗੁ)#ਇਸ ਥਾਂ ਆਧੇਯ ਬ੍ਰਹਮੰਡ ਨਾਲੋਂ ਰੋਮ ਆਧਾਰ ਦੀ ਅਧਿਕਤਾ ਕਹੀ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਦੇਖੋ, ਉਪਾਉ ਅਤੇ ਉਪਾਉਣਾ. "ਉਪਾਇ ਕਿਤੈ ਨ ਲਭਈ." (ਗਉ ਮਃ ੪) ੨. ਉਤਪੰਨ ਕਰਕੇ. ਪੈਦਾ ਕਰਕੇ. "ਸਭੁ ਉਪਾਇ ਆਪੇ ਵੇਖੈ." (ਸ੍ਰੀ ਮਃ ੩)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਵਿ- ਪੁਸ. ਸ੍ਥੁਲ. ਭਾਰੀ. ਮੁਟਿਆਈ ਵਾਲਾ। ੨. ਵਡਾ. "ਮੋਟਉ ਠਾਕੁਰ ਮਾਣ." (ਮਃ ੧. ਵਾਰ ਮਾਰੂ ੧) "ਮੋਟਾ ਨਾਉ ਧਰਾਈਐ." (ਮਾਰੂ ਅਃ ਮਃ ੧) ੩. ਡਿੰਗ. ਧਨੀ. ਦੌਲਤਮੰਦ....
ਸੰ. ਵਿ- ਬਹੁਤ. ਅਧਿਕ. "ਅਤਿ ਸੂਰਾ ਜੇ ਕੋਊ ਕਹਾਵੈ." (ਸੁਖਮਨੀ)...
ਸੰ. ਦੀਰ੍ਘ. ਵਿ- ਲੰਮਾ। ੨. ਚੌੜਾ। ੩. ਵਡਾ। ੪. ਸੰਗ੍ਯਾ- ਤਾਲ ਬਿਰਛ। ੫. ਊਂਟ. ਸ਼ੁਤਰ। ੬. ਦੋ ਮਾਤ੍ਰਾ ਦਾ ਅੱਖਰ. ਗੁਰੁ. "ਆਪਸ ਕਉ ਦੀਰਘ ਕਰਿ ਜਾਨੈ ਅਉਰਨ ਕੋ ਲਗ ਮਾਤ." (ਮਾਰੂ ਕਬੀਰ) ਆਪਣੇ ਤਾਈਂ ਦੀਰਘ (ਗੁਰੁ) ਅਤੇ ਦੂਜਿਆਂ ਨੂੰ ਲਘੁ ਜਾਣਦੇ ਹਨ. ਦੇਖੋ, ਗੁਰੂ ੫....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...