mutīमुती
ਮੁਲ. ਭੇਜੀ. ਘੱਲੀ. "ਹੇੜੇ ਮੁਤੀ ਧਾਹ, ਜਾਨੀ ਚਲਿਗਏ." (ਸ. ਫਰੀਦ) ੨. ਛੱਡੀ. ਤਿਆਗੀ "ਕੂੜਿ ਵਿਗੁਤੀ, ਤਾ ਪਿਰਿ ਮੁਤੀ." (ਗਉ ਛੰਤ ਮਃ ੩) ਮੁਕ੍ਤ (ਆਜ਼ਾਦ) ਕੀਤੀ. ਤਰਕ ਕੀਤੀ "ਗਿਆਨ ਵਿਹੂਣੀ ਪਿਰਮੁਤੀਆ." (ਸ੍ਰੀ ਮਃ ੩) ੩. ਪਾ- ਸੰਗ੍ਯਾ- ਮੁਕ੍ਤਿ. ਮੋਕ੍ਸ਼੍। ੪. ਸੰ. ਮੁਕ੍ਤਾ. ਮੋਤੀ "ਦਏ ਮੁਤੀਅੰ." (ਰਾਮਾਵ)
मुल. भेजी. घॱली. "हेड़े मुती धाह, जानी चलिगए." (स. फरीद) २. छॱडी. तिआगी "कूड़ि विगुती, ता पिरि मुती." (गउ छंत मः ३) मुक्त (आज़ाद) कीती. तरक कीती "गिआन विहूणी पिरमुतीआ." (स्री मः ३) ३. पा- संग्या- मुक्ति. मोक्श्। ४. सं. मुक्ता. मोती "दए मुतीअं." (रामाव)
ਸੰ. ਮੂਲ੍ਯ. ਸੰਗ੍ਯਾ- ਕ਼ੀਮਤ....
ਮੁਲ. ਭੇਜੀ. ਘੱਲੀ. "ਹੇੜੇ ਮੁਤੀ ਧਾਹ, ਜਾਨੀ ਚਲਿਗਏ." (ਸ. ਫਰੀਦ) ੨. ਛੱਡੀ. ਤਿਆਗੀ "ਕੂੜਿ ਵਿਗੁਤੀ, ਤਾ ਪਿਰਿ ਮੁਤੀ." (ਗਉ ਛੰਤ ਮਃ ੩) ਮੁਕ੍ਤ (ਆਜ਼ਾਦ) ਕੀਤੀ. ਤਰਕ ਕੀਤੀ "ਗਿਆਨ ਵਿਹੂਣੀ ਪਿਰਮੁਤੀਆ." (ਸ੍ਰੀ ਮਃ ੩) ੩. ਪਾ- ਸੰਗ੍ਯਾ- ਮੁਕ੍ਤਿ. ਮੋਕ੍ਸ਼੍। ੪. ਸੰ. ਮੁਕ੍ਤਾ. ਮੋਤੀ "ਦਏ ਮੁਤੀਅੰ." (ਰਾਮਾਵ)...
ਸੰਗ੍ਯਾ- ਸ਼ੋਕ ਨਾਲ ਸ਼ਰੀਰ ਤਾੜਨ ਤੋਂ ਉਪਜੀ ਧੁਨਿ. "ਗਏ ਸਿਗੀਤ ਪੁਕਾਰੀ ਧਾਹ." (ਵਾਰ ਮਾਝ ਮਃ ੧) ੨. ਸ਼ੋਕ ਦੀ ਪੁਕਾਰ. "ਦੇਵਨਾ ਦੇਵਲ ਧਾਹੜੀ ਦੇਸਹਿ." (ਸ. ਕਬੀਰ)...
ਜਾਣੀ. ਸਮਝੀ. "ਜਾਨੀ ਜਾਨੀ ਰੇ ਰਾਜਾ ਰਾਮ ਕੀ ਕਹਾਨੀ." (ਰਾਮ ਕਬੀਰ) ੨. ਸੰਗ੍ਯਾ- ਪ੍ਰਾਣੀ. ਜਾਨ ਵਾਲਾ. "ਸਦੜੇ ਆਏ ਤਿਨਾ ਜਾਨੀਆਂ." (ਵਡ ਮਃ ੧. ਅਲਾਹਣੀ) ੩. ਜਾਂਞੀ. ਬਰਾਤੀ. ਦੁਲਹਾ. ਲਾੜਾ. "ਜਲਿ ਮਲਿ ਜਾਨੀ ਨਾਵਾਲਿਆ." (ਵਡ ਮਃ ੧. ਅਲਾਹਣੀ) ੪. ਜਾਤੇ. ਜਾਂਦੇ. "ਕਹੇ ਨ ਜਾਨੀ ਅਉਗਣ ਮੇਰੇ." (ਗਉ ਮਃ ੧) ਆਖੇ ਨਹੀਂ ਜਾਂਦੇ। ੫. ਫ਼ਾ. [جانی] ਪਿਆਰਾ. ਪ੍ਰਾਣਪ੍ਰਿਯ. "ਕਦ ਪਸੀ ਜਾਨੀ! ਤੋਹਿ." (ਵਾਰ ਮਾਰੂ ੨. ਮਃ ੫) ੬. ਭਾਵ ਜੀਵਾਤਮਾ. "ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ." (ਵਡ ਮਃ ੧. ਅਲਾਹਣੀ) ੭. ਅ਼. ਅਪ੍ਰਾਧੀ. ਮੁਜਰਮ। ੮. ਦਿਲੇਰ। ੯. ਇੱਕ ਪ੍ਰੇਮੀ ਮੁਸਲਮਾਨ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਕੇ ਆਤਮਗ੍ਯਾਨੀ ਹੋਇਆ. "ਜਾਨੀ ਕੋ ਇਕ ਜਾਨੀ ਬਿਨਾ। ਕਛੁ ਨ ਸੁਹਾਵੈ ਉਰ ਇਕ ਛਿਨਾ." (ਗੁਪ੍ਰਸੂ) ੧੦. ਅ਼. [زانی] ਜ਼ਾਨੀ. ਵਿ- ਵਿਭਚਾਰੀ. ਜ਼ਨਾਕਾਰ। ੧੧. ਸੰ. ज्ञानिन् ਗ੍ਯਾਨੀ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਸੰ. त्यागिन्. ਵਿ- ਤ੍ਯਾਗਣ ਵਾਲਾ. ਤਾਰਿਕ. "ਬਿਨ ਹਉ ਤਿਆਗਿ, ਕਹਾ ਕੋਊ ਤਿਆਗੀ?" (ਭੈਰ ਮਃ ੫)...
ਝੂਠ ਕਰਕੇ. ਝੂਠ ਨਾਲ. "ਕੂੜਿ ਵਿਗੁਤੀ ਤਾ ਪਿਰਿ ਮੁਤੀ." (ਗਉ ਛੰਤ ਮਃ ੩) ਦੇਖੋ, ਕਪਟ। ੨. ਝੂਠੇ ਦਾ. "ਕੂੜਿ ਕੂੜੈ ਨੇਹੁ ਲਗਾ." (ਵਾਰ ਆਸਾ) ਝੂਠੇ ਦਾ ਝੂਠ ਨਾਲ (ਭਾਵ- ਅਸਤ੍ਯ ਪਦਾਰਥਾਂ ਨਾਲ) ਸਨੇਹ ਲੱਗਾ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਦੇਖੋ, ਮਕਤ....
ਫ਼ਾ. [آزاد] ਵਿ- ਬੰਧਨ ਰਹਿਤ. ਮੁਕ੍ਤ. ਸ੍ਵਤੰਤ੍ਰ....
(Logic), ਨੀਤੀ (Ethics), ਰਾਜਸ਼ਾਸਨ (Politics), ਅਰਥਸ਼ਾਸਤ੍ਰ (Economics), ਕਾਵ੍ਯ (Poetics), ਅਲੰਕਾਰ ਸ਼ਾਸਤ੍ਰ (Rhetoric), ਜੰਤੋਤ- ਪੱਤੀ (Natural history of animals), ਪਦਾਰਥ ਵਿਦ੍ਯਾ (Physics), ਆਤਮ ਵਿਦ੍ਯਾ (Metaphysics) ਆਦਿਕ ਵਿਸਿਆਂ ਤੇ ਇਸ ਦੇ ਗ੍ਰੰਥ, ਵਿਦ੍ਵਾਨਾਂ ਦੇ ਵਿਚਾਰ ਦਾ ਲਕ੍ਸ਼੍ਯ ਅਤੇ ਅਮੀਰਾਂ ਦੇ ਪੁਸ੍ਤਕਾਲਿਆਂ ਦਾ ਸ਼੍ਰਿੰਗਾਰ ਹਨ.#ਯੂਰਪ ਵਿੱਚ ਅਰਸਤੂ ਦਾ ਵਿਸ਼ੇਸਣ 'ਵਿਦ੍ਵਾਨੇਸ਼੍ਵਰ' (Master of the wise) ਪ੍ਰਸਿੱਧ ਹੈ. ਇਸ ਦੇ ਗ੍ਰੰਥਾਂ ਦਾ ਉਲਥਾ ਤਕਰੀਬਨ ਯੂਰਪ ਦੀਆਂ ਸਾਰੀਆਂ ਬੋਲੀਆਂ ਵਿੱਚ ਹੋ ਚੁੱਕਾ ਹੈ ਅਤੇ ਯੂਨੀਵਰਸ੍ਟੀਆਂ ਤੇ ਐਕੇਡਿਮੀਆਂ ਦੀਆਂ ਉੱਚ ਪਦਵੀਆਂ ਦੇ ਇਮਤਹਾਨਾਂ ਲਈ ਵਿਦਿ੍ਯਾਰਥੀਆਂ ਨੂੰ ਏਨ੍ਹਾਂ ਦੇ ਪੜ੍ਹਨ ਦੀ ਲੋੜ ਪੈਂਦੀ ਹੈ. ਅਰਸਤੂ ੬੨ ਵਰ੍ਹਿਆਂ ਦੀ ਉਮਰ ਭੋਗਕੇ ਬੀ. ਸੀ. ੩੨੨ ਵਿੱਚ ਸੰਸਾਰ ਤੋਂ ਵਿਦਾ ਹੋਇਆ. "ਬੋਲ ਅਰਸਤੂੰ ਮੰਤ੍ਰ ਵਿਚਰ੍ਯੋ." (ਚਰਿਤ੍ਰ ੨੧੭)...
ਸੰ. ज्ञान ਜ੍ਞਾਨ. ਸੰਗ੍ਯਾ- ਜਾਣਨਾ. ਬੋਧ. ਸਮਝ. ਇ਼ਲਮ. "ਅੰਤਰਿ ਗਿਆਨ ਨ ਆਇਓ ਮਿਰਤਕੁ ਹੈ ਸੰਸਾਰ." (ਵਾਰ ਸ੍ਰੀ ਮਃ ੩) ੨. ਪਾਰਬ੍ਰਹਮ, ਜੋ ਗ੍ਯਾਨਰੂਪ ਹੈ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮੁਕਤਿ....
ਮੁਕ੍ਤਿ. ਛਟਕਾਰਾ ਰਿਹਾਈ ਨਿਰਬੰਧਤਾ...
ਦੇਖੋ, ਮੁਕਤਾ....
ਸੰਗ੍ਯਾ- ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. "ਮੋਤੀ ਤ ਮੰਦਿਰ ਊਸਰਹਿ." (ਸ੍ਰੀ ਮਃ ੧) ਦੇਖੋ, ਗਜਮੁਕਤਾ। ੨. ਭਾਵ- ਉੱਜਲਦੰਦ. "ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁੱਢੇ ਥੀਇ ਮਰੰਨਿ." (ਮਃ ੧. ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ....