munijana, munijannaमुनिजन, मुनिजंन
ਮੁਨਿਲੋਕ. ਸਾਧੁਜਨ. "ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿਜੰਨ ਰੇ." (ਸਵੈਯੇ ਮਃ ੪. ਕੇ) ੨. ਦੇਖੋ, ਮੁਨਿ ਅਤੇ ਜਨ.
मुनिलोक. साधुजन. "तरिओ प्रहलादु गुर मिलत मुनिजंन रे." (सवैये मः ४. के) २. देखो, मुनि अते जन.
ਦੇਖੋ, ਪ੍ਰਹਲਾਦ....
ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ....
ਮਿਲਦਾ. "ਮਿਲਤ ਪਿਆਰੋ ਪ੍ਰਾਨਨਾਥੁ ਕਵਨ ਭਗਤਿ ਤੇ?" (ਮਲਾ ਰਵਿਦਾਸ) ੨. ਦੇਖੋ, ਮਿਲਿਤ ਅਤੇ ਮਿੱਲਤ....
ਮੁਨਿਲੋਕ. ਸਾਧੁਜਨ. "ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿਜੰਨ ਰੇ." (ਸਵੈਯੇ ਮਃ ੪. ਕੇ) ੨. ਦੇਖੋ, ਮੁਨਿ ਅਤੇ ਜਨ....
ਸੰ. ਸੰਗ੍ਯਾ- ਜਿਸ ਦਾ ਮਨ ਦੁੱਖ ਨਾਲ ਵ੍ਯਾਕੁਲ ਨਾ ਹੋਵੇ. ਸਾਧੁ. ਰਿਖਿ. ਸੰਤ.¹ "ਸੋ ਮੁਨਿ. ਜਿ ਮਨ ਕੀ ਦੁਬਿਧਾ ਮਾਰੇ." (ਭੈਰ ਮਃ ੩) ੨. ਮਨਨਸ਼ੀਲ ਵਿਚਾਰ ਕਰਨ ਵਾਲਾ। ੩. ਸ਼ਿਵ. ਮਹਾਦੇਵ. "ਪੂਜਨ ਕਾਲ੍ਹ ਜਾਂਉਂਗੀ ਮੈ ਮੁਨਿ." (ਚਰਿਤ੍ਰ ੨੧੫) ੪. ਸੱਤ ਸੰਖ੍ਯਾ ਬੋਧਕ, ਕਿਉਂਕਿ ਪੁਰਾਣਾਂ ਨੇ ਮੁਨਿ (ਰਿਸਿ), ਸੱਤ ਮੰਨੇ ਹਨ. ਦੇਖੋ, ਸਪਤ ਰਿਖੀ। ੫. ਮੌਨ ਧਾਰਨ ਵਾਲਾ ਪੁਰਖ. ਚੁਪ ਕੀਤਾ. ਮੌਨੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....