musakaमुसक
ਫ਼ਾ. [مُشک] ਮੁਸ਼ਕ. ਸੰਗ੍ਯਾ- ਕਸਤੂਰੀ. ਮ੍ਰਿਗਮਦ। ੨. ਭਾਵ- ਸੁਗੰਧ. ਖ਼ੁਸ਼ਬੂ. "ਹੂਰ ਨੂਰ ਮੁਸਕ ਖੁਦਾਇਆ." (ਮਾਰੂ ਸੋਲਹੇ ਮਃ ੫) ੩. ਸੰ. ਮੁਸ੍ਕ. ਫ਼ੋਤਾ. ਅੰਡਕੋਸ਼। ੪. ਚੋਰ। ੫. ਢੇਰ. ਰਾਸ਼ਿ। ੬. ਵਿ- ਮਾਂਸਲ. ਮੋਟਾ.
फ़ा. [مُشک] मुशक. संग्या- कसतूरी. म्रिगमद। २. भाव- सुगंध. ख़ुशबू. "हूर नूर मुसक खुदाइआ." (मारू सोलहे मः ५) ३. सं. मुस्क. फ़ोता. अंडकोश। ४. चोर। ५. ढेर. राशि। ६. वि- मांसल. मोटा.
ਫ਼ਾ. [مُشک] ਮੁਸ਼ਕ. ਸੰਗ੍ਯਾ- ਕਸਤੂਰੀ. ਮ੍ਰਿਗਮਦ। ੨. ਭਾਵ- ਸੁਗੰਧ. ਖ਼ੁਸ਼ਬੂ. "ਹੂਰ ਨੂਰ ਮੁਸਕ ਖੁਦਾਇਆ." (ਮਾਰੂ ਸੋਲਹੇ ਮਃ ੫) ੩. ਸੰ. ਮੁਸ੍ਕ. ਫ਼ੋਤਾ. ਅੰਡਕੋਸ਼। ੪. ਚੋਰ। ੫. ਢੇਰ. ਰਾਸ਼ਿ। ੬. ਵਿ- ਮਾਂਸਲ. ਮੋਟਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कस्तूरी मृग, कस्तुरिका, कस्तुरी ਇੱਕ ਜਾਤਿ ਦਾ ਮ੍ਰਿਗ, ਜਿਸ ਦੀ ਨਾਭਿ ਵਿੱਚੋਂ ਸੁਗੰਧ ਵਾਲਾ ਦ੍ਰਵ੍ਯ (ਪਦਾਰਥ) ਕਸ੍ਤੂਰੀ ਨਿਕਲਦਾ ਹੈ. Musk- deer.#ਇਹ ਚਿੰਕਾਰੇ ਨਾਲੋਂ ਛੋਟਾ ਹੁੰਦਾ ਹੈ, ਅਰ ਠੰਢੇ ਅਸਥਾਨਾਂ ਵਿੱਚ ਰਹਿੰਦਾ ਹੈ, ਖਾਸ ਕਰਕੇ ਉੱਚੇ ਪਹਾੜਾਂ ਤੇ ਮਿਲਦਾ ਹੈ. ਕਸਤੂਰੀ ਦੀ ਤਾਸੀਰ ਗਰਮ ਤਰ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ. L. Moschus Moschiferus.#ਕਵਿ ਲਿਖਦੇ ਹਨ ਕਿ ਮ੍ਰਿਗ ਆਪਣੀ ਨਾਭਿ ਵਿੱਚ ਇਸਥਿਤ ਕਸਤੂਰੀ (ਕਸ੍ਤੂਰਿਕਾ) ਦੀ ਸੁਗੰਧ ਤੇ ਮੋਹਿਤ ਹੋਕੇ ਭੁਲੇਖੇ ਨਾਲ ਜਾਣਦਾ ਹੈ ਕਿ ਇਹ ਸੁਗੰਧ ਜੰਗਲ ਵਿੱਚੋਂ ਆ ਰਹੀ ਹੈ, ਅਤੇ ਢੂੰਡਦਾ ਢੂੰਡਦਾ ਥਕ ਜਾਂਦਾ ਹੈ. ਇਹ ਦ੍ਰਿਸ੍ਟਾਂਤ ਉਨ੍ਹਾਂ ਉੱਪਰ ਘਟਦਾ ਹੈ, ਜੋ ਆਤਮਾ ਨੂੰ ਆਨੰਦਰੂਪ ਨਾ ਜਾਣਕੇ, ਵਿਸਿਆਂ ਵਿੱਚ ਆਨੰਦ ਢੂੰਡਦੇ ਹਨ. "ਜਿਉ ਕਸਤੂਰੀ ਮਿਰਗੁ ਨ ਜਾਣੈ." (ਵਾਰ ਸੋਰ ਮਃ ੩) "ਕਸਤੂਰਿ ਕੁੰਗੂ ਅਗਰੁ ਚੰਦਨ." (ਸ੍ਰੀ ਮਃ ੧)...
मृगमद. ਸੰਗ੍ਯਾ- ਕਸ੍ਤੂਰੀ, ਜਿਸ ਨਾਲ ਮ੍ਰਿਗ (ਹਰਿਣ) ਨੂੰ ਮਰ੍ਦ (ਅਭਿਮਾਨ) ਹੁੰਦਾ ਹੈ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰਗ੍ਯਾ- ਖ਼ੁਸ਼ਬੂ. ਉੱਤਮ ਗੰਧ। ੨. ਕਮਲ। ੩. ਚੰਦਨ। ੪. ਸੌਗੰਦ. ਪ੍ਰਣ. ਪ੍ਰਤਿਗ੍ਯਾ. "ਪਾਰਸ ਚੰਦਨੈ ਤਿਨ ਹੈ ਏਕ ਸੁਗੰਧ." (ਸ. ਕਬੀਰ) ਪਾਰਸ ਅਤੇ ਚੰਦਨ ਦਾ ਨੇਮ ਹੈ ਕਿ ਸਪਰਸ਼ ਕਰਨ ਵਾਲੇ ਨੂੰ ਕੰਚਨ ਅਤੇ ਚੰਦਨ ਕਰਨਾ....
ਫ਼ਾ. [خوشبوُ] ਖ਼ੁਸ਼ਬੂ. ਸੰਗ੍ਯਾ- ਸੁਗੰਧ. ਸੁਵਾਸ....
ਅ਼. [حوُر] ਹ਼ੂਰ. ਹ਼ੁਰਾ ਦਾ ਬਹੁ ਵਚਨ. ਸੰਗ੍ਯਾ- ਅਪਸਰਾ. ਬਹਿਸ਼ਤ ਦੀਆਂ ਕੁਆਰੀਆਂ ਇਸਤ੍ਰੀਆਂ, ਜੋ ਇਸਲਾਮ ਮਤ ਅਨੁਸਾਰ ਮੋਮਿਨਾ ਨੂੰ ਪ੍ਰਾਪਤ ਹੁੰਦੀਆਂ ਹਨ. ਇਹ ਉਨ੍ਹਾਂ ਯੋਧਿਆਂ ਨੂੰ ਭੀ ਵਰਦੀਆਂ ਹਨ, ਜੋ ਜੰਗ ਵਿੱਚ ਧਰਮ ਅਨੁਸਾਰ ਨਿਡਰ ਪ੍ਰਾਣ ਦਿੰਦੇ ਹਨ. ਦੇਖੋ, ਨੂਰ. "ਹੂਰਾਂ ਸ੍ਰੋਣਤ ਬੀਜ ਨੂੰ ਘਤ ਘੇਰ ਖਲੋਈਆਂ." (ਚੰਡੀ ੩)...
ਅ਼. [نوُر] ਸੰਗ੍ਯਾ- ਚਮਕ. ਉਜਾਲਾ. ਪ੍ਰਕਾਸ਼। ੨. ਕਰਤਾਰ ਦਾ ਚਮਤਕਾਰ. "ਏਕ ਨੂਰ ਤੇ ਸਭੁ ਜਗੁ ਉਪਜਿਆ." (ਪ੍ਰਭਾ ਕਬੀਰ) ੩. ਸ਼ੋਭਾ। ੪. ਕਰਤਾਰ ਦਾ ਇੱਕ ਨਾਮ. ਜ੍ਯੋਤਿਰੂਪ।#ਪ ਪਾਕਦਾਮਨ ਇਸਤ੍ਰੀਆਂ. ਇਹ ਨਵਾਰ ਦਾ ਬਹੁਵਚਨ ਹੈ. "ਹੂਰ ਨੂਰ ਮੁਸਕ ਖੁਦਾਇਆ ਬੰਦਗੀ." (ਮਾਰੂ ਸੋਲਹੇ ਮਃ ਪ) ਬਹਿਸ਼ਤ ਦੀਆਂ ਅਪਸਰਾ, ਪਵਿਤ੍ਰ ਇਸਤ੍ਰੀਆਂ ਅਤੇ ਸੁਗੰਧ ਆਦਿ ਪਦਾਰਥ, ਖੁਦਾ ਦੀ ਬੰਦਗੀ ਹੈ। ੬. ਨਾਰ (ਅਗਨਿ) ਦਾ ਬਹੁਵਚਨ....
ਫ਼ਾ. [مُشک] ਮੁਸ਼ਕ. ਸੰਗ੍ਯਾ- ਕਸਤੂਰੀ. ਮ੍ਰਿਗਮਦ। ੨. ਭਾਵ- ਸੁਗੰਧ. ਖ਼ੁਸ਼ਬੂ. "ਹੂਰ ਨੂਰ ਮੁਸਕ ਖੁਦਾਇਆ." (ਮਾਰੂ ਸੋਲਹੇ ਮਃ ੫) ੩. ਸੰ. ਮੁਸ੍ਕ. ਫ਼ੋਤਾ. ਅੰਡਕੋਸ਼। ੪. ਚੋਰ। ੫. ਢੇਰ. ਰਾਸ਼ਿ। ੬. ਵਿ- ਮਾਂਸਲ. ਮੋਟਾ....
ਖ਼ੁਦਾ ਦਾ. "ਖੁਨਕ ਨਾਮ ਖੁਦਾਇਆ." (ਵਾਰ ਮਲਾ ਮਃ ੧) ੨. ਫ਼ਾ. [خُدایا] ਹੇ ਕਰਤਾਰ! "ਸਚੁ ਖੁਦਾਇਆ." (ਮਾਰੂ ਸੋਲਹੇ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਸੰ. ਸੰਗ੍ਯਾ- ਚੁਰਾਉਣ ਵਾਲਾ ਆਦਮੀ. ਤਸਕਰ. ਦੁਜ਼ਦ. ਦੇਖੋ, ਚੁਰ ਧਾ "ਅਸੰਖ ਚੋਰ ਹਰਾਮਖੋਰ." (ਜਪੁ) ਦੇਖੋ, ਚੌਰ। ੨. ਸੰ. ਚੌਰ੍ਯ. ਚੋਰੀ. ਦੁਜ਼ਦੀ. ਚੋਰ ਕਾ ਕਰਮ. "ਕਰਿ ਦੁਸਟੀ ਚੋਰ ਚੁਰਾਇਆ." (ਗਉ ਮਃ ੪) ੩. ਦਸਮਗ੍ਰੰਥ ਦੇ ੧੨. ਚਰਿਤ੍ਰ ਵਿੱਚ ਲਿਖਾਰੀ ਨੇ ਚੌਰ ਦੀ ਥਾਂ ਚੋਰ ਸ਼ਬਦ ਲਿਖ ਦਿੱਤਾ ਹੈ....
ਸੰਗ੍ਯਾ- ਅੰਬਾਰ. ਗੰਜ। ੨. ਟਿੱਬਾ. ਟਿੱਲਾ. "ਖਾਲੀ ਰਹੇ ਢੇਰ ਜਿਉ ਪਾਨੀ." (ਗੁਵਿ ੧੦) ੩. ਵਿ- ਬਹੁਤ. ਅਧਿਕ....
ਸੰ. ਰਾਸ਼ਿ. ਸੰਗ੍ਯਾ- ਸਮੂਹ. ਢੇਰ. ਸਮੁਦਾਯ। ੨. ਜ੍ਯੋਤਿਸਚਕ੍ਰ ਦਾ ਬਾਰ੍ਹਵਾਂ ਅੰਸ਼। ੩. ਮੇਸ ਆਦਿ ਰਾਸ਼ਿ ਵਾਲਾ ਚਕ੍ਰ। ੪. ਮੂਲਧਨ. "ਜਿਨਾ ਰਾਸਿ ਨ ਸਚੁ ਹੈ, ਕਿਉ ਤਿਨਾ ਸੁਖ ਹੋਇ?" (ਸ੍ਰੀ ਮਃ ੧) ੫. ਖਰੀਦਿਆ ਹੋਇਆ ਮਾਲ. "ਪੂੰਜੀ ਸਾਬਤੁ, ਰਾਸਿ ਸਲਾਮਤਿ," (ਮਾਰੂ ਸੋਲਹੇ ਮਃ ੧) ੬. ਫ਼ਾ. [راست] ਰਾਸ੍ਤ. ਵਿ- ਸਿੱਧਾ। ੭. ਸੰਗ੍ਯਾ- ਸਤ੍ਯ. ਸੱਚ. "ਦ੍ਵਾਰਿਕਾ ਨਗਰੀ, ਰਾਸਿ ਬੁਗੋਈ." (ਤਿਲੰ ਨਾਮਦਵ) ੮. ਸਹੀ. ਦੁਰੁਸ੍ਤ ਠੀਕ. "ਤਿਸੁ ਸੇਵਕ ਕੇ ਕਾਰਜ ਰਾਸਿ." (ਸੁਖਮਨੀ) "ਕਾਰਜੁ ਸਗਲਾ ਰਾਸਿ ਥੀਆ" (ਪ੍ਰਭਾ ਮਃ ੫) ੯. ਫ਼ਾ. [راستی] ਰਾਸ੍ਤੀ. "ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੈ ਰਾਸਿ." (ਵਾਰ ਆਸਾ) ਰਾਸ੍ਤੀ ਤੇ ਕਿਸ ਨੂੰ ਲਿਆਵੇਗਾ। ੧੦. ਫ਼ਾ. [آراستہ] ਆਰਾਸ੍ਤਹ. ਸਵਾਰਿਆ ਹੋਇਆ. ਸਜਾਇਆ ਹੋਇਆ. "ਜੋ ਨ ਢਹੰਦੋ ਮੂਲਿ, ਸੋ ਘਰੁ ਰਾਸਿ ਕਰਿ." (ਆਸਾ ਮਃ ੫) ਉਹ ਘਰ ਆਰਾਸ੍ਤਹ ਕਰ। ੧੧. ਦੇਖੋ, ਰਾਸ ੭. "ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ." (ਸ. ਕਬੀਰ) ੧੨. ਗੁਰਬਾਣੀ ਵਿੱਚ ਕ੍ਰਿਸਨਲੀਲਾ ਦੀ ਰਾਸ ਲਈ ਭੀ ਰਾਸਿ ਸ਼ਬਦ ਆਉਂਦਾ ਹੈ. ਦੇਖੋ, ਰਾਸਿਮੰਡਲੁ ੧....
ਵਿ- ਪੁਸ. ਸ੍ਥੁਲ. ਭਾਰੀ. ਮੁਟਿਆਈ ਵਾਲਾ। ੨. ਵਡਾ. "ਮੋਟਉ ਠਾਕੁਰ ਮਾਣ." (ਮਃ ੧. ਵਾਰ ਮਾਰੂ ੧) "ਮੋਟਾ ਨਾਉ ਧਰਾਈਐ." (ਮਾਰੂ ਅਃ ਮਃ ੧) ੩. ਡਿੰਗ. ਧਨੀ. ਦੌਲਤਮੰਦ....