musalīमुसली
ਇਸਲਾਮ ਮਤ ਦੀ ਇਸਤ੍ਰੀ. ਮੁਸਲਮਾਨੀ।¹ ੨. ਦੇਖੋ, ਮੁਸੱਲੀ। ੩. ਸੰ. मुसलिन्.² ਵਿ- ਮੁਸਲ (ਕੁਤਕਾ) ਰੱਖਣ ਵਾਲਾ। ੪. ਸੰਗ੍ਯਾ- ਕ੍ਰਿਸਨ ਜੀ ਦਾ ਵਡਾ ਭਾਈ ਬਲਰਾਮ, ਜੋ ਹਲ ਅਤੇ ਮੂਸਲ (ਮੁਸਲ) ਸ਼ਸਤ੍ਰ ਰਖਦਾ ਸੀ. ਇਸੇ ਕਰਕੇ ਉਸ ਦੇ ਨਾਮ ਹਲੀ ਅਤੇ ਮੁਸਲੀ ਹਨ. "ਮੁਸਟ ਕੇ ਸਾਥ ਲਰ੍ਯੋ ਮੁਸਲੀ." (ਕ੍ਰਿਸਨਾਵ) ਦੇਖੋ, ਸੁਨੰਦ। ੫. ਸੰ. ਮੁਸਲੀ. ਕਿਰਲੀ. ਛਿਪਕਲੀ.
इसलाम मत दी इसत्री. मुसलमानी।¹ २. देखो, मुसॱली। ३. सं. मुसलिन्.² वि- मुसल (कुतका) रॱखण वाला। ४. संग्या- क्रिसन जी दा वडा भाई बलराम, जो हल अते मूसल (मुसल) शसत्र रखदा सी. इसे करके उस दे नाम हली अते मुसली हन. "मुसट के साथ लर्यो मुसली." (क्रिसनाव) देखो, सुनंद। ५. सं. मुसली. किरली. छिपकली.
ਅ਼. [اِسلام] ਸੰਗ੍ਯਾ- ਤਰਕ. ਤ੍ਯਾਗ। ੨. ਸਿਰ ਝੁਕਾਉਣਾ। ੩. ਖ਼ੁਦਾ ਦੀ ਰਜਾ ਨੂੰ ਸਲਮ (ਅੰਗੀਕਾਰ) ਕਰਨਾ, ਅਰਥਾਤ ਭਾਣਾ ਮੰਨਣਾ। ੪. ਪੈਗੰਬਰ ਮੁਹ਼ੰਮਦ ਨੇ ਆਪਣੇ ਦੀਨ ਦਾ ਨਾਉਂ "ਇਸਲਾਮ" ਰੱਖਿਆ ਹੈ, ਜਿਸ ਦੇ ਧਾਰਣ ਵਾਲਾ "ਮੁਸਲਿਮ" ਅਥਵਾ ਮੁਸਲਮਾਨ ਸੱਦੀਦਾ ਹੈ. ਇਸਲਾਮ ਦੇ ਪੰਜ ਨਿਯਮ ਹਨ-#(ੳ) ਇੱਕ ਖ਼ੁਦਾ ਦਾ ਮੰਨਣਾ.#(ਅ) ਪੰਜ ਵੇਲੇ ਨਮਾਜ਼ ਪੜ੍ਹਨੀ.#(ੲ) ਜ਼ਕਾਤ ਦੇਣੀ.#(ਸ) ਰਮਜ਼ਾਨ ਵਿੱਚ ਰੋਜ਼ੇ ਰਖਣੇ.#(ਹ) ਕਾਬੇ ਦਾ ਹੱਜ ਕਰਨਾ.#ਇਨ੍ਹਾਂ ਨਿਯਮਾਂ ਤੋਂ ਛੁੱਟ, ਜੋ ਰਸੂਲ ਮੁਹੰਮਦ, ਖ਼ੁਦਾ ਦੇ ਫ਼ਰਿਸ਼ਤੇ, ਇਲਹਾਮੀ ਕਿਤਾਬ ਕੁਰਾਨ, ਅਖ਼ੀਰੀ ਫ਼ੈਸਲੇ ਦਾ ਦਿਨ ਅਤੇ ਖ਼ੁਦਾ ਦਾ ਵਿਸ਼੍ਵਾਸੀ ਹੈ, ਓਹ ਮੁਸਲਮਾਨ ਹੈ, ਅਤੇ ਉਸੇ ਨੂੰ "ਮੋਮਿਨ" [مومن] ਆਖਦੇ ਹਨ, ਜਿਸ ਦਾ ਅਰਥ ਹੈ ਸ਼੍ਰੱਧਾਵਾਨ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰਗ੍ਯਾ- ਇਸਲਾਮ ਦੇ ਧਾਰਨ ਵਾਲੀ ਇਸਤ੍ਰੀ। ੨. ਇਸਲਾਮਮਤ. ਮੁਸਲਮਾਨ ਪੁਣਾ। ੩. ਵਿ- ਇਸਲਾਮ ਮਤ ਦੀ. "ਮੁਸਲਮਾਨੀਆ ਪੜਹਿ ਕਤੇਬਾ." (ਤਿਲੰ ਮਃ ੧) ੪. ਪੰਜਾਬ ਵਿੱਚ ਸੁੰਨਤ (ਖ਼ਤਨੇ) ਦੀ ਰਸਮ ਭੀ 'ਮੁਸਲਮਾਨੀ' ਆਖਦੇ ਹਨ, ਜਿਵੇਂ- ਅੱਜ ਉਸ ਦੀ ਮੁਸਲਮਾਨੀ ਹੋਣ ਵਾਲੀ ਹੈ....
ਚੂੜ੍ਹੇ ਤੋਂ ਮੁਸਲਮਾਨ ਹੋਇਆ। ੨. ਅ਼. ਸਲਵਾਤ (ਨਮਾਜ਼) ਪੜ੍ਹਨ ਦੀ ਥਾਂ....
ਸੰ. ਮੁਸਲ ਅਥਵਾ ਮੁਸ਼ਲ. ਸੰਗ੍ਯਾ- ਕੁਤਕਾ. ਮੂਸ਼ਲ। ੨. ਗਦਾ. ਦੇਖੋ, ਮੁਸ ਧਾ। ੩. ਅ਼. ਮੁਸੁਲ. ਪ੍ਰਵਾਹ. ਵਹਾਉ। ੪. ਭਾਵ- ਦਸਤ. ਮਲ ਦਾ ਅੰਤੜੀ ਤੋਂ ਵਹਿਣਾ....
ਤੁ. [کُتکہ] ਸੰਗ੍ਯਾ- ਛੋਟਾ ਅਤੇ ਮੋਟਾ ਸੋਟਾ. ਦੇਖੋ, ਕ੍ਰਿਪਾਲਦਾਸ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਜੋ ਬਲ ਨਾਲ ਖੇਲ ਕਰਦਾ ਹੈ, ਕ੍ਰਿਸਨ ਜੀ ਦਾ ਵਡਾ ਭਾਈ ਬਲਭਦ੍ਰ ਬਲਦੇਵ ਸੰਕਰ੍ਸਣ। ੨. ਦੇਖੋ, ਬਲਿਰਾਮ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਮੁਸਲ. "ਕੋਪ ਕੀਓ ਗਹਿ ਮੂਸਰ ਧਾਯੋ." (ਕ੍ਰਿਸਨਾਵ) "ਤੁਹ ਮੂਸਲਹਿ ਛਰਾਇਆ." (ਟੋਡੀ ਮਃ ੫)...
ਸੰ. शस्त्र. ਸ਼ਸਤ੍ਰ. ਸੰਗ੍ਯਾ- ਜੋ ਸ਼ਸ (ਕੱਟਣਾ) ਕਰੇ. ਵੱਢਣ ਦਾ ਸੰਦ. ਹਥਿਆਰ. ਸੰਸਕ੍ਰਿਤ ਦੇ ਵਿਦ੍ਵਾਨਾ ਨੇ ਸ਼ਸਤ੍ਰ ਚਾਰ ਭਾਗਾਂ ਵਿੱਚ ਵੰਡੇ ਹਨ-#(ੳ) ਮੁਕ੍ਤ, ਜੋ ਹੱਥੋਂ ਛੱਡੇ ਜਾਣ. ਜੇਹਾਕਿ ਚਕ੍ਰ.#(ਅ) ਅਮੁਕ੍ਤ, ਜੋ ਹੱਥੋਂ ਨਾ ਛੱਡੇ ਜਾਣ. ਤਲਵਾਰ ਕਟਾਰ ਆਦਿ.#(ੲ) ਮੁਕ੍ਤਾਮੁਕ੍ਤ, ਜੋ ਹੱਥੋਂ ਛੱਡੇ ਭੀ ਜਾਣ ਅਤੇ ਹੱਥ ਵਿੱਚ ਰੱਖਕੇ ਭੀ ਵਰਤੇ ਜਾਣ. ਬਰਛੀ ਗਦਾ ਆਦਿਕ.#(ਸ) ਯੰਤ੍ਰ ਮੁਕ੍ਤ, ਜੋ ਕਲ ਨਾਲ ਛੱਡੇ ਜਾਣ. ਜੈਸੇ ਤੀਰ, ਗੋਲੀ ਆਦਿ.#ਜੋ ਮੁਕ੍ਤ ਸ਼ਸਤ੍ਰ ਹਨ ਉਨ੍ਹਾਂ ਦੀ "ਅਸ੍ਤ੍ਰ" ਸੰਗ੍ਯਾ ਭੀ ਹੈ. ਦੇਖੋ, ਅਸਤ੍ਰ.#ਦਸਮਗ੍ਰੰਥ, ਗੁਰੁਪ੍ਰਤਾਪ ਸੂਰਯ ਅਤੇ ਗੁਰੁ ਵਿਲਾਸ ਆਦਿ ਗ੍ਰੰਥਾਂ ਵਿੱਚ ਸ਼ਸਤ੍ਰਾਂ ਦੇ ਬਹੁਤ ਨਾਮ ਆਏ ਹਨ, ਜਿਨ੍ਹਾਂ ਵਿਚੋਂ ਕੁਝ ਅੱਗੇ ਲਿਖਦੇ ਹਾਂ-#ਚੰਦ੍ਰਹਾਸ ਏਕੈ ਕਰ ਧਾਰੀ,#ਦੁਤਿਯ ਧੋਪ ਗਹਿ ਤ੍ਰਿਤਿਯ ਕਟਾਰੀ,#ਚਤੁਰ ਹਾਥ ਸਹਿਥੀ ਉਜਿਆਰੀ,#ਗੋਫਨ ਗੁਰਜ ਕਰਤ ਚਮਕਾਰੀ, -#ਪੱਟਹਸੰਭਾਰੀ ਗਦਾ ਉਭਾਰੀ ਤ੍ਰਿਸੂਲ ਸੁਧਾਰੀ ਛੁਰਕਾਰੀ,#ਜਁਬੂਆ ਅਰੁ ਬਾਨੰਸੁਕਸ ਕਮਾਨੰਚਰਮ ਪ੍ਰਮਾਨੰਧਰਭਾਰੀ,#ਪੰਦ੍ਰਏ ਗਲੋਲੰ ਪਾਸ਼ ਅਮੋਲੰ ਪਰਸ਼ੁ ਅਡੋਲੰ ਹਥਨਾਲੰ,#ਬਿਛੂਆ ਪਹਿਰਾਯੰ ਪਟਾ ਭ੍ਰਮਾਯੰ ਜਿਮਿ ਯਮ ਧਾਯੰ#ਵਿਕਰਾਲੰ. (ਰਾਮਾਵ)#ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ,#ਸੈਫ ਸਿਰੋਹੀ ਸੈਹਥੀ ਯਹੈ ਹਮਾਰੇ ਪੀਰ. xx#ਤੁਹੀ ਕਟਾਰੀ ਦਾੜ੍ਹਜਮ ਤੂੰ ਬਿਛੂਓ ਅਰੁ ਬਾਨ. xx#ਤੁਹੀ ਗੁਰਜ ਤੁਮ ਹੀ ਗਦਾ ਤੁਮਹੀ ਤੀਰ ਤੁਫੰਗ. xx#(ਸਨਾਮਾ)#ਵਡੇ ਬਾਣ ਚੌਰੇ ਸੁ ਤੇਗੇ ਜੁ ਮ੍ਯਾਨੀ,#ਦੁਧਾਰੇ ਪੁਲਾਦੀ ਅਨੇਕੈਂ ਮਹਾਨੀ,#ਸਿਰੋਹੀ ਹਲੱਬੀ ਜਨੱਬੀ ਦਈ ਹੈਂ,#ਕਰਾਚੋਲ ਖੰਡੇ ਜੁ ਕੱਤੀ ਲਈ ਹੈਂ.#ਸਭੈ ਲੋਹ ਕੀ ਸਾਂਗ ਨੇਜੇ ਬਿਸਾਲੇ,#ਬਿਛੂਏ ਵਡੇ ਬਾਂਕ ਜਁਬੂਏ ਕਰਾਲੇ,#ਛੁਰੇ ਖੋਖਨੀ ਸੈਫ ਲਾਂਬੀ ਬਲੰਦੇ,#ਘਨੇ ਸੇਲ ਭਾਲੇ ਪ੍ਰਕਾਸੇ ਅਮੰਦੇ.#ਮਲੈਹੀਨ ਸਾਫੰ ਬਨੇ ਅੰਗ ਚੰਗੇ,#ਤਮਾਚੇ ਕਲਾਦਾਰ ਸਤ੍ਰਨ ਭੰਗੇ.#ਤੁਫੰਗੇ ਜਁਜੈਲੰ ਜਂਬੂਰੇ ਧਮਾਕੇ,#ਦਏ ਚਕ੍ਰ ਵਕ੍ਰੰ ਚਮੰਕੈਂ ਚਲਾਕੇ.#ਵਡੇ ਮੋਲ ਕੇ ਦੂਰ ਤੇ ਆਇ ਢਾਲੇ,#ਕਠੋਰੰ ਕੁਦੰਡੰ ਵਡੇ ਓਜ ਵਾਲੇ.#ਭਰੇ ਬਾਣ ਭਾਥੇ ਅਨੇਕੈਂ ਪ੍ਰਕਾਰੇ,#ਧਰੇ ਬਾਣ ਪੈਨੇ ਲਗੇ ਬੀਂਧ ਪਾਰੇ. (ਗੁਪ੍ਰਸੂ) ਇਤਯਾਦਿ.#ਸ਼ੋਕ ਦੀ ਗੱਲ ਹੈ ਕਿ ਹੁਣ ਬਹੁਤੇ ਸ਼ਸਤ੍ਰਾਂ ਦੇ ਨਾਉਂ ਅਤੇ ਉਨ੍ਹਾਂ ਦੇ ਅਰਥ ਲੋਕ ਨਹੀਂ ਜਾਣਦੇ, ਅਤੇ ਕਿਤਨਿਆਂ ਦੀ ਸ਼ਕਲ ਤੋਂ ਮੂਲੋਂ ਅਣਜਾਣ ਹਨ. ਇਸ ਲਈ ਅਸੀਂ ਯੋਗ ਸਮਝਿਆ ਹੈ ਕਿ ਸ਼ਸ਼ਤ੍ਰਾਂ ਦੀਆਂ ਤਸਵੀਰਾਂ ਪਾਠਕਾਂ ਦੇ ਗ੍ਯਾਨ ਲਈ ਇੱਥੇ ਦਿੱਤੀਆਂ ਜਾਣ....
ਕ੍ਰਿ. ਵਿ- ਧਾਰਨ ਕਰਦਾ। ੨. ਰਖ੍ਯਾ ਕਰਦਾ. ਬਚਾਉਂਦਾ. "ਪੈਜ ਰਖਦਾ ਆਇਆ." (ਆਸਾ ਛੰਤ ਮਃ ੪)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਦੇਖੋ, ਹਲਣਾ. "ਈਤ ਊਤ ਨ ਹਲੀ." (ਕੇਦਾ ਮਃ ੫) ੨. ਸੰ. हलिन ਵਿ- ਹਲਵਾਲਾ। ੩. ਸੰਗ੍ਯਾ- ਬਲਰਾਮ. ਹਲਧਰ. "ਕਾਨ੍ਹ ਹਲੀ ਬਲ ਕੈ ਤਬ ਹੀ ਚਤੁਰੰਗ ਦਸੋ ਦਿਸ ਬੀਚ ਬਗਾਈ." (ਕ੍ਰਿਸਨਾਵ) ੪. ਹਲਵਾਹਕ ਕ੍ਰਿਸਾਣ....
ਇਸਲਾਮ ਮਤ ਦੀ ਇਸਤ੍ਰੀ. ਮੁਸਲਮਾਨੀ।¹ ੨. ਦੇਖੋ, ਮੁਸੱਲੀ। ੩. ਸੰ. मुसलिन्.² ਵਿ- ਮੁਸਲ (ਕੁਤਕਾ) ਰੱਖਣ ਵਾਲਾ। ੪. ਸੰਗ੍ਯਾ- ਕ੍ਰਿਸਨ ਜੀ ਦਾ ਵਡਾ ਭਾਈ ਬਲਰਾਮ, ਜੋ ਹਲ ਅਤੇ ਮੂਸਲ (ਮੁਸਲ) ਸ਼ਸਤ੍ਰ ਰਖਦਾ ਸੀ. ਇਸੇ ਕਰਕੇ ਉਸ ਦੇ ਨਾਮ ਹਲੀ ਅਤੇ ਮੁਸਲੀ ਹਨ. "ਮੁਸਟ ਕੇ ਸਾਥ ਲਰ੍ਯੋ ਮੁਸਲੀ." (ਕ੍ਰਿਸਨਾਵ) ਦੇਖੋ, ਸੁਨੰਦ। ੫. ਸੰ. ਮੁਸਲੀ. ਕਿਰਲੀ. ਛਿਪਕਲੀ....
ਸੰ. ਮੁਸ੍ਟਿਕ. ਇੱਕ ਮੁੱਕੀਮਾਰ (boxer) ਪਹਲਵਾਨ, ਜੋ ਕੰਸ ਦੇ ਅਖਾੜੇ ਦਾ ਭੂਸਣ ਸੀ. ਇਹ ਚੰਡ੍ਹਰ (ਚਾਣੂਰ) ਅਤੇ ਤੋਸ਼ਲ ਨਾਲ ਮਿਲਕੇ ਵਡੇ ਵਡੇ ਪਹਲਵਾਨਾਂ ਨੂੰ ਅਖਾੜੇ ਵਿੱਚ ਪਛਾੜਿਆ ਕਰਦਾ ਸੀ. ਕੰਮ ਨੇ ਇਸ ਨੂੰ ਬਲਭਦ੍ਰ ਅਤੇ ਕ੍ਰਿਸਨ ਜੀ ਦੇ ਮਾਰਣ ਲਈ ਸਮਝਾ ਰੱਖਿਆ ਸੀ. "ਮੁਸਟ ਕੇ ਸਾਥ ਲਰ੍ਯੋ ਮੁਸਲੀ, ਸੁ ਚੰਡੂਰ ਸੋਂ ਸ੍ਯਾਮ ਜੂ ਜੁੱਧ ਮਚਾਯੋ." (ਕ੍ਰਿਸਨਾਵ) ਦੇਖੋ, ਚੰਡੂਰ। ੨. ਸੰ. ਮੁਸ੍ਟ. ਵਿ- ਚੁਰਾਇਆ ਹੋਇਆ. ਜਿਸ ਦਾ ਮਾਲ ਖੋਹਿਆ ਗਿਆ ਹੈ। ੩. ਦੇਖੋ, ਮੁਸਟਿ....
ਵ੍ਯ- ਸਹ. ਸੰਗ ਨਾਲ। ੨. ਸੰਗ੍ਯਾ- ਜੁਲਾਹੇ ਦੀ ਨਾਲ. ਨਲਕੀ. "ਚੰਦੁ ਸੂਰਜੁ ਦੁਇ ਸਾਥ ਚਲਾਈ." (ਆਸਾ ਕਬੀਰ) ੩. ਸੰ. ਸਾਰ੍ਥ. ਸਿੰਧੀ. ਸਾਥ (ਨਾਲ) ਚੱਲਣ ਵਾਲੀ ਟੋਲੀ. ਕਾਫਿਲਾ. ਸਾਥੀਆਂ ਦਾ ਗਰੋਹ. "ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਐ ਸਾਥ." (ਵਾਰ ਆਸਾ) "ਮੁਠੜੇ ਸੇਈ ਸਾਥ." (ਵਾਰ ਗਉ ੨. ਮਃ ੫) ੪. ਮ੍ਰਿਦੰਗ ਦਾ ਇੱਕ ਬਾਜ. ਦੇਖੋ, ਜਤਿ ੩,...
ਸੰ. ਸੰਗ੍ਯਾ- ਬਲਭਦ੍ਰ ਦਾ ਮੂਸਲ। ੨. ਵਿ- ਉੱਤਮ ਪੁਤ੍ਰ। ੩. ਆਨੰਦ ਦਾਇਕ....
ਛਿਪਕਲੀ. ਗ੍ਰਹਗੋਧਾ. ਛੋਟਾ ਕਿਰਲਾ ਦੇਖੋ, ਕਿਰਲਾ....
ਸੰਗ੍ਯਾ- ਗ੍ਰਿਹਗੋਧਾ. ਛੱਤ ਨੂੰ ਚਿਪਕ ਜਾਣ ਵਾਲੀ ਕਿਰਲੀ....