muhaमुह
ਸੰਗ੍ਯਾ- ਮੁਖ. ਮੂੰਹ. ਚੇਹਰਾ. "ਮੁਹ ਕਾਲੇ ਤਿਨਾ ਨਿੰਦਕਾਂ." (ਮਃ ੩. ਵਾਰ ਸੋਰ) ੨. ਸੰ. मुह्. ਧਾ- ਪਾਗਲ ਹੋਣਾ. ਅਕਲ ਟਿਕਾਣੇ ਨਾ ਰਹਿਣੀ, ਬੇਹੋਸ਼ ਹੋਣਾ, ਭੁੱਲਣਾ, ਧੋਖਾ ਖਾਣਾ. ਇਸੇ ਤੋਂ ਮੂਢ ਆਦਿ ਸ਼ਬਦ ਬਣਦੇ ਹਨ। ੨. ਦੇਖੋ, ਮੋਹ। ੪. ਸਰਵਮੇਰਾ. ਮੇਰੇ. "ਕੋ ਨ ਭਯੋ ਮੁਹ ਸਾਨੀ." (ਕ੍ਰਿਸਨਾਵ)
संग्या- मुख. मूंह. चेहरा. "मुह काले तिना निंदकां." (मः ३. वार सोर) २. सं. मुह्. धा- पागल होणा. अकल टिकाणे ना रहिणी, बेहोश होणा, भुॱलणा, धोखा खाणा. इसे तों मूढ आदि शबद बणदे हन। २. देखो, मोह। ४. सरवमेरा. मेरे. "को न भयो मुह सानी."(क्रिसनाव)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਮੁਖ। ੨. ਚੇਹਰਾ....
ਦੇਖੋ, ਚਿਹਰਾ....
ਸੰਗ੍ਯਾ- ਮੁਖ. ਮੂੰਹ. ਚੇਹਰਾ. "ਮੁਹ ਕਾਲੇ ਤਿਨਾ ਨਿੰਦਕਾਂ." (ਮਃ ੩. ਵਾਰ ਸੋਰ) ੨. ਸੰ. मुह्. ਧਾ- ਪਾਗਲ ਹੋਣਾ. ਅਕਲ ਟਿਕਾਣੇ ਨਾ ਰਹਿਣੀ, ਬੇਹੋਸ਼ ਹੋਣਾ, ਭੁੱਲਣਾ, ਧੋਖਾ ਖਾਣਾ. ਇਸੇ ਤੋਂ ਮੂਢ ਆਦਿ ਸ਼ਬਦ ਬਣਦੇ ਹਨ। ੨. ਦੇਖੋ, ਮੋਹ। ੪. ਸਰਵਮੇਰਾ. ਮੇਰੇ. "ਕੋ ਨ ਭਯੋ ਮੁਹ ਸਾਨੀ." (ਕ੍ਰਿਸਨਾਵ)...
ਸਰਵ- ਉਨ੍ਹਾਂ ਨੂੰ. ਉਨ੍ਹਾਂ. "ਤਿਨਾ ਅਨੰਦੁ ਸਦਾ ਸੁਖੁ ਹੈ." (ਸ੍ਰੀ ਮਃ ੩)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਪ੍ਰਾ. ਵਿ- ਸਿਰੜਾ. ਵਿਕ੍ਸ਼ਿਪਤ. ਬਾਵਲਾ. ਵਿਸ਼੍ਵਕੋਸ਼ ਵਿੱਚ ਇਸ ਸ਼ਬਦ ਨੂੰ ਸੰਸਕ੍ਰਿਤ ਮੰਨਕੇ ਅਰਥ ਕੀਤਾ ਹੈ- ਪਾ ਰਕ੍ਸ਼੍ਣੰ ਤਸਮਾਤ੍ ਗਲਤਿ. ਅਰਥਾਤ ਜੋ ਆਪਣੀ ਰ਼ਖ੍ਯਾ ਕਰਨੋਂ ਰਹਿ ਗਿਆ ਹੈ. ਕਿਤਨਿਆਂ ਨੇ ਇਸ ਸ਼ਬਦ 'ਪਾ- ਬ ਗਿਲ' ਤੋਂ ਬਣਿਆ ਮੰਨਿਆ ਹੈ. ਅਰਥਾਤ ਜਿਸ ਦੇ ਪੈਰ ਮਿੱਟੀ ਨਾਲ ਲਿਬੜੇ ਰਹਿਂਦੇ ਹਨ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਅ਼. [عقل] ਅ਼ਕ਼ਲ. ਸੰਗ੍ਯਾ- ਬੁੱਧਿ. ਅਸਲ ਵਿੱਚ ਅ਼ਕ਼ਲ ਦਾ ਅਰਥ ਉੱਠ ਦਾ ਨਿਉਲ ਹੈ, ਜੋ ਨਿਉਲ ਦੀ ਤਰ੍ਹਾਂ ਆਦਮੀ ਦੀ ਵ੍ਰਿੱਤੀ ਨੂੰ ਨਿਯਮਾਂ ਵਿੱਚ ਲੈ ਆਵੇ, ਸੋ ਅ਼ਕ਼ਲ ਹੈ। ੨. ਸਿਮ੍ਰਿਤਿ. ਯਾਦਦਾਸ਼ਤ। ੩. ਸੰ. ਵਿ- ਅਖੰਡ. "ਸਦਾ ਅਕਲ ਲਿਵ ਰਹੈ." (ਸਵੈਯੇ ਮਃ ੨. ਕੇ) ੪. ਅਵਯਵ (ਅੰਗ) ਬਿਨਾ। ੫. ਕਲਾ ਰਹਿਤ. ਭਾਵ- ਨਿਰਗੁਣ. "ਅਕਲ ਕਲਾਧਰ ਸੋਈ." (ਸਿਧਗੋਸਟਿ) ੬. ਕਰਤਾਰ. "ਜਿਸੁ ਗੁਰੁ ਤੇ ਅਕਲਗਤਿ ਜਾਣੀ." (ਗਉ ਅਃ ਮਃ ੫) ੭. ਸਿੰਧੀ. ਵਿ- ਨਾ ਜਾਣਿਆ ਹੋਇਆ....
ਦੇਖੋ, ਰਹਣੀ....
ਸੰਗ੍ਯਾ- ਛਲ. ਫ਼ਰੇਬ. ਦਗ਼ਾ। ੨. ਮਿਥ੍ਯਾ- ਗ੍ਯਾਨ. "ਹਰਿਧਨ ਲਾਹਿਆ ਧੋਖਾ" (ਗੂਜ ਮਃ ੫) ੩. ਦਿਲ ਦਾ ਧੜਕਾ. ਫ਼ਿਕਰ. "ਉਤਰਿਆ ਮਨ ਕਾ ਧੋਖਾ." (ਸੋਰ ਮਃ ੫) "ਅਗਨਿ ਰਸ ਸੋਖੇ ਮਰੀਐ ਧੋਖੈ." (ਤੁਖਾ ਬਾਰਹਮਾਹਾ)...
ਕ੍ਰਿ- ਖਾਦਨ. ਭੋਜਨ ਕਰਨਾ. ਭਕ੍ਸ਼ਣ. ਜੇਮਨਾ. "ਖਾਣਾ ਪੀਣਾ ਪਵਿਤ੍ਰ ਹੈ." (ਵਾਰ ਆਸਾ) ੨. ਸੰਗ੍ਯਾ- ਭੋਜਨ. ਖਾਣ ਯੋਗ੍ਯ ਪਦਾਰਥ. ਖਾਦ੍ਯ....
ਸੰ. ਵਿ- ਭੁੱਲਿਆ ਹੋਇਆ. ਗੁਮਰਾਹ। ੨. ਜੜ੍ਹ। ੩. ਮੂਰਖ। ੪. ਸੰਗ੍ਯਾ- ਬਾਲਕ. ਦੇਖੋ, ਮੁਹ ਧਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਦੇਖੋ, ਮੁਹ ਧਾ. ਸੰ. ਸੰਗ੍ਯਾ- ਬੇਹੋਸ਼ੀ।#੨. ਅਗ੍ਯਾਨ। ੩. ਸਨੇਹ. ਮੁਹੱਬਤ. "ਮੋਹ ਕੁਟੰਬ ਬਿਖੈ ਰਸ ਮਾਤੇ." (ਆਸਾ ਮਃ ੫) ੪. ਭ੍ਰਮ. ਭੁਲੇਖਾ। ੫. ਦੁੱਖ. ਕਲੇਸ਼....
ਵਿ- ਮਿਲੀ ਹੋਈ. ੨. ਅ਼. [ثانی] ਸਾਨੀ. ਦੂਜਾ। ੩. ਸਦ੍ਰਿਸ਼. ਜੇਹਾ. ਤੁੱਲ. ਮਾਨਿੰਦ....