muhakama, muhākamaमुहकम, मुह़कम
ਅ਼. [مُحکم] ਵਿ- ਹ਼ਕਮ (ਮਜਬੂਤ਼ੀ) ਵਾਲਾ. ਦ੍ਰਿੜ੍ਹ. "ਮੁਹਕਮ ਫਉਜ ਹਠਲੀ ਰੇ." (ਆਸਾ ਮਃ ੫)
अ़. [مُحکم] वि- ह़कम (मजबूत़ी) वाला. द्रिड़्ह. "मुहकम फउज हठली रे." (आसा मः ५)
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਦ੍ਰਿਢ....
ਅ਼. [مُحکم] ਵਿ- ਹ਼ਕਮ (ਮਜਬੂਤ਼ੀ) ਵਾਲਾ. ਦ੍ਰਿੜ੍ਹ. "ਮੁਹਕਮ ਫਉਜ ਹਠਲੀ ਰੇ." (ਆਸਾ ਮਃ ੫)...
ਅ਼. [فوَج] ਫ਼ੌਜ. ਸੰਗ੍ਯਾ- ਸੇਨਾ. ਲਸ਼ਕਰ. "ਮੁਹਕਮ ਫਉਜ ਹਠਲੀ ਰੇ." (ਆਸਾ ਮਃ ੫) ਦ੍ਰਿਢ ਹਠੀਲੀ ਫ਼ੌਜ....
ਵਿ- ਹਠ ਵਾਲੀ. ਆਪਣੇ ਇਰਾਦੇ ਤੋਂ ਨਾ ਮੁੜਨ ਵਾਲੀ. "ਮੁਹਕਮ ਫੌਜ ਹਠਲੀ ਰੇ." (ਆਸਾ ਮਃ ੫)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...