muhatuमुहतु
ਮੁਹੂਰ੍ਤ. ਦੇਖੋ, ਮੁਹਤ. "ਸਾ ਘੜੀ ਸੋ ਮੁਹਤੁ ਸਫਲੁ ਹੈ, ਜਿਤ ਹਰਿ ਮੇਰਾ ਚਿਤੁ ਆਵੈ." (ਬਿਹਾ ਛੰਤ ਮਃ ੪) "ਮੁਹਲਤਿ ਮੁਹਤੁ ਨ ਜਾਣਾ." (ਧਨਾ ਮਃ ੧) ੨. ਮੋਹਿਤ. ਭੁਲੇਖੇ ਵਿੱਚ ਪਿਆ.
मुहूर्त. देखो, मुहत. "सा घड़ी सो मुहतु सफलु है, जित हरि मेरा चितु आवै." (बिहा छंत मः ४) "मुहलति मुहतु न जाणा." (धना मः १) २. मोहित. भुलेखे विॱच पिआ.
ਸੰ. ਮੁਹੂਰ੍ਤ. ਸੰਗ੍ਯਾ- ਦੋ ਘੜੀ ਦਾ ਸਮਾਂ. ੪੮ ਮਿਨਟਾਂ ਦਾ ਵੇਲਾ। ੨. ਲਹਜ਼ਾ. ਕ੍ਸ਼੍ਣ. "ਘੜੀ ਮੁਹਤ ਕਾ ਪਾਹੁਣਾ." (ਸ੍ਰੀ ਮਃ ੫)...
ਸੰਗ੍ਯਾ- ਘਟਿਕਾ. ਘਟੀ. ੨੪ ਮਿਨਟਾਂ ਦਾ ਸਮਾਂ. ਦੇਖੋ, ਕਾਲਪ੍ਰਮਾਣ. "ਏਕ ਘੜੀ ਆਧੀ ਘਰੀ." (ਸ. ਕਬੀਰ) ਦੇਖੋ, ਚਉਸਠ ਘੜੀ। ੨. ਮੱਘੀ. ਕਲਸ਼ੀ. "ਲਾਜੁ ਘੜੀ ਸਿਉ ਤੂਟਿਪੜੀ." (ਗਉ ਕਬੀਰ) ਦੇਹ ਘੜੀ, ਰੱਸੀ ਉਮਰ। ੩. ਘੜੀ ਘੰਟਾ ਆਦਿਕ ਸਮਾਂ (ਵੇਲਾ) ਮਾਪਣ ਦਾ ਯੰਤ੍ਰ. ਭਾਰਤ ਵਿੱਚ ਸਭ ਤੋਂ ਪਹਿਲਾਂ ਧੁਪਘੜੀ (Sundial) ਅਤੇ ਜਲਘੜੀ (Clepsydra) ਪੁਰਾਣੇ ਵਿਦ੍ਵਾਨਾਂ ਨੇ ਬਣਾਈ, ਜਿਨ੍ਹਾਂ ਦਾ ਜਿਕਰ 'ਗੋਲਾਧ੍ਯਾਯ' ਆਦਿ ਜੋਤਿਸ ਦੇ ਪ੍ਰਾਚੀਨ ਸੰਸਕ੍ਰਿਤਗ੍ਰੰਥਾਂ ਵਿੱਚ ਪਾਇਆ ਜਾਂਦਾ ਹੈ. ਬਾਲੂਘੜੀ (Sandglass) ਅਤੇ ਪਿੱਤਲ ਲੋਹੇ ਆਦਿਕ ਧਾਤਾਂ ਦੇ ਚਕ੍ਰਾਂ ਤੇ ਕਮਾਣੀਆਂ ਵਾਲੀ ਕਲਦਾਰ ਘੜੀ (Clock, Timepiece, Pocket watch) ਵਿਦੇਸ਼ੀਆਂ ਦੀ ਕਾਢ ਹੈ. ਇਤਿਹਾਸ ਤੋਂ ਜਾਣਿਆ ਜਾਂਦਾ ਹੈ ਕਿ ਘਟਿਕਾਯੰਤ੍ਰ ਪਹਿਲਾਂ ਹੈਨਰੀ ਡਿ ਵਿਕ (Henry de Wyck) ਨਾਮੇ ਜਰਮਨ ਨੇ ਸਨ ੧੩੧੯ ਵਿੱਚ ਈਜਾਦ ਕਰਕੇ ਪੈਰਿਸ ਵਿੱਚ, ਫਰਾਂਸ ਦੇ ਬਾਦਸ਼ਾਹ ਚਾਰਲਸ ਪੰਜਵੇਂ ਦੀ ਭੇਟਾ ਕੀਤਾ, ਇਸ ਆਦਿ ਘੜੀ ਦੀਆਂ ਸੁਧਾਰਪੂਰਿਤ ਤਬਦੀਲੀਆਂ ਤਦ ਤੋਂ ਹੁਣ ਤੱਕ ਲਗਾਤਾਰ ਹੁੰਦੀਆਂ ਆਈਆਂ ਹਨ, ਪਰ ਸ਼ਲਾਘਾ ਯੋਗ ਵਿਸ਼ੇਸ ਤਬਦੀਲੀਆਂ ਸਨ ੧੬੫੭ ਵਿੱਚ ਹਿਯੂਜਨਜ਼ (Huygens) ਨੇ, ੧੬੬੬ ਵਿੱਚ ਹੁਕ (Hooke) ਨੇ, ੧੭੧੫ ਵਿੱਚ ਗ੍ਰੈਹਮ (Graham) ਨੇ, ਅਰ ੧੭੨੬ ਵਿੱਚ ਹੈਰੀਸਨ (Harrison) ਨੇ ਕੀਤੀਆਂ. ਹੁਣ ਆਮ ਤੌਰ ਪੁਰ ਤਿੰਨ ਪ੍ਰਕਾਰ ਦੀਆਂ ਘੜੀਆਂ ਹੁੰਦੀਆਂ ਹਨ, ਅਰਥਾਤ ਜੇਬ- ਘੜੀਆਂ, ਕੰਧ ਘੜੀਆਂ, ਅਰ ਮੁਨਾਰ ਘੜੀਆਂ. ਸਭ ਪ੍ਰਕਾਰ ਦੀਆਂ ਘੜੀਆਂ ਨੂੰ ਰੋਜ਼ਾਨਾ ਯਾ ਕੁਝ ੨. ਦਿਨਾਂ ਮਗਰੋਂ ਇੱਕ ਕਲਾ ਦ੍ਵਾਰਾ ਕੋਕਣਾ ਪੈਂਦਾ ਹੈ, ਜਿਸ ਨੂੰ ਕੁੰਜੀ ਯਾ ਚਾਬੀ ਦੇਣਾ ਆਖਦੇ ਹਨ. ਐਸਾ ਕਰਨ ਨਾਲ ਵਲ੍ਹੇਟੀ ਹੋਈ ਕਮਾਣੀ, ਜੋ ਚਕ੍ਰਾਂ ਨੂੰ ਹਰਕਤ ਦੇਂਦੀ ਰਹੀ ਹੈ ਅਰ ਹੌਲੀ ਹੌਲੀ ਢਿੱਲੀ ਹੋ ਕੇ ਬਿਲਕੁਲ ਖੁਲ੍ਹ ਚੁਕੀ ਅਰ ਸੱਤਾਹੀਨ ਹੋ ਗਈ ਸੀ, ਮੁੜਕੇ ਵਲ੍ਹੇਟੀ ਜਾਂਦੀ ਹੈ. ਹੁਣ ਅਨੇਕ ਘੜੀਆਂ ਬਿਜਲੀ ਦੀ ਤਾਕਤ ਨਾਲ ਭੀ ਚਲਦੀਆਂ ਹਨ.#ਸਭ ਤੋਂ ਵਡੀਆਂ ਘੜੀਆਂ ਲੰਡਨ ਦੇ ਪਾਰਲੀਮੈਂਟ ਘਰ ਦੇ ਮੁਨਾਰੇ ਪੁਰ, ਅਤੇ ਲੰਡਨ ਦੇ ਬਿਲੌਰ ਮਹਲ (Crystal Palace) ਦੀ ਕੰਧ ਪੁਰ ਹਨ. ਕਈ ਕਾਲਗੇਟ ਫੈਕਟਰੀ, ਨ੍ਯੂਯਾਰਕ (ਅਮ੍ਰੀਕਾ) ਦੀ ਘੜੀ ਨੂੰ ਸੰਸਾਰ ਦੀ ਸਭ ਤੋਂ ਵੱਡੀ ਘੜੀ ਆਖਦੇ ਹਨ.#ਪਾਰਲੀਮੈਂਟ ਘਰ (ਲੰਡਨ) ਦੇ ਮੁਨਾਰੇ ਦੀਆਂ ੩੬੦ ਪੌੜੀਆਂ ਹਨ, ਜਿਨ੍ਹਾਂ ਦੀ ਸ਼ਿਖਰ ਪੁਰ "ਬਿਗਬੈਨ" ਨਾਮੇ ਘੜੀ ਲੱਗੀ ਹੋਈ ਹੈ, ਇਸ ਨੂੰ ਲੱਗੇ ਕਰੀਬਨ ੫੫ ਸਾਲ ਹੋ ਚੱਲੇ ਹਨ. ਇਸ ਦੀ ਅਦਭੁਤ ਵਿਸ਼ਾਲਤਾ ਦਾ ਅੰਦਾਜ਼ਾ ਵੇਖਣ ਤੋਂ ਹੀ ਚੰਗੀ ਤਰ੍ਹਾਂ ਮਲੂਮ ਹੋ ਸਕਦਾ ਹੈ. ਇਸ ਘੜੀ ਦੇ ਚਾਰ ਮੁਖ (Dial) ਹਨ. ਪ੍ਰਤ੍ਯੇਕ ਦਾ ਕੁਤਰ ੨੩ ਫੁਟ ਹੈ. ਮਿੰਟਾਂ ਦੀਆਂ ਸੂਈਆਂ ਚੌਦਾਂ ਚੌਦਾਂ ਫੁਟ ਲੰਮੀਆਂ ਹਨ. ਇਸ ਦੇ ਲੰਗਰ (Pendulum) ਦਾ ਵਜ਼ਨ ਪੰਜ ਮਣ ਪੱਚੀ ਸੇਰ (੪੫੦ ਪੌਂਡ) ਹੈ ਹਰ ਇੱਕ ਹਿੰਦਸਾ (ਅੰਗ) ਦੋ ਫੁਟ ਲੰਮਾ ਹੈ. ਮਿੰਟਾਂ ਦੀਆਂ ਵਿੱਥਾਂ ਇੱਕ ਇੱਕ ਫੁਟ ਮੁਰੱਬਾ ਹਨ. ਇਸ ਦੇ ਘੜਿਆਲ ਦਾ ਵਜ਼ਨ ੩੭੮ ਮਣ ਪੱਕੇ (ਸਾਢੇ ੨੩ ਟਨ) ਹੈ, ਅਰ ਜਿਸ ਹਥੌੜੇ ਨਾਲ ਇਹ ਖੜਕਦੀ ਹੈ ਉਸ ਦਾ ਵਜ਼ਨ ਭੀ ਦੋ ਮਣ ਪੱਕੇ ਹੈ. ਇਸ ਨੂੰ ਹਫ਼ਤੇ ਵਿੱਚ ਤਿੰਨ ਵੇਰ ਚਾਬੀ ਲਗਾਈ ਜਾਂਦੀ ਹੈ, ਅਰ ਚਾਬੀ ਲਾਉਣ ਲਈ ਦੋ ਆਦਮੀਆਂ ਨੂੰ ਪੰਜ ਘੰਟੇ ਲਗਦੇ ਹਨ.#ਪਿਛਲੇ ਸਾਲ (੧੯੨੭ ਵਿੱਚ) ਇੱਕ ਅਤ੍ਯੰਤ ਅਦਭੁਤ ਘੜੀ, ਜਿਸ ਨੂੰ ਸੰਸਾਰ ਦਾ ਅੱਠਵਾਂ ਅਜੂਬਾ ਕਿਹਾ ਗਿਆ ਹੈ, ਆਸਟ੍ਰੀਆ ਦੀ ਰਾਜਧਾਨੀ, ਵੀਐਨਾ ਵਿਚ ਤਿਆਰ ਹੋਈ ਹੈ. ਇਹ ਸੰਗੀਤ ਘੜੀ ਹੈ, ਅਰ ਸੋਲਾਂ ਵਰ੍ਹਿਆਂ ਵਿੱਚ ਬਣੀ ਹੈ. ਇਸ ਦਾ ਹਰ ਇੱਕ ਹਿੰਦਸਾ ੬. ਫੁਟ ਉੱਚਾ ਹੈ. ਯੂਰਪ ਦੇ ਇਤਿਹਾਸ ਵਿੱਚੋਂ ਬਾਰਾਂ ਪ੍ਰਸਿੱਧ ਬਾਦਸ਼ਾਹਾਂ ਦੇ ਬੁਤ, ਇਸ ਵਿੱਚ ਅਜੇਹੇ ਢੰਗ ਨਾਲ ਗੁਪਤ ਰੱਖੇ ਹਨ ਕਿ ਜਦ ਘੰਟਾ ਪੂਰਾ ਹੁੰਦਾ ਹੈ, ਤਾਂ ਝਟ ਇੱਕ ਵਿਸ਼ੇਸ ਬੁਤ ਸਨਮੁਖ ਆ ਜਾਂਦਾ, ਅਰ ਠੀਕ ਘੰਟਾ ਭਰ ਦ੍ਰਿਸ੍ਟਿਗੋਚਰ ਰਹਿੰਦਾ ਹੈ. ਪ੍ਰਤ੍ਯੇਕ ਬੁਤ ਦੀ ਮੌਜੂਦਗੀ ਵਿੱਚ ਲਗਾਤਾਰ ਇੱਕ ਵਿਸ਼ੇਸ ਸੰਗੀਤ ਭੀ ਵਜਦਾ ਰਹਿੰਦਾ ਹੈ.#ਚਤੁਰ ਕਾਰੀਗਰਾਂ ਨੇ ਘਟਿਕਾਯੰਤ੍ਰ (ਘੜੀਆਂ) ਵਿੱਚ ਨਵੀਂ ਤੋਂ ਨਵੀਂ ਕਾਢਾਂ ਕੱਢਕੇ ਜੋ ਸਮੇਂ ਸਮੇਂ ਸਿਰ ਇਸ ਦੀ ਕਾਇਆਂ ਪਲਟੀ ਹੈ ਉਹ ਅਨੇਕ ਰੂਪਾਂ ਵਿੱਚ ਹੁਣ ਵੇਖੀ ਜਾਂਦੀ ਹੈ....
ਮੁਹੂਰ੍ਤ. ਦੇਖੋ, ਮੁਹਤ. "ਸਾ ਘੜੀ ਸੋ ਮੁਹਤੁ ਸਫਲੁ ਹੈ, ਜਿਤ ਹਰਿ ਮੇਰਾ ਚਿਤੁ ਆਵੈ." (ਬਿਹਾ ਛੰਤ ਮਃ ੪) "ਮੁਹਲਤਿ ਮੁਹਤੁ ਨ ਜਾਣਾ." (ਧਨਾ ਮਃ ੧) ੨. ਮੋਹਿਤ. ਭੁਲੇਖੇ ਵਿੱਚ ਪਿਆ....
ਦੇਖੋ, ਸਫਲ. "ਤਿਨ ਕਾ ਜਨਮੁ ਸਫਲੁ ਹੈ." (ਸ੍ਰੀ ਮਃ ੩)...
ਸੰ. जित् ਵਿ- ਜਿੱਤਣ ਵਾਲਾ. ਇਹ ਸ਼ਬਦ ਸਮਾਸ ਦੇ ਅੰਤ ਹੁੰਦਾ ਹੈ- ਜਿਵੇਂ- ਇੰਦ੍ਰਜਿਤ, ਸ਼ਤ੍ਰੁਜਿਤ ਆਦਿ। ੨. ਸੰ. जित ਜਿੱਤਿਆ ਹੋਇਆ। ੩. ਸੰਗ੍ਯਾ- ਜੀਤ. ਜਿੱਤ. ਫ਼ਤੇ। ੪. ਕ੍ਰਿ. ਵਿ- ਯਤ੍ਰ. ਜਿਧਰ. ਜਿਸ ਪਾਸੇ। ੫. ਦੇਖੋ, ਜਿਤੁ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸਰਵ- ਮਾਮਕ. ਬੋਲਣ ਵਾਲੇ ਦਾ ਆਪਣਾ. "ਮੇਰਾ ਸਾਹਿਬ ਅਤਿ ਵਡਾ." (ਮਃ ੩. ਵਾਰ ਗੂਜ ੧) ੨. ਵਿ- ਮੁੱਖ. ਪ੍ਰਧਾਨ. ਦੇਖੋ, ਮੇਰੁ. "ਸਿਰੁ ਕੀਨੋ ਮੇਰਾ." (ਰਾਮ ਅਃ ਮਃ ੫) ਸਾਰੇ ਅੰਗਾਂ ਵਿੱਚੋਂ ਸਿਰ ਨੂੰ ਪ੍ਰਧਾਨ ਬਣਾਇਆ ਹੈ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਹੱਦ. "ਮੁਹਲਤਿ ਪੁੰਨੀ ਚਲਣਾ." (ਸ੍ਰੀ ਮਃ ੫) ੨. ਵੇਲਾ. ਸਮਾਂ....
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਵਿ- ਮੋਹਿਆ ਹੋਇਆ। ੨. ਬੇਹੋਸ਼ ਹੋਇਆ. ਮੂਰਛਿਤ. "ਲਾਗਤ ਹੀ ਸਰ ਮੋਹਿਤ ਭ੍ਯੋ." (ਕ੍ਰਿਸਨਾਵ) "ਕਰ ਮੋਹਿਤ ਕੇਸਨ ਤੇ ਗਹਿਲੀਨੋ," (ਕ੍ਰਿਸਨਾਵ)...