mundaमुंड
ਸੰ. मुणड. ਧਾ- ਚੂਰਣ ਕਰਨਾ, ਮੁੰਨਣਾ (ਹਜਾਮਤ ਕਰਨਾ), ਡੁੱਬਣਾ. ਸ੍ਵੱਛ (ਨਿਰਮਲ) ਕਰਨਾ।#੨. ਸੰਗ੍ਯਾ- ਮੱਥਾ. ਮਸ੍ਤਕ। ੩. ਸਿਰ। ੪. ਇੱਕ ਦੈਤ, ਜਿਸ ਨੂੰ ਦੁਰਗਾ ਨੇ ਮਾਰਿਆ. "ਮੁੰਡ ਕੋ ਮੁੰਡ ਉਤਾਰਦਿਯੋ" (ਚੰਡੀ ੧) ੫. ਕੇਤੁਗਾਹ। ੬. ਨਾਈ। ੭. ਸ਼ਾਖਾ ਰਹਿਤ ਬਿਰਛ ਦਾ ਧੜ. ਠੂਠ। ੮. ਚਰਖੇ ਆਦਿਕ ਦਾ ਮੁੰਨਾ. "ਮੁੰਡ ਭਰਥਰਿ ਘ੍ਰਿਤ ਚੁਅਤ ਨਿਹਾਰਿਓ." (ਚਰਿਤ੍ਰ ੨੦੯) ਸੂਰਜ ਦੀ ਗਰਮੀ ਕਰਕੇ ਜਿਸ ਵਿੱਚੋਂ ਚਿਕਨਾਈ ਟਪਕ ਰਹੀ ਹੈ, ਅਜੇਹਾ ਮੁੰਨਾ ਦੇਖਿਆ.
सं. मुणड. धा- चूरण करना, मुंनणा (हजामत करना), डुॱबणा.स्वॱछ (निरमल) करना।#२. संग्या- मॱथा. मस्तक। ३. सिर। ४. इॱक दैत, जिस नूं दुरगा ने मारिआ. "मुंड को मुंड उतारदियो" (चंडी १) ५. केतुगाह। ६. नाई। ७. शाखा रहित बिरछ दा धड़. ठूठ। ८. चरखे आदिक दा मुंना. "मुंड भरथरि घ्रित चुअत निहारिओ." (चरित्र २०९) सूरज दी गरमी करके जिस विॱचों चिकनाई टपक रही है, अजेहा मुंना देखिआ.
ਸੰ. चूर्ण् ਧਾ- ਖਿੱਚਣਾ, ਸੰਕੋਚ ਕਰਨਾ, ਪ੍ਰੇਰਨਾ, ਪੀਸਣਾ, ਦਬਾਉਣਾ। ੨. ਸੰਗ੍ਯਾ- ਆਟਾ. ਪਿਸਾਨ। ੩. ਪੀਸੀ ਹੋਈ ਦਵਾਈ. ਜੈਸੇ- ਹਾਜ਼ਮੇ ਦਾ ਚੂਰਣ ਆਦਿ। ੪. ਧੂਲਿ (ਧੂੜ). ਰਜ. "ਚੂਰਣ ਤਾਂ ਚਰਣਾ ਬਲਿਹਾਰੀ." (ਨਾਪ੍ਰ)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਦੇਖੋ, ਮੁੰਡਨ....
ਅ਼. [حجامت] ਹ਼ਜਾਮਤ. ਖਲੜੀ ਪੱਛਕੇ ਸਿੰਗੀ ਨਾਲ ਲਹੂ ਖਿੱਚਣਾ। ੨. ਭਾਵ- ਮੁੰਡਨ ਕਰਨਾ. ਸਿੰਗੀ ਲਾਉਣ ਵੇਲੇ ਰੋਮ ਮੁੰਨਕੇ ਜਗਾ ਸਾਪ ਕਰ ਲੈਂਦੇ ਹਨ, ਇਸ ਲਈ ਮੁੰਡਨ ਅਰਥ ਵਿੱਚ ਹਜਾਮਤ ਸ਼ਬਦ ਆਇਆ ਹੈ....
ਦੇਖੋ, ਸੁੱਛ....
ਵਿ- ਨਿਰ੍ਮਲ. ਮੈਲ ਰਹਿਤ. ਸ਼ੁੱਧ. "ਨਿਰਮਲ ਉਦਕ ਗੋਬਿੰਦ ਕਾ ਨਾਮ." (ਗਉ ਮਃ ਪ) "ਨਿਰਮਲ ਤੇ, ਜੋ ਰਾਮਹਿ ਜਾਨ." (ਭੈਰ ਕਬੀਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ." (ਮਾਝ ਅਃ ਮਃ ੩) ੩. ਪ੍ਰਕਾਸ਼. ਉਜਾਲਾ. "ਕਿਉ ਕਰਿ ਨਿਰਮਲੁ, ਕਿਉ ਕਰਿ ਅੰਧਿਆਰਾ ?" (ਸਿਧਗੋਸਟਿ) ੪. ਵਿ- ਰੌਸ਼ਨ. ਦੇਖੋ, ਚਾਖੈ ੨....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਮੱਥਾ, ਦੇਖੋ, ਮਸਤਕ. "ਸਿਰ ਮਸ੍ਤਕ ਰਖ੍ਯਾ ਪਾਰਬ੍ਰਹਮੰ." (ਸਹਸ ਮਃ ੫)...
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਦਿੰਦਾ ਹੈ. ਦੇਵਤ. "ਡਾਨ ਦੈਤ ਨਿੰਦਕ ਕਉ ਜਾਮ." (ਭੈਰ ਮਃ ੫) ੨. ਸੰ. ਦੈਤ੍ਯ. ਸੰਗ੍ਯਾ- ਦਿਤਿ ਦੇ ਗਰਭ ਤੋਂ ਕਸ਼੍ਯਪ ਦੀ ਸੰਤਾਨ. "ਦੈਤ ਸੰਘਾਰੇ ਬਿਨ ਭਗਤਿ ਅਭਿਆਸਾ." (ਗਉ ਅਃ ਮਃ ੧) ੩. ਸੰ. ਦਯਿਤ. ਵਿ- ਪ੍ਯਾਰਾ. ਪ੍ਰਿਯ। ੪. ਸੰਗ੍ਯਾ- ਪਤਿ. ਭਰਤਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰ. मुणड. ਧਾ- ਚੂਰਣ ਕਰਨਾ, ਮੁੰਨਣਾ (ਹਜਾਮਤ ਕਰਨਾ), ਡੁੱਬਣਾ. ਸ੍ਵੱਛ (ਨਿਰਮਲ) ਕਰਨਾ।#੨. ਸੰਗ੍ਯਾ- ਮੱਥਾ. ਮਸ੍ਤਕ। ੩. ਸਿਰ। ੪. ਇੱਕ ਦੈਤ, ਜਿਸ ਨੂੰ ਦੁਰਗਾ ਨੇ ਮਾਰਿਆ. "ਮੁੰਡ ਕੋ ਮੁੰਡ ਉਤਾਰਦਿਯੋ" (ਚੰਡੀ ੧) ੫. ਕੇਤੁਗਾਹ। ੬. ਨਾਈ। ੭. ਸ਼ਾਖਾ ਰਹਿਤ ਬਿਰਛ ਦਾ ਧੜ. ਠੂਠ। ੮. ਚਰਖੇ ਆਦਿਕ ਦਾ ਮੁੰਨਾ. "ਮੁੰਡ ਭਰਥਰਿ ਘ੍ਰਿਤ ਚੁਅਤ ਨਿਹਾਰਿਓ." (ਚਰਿਤ੍ਰ ੨੦੯) ਸੂਰਜ ਦੀ ਗਰਮੀ ਕਰਕੇ ਜਿਸ ਵਿੱਚੋਂ ਚਿਕਨਾਈ ਟਪਕ ਰਹੀ ਹੈ, ਅਜੇਹਾ ਮੁੰਨਾ ਦੇਖਿਆ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਸੰਗ੍ਯਾ- ਨਾਪਿਤ, ਨਹੁਁ ਲਾਹੁਣ ਅਤੇ ਭਾਂਡੇ ਮਾਂਜਣ ਆਦਿ ਸੇਵਾ ਕਰਨ ਵਾਲਾ. "ਨਾਈ ਉਧਰਿਆ ਸੈਨ ਸੈਵ." (ਬੰਸ ਅਃ ਮਃ ੫) ੨. ਵਿ- ਨਾਮ. "ਵਾਹੁ ਵਾਹੁ ਸਚੇ ਪਾਤਿਸ਼ਾਹ, ਤੂ ਸਚੀ ਨਾਈ." (ਵਾਰ ਰਾਮ ੧. ਮਃ ੩) ੩. ਨਾਮ ਕਰਕੇ. ਨਾਮ ਸੇ. ਨਾਮ ਦ੍ਵਾਰਾ. "ਤੀਰਥ ਅਠਸਠਿ ਮਜਨ ਨਾਈ." (ਮਲਾ ਮਃ ੪) ੪. ਨਾਮੋਂ ਮੇ. ਨਾਮ ਵਿੱਚ "ਜੂਠਿ ਨ ਅੰਨੀ ਜੂਠਿ ਨ ਨਾਈ." (ਵਾਰ ਸਾਰ ਮਃ ੧) ਨਾਮਾਂ ਦੀ ਅਪਵਿਤ੍ਰਤਾ ਹਿੰਦੂ ਧਰਮਸ਼ਾਸਤ੍ਰ ਵਿੱਚ ਮੰਨੀ ਹੈ. ਦੇਖੋ, ਮਨੁ ਅਃ ੩. ਸ਼: ੯। ੫. ਨਿਵਾਕੇ. ਝੁਕਾਕੇ. "ਤੁਰਕ ਮੂਏ ਸਿਰੁ ਨਾਈ." (ਸੋਰ ਕਬੀਰ) ੬. ਅ਼. [ناعی] ਨਾਈ਼. ਮੌਤ ਦਾ ਸੁਨੇਹਾ ਪੁਚਾਣ ਵਾਲਾ....
ਸੰ. ਸ਼ਾਖਾ. ਸੰਗ੍ਯਾ- ਬਿਰਛ ਦੀ ਟਾਹਣੀ. ਸ਼ਾਖ। ੨. ਭੁਜਾ, ਬਾਂਹ, ਉਂਗਲ, ਪੈਰ ਆਦਿਕ ਸ਼ਰੀਰ ਦੇ ਅੰਗ। ੩. ਗੋਤ੍ਰ. ਵੰਸ਼. ਕਿਸੇ ਵਡੀ ਜਾਤਿ ਦਾ ਇੱਕ ਭਾਗ। ੪. ਸੰਪ੍ਰਦਾਯ. ਕਿਸੇ ਧਰਮ ਤੋਂ ਨਿਕਲਿਆ ਹੋਇਆ ਫਿਰਕਾ. "ਸਿਖ ਸਾਖਾ ਬਹੁਤੇ ਕੀਏ." (ਸ. ਕਬੀਰ) ੫. ਵੇਦ ਦੇ ਭਾਗ. ਅਨੇਕ ਰਿਖੀਆਂ ਨੇ ਆਪਣੇ ਆਪਣੇ ਖਿਆਲ ਨਾਲ ਵੇਦਾਂ ਦੇ ਪਾਠ ਅਤੇ ਅਰਥ ਆਪਣੇ ਚੇਲਿਆਂ ਨੂੰ ਜੁਦੀ ਜੁਦੀ ਰੀਤਿ ਨਾਲ ਪੜ੍ਹਾਏ, ਜਿਸਤੋਂ ਵੇਦ ਦੀਆਂ ਅਨੰਤ ਸ਼ਾਖਾਂ ਹੋ ਗਈਆਂ "ਸਾਖਾ ਤੀਨਿ ਕਹੈ ਨਿਤ ਬੇਦੁ." (ਆਸਾ ਮਃ ੧) "ਸਾਖਾ ਤੀਨ ਨਿਵਾਰੀਆ ਏਕ ਸਬਦਿ ਲਿਵ ਲਾਇ." (ਸ੍ਰੀ ਅਃ ਮਃ ੩) ਇਸ ਥਾਂ ਤਿੰਨ ਸ਼ਾਖਾ ਤੋਂ ਭਾਵ ਤ੍ਰਿਗੁਣਾਤਮਕ ਵਿਦ੍ਯਾ ਹੈ.¹ ਦੇਖੋ, ਤ੍ਰੈਗੁਣ ੩....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਦੇਖੋ, ਬਿਰਖ ੧....
ਸੰਗ੍ਯਾ- ਵੱਢੇ ਹੋਏ ਬਿਰਛ ਦਾ ਮੁੱਚਰਾ। ੨. ਸ਼ਾਖਾ ਬਿਨਾ ਬਿਰਛ ਦਾ ਧੜ। ੩. ਅੰਗੂਠਾ (ਗੂਠਾ). ਜਿਵੇਂ- ਮੈਂ ਜਦ ਰੁਪਯਾ ਮੰਗਿਆ ਤਾਂ ਉਸ ਨੇ ਮੈਨੂੰ ਠੂਠ ਵਿਖਾਇਆ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਸੰ. भर्तृहरि- ਭਿਰ੍ਤ੍ਹ੍ਹਹਰਿ. ਧਾਰਾ ਨਗਰੀ ਦਾ ਰਾਜਾ, ਮਹਾਰਾਜਾ ਵਿਕ੍ਰਮਾਦਿਤ੍ਯ ਉੱਜਯਨਪਤਿ ਦਾ ਭਾਈ, ਜੋ ਸੰਸਕ੍ਰਿਤ ਦਾ ਮਹਾਨ ਪੰਡਿਤ ਸੀ.¹ ਇਹ ਆਪਣੀ ਇਸਤ੍ਰੀ ਦਾ ਵ੍ਯਭਿਚਾਰ ਦੇਖਕੇ ਅਜਿਹਾ ਉਪਰਾਮ ਹੋਇਆ ਕਿ ਰਾਜ ਤਿਆਗਕੇ ਯੋਗੀ ਬਣਗਿਆ. ਇਸ ਦੇ ਰਚੇ ਸ਼੍ਰਿੰਗਾਰਸ਼ਤਕ, ਨੀਤਿਸ਼ਤਕ ਅਤੇ ਵੈਰਾਗ੍ਯਸ਼ਤਕ ਮਨੋਹਰ ਗ੍ਰੰਥ ਹਨ. "ਧਾਰਾ ਨਗਰੀ ਕੋ ਰਹੈ ਭਰਥਰਿ ਰਾਵ ਸੁਜਾਨ." (ਚਰਿਤ੍ਰ ੨੦੯) ੨. ਇੱਕ ਯੋਗੀ, ਜਿਸ ਦੀ ਗੁਰੂ ਨਾਨਕਦੇਵ ਨਾਲ ਚਰਚਾ ਹੋਈ. "ਕਹੁ ਨਾਨਕ ਸੁਣਿ ਭਰਥਰਿ ਜੋਗੀ." (ਆਸਾ ਮਃ ੧)...
ਸੰ. ਸੰਗ੍ਯਾ- ਘੀ. ਘਿਉ. "ਕਾਗਦੁ ਲੂਣੁ ਰਹੈ ਘ੍ਰਿਤ ਸੰਗੇ." (ਰਾਮ ਮਃ ੧) ੨. ਨਿਰੁਕ੍ਤ ਵਿੱਚ ਜਲ ਦਾ ਨਾਉਂ ਭੀ ਘ੍ਰਿਤ ਹੈ। ੩. ਵਿ- ਛਿੜਕਿਆ ਹੋਇਆ। ੪. ਚੋਪੜਿਆ ਹੋਇਆ। ੫. ਚਮਕੀਲਾ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਦੇਖੋ, ਗਰਮਾਈ। ੨. ਗ੍ਰੀਖਮ ਰੁੱਤ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਵਸੀ। ੨. ਠਹਿਰੀ. ਰੁਕੀ। ੩. ਬੰਦ ਹੋਈ....
ਵਿ- ਐਹੋ ਜੇਹਾ. ਇਸ ਪ੍ਰਕਾਰ ਦਾ. ਐਸੇ ਢੰਗ ਦਾ....