mūrīमूरी
ਮੂਲੀ. ਮੂਲਿਕਾ. "ਮੂਰੀ ਔ ਤੰਬੋਲਰਸ ਖਾਇ ਪਹਿਚਾਨੀਐ." (ਭਾਗੁ ਕ) ਮੂਲੀ ਅਤੇ ਪਾਨ ਖਾਧੇ, ਗੰਧ ਤੋਂ ਪਛਾਣੇ ਜਾਂਦੇ ਹਨ। ੨. ਬੂਟੀ. "ਭੂਲੋ ਰ ਠਗਮੂਰੀ ਖਾਇ." (ਸਾਰ ਨਾਮਦੇਵ) ੩. ਦੇਖੋ, ਮੂੜੀ.
मूली. मूलिका. "मूरी औ तंबोलरस खाइ पहिचानीऐ." (भागु क) मूली अते पान खाधे, गंध तों पछाणे जांदे हन। २. बूटी. "भूलो र ठगमूरी खाइ." (सार नामदेव) ३. देखो, मूड़ी.
ਸੰ. ਮੂਲਿਕਾ. ਸੰਗ੍ਯਾ- ਇੱਕ ਕੰਦ, ਜਿਸ ਦੀ ਤਰਕਾਰੀ ਬਣਦੀ ਹੈ. (radish)...
ਮੂਲੀ. ਮੂਲਿਕਾ. "ਮੂਰੀ ਔ ਤੰਬੋਲਰਸ ਖਾਇ ਪਹਿਚਾਨੀਐ." (ਭਾਗੁ ਕ) ਮੂਲੀ ਅਤੇ ਪਾਨ ਖਾਧੇ, ਗੰਧ ਤੋਂ ਪਛਾਣੇ ਜਾਂਦੇ ਹਨ। ੨. ਬੂਟੀ. "ਭੂਲੋ ਰ ਠਗਮੂਰੀ ਖਾਇ." (ਸਾਰ ਨਾਮਦੇਵ) ੩. ਦੇਖੋ, ਮੂੜੀ....
ਖਾਂਦਾ ਹੈ. "ਭੋਗੀ ਹੋਵੈ ਖਾਇ." (ਸੂਹੀ ਮਃ ੧) ੨. ਸਹਾਰਦਾ ਹੈ. "ਮੁਹੇ ਮੁਹਿ ਪਾਣਾ ਖਾਇ." (ਵਾਰ ਆਸਾ) ੩. ਕ੍ਰਿ. ਵਿ- ਖਵਾਇ. ਖੁਲਾਕੇ. "ਮਾਤਾ ਪ੍ਰੀਤਿ ਕਰੇ ਪੁਤੁ ਖਾਇ." (ਗਉ ਮਃ ੪) ੪. ਖਾਕੇ. "ਖਾਇ ਖਾਇ ਕਰੈ ਬਦਫੈਲੀ." (ਮਾਝ ਮਃ ੫)...
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਸੰ. गन्ध ਧਾ- ਦੁੱਖ ਦੇਣਾ- ਮਾਰਨਾ- ਜਾਣਾ- ਮੰਗਣਾ- ਸ਼ੋਭਾ ਸਹਿਤ ਕਰਨਾ। ੨. ਸੰਗ੍ਯਾ- ਨੱਕ (ਨਾਸਿਕਾ) ਕਰਕੇ ਗ੍ਰਹਣ ਕਰਣ ਯੋਗ੍ਯ ਗੁਣ. ਬੂ. ਬਾਸ. ਮਹਕ. "ਸਹਸ ਤਵ ਗੰਧ ਇਵ ਚਲਤ ਮੋਹੀ." (ਸੋਹਿਲਾ) ੩. ਗੰਧਰਕ। ੪. ਅਹੰਕਾਰ। ੫. ਦੇਖੋ, ਗੰਧੁ।...
ਸੰਗ੍ਯਾ- ਜੜੀ, ਵਨੌਸਧਿ। ੨. ਭੰਗ ਲਈ ਭੀ ਬੂਟੀ ਸ਼ਬਦ ਵਰਤੀਦਾ ਹੈ। ੩. ਬੂਟੀ ਦੇ ਆਕਾਰ ਦਾ ਕਸ਼ੀਦਾ ਅਥਵਾ ਚਿਤ੍ਰ....
ਠਗਬੂਟੀ. ਦੇਖੋ, ਠਗਊਰੀ. "ਭੂਲੋ ਰੇ, ਠਗਮੂਰੀ ਖਾਇ." (ਸਾਰ ਨਾਮਦੇਵ)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਮੂਲਧਨ. ਪੂੰਜੀ। ੨. ਮੂਰੀ. ਜੜੀ. ਬੂਟੀ। ੩. ਗਾਂ ਮਹਿ" ਦਾ ਦੁੱਧ ਚੋਣ ਲਈ ਗਵਾਲਿਆਂ ਦੀ ਇੱਕ ਨੀਚ ਕ੍ਰਿਯਾ,¹ ਜਿਸ ਤੋਂ ਦੁਖੀ ਹੋਕੇ ਪਸ਼ੂ ਦੁੱਧ ਦੇ ਦਿੰਦੇ ਹਨ. "ਮੂੜੀ ਦੀਨ ਗੋਡਬੌ ਕਰੇ." (ਗੁਪ੍ਰਸੂ) ੪. ਦੇਖੋ, ਮੂੜ੍ਹੀ....