mūliमूलि
ਕ੍ਰਿ. ਵਿ- ਮੂਲੋਂ. ਬਿਲਕੁਲ. "ਮੰਦਾ ਮੂਲਿ ਨ ਕੀਚਈ." (ਵਾਰ ਆਸਾ) "ਫਿਰਿ ਲੇਖਾ ਮੂਲਿ ਨ ਲਾਇਆ." (ਸੋਰ ਮਃ ੫) "ਤਿਚਰੁ ਮੁਲਿ ਨ ਥੁੜੀਦੋ." (ਸਵਾ ਮਃ ੫) ੨. ਮੂਲ (ਮੁੱਢ ਨੂੰ). ਦੇਖੋ, ਮੂਲ ੫। ੩. ਦੇਖੋ, ਮੂਲੀ। ੪. ਦੇਖੋ, ਮੂਲ.
क्रि. वि- मूलों. बिलकुल. "मंदा मूलि न कीचई." (वार आसा) "फिरि लेखा मूलि न लाइआ." (सोर मः ५) "तिचरु मुलि न थुड़ीदो." (सवामः ५) २. मूल (मुॱढ नूं). देखो, मूल ५। ३. देखो, मूली। ४. देखो, मूल.
ਅ਼. [بِلکُل] ਕ੍ਰਿ. ਵਿ- ਪੂਰਾ ਪੂਰਾ. ਸਬ। ੨. ਨਿਰਾ. ਨਿਪਟ। ੩. ਆਦਿ ਤੋਂ ਅੰਤ ਤੀਕ....
ਮੰਦਤਾ. ਦੇਖੋ, ਮੰਦਤਾ. "ਕਿਉ ਮਰੈ ਮੰਦਾ, ਕਿਉ ਜੀਵੈ ਜੁਗਤਿ?" (ਮਃ ੧. ਵਾਰ ਰਾਮ ੧) ੨. ਵਿ- ਬੁਰਾ. ਮਾੜਾ. . ਦੇਖੋ, ਮੰਦ. "ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ." (ਮਃ ੪. ਵਾਰ ਰਾਮ ੧) "ਮੰਦਾ ਕਿਸੈ ਨ ਆਖਿ ਝਗੜਾ ਪਾਵਣਾ." (ਵਡ ਛੰਤ ਮਃ ੧) ੨. ਸੰ. मन्दा. ਜ੍ਯੋਤਿਸ ਅਨੁਸਾਰ ਉਹ ਸੰਕ੍ਰਾਂਤਿ, ਜੋ ਉੱਤਰ ਫਾਲਗੁਨੀ, ਉੱਤਰਾਸਾਢਾ, ਉੱਤਰ ਭਾਦ੍ਰਪਦ ਅਤੇ ਰੋਹਿਣੀ ਨਛਤ੍ਰਾਂ ਵਿੱਚ ਆਵੇ....
ਕ੍ਰਿ. ਵਿ- ਮੂਲੋਂ. ਬਿਲਕੁਲ. "ਮੰਦਾ ਮੂਲਿ ਨ ਕੀਚਈ." (ਵਾਰ ਆਸਾ) "ਫਿਰਿ ਲੇਖਾ ਮੂਲਿ ਨ ਲਾਇਆ." (ਸੋਰ ਮਃ ੫) "ਤਿਚਰੁ ਮੁਲਿ ਨ ਥੁੜੀਦੋ." (ਸਵਾ ਮਃ ੫) ੨. ਮੂਲ (ਮੁੱਢ ਨੂੰ). ਦੇਖੋ, ਮੂਲ ੫। ੩. ਦੇਖੋ, ਮੂਲੀ। ੪. ਦੇਖੋ, ਮੂਲ....
ਕੀਜਈ. ਕਰੀਏ. ਕਰਨਾ ਚਾਹੀਏ. "ਤਿਨ ਸੰਗਿ ਸੰਗੁ ਨ ਕੀਚਈ ਨਾਨਕ, ਜਿਨਾ ਆਪਣਾ ਸੁਆਉ." (ਵਾਰ ਗੂਜ ੨, ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਕ੍ਰਿ. ਵਿ- ਫੇਰ. ਪੁਨਹ. ਮੁੜਕੇ. "ਫਿਰਿ ਹੋਇ ਨ ਫੇਰਾ." (ਵਡ ਛੰਤ ਮਃ ੩) "ਫਿਰਿ ਏਹ ਵੇਲਾ ਹਥਿ ਨ ਆਵੈ." (ਕਾਨ ਅਃ ਮਃ ੪)...
ਸੰਗ੍ਯਾ- ਲਿਖਿਆ ਹੋਇਆ ਹਿਸਾਬ. ਗਿਣਤੀ. ਸ਼ੁਮਾਰ. ਗਣਿਤ ਦੀ ਫੈਲਾਵਟ (calculation) "ਲੇਖਾ ਹੋਇ ਤ ਲਿਖੀਐ." (ਜਪੁ) ੨. ਲਿਖਿਆ. "ਸੇ ਕਰ ਭਲੇ, ਜਿਨੀ ਹਰਿਜਸ ਲੇਖਾ." (ਮਾਝ ਮਃ ੫)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਕ੍ਰਿ. ਵਿ- ਤਾਵਤ- ਚਿਰ. ਉਤਨੀ ਦੇਰ ਤਕ. "ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ." (ਸੂਹੀ ਅਃ ਮਃ ੩) "ਤਿਚਰ ਵਸਹਿ ਸੁਹੇਲੜੀ." (ਸ੍ਰੀ ਮਃ ੫)...
ਮੂਲ੍ਯ (ਕ਼ੀਮਤ) ਕਰਕੇ। ੨. ਮੋਲ ਸੇ. ਮੁੱਲ ਨਾਲ. "ਮੁਲਿ ਨ ਘਿਧਾ, ਮੈਕੂ ਸਤਿਗੁਰਿ ਦਿਤਾ." (ਮਃ ੫. ਵਾਰ ਰਾਮ ੨) ਦੇਖੋ, ਘਿਧਾ....
ਘਾਟੇ ਵਿੱਚ ਹੁੰਦਾ. ਥੁੜਦਾ. "ਤਿਚਰੁ ਮੂਲਿ ਨ ਥੁੜੀਦੋ." (ਸਵਾ ਮਃ ੫)...
ਸੰ. ਸਪਾਦ. ਸੰਗ੍ਯਾ- ਇੱਕ ਪੂਰਾ ਅਤੇ ਚੌਥਾ ਹਿੱਸਾ ਨਾਲ ਹੋਰ ਮਿਲਿਆ ਹੋਇਆ ੧. ੧/੪, ਜੈਸੇ- ਸਵਾ ਰੁਪਯਾ, ਸਵਾ ਮਣ ਆਦਿ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਸੰ. ਮੂਲਿਕਾ. ਸੰਗ੍ਯਾ- ਇੱਕ ਕੰਦ, ਜਿਸ ਦੀ ਤਰਕਾਰੀ ਬਣਦੀ ਹੈ. (radish)...