mūsaमूस
ਸੰ. मृष्. ਧਾ- ਚੋਰੀ ਕਰਨਾ (ਚਰਾਉਣਾ). ੨. ਸੰਗ੍ਯਾ- ਮੂਸ. ਚੂਹਾ ਮੂਕ੍ਸ਼੍ਕ. "ਰੇ ਮਨ ਮੂਸ। ਬਿਲਾ ਮਹਿ ਗਰਬਤ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਅੰ. Mouse ਲੈਟਿਨ Mus ਅਤੇ ਫ਼ਾ. [موُش]
सं. मृष्. धा- चोरी करना (चराउणा). २. संग्या- मूस. चूहा मूक्श्क. "रे मन मूस। बिला महि गरबत." (सवैये स्री मुखवाक मः ५) देखो, अं. Mouse लैटिन Mus अते फ़ा. [موُش]
ਸੰਗ੍ਯਾ- ਚੋਰ ਦਾ ਕਰਮ. ਚੌਰ੍ਯ. "ਕਰਿ ਚੋਰੀ ਮੈ ਜਾਂ ਕਿਛੁ ਲੀਆ." (ਗਉ ਮਃ ੧)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਚਾਰਨਾ. ਚੁਗਾਉਣਾ. "ਕਬਹੂੰ ਨ ਪਾਰ ਉਤਾਰਿ ਚਰਾਇਹੁ (ਆਸਾ ਕਬੀਰ) ੨. ਚੜ੍ਹਾਉਣਾ. "ਭਸਮ ਜਰਾਇ ਚਰਾਈ ਬਿਭੂਤਾ." (ਗਉ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮੂਸਾ- ਮੂਸੀ. "ਜਮ ਚੂਹਾ ਕਿਰਸ ਨਿਤ ਕੁਰਕਦਾ." (ਵਾਰ ਗਉ ੧. ਮਃ ੪)...
ਸੰ. मृष्. ਧਾ- ਚੋਰੀ ਕਰਨਾ (ਚਰਾਉਣਾ). ੨. ਸੰਗ੍ਯਾ- ਮੂਸ. ਚੂਹਾ ਮੂਕ੍ਸ਼੍ਕ. "ਰੇ ਮਨ ਮੂਸ। ਬਿਲਾ ਮਹਿ ਗਰਬਤ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਅੰ. Mouse ਲੈਟਿਨ Mus ਅਤੇ ਫ਼ਾ. [موُش]...
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਸ੍ਰੀ ਮੁਖਵਾਕ....
Latin. ਲਾਤੀਨੀ ਭਾਸਾ. ਇਹ ਪਹਿਲਾਂ ਇਟਲੀ ਵਿੱਚ ਬੋਲੀ ਜਾਂਦੀ ਹੈ. ਖ਼ਾਸ ਕਰਕੇ ਵਿਦ੍ਵਾਨਾਂ ਅਤੇ ਪਾਦਰੀਆਂ ਦੀ ਬੋਲੀ ਸੀ. ਹੁਣ ਇਹ ਸੰਸਕ੍ਰਿਤ ਵਾਂਙ ਪੁਰਾਣੀ ਭਾਸਾ ਹੋ ਗਈ ਹੈ. ਯੂਰਪ ਦੇ ਕਾਲਿਜਾਂ ਵਿੱਚ ਇਸ ਦੀ ਹੁਣ ਭੀ ਪੜ੍ਹਾਈ ਹੁੰਦੀ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....