mūrhāमूड़ा
ਮੂਢ. ਮੂਰਖ. "ਅੰਤਰਿ ਵਸਤੁ, ਮੂੜਾ ਬਾਹਰੁ ਭਾਲੇ." (ਮਾਝ ਅਃ ਮਃ ੩) ੨. ਦੇਖੋ, ਮੂੜ੍ਹਾ.
मूढ. मूरख. "अंतरि वसतु, मूड़ा बाहरु भाले." (माझ अः मः ३) २. देखो, मूड़्हा.
ਸੰ. ਵਿ- ਭੁੱਲਿਆ ਹੋਇਆ. ਗੁਮਰਾਹ। ੨. ਜੜ੍ਹ। ੩. ਮੂਰਖ। ੪. ਸੰਗ੍ਯਾ- ਬਾਲਕ. ਦੇਖੋ, ਮੁਹ ਧਾ....
ਦੇਖੋ, ਮੁਰ੍ਛ ਧਾ. ਸੰ. ਮੂਰ੍ਖ. ਵਿ- ਬੁੱਧਿ ਰਹਿਤ. ਦੇਖੋ, ਮੂਰ ੨. "ਪੜਿਆ ਮੂਰਖ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ." (ਮਃ ੧. ਵਾਰ ਮਾਝ) ੨. ਨਾ- ਤਜਰਬੇਕਾਰ. "ਹਮ ਮੂਰਖ ਮੂਰਖ ਮਨ ਮਾਹਿ." (ਧਨਾ ਮਃ ੩) ੩. ਸੰਗ੍ਯਾ- ਮਾਂਹ. ਉੜਦ. ਮਾਸ। ੪. ਬਨਮੂੰਗੀ....
ਵਿ- ਭੀਤਰੀ. ਅੰਦਰ ਦਾ. "ਅੰਤਰਿ ਰੋਗ ਮਹਾ ਦੁਖ." (ਮਾਰੂ ਸੋਲਹੇ ਮਃ ੩) ੨. ਕ੍ਰਿ. ਵਿ- ਭੀਤਰ. ਵਿੱਚ. "ਨਾਨਕ ਰਵਿ ਰਹਿਓ ਸਭ ਅੰਤਰਿ." (ਮਲਾ ਮਃ ੫) ੩. ਅੰਤਹਕਰਣ ਮੇਂ. ਮਨ ਵਿੱਚ. "ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ." (ਗਉ ਮਃ ੫) "ਅੰਤਰਿ ਚਿੰਤਾ ਨੀਦ ਨ ਸੋਵੈ" (ਵਾਰ ਸੋਰ ਮਃ ੩)...
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਮੂਢ. ਮੂਰਖ. "ਅੰਤਰਿ ਵਸਤੁ, ਮੂੜਾ ਬਾਹਰੁ ਭਾਲੇ." (ਮਾਝ ਅਃ ਮਃ ੩) ੨. ਦੇਖੋ, ਮੂੜ੍ਹਾ....
ਸੰਗ੍ਯਾ- ਬਾਹਰ ਦਾ ਭਾਗ. ਬਾਹਰ ਦਾ ਪਾਸਾ. "ਬਾਹਰੁ ਉਦਕਿ ਪਖਾਰੀਐ." (ਗਉ ਰਵਿਦਾਸ) ੨. ਦੇਖੋ, ਬਾਹਰ ੩. "ਬਾਹਰੁ ਖੋਜਿ ਮੁਏ ਸਭਿ ਸਾਕਤ." (ਬਸੰ ਅਃ ਮਃ ੪)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਦੇਖੋ, ਮੂੜਾ ੧। ੨. ਸੰਗ੍ਯਾ- ਪੀਠ. ਮੋਂਢਾ. ਮ੍ਰਿਦੰਗ ਦੀ ਸ਼ਕਲ ਦਾ ਮੜ੍ਹਿਆ ਹੋਇਆ ਆਸਨ....