mūrhhāमूड़्हा
ਦੇਖੋ, ਮੂੜਾ ੧। ੨. ਸੰਗ੍ਯਾ- ਪੀਠ. ਮੋਂਢਾ. ਮ੍ਰਿਦੰਗ ਦੀ ਸ਼ਕਲ ਦਾ ਮੜ੍ਹਿਆ ਹੋਇਆ ਆਸਨ.
देखो, मूड़ा १। २. संग्या- पीठ. मोंढा. म्रिदंग दी शकल दा मड़्हिआ होइआ आसन.
ਮੂਢ. ਮੂਰਖ. "ਅੰਤਰਿ ਵਸਤੁ, ਮੂੜਾ ਬਾਹਰੁ ਭਾਲੇ." (ਮਾਝ ਅਃ ਮਃ ੩) ੨. ਦੇਖੋ, ਮੂੜ੍ਹਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪ੍ਰਿਸ੍ਟਿ. ਪਿੱਠ. "ਪੀਠ ਰਿਪੁ ਕੋ ਨਹਿ ਦੀਨੀ" (ਗੁਪ੍ਰਸੂ) ੨. ਸੰ. ਚੌਕੀ. ਕੁਰਸੀ. ਮੂੜ੍ਹਾ. ਤਖਤ। ੩. ਮੰਤ੍ਰਸਿੱਧੀ ਵਾਸਤੇ ਦੇਵਤਾ ਦਾ ਅਸਥਾਨ। ੪. ਉਹ ਥਾਂ, ਜਿੱਥੇ ਸਤੀ ਦੇਵੀ ਦੇ ਅੰਗ ਡਿਗੇ ਹਨ. ਦੇਖੋ, ਸਤੀ ੮, ਜ੍ਵਾਲਾਦੇਵੀ ਅਰ ਨੈਣਾਦੇਵੀ....
ਸੰ. मृदङ्ग. ਮ੍ਰਿਦੰਗ. ਸੰਗ੍ਯਾ- ਢੋਲ ਦੇ ਆਕਾਰ ਦਾ ਇੱਕ ਵਾਜਾ, ਜੋ ਮੱਧਭਾਗ ਤੋਂ ਮੋਟਾ ਅਤੇ ਦੋਹਾਂ ਸਿਰਿਆਂ ਤੋਂ ਪਤਲਾ ਹੁੰਦਾ ਹੈ.¹ ਇਹ ਚੰਮ ਨਾਲ ਮੜ੍ਹਿਆ ਅਤੇ ਚੰਮ ਦੀ ਵੱਧਰੀਆਂ ਨਾਲ ਖਿੱਚਿਆ ਜਾਂਦਾ ਹੈ. ਇਸ ਦਾ ਸੱਜਾ ਪੁੜਾ ਸਿਆਹੀ ਵਾਲਾ ਅਤੇ ਖੱਬੇ ਪਾਸੇ ਦਾ ਖਾਲੀ ਹੁੰਦਾ ਹੈ, ਜਿਸ ਪੁਰ ਆਟਾ ਲਾਈਦਾ ਹੈ. "ਬਾਜੇ ਬਜਹਿ" ਮ੍ਰਿਦੰਗ ਅਨਾਹਦ." (ਮਲਾ ਪੜਤਾਲ ਮਃ ੫)...
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....