mēkhulā, mēkhulīमेखुला, मेखुली
ਦੇਖੋ, ਮੇਖਲਾ ੧. ਅਤੇ ੨. "ਤ੍ਰਿਭਵਣ ਮੇਖੁਲੀ ਲਾਈ." (ਸ੍ਰੀ ਕਬੀਰ)
देखो, मेखला १. अते २. "त्रिभवण मेखुली लाई." (स्री कबीर)
ਸੰ. ਸੰਗ੍ਯਾ- ਰੱਸੀ। ੨. ਤੜਾਗੀ। ੩. ਹੋਮ ਦੇ ਕੁੰਡ ਦਾ ਘੇਰਾ। ੪. ਤਲਵਾਰ ਦਾ ਗਾਤ੍ਰਾ। ੫. ਸੋੱਟੀ ਆਦਿ ਦਾ ਸੰਮ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਤ੍ਰਿਭੁਵਨ. ਸੰਗ੍ਯਾ- ਤਿੰਨ ਲੋਕ. ਸ੍ਵਰਗ, ਪ੍ਰਿਥਵੀ ਅਤੇ ਪਾਤਾਲ. "ਤ੍ਰਿਭਵਣ ਤਾਰਣਹਾਰ ਸੁਆਮੀ." (ਗਉ ਮਃ ੧) "ਤ੍ਰਿਭਵਣ ਮਹੀਪ." (ਜਾਪੁ) ੨. ਤ੍ਰਿਭੁਵਨਰੂਪ ਕਰਤਾਰ. "ਜਉ ਤ੍ਰਿਭਵਣ ਤਨ ਮਾਹਿ ਸਮਾਵਾ." (ਗਉ ਬਾਵਨ ਕਬੀਰ)...
ਦੇਖੋ, ਮੇਖਲਾ ੧. ਅਤੇ ੨. "ਤ੍ਰਿਭਵਣ ਮੇਖੁਲੀ ਲਾਈ." (ਸ੍ਰੀ ਕਬੀਰ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....