mēchakaमेचक
ਸੰ. ਸੰਗ੍ਯਾ- ਹਨ੍ਹੇਰਾ. ਤਮ। ੨. ਸੁਰਮਾ. ਨੀਲਾ ਅੰਜਨ. "ਮੇਚਕ ਪੱਬਨ ਸੇ ਜਿਨ ਕੇ ਤਨ." (ਚੰਡੀ ੧) ਕਾਲੇ ਪਰਵਤਾਂ ਜੇਹੇ ਕਾਲੇ ਜਿਸਮ। ੩. ਬੱਦਲ. ਮੇਘ। ੪. ਕਾਲਾ ਰੰਗ। ੫. ਧੂੰਆਂ। ੬. ਸੁਹਾਂਜਣਾ। ੭. ਕਾਲਾ ਲੂਣ। ੮. ਵਿ- ਸਿਆਹ. ਕਾਲਾ.
सं. संग्या- हन्हेरा. तम। २. सुरमा. नीला अंजन. "मेचक पॱबन से जिन के तन." (चंडी १) काले परवतां जेहे काले जिसम। ३. बॱदल. मेघ। ४. काला रंग। ५. धूंआं। ६. सुहांजणा। ७. काला लूण। ८. वि- सिआह.काला.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [سُرمہ] ਸੰਗ੍ਯਾ- ਇੱਕ ਉਪਧਾਤੁ, ਜੋ ਕਾਲੀ ਅਤੇ ਚਮਕੀਲੀ ਹੁੰਦੀ ਹੈ. ਇਸ ਨੂੰ ਬਾਰੀਕ ਪੀਸਕੇ ਨੇਤ੍ਰਾਂ ਵਿੱਚ ਪਾਈਦਾ ਹੈ. ਅੰਜਨ....
ਵਿ- ਨੀਲੇ ਰੰਗ ਦਾ। ੨. ਸੰਗ੍ਯਾ- ਖੋਤਾ. ਗਧਾ."ਕਾਲਾ ਮੂੰਹ ਅਰ ਨੀਲੇ ਪੈਰ." (ਲੋਕੋ) ਕਾਲਾ ਮੂੰਹ ਅਤੇ ਗਧੇ ਦੀ ਸਵਾਰੀ....
ਸੰ. अञ्जन. ਸੰਗ੍ਯਾ- ਸੁਰਮਾ. ਕੱਜਲ. ਦੇਖੋ, ਅੰਜ ਧਾ. "ਗਿਆਨ ਅੰਜਨ ਗੁਰਿ ਦੀਆ ਅਗਿਆਨ ਅੰਧੇਰ ਬਿਨਾਸ." (ਸੁਖਮਨੀ) ੨. ਸ੍ਯਾਹੀ. ਰੌਸ਼ਨਾਈ। ੩. ਮਾਇਆ. "ਅੰਜਨ ਮਾਹਿ. ਨਿਰੰਜਨ ਰਹੀਐ." (ਸੂਹੀ ਮਃ ੧) ੪. ਅੰਜਨ ਗਿਰਿ. ਸੁਰਮੇ ਦਾ ਪਹਾੜ, ਜਿਸ ਦਾ ਜਿਕਰ ਵਾਲਮੀਕਿ ਰਾਮਾਇਣ ਵਿੱਚ ਆਇਆ ਹੈ। ੫. ਰਾਤ। ੬. ਅਭ੍ਯੰਜਨ. ਲੇਪ. ਬਟਨਾ. ਦੇਖੋ, ਅੰਜ ਧਾ. "ਗਿਆਨ ਅੰਜਨਿ ਮੇਰਾ ਮਨੁ ਇਸਨਾਨੈ." (ਧਨਾ ਅਃ ਮਃ ੫) ੭. ਕਿਰਲੀ. ਛਿਪਕਲੀ। ੮. ਸੰ. अजन- ਅਜਨ. ਗੋਸ਼ਾ ਨਸ਼ੀਨੀ. ਤਨਹਾਈ. ਏਕਾਂਤ. "ਆਪੇ ਸਭ ਘਟ ਭੋਗਵੈ ਸੁਆਮੀ. ਆਪੇ ਹੀ ਸਭ ਅੰਜਨ." (ਵਾਰ ਬਿਹਾ ਮਃ ੪) "ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨ." (ਮਲਾ ਅਃ ਮਃ ੧) ੯. ਚੰਬੇ ਦੇ ਪਹਾੜ ਦੀ ਬੋਲੀ ਵਿੱਚ ਅੰਜਨ ਦਾ ਅਰਥ ਹੈ ਗੱਠਜੋੜਾ. ਦੁਲਹਾ ਦੁਲਹਨ ਦੇ ਵਸਤ੍ਰ ਨੂੰ ਦਿੱਤੀ ਗੰਢ....
ਸੰ. ਸੰਗ੍ਯਾ- ਹਨ੍ਹੇਰਾ. ਤਮ। ੨. ਸੁਰਮਾ. ਨੀਲਾ ਅੰਜਨ. "ਮੇਚਕ ਪੱਬਨ ਸੇ ਜਿਨ ਕੇ ਤਨ." (ਚੰਡੀ ੧) ਕਾਲੇ ਪਰਵਤਾਂ ਜੇਹੇ ਕਾਲੇ ਜਿਸਮ। ੩. ਬੱਦਲ. ਮੇਘ। ੪. ਕਾਲਾ ਰੰਗ। ੫. ਧੂੰਆਂ। ੬. ਸੁਹਾਂਜਣਾ। ੭. ਕਾਲਾ ਲੂਣ। ੮. ਵਿ- ਸਿਆਹ. ਕਾਲਾ....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਅ਼. [جِسم] ਜਿਸ੍ਮ. ਸੰਗ੍ਯਾ- ਦੇਹ. ਸ਼ਰੀਰ....
ਸੰਗ੍ਯਾ- ਵਾਰਿਦ. ਮੇਘ. "ਬੱਦਲ ਜਿਉਂ ਮਹਿ- ਖਾਸੁਰ ਰਣ ਵਿੱਚ ਗੱਜਿਆ." (ਚੰਡੀ ੩)...
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ....
ਵਿ- ਸਿਆਹ. ਕ੍ਰਿਸਨ। ੨. ਕਲੰਕੀ. ਦੋਸੀ। ੩. ਸੰਗ੍ਯਾ- ਚੋਰ, ਜੋ ਰਾਤ ਨੂੰ ਕਾਲਾ ਲਿਬਾਸ ਪਹਿਰਦਾ ਹੈ. "ਕਾਲਿਆਂ ਕਾਲੇ ਵੰਨ." (ਵਾਰ ਸੂਹੀ ਮਃ ੧) ੪. ਦੇਖੋ, ਫੂਲਵੰਸ਼। ੫. ਇੱਕ ਪਹਾੜੀਆ, ਜੋ ਗੁਰੂ ਅਰਜਨ ਦੇਵ ਦਾ ਸਿੱਖ ਹੋ ਕੇ ਸਦਾਚਾਰੀ ਹੋਇਆ। ੬. ਡਿੰਗ. ਪਾਗਲ. ਸਿਰੜਾ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰ शोभाजन. ਸ਼ੋਭਾਂਜਨ. ਸੰਗ੍ਯਾ- ਇੱਕ ਬੂਟਾ, ਜਿਸ ਦੀਆਂ ਫਲੀਆਂ ਦਾ ਅਚਾਰ ਪਾਈਦਾ ਹੈ ਅਰ ਇਸ ਦੀ ਜੜ, ਗੂੰਦ, ਛਿੱਲ ਅਤੇ ਰਸ ਅਨੇਕ ਦਵਾਈਆਂ ਵਿੱਚ ਵਰਤੀਦੇ ਹਨ. L. Moringa Pterygosperma. ਸੁਹਾਂਜਨਾ ਕਫ ਅਤੇ ਵਾਉਗੋਲੇ ਆਦਿਕ ਰੋਗਾਂ ਨੂੰ ਦੂਰ ਕਰਦਾ ਹੈ, ਸੋਜ ਹਟਾਉਂਦਾ ਹੈ, ਕਾਮਸ਼ਕਤੀ ਵਧਾਉਂਦਾ ਹੈ, ਭੁੱਖ ਲਾਉਂਦਾ ਹੈ, ਮਸਾਨੇ ਦੀ ਪਥਰੀ ਨੂੰ ਖਾਰਦਾ ਹੈ, ਗਠੀਏ ਅਤੇ ਢਿੱਡਪੀੜ ਲਈ ਗੁਣਕਾਰੀ ਹੈ. ਇਸ ਦੀ ਤਾਸੀਰ ਗਰਮ ਖੁਸ਼ਕ ਹੈ....
ਸੰ. ਲਵਣ. ਸੰਗ੍ਯਾ- ਨਮਕ. ਲੂਣ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫) ੨. ਦੇਖੋ, ਲੂਨ ੨....
ਕਾਲਾ. ਦੇਖੋ, ਸਿਆਉ. "ਸਿਆਹਉ ਹੋਆ ਸੇਤ." (ਮਾਝ ਬਾਰਹਮਾਹਾ) ਜਵਾਨ ਤੋਂ ਬੁੱਢਾ ਹੋ ਗਿਆ....