mēharāमेहरा
ਦੇਖੋ, ਮਿਹਰਾ। ੨. ਇੱਕ ਪਹਾੜੀ ਪ੍ਰੇਮੀ, ਜੋ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਆਤਮਗ੍ਯਾਨੀ ਹੋਇਆ.
देखो, मिहरा। २. इॱक पहाड़ी प्रेमी, जो श्री गुरू अरजनदेव दा सिॱख होके आतमग्यानी होइआ.
ਇੱਕ ਖਤ੍ਰੀ ਜਾਤਿ। ੨. ਬਕਾਲਾ ਨਿਵਾਸੀ ਇੱਕ ਸਿੱਖ, ਜਿਸ ਨੇ ਨਵਾਂ ਘਰ ਬਣਾਕੇ ਪ੍ਰਤਿਗ੍ਯਾ ਕੀਤੀ ਸੀ ਕਿ ਜਦ ਤੀਕ ਗੁਰੂ ਸਾਹਿਬ ਇਸ ਵਿੱਚ ਨਿਵਾਸ ਨਾ ਕਰਨ, ਮੈਂ ਨਹੀਂ ਵਸਾਂਗਾ. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਉਸ ਦਾ ਮਨੋਰਥ ਪੂਰਾ ਕਰਨ ਲਈ ਮਾਤਾ ਗੰਗਾ ਜੀ ਸਮੇਤ ਕੁਝ ਕਾਲ ਬਕਾਲੇ ਜਾਕੇ ਉਸ ਦੇ ਘਰ ਰਹੇ. ਮਾਤਾ ਗੰਗਾ ਜੀ ਦਾ ਦੇਹਾਂਤ ਇਸੇ ਘਰ ਵਿੱਚ ਹੋਇਆ. ਦੇਖੋ, ਗੰਗਾ ਮਾਤਾ ਅਤੇ ਬਕਾਲਾ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰਗ੍ਯਾ- ਬ੍ਰਹਮਗ੍ਯਾਨੀ। ੨. ਸ੍ਵਰੂਪ ਦਾ ਗ੍ਯਾਤਾ....