mēhāमेहा
ਮੇਘ. ਦੇਖੋ, ਮੇਹ. "ਹੁਕਮੀ ਵਰਸਣ ਲਾਗੇ ਮੇਹਾ." (ਮਾਝ ਮਃ ੫)
मेघ. देखो, मेह. "हुकमी वरसण लागे मेहा." (माझ मः ५)
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ....
ਦੇਖੋ, ਮਿਹ ਧਾ. ਸੰ. ਸੰਗ੍ਯਾ- ਮੇਘ. ਬੱਦਲ. "ਹਰਿ ਸਿਉ ਪ੍ਰੀਤਿ ਕਰਿ, ਜੈਸੀ ਚਾਤ੍ਰਿਕ ਮੇਹ." (ਸ੍ਰੀ ਅਃ ਮਃ ੧) ੨. ਮੀਂਹ. ਵਰਖਾ. "ਚਾਤ੍ਰਿਕ ਚਿਤਵਤ ਬਰਸਤ ਮੇਂਹ." (ਜੈਤ ਮਃ ੫) ੩. ਦੇਖੋ, ਪ੍ਰਮੇਹ....
ਵਿ- ਹੁਕਮ ਕਰਨ ਵਾਲਾ. ਹਾਕਿਮ. "ਹੁਕਮੀ ਹੁਕਮੁ ਚਲਾਏ ਰਾਹੁ." (ਜਪੁ) ੨. ਹੁਕਮ ਅਨੁਸਾਰ. "ਹੁਕਮੀ ਬਰਸਣਿ ਲਾਗੇ ਮੇਹਾ." (ਮਾਝ ਮਃ ੫)...
ਮੇਘ. ਦੇਖੋ, ਮੇਹ. "ਹੁਕਮੀ ਵਰਸਣ ਲਾਗੇ ਮੇਹਾ." (ਮਾਝ ਮਃ ੫)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....