mēhīvālaमेहीवाल
ਸੋਹਨੀ ਦਾ ਪ੍ਰੇਮੀ, ਜੋ ਸੰਮਤ ੧੭੮੯ ਵਿੱਚ ਨਦੀ ਵਿੱਚ ਡੁੱਬਕੇ ਮੋਇਆ. ਦੇਖੋ, ਸੋਹਨੀ ੨. "ਰਾਵੀ ਤੀਰ ਜਾਟ ਇਕ ਰਹੈ। ਮੇਹੀਂ ਵਾਲ ਨਾਮ ਜਗ ਕਹੈ ॥" (ਚਰਿਤ੍ਰ ੧੦੧)
सोहनी दा प्रेमी, जो संमत १७८९ विॱच नदी विॱच डुॱबके मोइआ. देखो, सोहनी २. "रावी तीर जाट इक रहै। मेहीं वाल नाम जग कहै ॥" (चरित्र १०१)
ਦੇਖੋ, ਸੋਹਣੀ. ਸੁੰਦਰੀ. "ਸੋਹਨੀ ਸਰੂਪਿ ਸੁਜਾਨ ਬਿਚਖਨਿ." (ਆਸਾ ਮਃ ੫) ੨. ਸੰਗ੍ਯਾ- ਮੇਹੀਵਾਲ ਨਾਲ ਪ੍ਰੀਤਿ ਕਰਨ ਵਾਲੀ ਇੱਕ ਇਸਤ੍ਰੀ. "ਰਾਵੀ ਤੀਰ ਜਾਟ ਇਕ ਰਹੈ. ਮੇਹੀਵਾਲ ਨਾਮ ਜਗ ਕਹੈ। ਨਿਰਖ ਸੋਹਨੀ ਵਸਿ ਹਨਐਗਈ." (ਚਰਿਤ੍ਰ ੧੦੧) ਸੋਹਨੀ ਘੜਾ ਛਾਤੀ ਹੇਠ ਰੱਖਕੇ ਨਿੱਤ ਨਦੀ ਤਰਕੇ ਮੇਹੀਵਾਲ ਪਾਸ ਜਾਂਦੀ ਸੀ ਅਰ ਘਰ ਨੂੰ ਵਾਪਸ ਆਉਣ ਸਮੇਂ ਝਾੜਾਂ ਵਿੱਚ ਘੜਾ ਲੁਕਾਆਉਂਦੀ ਸੀ. ਇਸ ਦੇ ਸੰਬੰਧੀਆਂ ਨੇ ਇਹ ਭੇਦ ਜਾਣਕੇ ਪੱਕੇ ਘੜੇ ਦੀ ਥਾਂ ਕੱਚਾ ਘੜਾ ਰੱਖ ਦਿੱਤਾ. ਜਦ ਉਸ ਨਾਲ ਨਦੀ ਵਿੱਚ ਪ੍ਰੇਵਸ਼ ਹੋਈ ਤਾਂ ਘੜਾ ਗਲ ਗਿਆ ਅਤੇ ਸੋਹਨੀ ਡੁੱਬ ਮੋਈ. ਇਸ ਦਾ ਇਹ ਹਾਲ ਸੁਣਕੇ ਮੇਹੀਵਾਲ ਭੀ ਨਦੀ ਵਿੱਚ ਡੁੱਬਕੇ ਮਰ ਗਿਆ. ਦੇਖੋ, ਸੋਣ੍ਹੀ....
ਵਿ- प्रेमिन्. ਪ੍ਰੇਮ ਕਰਨ ਵਾਲਾ ਅਨੁਰਾਗੀ। ੨. ਆਸਕ੍ਤ. ਆਸ਼ਿਕ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਮਰਿਆ ਮ੍ਰਿਤ ਭਇਆ. "ਮੋਇਆ ਕਉ ਕਿਆ ਰੋਵਹੁ ਭਾਈ?" (ਆਸਾ ਅਃ ਮਃ ੧)...
ਰਮਣ ਕੀਤੀ. ਭੋਗੀ. "ਰਾਵੀ ਸਿਰਜਨਹਾਰਿ." (ਮਃ ੩. ਵਾਰ ਸ੍ਰੀ) ੨. ਸੰਗ੍ਯਾ- ਐਰਾਵਤੀ ਨਦੀ. ਰਿਗਵੇਦ ਵਿੱਚ ਇਸ ਦਾ ਨਾਮ ਪਰੁਸਨੀ (परुष्णी) ਆਇਆ ਹੈ. ਰਾਵੀ ਕੁੱਲੂ ਦੇ ਇਲਾਕੇ ਤੋਂ ਨਿਕਲਕੇ ਚੰਬਾ ਮਾਧੋਪੁਰ ਦੇਹਰਾ ਬਾਬਾ ਨਾਨਕ ਲਹੌਰ ਮਾਂਟਗੁਮਰੀ. ਮੁਲਤਾਨ ਆਦਿ ਵਿੱਚ ੪੫੦ ਮੀਲ ਵਹਿਂਦੀ ਹੋਈ, ਚਨਾਬ (ਚੰਦ੍ਰਭਾਗਾ) ਨੂੰ ਜਾ ਮਿਲਦੀ ਹੈ....
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਦੇਖੋ, ਜੱਟ। ੨. ਜੂਟ. ਜੂੜਾ. "ਕਰਿ ਜਟ ਜਟਾ ਜਟ ਜਾਟ." (ਕਾਨ ਮਃ ੪. ਪੜਤਾਲ) ੩. ਸਿੰਧੀ. ਤੀਰਥਯਾਤ੍ਰਾ ਕਰਨ ਵਾਲਿਆਂ ਦਾ ਟੋਲਾ। ੪. ਹਲ ਦਾ ਓਰਾ. ਸਿਆੜ....
ਸੰਗ੍ਯਾ- ਵਾਤ. ਵਾਯੁ. ਪਵਨ। ੨. ਸੰ. ਰੋਮ. ਕੇਸ਼. ਬਾਲ. "ਖੰਨਿਅਹੁ ਤਿਖੀ ਵਾਲਹੁ ਨਿਕੀ, ਏਤੁ ਮਾਰਿਗ ਜਾਣਾ." (ਅਨੰਦੁ) ੩. ਪੂਛ ਦਾ ਰੇਮ। ੪. ਦੁਮ. ਪੂਛ। ੫. ਸੰ. ਬਾਲ. ਬਾਲਕ. ਬੱਚਾ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....