motdhaमोठ
ਸੰ. ਮਕੁਸ੍ਟ. ਸੰਗ੍ਯਾ- ਮੂੰਗੀ ਦੀ ਕਿਸਮ ਦਾ ਇੱਕ ਅੰਨ, ਜੋ ਸਾਵਣੀ ਦੀ ਫਸਲ ਵਿੱਚ ਹੁੰਦਾ ਹੈ. ਬਾਜਰੇ ਨਾਲ ਮਿਲਾਕੇ ਇਸ ਦੀ ਖਿਚੜੀ ਬਣਦੀ ਹੈ. ਦਾਲ ਭੀ ਬਹੁਤ ਲੋਕ ਬਣਾਉਂਦੇ ਹਨ. ਘੋੜਿਆਂ ਲਈ ਇਹ ਉੱਤਮ ਰਾਤਬ ਹੈ. Phaseolus- Aconitifolius. "ਪੰਡਿਤੁ ਆਖਾਏ ਬਹੁਤ ਰਾਹੀ ਕੋਰੜ ਮੋਠ ਜਿਨੇਹਾ." (ਮਃ ੫. ਵਾਰ ਰਾਮ ੨) ਦੇਖੋ, ਕੋਰੜ.
सं. मकुस्ट. संग्या- मूंगी दी किसम दा इॱक अंन, जो सावणी दी फसल विॱच हुंदा है. बाजरे नाल मिलाके इस दी खिचड़ी बणदी है. दाल भी बहुत लोक बणाउंदे हन. घोड़िआं लई इह उॱतम रातब है. Phaseolus- Aconitifolius. "पंडितु आखाए बहुत राही कोरड़ मोठ जिनेहा." (मः ५. वार राम २) देखो, कोरड़.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. मृदग. ਮੁਦ੍ਰਗ. ਮੂੰਗ. ਇੱਕ ਪ੍ਰਕਾਰ ਦਾ ਸਾਉਣੀ ਦਾ ਹਰੇ ਰੰਗ ਦਾ ਅੰਨ, ਜਿਸ ਦੀ ਦਾਲ ਬਣਾਈਦੀ ਹੈ. Phaseolus Mungo ਅੰ. Green gram....
ਅ਼. [قِسم] ਸੰਗ੍ਯਾ- ਭੇਦ. ਜਾਤਿ। ੨. ਪ੍ਰਕਾਰ. ਢੰਗ. ਭਾਂਤਿ....
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਸੰਗ੍ਯਾ- ਸਾਉਣੀ ਫ਼ਸਲ. ਖ਼ਰੀਫ. "ਸਾਵਣੀ ਸਚੁਨਾਉ." (ਵਾਰ ਮਲਾ ਮਃ ੧) ੨. ਸ਼੍ਰਾਵਣੀ. ਸਾਉਣ ਦੀ ਪੂਰਣਮਾਸੀ. ੩. ਸ਼੍ਰਾਵਣ (ਸਾਉਣ) ਵਿੱਚ."ਨਾਨਕ ਸਾਵਣਿ ਜੇ ਵਸੈ." (ਵਾਰ ਮਲਾ ਮਃ ੧) ਜੇ ਸ਼੍ਰਾਵਣ ਵਿੱਚ ਵਰਸੇ....
ਅ਼. [فصل] ਫ਼ਸਲ. ਸੰਗ੍ਯਾ- ਰੁੱਤ. ਮੌਸਮ। ੨. ਸਮਾਂ. ਵੇਲਾ। ੩. ਦੱਖਿਣਾਯਨ ਅਤੇ ਉੱਤਰਾਯਣ ਵਿੱਚ ਹੋਣ ਵਾਲੀ ਖੇਤੀ. ਹਾੜੀ (ਰੱਬੀ) ਅਤੇ ਸਾਉਣੀ (ਖ਼ਰੀਫ਼) "ਫਸਲਿ ਅਹਾੜੀ ਏਕੁ ਨਾਮੁ." (ਵਾਰ ਮਲਾ ਮਃ ੧) ੪. ਕ੍ਰਿ. ਵਿ- ਫਸਲ ਦੇ ਸਮੇ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. कृसरा ਕ੍ਰਿਸਰਾ. ਚਾਉਲ ਅਤੇ ਤਿਲਾਂ ਦਾ ਮਿਲਿਆ ਭੋਜਨ। ੨. ਚਾਵਲ ਮੂੰਗੀ ਅਥਵਾ ਮਾਹਾਂ ਦਾ ਮਿਲਿਆ ਅੰਨ. ਸੰ. खिच्चा ਖਿੱਚਾ। ੩. ਹੁਣ ਇਹ ਸ਼ਬਦ ਦੋ ਤਿੰਨ ਖਾਣ ਵਾਲੇ ਪਦਾਰਥ ਇਕੱਠੇ ਕਰਣ ਦੇ ਅਰਥ ਵਿੱਚ ਵਰਤੀਦਾ ਹੈ, ਅਤੇ ਕਈ ਵਸਤੂਆਂ ਦੇ ਮਿਲਾਪ ਦਾ ਬੋਧਕ ਭੀ ਹੈ....
ਸੰ. ਸੰਗ੍ਯਾ- ਕੌੜਤੁੰਮਾ. ਇੰਦ੍ਰਾਯਨ। ੨. ਜੰਗਲੀ ਸ਼ਹਦ. ਮਧੁ। ੩. ਸੰ. ਦਾਲਿ. ਦਲਿਆ ਹੋਇਆ ਅੰਨ. ਦ੍ਵਿਦਲ ਕੀਤਾ ਦਾਣਾ. ਦੇਖੋ, ਦਾਲਿ। ੪. ਦਲੇ ਹੋਏ ਅੰਨ ਦਾ ਸਾਲਣ। ੫. ਵਿ- ਦਲਨ ਕਰਤਾ. "ਸਭ ਦਾਲਿਦ ਭੰਜ ਦੁਖਦਾਲ." (ਨਟ ਮਃ ੪. ਪੜਤਾਲ) ੬. ਅ਼. [دال] ਰਹਨੁਮਾ. ਰਾਹ ਦੱਸਣ ਵਾਲਾ। ੭. ਯੁਕ੍ਤਿ ਦੱਸਣ ਵਾਲਾ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਅ਼. [راتب] ਰਾਤਿਬ. ਸੰਗ੍ਯਾ- ਨਿੱਤ ਦੀ ਖ਼ੁਰਾਕ ਗ਼ਿਜਾ। ੨. ਪਸ਼ੂਆਂ ਨੂੰ ਪੁਸ੍ਟ ਕਰਨ ਵਾਲੀ ਖ਼ੁਰਾਕ। ੩. ਵਿ- ਦ੍ਰਿੜ੍ਹ. ਮਜਬੂਤ. ਪੱਕਾ....
ਦੇਖੋ, ਪੰਡਿਤ. "ਪੰਡਿਤੁ ਵੇਦ ਪੁਕਾਰਾ." (ਸ੍ਰੀ ਅਃ ਮਃ ੫) ੨. ਗੁਰਮਤ ਅਨੁਸਾਰ ਪੰਡਿਤ "ਸੋ ਪੰਡਿਤੁ ਜੋ ਮਨ ਪਰਬੋਧੈ." (ਸੁਖਮਨੀ) "ਤਤੁ ਪਛਾਣੈ ਸੋ ਪੰਡਿਤੁ ਹੋਈ." (ਮਾਝ ਅਃ ਮਃ ੩) ੩. ਪੰਡਇਤ੍. ਪੰਡ ਸਿੱਟ ਦੇਣ ਵਾਲਾ. "ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ." (ਮਲਾ ਮਃ ੩)...
ਰਾਹ (ਮਾਰਗ) ਜਾਣ ਵਾਲਾ. ਰਾਹਗੀਰ. ਮੁਸਾਫਿਰ. ਪਾਂਸ਼....
ਸੰਗ੍ਯਾ- ਉਹ ਦਾਣਾ ਜੋ ਰਿੱਝੇ ਨਾ, ਕੁੜਕੁੜੂ. "ਕੋਰੜ ਮੋਠ ਜਿਨੇਹਾ." (ਵਾਰ ਰਾਮ ੨. ਮਃ ੫) "ਕੋਰੜ ਮੋਠ ਨ ਰਿਝਈ ਕਰ ਅਗਨੀ ਜੋਸ." (ਭਾਗੁ) ੨. ਸਿੰਧੀ. ਬਿਰਛ ਦੇ ਡਿਗੇ ਹੋਏ ਬੀਜਾਂ ਤੋਂ ਆਪੇ ਪੈਦਾ ਹੋਇਆ ਬੂਟਾ....
ਸੰ. ਮਕੁਸ੍ਟ. ਸੰਗ੍ਯਾ- ਮੂੰਗੀ ਦੀ ਕਿਸਮ ਦਾ ਇੱਕ ਅੰਨ, ਜੋ ਸਾਵਣੀ ਦੀ ਫਸਲ ਵਿੱਚ ਹੁੰਦਾ ਹੈ. ਬਾਜਰੇ ਨਾਲ ਮਿਲਾਕੇ ਇਸ ਦੀ ਖਿਚੜੀ ਬਣਦੀ ਹੈ. ਦਾਲ ਭੀ ਬਹੁਤ ਲੋਕ ਬਣਾਉਂਦੇ ਹਨ. ਘੋੜਿਆਂ ਲਈ ਇਹ ਉੱਤਮ ਰਾਤਬ ਹੈ. Phaseolus- Aconitifolius. "ਪੰਡਿਤੁ ਆਖਾਏ ਬਹੁਤ ਰਾਹੀ ਕੋਰੜ ਮੋਠ ਜਿਨੇਹਾ." (ਮਃ ੫. ਵਾਰ ਰਾਮ ੨) ਦੇਖੋ, ਕੋਰੜ....
ਵਿ- ਜੈਸਾ. ਯਾਦ੍ਰਿਸ਼. "ਕੋਰੜ ਮੋਠ ਜਿਨੇਹਾ." ਵਾਰ ਰਾਮ ੨. ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...