motīमोती
ਸੰਗ੍ਯਾ- ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. "ਮੋਤੀ ਤ ਮੰਦਿਰ ਊਸਰਹਿ." (ਸ੍ਰੀ ਮਃ ੧) ਦੇਖੋ, ਗਜਮੁਕਤਾ। ੨. ਭਾਵ- ਉੱਜਲਦੰਦ. "ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁੱਢੇ ਥੀਇ ਮਰੰਨਿ." (ਮਃ ੧. ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ.
संग्या- मुक्ता. सिॱपी विॱचों पैदा होइआ इॱक चमतकारी रतन. "मोती त मंदिर ऊसरहि." (स्रीमः १) देखो, गजमुकता। २. भाव- उॱजलदंद. "उजल मोती सोहणे रतना नालि जड़ंनि। तिन जरु वैरी नानका जि बुॱढे थीइ मरंनि." (मः १. वार सूही) मोती दंद, रतन नेत्र, जरु बुढापा, बुॱढा विसय विकारां नाल आपणे ताईं कमज़ोर करन वाला.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮੁਕਤਾ....
ਸੰ. ਸ਼ੁਕ੍ਤਿ. ਦੇਖੋ, ਸਿਪ. ਅੰਗ੍ਰੇਜੀ ਚਮਚਿਆਂ ਦੇ ਆਉਣ ਤੋਂ ਪਹਿਲਾਂ ਸਿੱਪੀ ਨਾਲ ਬੱਚਿਆਂ ਨੂੰ ਦਵਾਈ ਪਿਆਈ ਜਾਂਦੀ ਸੀ. ਪਸਾਰੀ ਅਜੇ ਭੀ ਸਪੂਨ (spoon) ਦੀ ਥਾਂ ਸਿੱਪੀ ਵਰਤਦੇ ਹਨ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਵਿ- ਅਦਭੁਤ. ਅਨੂਠਾ। ੨. ਕਰਾਮਾਤੀ। ੩. ਪ੍ਰਕਾਸ਼ਣ ਵਾਲਾ. ਰੌਸ਼ਨ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਸੰਗ੍ਯਾ- ਮੁਕ੍ਤਾ. ਸਿੱਪੀ ਵਿੱਚੋਂ ਪੈਦਾ ਹੋਇਆ ਇੱਕ ਚਮਤਕਾਰੀ ਰਤਨ. "ਮੋਤੀ ਤ ਮੰਦਿਰ ਊਸਰਹਿ." (ਸ੍ਰੀ ਮਃ ੧) ਦੇਖੋ, ਗਜਮੁਕਤਾ। ੨. ਭਾਵ- ਉੱਜਲਦੰਦ. "ਉਜਲ ਮੋਤੀ ਸੋਹਣੇ ਰਤਨਾ ਨਾਲਿ ਜੜੰਨਿ। ਤਿਨ ਜਰੁ ਵੈਰੀ ਨਾਨਕਾ ਜਿ ਬੁੱਢੇ ਥੀਇ ਮਰੰਨਿ." (ਮਃ ੧. ਵਾਰ ਸੂਹੀ) ਮੋਤੀ ਦੰਦ, ਰਤਨ ਨੇਤ੍ਰ, ਜਰੁ ਬੁਢਾਪਾ, ਬੁੱਢਾ ਵਿਸਯ ਵਿਕਾਰਾਂ ਨਾਲ ਆਪਣੇ ਤਾਈਂ ਕਮਜ਼ੋਰ ਕਰਨ ਵਾਲਾ....
ਸੰ. ਸੰਗ੍ਯਾ- ਦੇਵਤਾ ਦਾ ਘਰ। ੨. ਰਾਜਭਵਨ, ਜਿਸ ਵਿੱਚ ਮੰਦ (ਆਨੰਦ) ਕੀਤਾ ਜਾਂਦਾ ਹੈ. ਦੇਖੋ, ਮੰਦ ਧਾ। ੩. ਸ਼ਹਰ. ਨਗਰ। ੪. ਸਮੁੰਦਰ।੫ ਗੋਡੇ ਦਾ ਪਿਛਲਾ ਹਿੱਸਾ, ਖੁੱਚ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰਗ੍ਯਾ- ਹਾਥੀ ਦੇ ਸਿਰ ਵਿੱਚੋਂ ਨਿਕਲਿਆ ਮੋਤੀ (ਮੁਕ੍ਤਾ). ਕਵਿ ਮੱਲਿਨਾਥ ਲਿਖਦੇ ਹਨ ਕਿ ਪ੍ਰਾਚੀਨ ਵਿਦ੍ਵਾਨਾਂ ਨੇ ਅੱਠ ਅਸਥਾਨਾਂ ਤੋਂ ਅੱਠ ਪ੍ਰਕਾਰ ਦੇ ਮੋਤੀ ਪੈਦਾ ਹੋਣੇ ਲਿਖੇ ਹਨ. ਗਜ, ਮੇਘ, ਵਰਾਹ, ਸ਼ੰਖ, ਮੱਛ, ਸਰਪ, ਸਿੱਪੀ ਅਤੇ ਬਾਂਸ। ੨. ਹਾਥੀ ਦੇ ਮੱਥੇ ਤੇ ਉਭਰਿਆ ਗੋਲ ਮਾਸ. ਕੁੰਭ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. उच्च्वल- ਉਜ੍ਵਲ. उद्- ज्वल. ਅਤਿ ਚਮਕੀਲਾ. ਨਿਰਮਲ. ਸਾਫ਼. "ਉਜਲ ਮੋਤੀ ਸੋਹਣੇ." (ਸੂਹੀ ਵਾਰ ਮਃ ੧) ੨. ਚਿੱਟਾ. "ਉਜਲ ਕੈਹਾਂ ਚਿਲਕਣਾ." (ਸੂਹੀ ਮਃ ੧)#ਕਵੀਆਂ ਨੇ ਇਹ ਪਦਾਰਥ ਉੱਜਲ ਲਿਖੇ ਹਨ:-#ਅਮ੍ਰਿਤ, ਏਰਾਵਤ (ਇੰਦ੍ਰ ਦਾ ਹਾਥੀ), ਸਤਯੁਗ, ਸਤੋ ਗੁਣ, ਸਫਟਕ (ਬਿਲੌਰ), ਸਰਦਘਨ, ਸਾਰਦਾ, ਸਿੱਪ, ਸ਼ਿਵ, ਸਦਰਸ਼ਨ, ਸੂਰਜ, ਸ਼ੇਸਨਾਗ, ਸੰਖ, ਸੰਤਾਂ ਦਾ ਮਨ. ਹਾਸਾ, ਹਿਮ (ਬਰਫ), ਹਿਮਾਲਯ, ਹੰਸ, ਕਪਾਹ, ਕਪੂਰ, ਕਾਂਤਿਮਣਿ, ਕੀਰਤਿ, ਕੁੰਦ (ਬਰਦਮਾਨ ਦਾ ਫੁੱਲ), ਗੰਗਾ, ਚਾਂਦਨੀ, ਚਾਵਲ, ਚੂਨਾ, ਚੰਦਨ, ਚੰਦ੍ਰਮਾ, ਧੁੱਪ, ਨਾਰਦ, ਪਾਰਾ, ਪੁੰਨ, ਬਲਦੇਵ, ਮੋਤੀ, ਰਜਤ (ਚਾਂਦੀ), ਰਦ (ਦੰਦ), "ਵਕ (ਬਗੁਲਾ) ੩. ਕਲੰਕ ਰਹਿਤ, ਨਿਰਦੋਸ਼। ੪. ਸੁੰਦਰ। ੫. ਦੇਖੋ, ਉੱਜਲ....
ਕ੍ਰਿ ਵਿ- ਸਾਥ, ਸੰਗ. "ਸਿਆਣਪਾ ਲਖ ਹੋਹਿ ਤ ਇਕੁ ਨ ਚਲੈ ਨਾਲਿ." (ਜਪੁ) "ਨਾਲਿ ਇਆਣੇ ਦੋਸਤੀ." (ਵਾਰ ਆਸਾ ਮਃ ੨)#੨. ਸੰ. ਨਾਲ. ਸੰਗ੍ਯਾ- ਨਲਕੀ. ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੩. ਨਦੀ. ਦੇਖੋ, ਅਖਲੀ ਊਡੀ....
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਦੇਖੋ, ਜਰ. "ਜਰੁ ਆਈ ਜੋਬਨਿ ਹਾਰਿਆ." (ਵਾਰ ਆਸਾ)...
ਦੁਸ਼ਮਨ. ਦੇਖੋ, ਬੈਰੀ....
ਹੋਕੇ. "ਤਿਨ ਜਰੁ ਵੈਰੀ ਨਾਨਕਾ, ਜਿ ਬੁਢੇ ਥੀਇ ਮਰੰਨਿ." (ਵਾਰ ਸੂਹੀ ਮਃ ੧)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਇੱਕ ਰੋਗ. ਸੰ. दद्रु- ਦਦ੍ਰੁ [قوُبا] ਕ਼ੂਬਾ. Ringworm. ਮੈਲਾ ਰਹਿਣ ਅਤੇ ਮੈਲਾ ਪਾਣੀ ਲਗਣ ਤੋਂ ਗਿੱਲਾ ਵਸਤ੍ਰ ਪਹਿਰਨ ਤੋਂ ਲਹੂ ਦੀ ਖਰਾਬੀ ਤੋਂ ਇਹ ਰੋਗ ਹੁੰਦਾ ਹੈ. ਵੈਦਕ ਵਿੱਚ ਇਹ ਛੋਟੇ ਕੁਸ੍ਠਾਂ (ਕੋੜ੍ਹਾਂ) ਅੰਦਰ ਗਿਣਿਆ ਹੈ. ਇਸ ਦੇ ਭੀ ਕੀੜੇ ਹੁੰਦੇ ਹਨ, ਜੋ ਖੁਰਕਣ ਤੋਂ ਵਧਦੇ ਰਹਿਂਦੇ ਹਨ. ਦੱਦ ਵਿੱਚ ਮੱਠੀ ਮੱਠੀ ਖਾਜ ਉਠਦੀ ਹੈ. ਜਾਦਾ ਖੁਰਕਣ ਤੋਂ ਤੁਚਾ ਉੱਚੜ ਜਾਂਦੀ ਹੈ, ਪਾਣੀ ਨਿਕਲਨ ਲਗਦਾ ਹੈ ਅਤੇ ਜਲਨ ਪੈਦਾ ਹੁੰਦੀ ਹੈ. ਇਸ ਤੋਂ ਛੁਟਕਾਰਾ ਪਾਉਣ ਦਾ ਉਪਾਉ ਇਹ ਹੈ ਕਿ ਗੰਧਕ ਦੇ ਸਬੂਣ ਨਾਲ ਦੱਦ ਵਾਲਾ ਥਾਂ ਧੋਕੇ ਹੇਠ ਲਿਖੀ ਦਵਾ ਵਰਤਣੀ ਚਾਹੀਏ.#ਕੱਥ, ਮਾਜੂ, ਗੰਧਕ, ਤੇਲੀਆ ਸੁਹਾਗਾ, ਚੌਹਾਂ ਨੂੰ ਕਪੜਛਾਣ ਕਰਕੇ ਕੂੰਡੇ ਵਿੱਚ ਪਾਣੀ ਦੇ ਛਿੱਟੇ ਦੇਕੇ ਅਜੇਹਾ ਘੋਟੇ ਜੋ ਲੇਸ ਛੱਡ ਦੇਣ. ਇਸ ਦੀਆਂ ਗੋਲੀਆਂ ਵੱਟਕੇ ਛਾਵੇਂ ਸੁਕਾ ਲੈਣੀਆਂ. ਇਹ ਗੋਲੀ ਪਾਣੀ ਨਾਲ ਘਸਾਕੇ ਦੱਦ ਉੱਪਰ ਲੇਪ ਕਰਨੀ ਅਰ ਜਦ ਤੀਕ ਦਵਾ ਖੁਸ਼ਕ ਨਾ ਹੋ ਜਾਵੇ ਵਸਤ੍ਰ ਨਾਲ ਅੰਗ ਨਹੀਂ ਢਕਣਾ ਚਾਹੀਏ.#ਸੰਘਾੜੇ ਦਾ ਆਟਾ ਛੀ ਮਾਸ਼ੇ, ਅਫੀਮ ਇੱਕ ਮਾਸ਼ਾ, ਦੋਹਾਂ ਨੂੰ ਕਾਗਜੀ ਨਿੰਬੂ ਦੇ ਰਸ ਵਿੱਚ ਚੰਗੀ ਤਰਾਂ ਘੋਟਕੇ ਲੇਪ ਕਰਨਾ.#ਚਰਾਇਤਾ ਆਦਿ ਲਹੂ ਸਾਫ ਕਰਨ ਵਾਲੀਆਂ ਔਖਧਾਂ ਵਰਤਣੀਆਂ ਗੁਣਕਾਰੀ ਹਨ. ਦੱਦ ਦੇ ਰੋਗੀ ਨੂੰ ਲਹੂ ਵਿੱਚ ਜੋਸ਼ ਕਰਨ ਵਾਲੇ ਤੀਖਣ ਪਦਾਰਥ ਨਹੀਂ ਵਰਤਣੇ ਚਾਹੀਦੇ....
ਸੰਗ੍ਯਾ- ਜੋ ਪਦਾਰਥਾਂ ਵੱਲ ਮਨ ਦੀ ਵ੍ਰਿੱਤੀ ਲੈ ਜਾਵੇ. ਨਯਨ. ਅੱਖ. ਚਸ਼ਮ. ਚਕ੍ਸ਼੍ਰ. "ਨੇਤ੍ਰ ਪੁਨੀਤ ਪੇਖਤ ਹੀ ਦਰਸ." (ਗਉ ਮਃ ੫) ੨. ਮਧਾਣੀ ਨੂੰ ਲਪੇਟੀ ਰੱਸੀ। ੩. ਬਿਰਛ ਦੀ ਜੜ। ੪. ਨਾੜੀ. ਰਗ। ੫. ਰਬ। ੬. ਦੋ ਸੰਖ੍ਯਾ ਬੋਧਕ, ਕ੍ਯੋਂਕਿ ਨੇਤ੍ਰ ਦੋ ਹੁੰਦੇ ਹਨ....
ਸੰਗ੍ਯਾ- ਵ੍ਰਿੱਧਪਨ. ਵ੍ਰਿਧਾਵਸ੍ਥਾ....
ਦੇਖੋ, ਬੁਢਾ। ੨. ਦੇਖੋ, ਬੁੱਢਾ ਬਾਬਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [کمزور] ਵਿ- ਨਿਰਬਲ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....