mrigacharama, mrigachhālāम्रिगचरम, म्रिगछाला
ਮ੍ਰਿਗ (ਹਰਿਣ) ਦਾ ਚਰ੍ਮ. ਮ੍ਰਿਗ ਦੀ ਖੱਲ." (ਮ੍ਰਿਗਛਾਲਾ ਪਰ ਬੈਠੇ ਕਬੀਰ." (ਭੈਰ ਕਬੀਰ) ਅਤ੍ਰਿ ਰਿਖੀ ਲਿਖਦਾ ਹੈ ਕਿ ਸਿੰਗ ਖੁਰਾਂ ਸਮੇਤ ਮ੍ਰਿਗਚਰਮ ਦਾਨ ਕਰਨ ਤੋਂ ੧੦੧ ਕੁਲਾਂ ਦਾ ਉੱਧਾਰ ਹੁੰਦਾ ਹੈ. ਦੇਖੋ, ਅਤ੍ਰਿਸਿਮ੍ਰਿਤਿ ਸ਼ਃ ੩੩੨.
म्रिग (हरिण) दा चर्म. म्रिग दी खॱल." (म्रिगछाला पर बैठे कबीर." (भैर कबीर) अत्रि रिखी लिखदा है कि सिंग खुरां समेत म्रिगचरम दान करन तों १०१ कुलां दा उॱधार हुंदा है. देखो, अत्रिसिम्रिति शः ३३२.
ਸੰ. मृग्. ਧਾ- ਢੂੰਡਣ. ਤਲਾਸ਼ ਕਰਨਾ), ਸ਼ਿਕਾਰ ਕਰਨਾ। ੨. ਸੰਗ੍ਯਾ- ਚਾਰ ਪੈਰ ਵਾਲਾ ਪਸ਼ੂ। ੩. ਰਹਿਣ. "ਮ੍ਰਿਗ ਮੀਨ ਭ੍ਰਿੰਗ ਪਤੰਗ." (ਆਸਾ ਰਵਿਦਾਸ) ੪. ਦੇਖੋ, ਪੁਰੁਖਜਾਤਿ (ਅ)...
ਸੰ. ਸੰਗ੍ਯਾ- ਮ੍ਰਿਗ. ਕੁਰੰਗ. ਹਰਨ....
ਸੰ. खल्ल ਸੰਗ੍ਯਾ- ਟੋਆ। ੨. ਚਾਤਕ. ਪਪੀਹਾ। ੩. ਮਸ਼ਕ. ਚਮੜੇ ਦਾ ਥੈਲਾ. "ਭਉ ਖਲਾ ਅਗਨਿ ਤਪ ਤਾਉ." (ਜਪੁ) ੪. ਚੰਮ. ਚਮੜਾ। ੫. ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ....
ਮ੍ਰਿਗ (ਹਰਿਣ) ਦਾ ਚਰ੍ਮ. ਮ੍ਰਿਗ ਦੀ ਖੱਲ." (ਮ੍ਰਿਗਛਾਲਾ ਪਰ ਬੈਠੇ ਕਬੀਰ." (ਭੈਰ ਕਬੀਰ) ਅਤ੍ਰਿ ਰਿਖੀ ਲਿਖਦਾ ਹੈ ਕਿ ਸਿੰਗ ਖੁਰਾਂ ਸਮੇਤ ਮ੍ਰਿਗਚਰਮ ਦਾਨ ਕਰਨ ਤੋਂ ੧੦੧ ਕੁਲਾਂ ਦਾ ਉੱਧਾਰ ਹੁੰਦਾ ਹੈ. ਦੇਖੋ, ਅਤ੍ਰਿਸਿਮ੍ਰਿਤਿ ਸ਼ਃ ੩੩੨....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਸੰਗ੍ਯਾ- ਬ੍ਰਹ੍ਮਾ ਦਾ ਮਾਨਸਪੁਤ੍ਰ ਇੱਕ ਰਿਖੀ, ਜਿਸ ਦੀ ਸਪ੍ਤ (ਸੱਤ) ਰਿੱਖੀਆਂ ਵਿੱਚ ਗਿਣਤੀ ਹੈ. ਇਸ ਦੀ ਇਸਤ੍ਰੀ ਦਾ ਨਾਉਂ ਅਨੁਸੂਯਾ ਹੈ. ਇਸ ਦੇ ਪੁਤ੍ਰ ਦੱਤਾਤ੍ਰੇਯ, ਦੁਰਵਾਸਾ ਅਤੇ ਸੋਮ ਲਿਖੇ ਹਨ. "ਪੁਨ ਭਏ ਅਤ੍ਰਿ ਰਿਖਿ ਮੁਨਿ ਮਹਾਨ। ਦਸਚਾਰਚਾਰ ਵਿਦਿ੍ਯਾਨਿਧਾਨ." (ਦੱਤਾਵ) ੨. ਦੇਖੋ, ਅਤ੍ਰੀ। ੩. ਸੰ. अतृ. ਵਿ- ਖਾਣ ਵਾਲਾ. ਭਕ੍ਸ਼੍ਕ....
ਦੇਖੋ, ਰਿਖਿ....
ਸੰ. श्रृङ्ग. ਸ਼੍ਰਿੰਗ- ਸੰਗ੍ਯਾ- ਪਰਬਤ ਦੀ ਚੋਟੀ. ਟਿੱਲਾ। ੨. ਪਸ਼ੂ ਆਦਿਕ ਦਾ ਸਿੰਗ....
ਵ੍ਯ- ਸਹਿਤ. ਸਾਥ. ਮਿਲਿਆ ਹੋਇਆ....
ਮ੍ਰਿਗ (ਹਰਿਣ) ਦਾ ਚਰ੍ਮ. ਮ੍ਰਿਗ ਦੀ ਖੱਲ." (ਮ੍ਰਿਗਛਾਲਾ ਪਰ ਬੈਠੇ ਕਬੀਰ." (ਭੈਰ ਕਬੀਰ) ਅਤ੍ਰਿ ਰਿਖੀ ਲਿਖਦਾ ਹੈ ਕਿ ਸਿੰਗ ਖੁਰਾਂ ਸਮੇਤ ਮ੍ਰਿਗਚਰਮ ਦਾਨ ਕਰਨ ਤੋਂ ੧੦੧ ਕੁਲਾਂ ਦਾ ਉੱਧਾਰ ਹੁੰਦਾ ਹੈ. ਦੇਖੋ, ਅਤ੍ਰਿਸਿਮ੍ਰਿਤਿ ਸ਼ਃ ੩੩੨....
ਸੰ. ਸੰਗ੍ਯਾ- ਦੇਣ ਦਾ ਕਰਮ. ਖ਼ੈਰਾਤ. "ਦਾਨ ਦਾਤਾਰਾ ਅਪਰ ਅਪਾਰਾ." (ਰਾਮ ਛੰਤ ਮਃ ੫) "ਘਰਿ ਘਰਿ ਫਿਰਹਿ ਤੂੰ ਮੂੜੇ! ਦਦੈ ਦਾਨ ਨ ਤੁਧੁ ਲਇਆ." (ਆਸਾ ਪਟੀ ਮਃ ੩) ਦਾਨ ਕਰਨ ਦਾ ਗੁਣ ਤੈਂ ਅੰਗੀਕਾਰ ਨਹੀਂ ਕੀਤਾ। ੨. ਉਹ ਵਸਤੁ ਜੋ ਦਾਨ ਵਿੱਚ ਦਿੱਤੀ ਜਾਵੇ। ੩. ਮਹ਼ਿਸੂਲ. ਕਰ. ਟੈਕਸ. "ਰਾਜਾ ਮੰਗੈ ਦਾਨ." (ਆਸਾ ਅਃ ਮਃ ੧) ੪. ਹਾਥੀ ਦਾ ਟਪਕਦਾ ਹੋਇਆ ਮਦ. "ਦਾਨ ਗਜਗੰਡ ਮਹਿ ਸੋਭਤ ਅਪਾਰ ਹੈ." (ਨਾਪ੍ਰ) ੫. ਯਗ੍ਯ. "ਸਹੰਸਰ ਦਾਨ ਦੇ ਇੰਦ੍ਰ ਰੋਆਇਆ." (ਵਾਰ ਰਾਮ ੧. ਮਃ ੧) ੬. ਰਾਜਨੀਤਿ ਦਾ ਇੱਕ ਅੰਗ. ਕੁਝ ਦੇਕੇ ਵੈਰੀ ਨੂੰ ਵਸ਼ ਕਰਨ ਦਾ ਉਪਾਉ। ੭. ਫ਼ਾ. [دانہ] ਦਾਨਹ (ਦਾਣਾ) ਦਾ ਸੰਖੇਪ. ਕਣ. ਅੰਨ ਦਾ ਬੀਜ। ੮. ਦਾਨਿਸਤਨ ਮਸਦਰ ਤੋਂ ਅਮਰ ਹ਼ਾਜਿਰ ਦਾ ਸੀਗ਼ਾ. ਵਿ- ਜਾਣਨ ਵਾਲਾ।. ੯. ਫ਼ਾ. [دان] ਪ੍ਰਤ੍ਯ- ਜੋ ਸ਼ਬਦਾਂ ਦੇ ਅੰਤ ਲਗਕੇ ਰੱਖਣ ਵਾਲਾ, ਵਾਨ ਆਦਿ ਅਰਥ ਦਿੰਦਾ ਹੈ, ਜਿਵੇਂ- ਕ਼ਲਮਦਾਨ. ਜੁਜ਼ਦਾਨ, ਆਤਿਸ਼ਦਾਨ ਆਦਿ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਹੁਤੋ. ਹੋਤਾ. ਹੋਣ ਦਾ ਭੂਤਕਾਲ....