manjhiमंझि
ਮਧ੍ਯ ਮੇ. ਦਰਮਯਾਨ. "ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ." (ਵਾਰ ਮਾਰੂ ੨. ਮਃ ੫) "ਟੀਡੁ ਲਵੈ ਮੰਝਿ ਬਾਰੇ." (ਤੁਖਾ ਬਾਰਹਮਾਹਾ) ੨. ਮੁਝੇ. ਮੈਨੂੰ. "ਮੰਝਿ ਮੁਹਬਤਿ ਨੇਹ." (ਵਾਰ ਜੈਤ)
मध्य मे. दरमयान. "इती मंझि न समावई जे गलि पहिरा हारु." (वार मारू २. मः ५) "टीडु लवै मंझि बारे." (तुखा बारहमाहा) २. मुझे. मैनूं. "मंझि मुहबति नेह." (वार जैत)
ਵਿ- ਵਿਚਾਲਾ। ੨. ਕ੍ਰਿ. ਵਿ- ਅੰਦਰ. ਦਰਮਯਾਨ। ੩. ਸੰਗ੍ਯਾ- ਕਮਰ. ਕਟਿ। ੪. ਵਿਚਾਲੇ ਦੀ ਉਂਗਲ। ੫. ਕਿਸੇ ਵਸ੍ਤੁ ਦਾ ਮਧ੍ਯ ਭਾਗ....
ਫ਼ਾ. [درمِیان] ਕ੍ਰਿ. ਵਿ- ਵਿੱਚ. ਅੰਦਰ....
ਸੰਗ੍ਯਾ- ਇਤਿ. ਸਮਾਪਤੀ. ਹੱਦ. ਅਵਧਿ. "ਸਾਧੁਨ ਹੇਤ ਇਤੀ ਜਿਨ ਕਰੀ." (ਵਿਚਿਤ੍ਰ) ੨. ਵਿ- ਇਸ ਕ਼ਦਰ. ਇਤਨਾ. "ਸਹਾਂ ਨ ਇਤੀ ਦੁਖ." (ਸ. ਫਰੀਦ)...
ਮਧ੍ਯ ਮੇ. ਦਰਮਯਾਨ. "ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ." (ਵਾਰ ਮਾਰੂ ੨. ਮਃ ੫) "ਟੀਡੁ ਲਵੈ ਮੰਝਿ ਬਾਰੇ." (ਤੁਖਾ ਬਾਰਹਮਾਹਾ) ੨. ਮੁਝੇ. ਮੈਨੂੰ. "ਮੰਝਿ ਮੁਹਬਤਿ ਨੇਹ." (ਵਾਰ ਜੈਤ)...
ਗਲ (ਗ੍ਰੀਵਾ) ਮੇ. ਗਲੇ ਵਿੱਚ. "ਗਲਿ ਜੇਵੜੀ ਹਉਮੈ." (ਗਉ ਮਃ ੫) ੨. ਗਲੇ ਸੇ. ਛਾਤੀ ਨਾਲ. "ਗਲਿ ਲਾਵੈਗੋ." (ਕਾਨ ਅਃ ਮਃ ੪)...
ਦੇਖੋ, ਪਹਰਾ....
ਦੇਖੋ, ਹਾਰ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਬਿੰਡਾ. ਝਿੱਲੀ. ਝੀਂਗੁਰ. "ਟੀਢੁ ਲਵੈ ਮੰਝਿ ਬਾਰੇ." (ਤੁਕਾ ਬਾਰਹਮਾਹਾ) ਜੰਗਲ ਵਿੱਚ ਬਿੰਡੇ ਬੋਲਦੇ ਹਨ।...
ਲਪ (ਬਕਵਾਦ) ਕਰਦਾ ਹੈ. ਬੋਲਦਾ ਹੈ. "ਸੰਤ ਕੈ ਦੂਖਨਿ ਕਾਗ ਜਿਉ ਲਵੈ." (ਸੁਖਮਨੀ) ੨. ਕ੍ਰਿ. ਵਿ- ਮੁਕ਼ਾਬਲੇ ਪੁਰ. "ਦੂਸਰ ਲਵੈ ਨ ਲਾਵੈ." (ਵਾਰ ਬਸੰਤ) ੩. ਨੇੜੇ. ਸਮੀਪ. ਕੋਲ. "ਲਵੈ ਨ ਲਾਗਨ ਕਉ ਹੈ ਕਛੂਐ." (ਧਨਾ ਮਃ ੫)...
ਬਾਲ੍ਯ. ਬਾਲਕ. "ਬਾਰੇ ਬੂਢੇ ਤਰੁਨੇ ਭਈਆ, ਸਭਹੂ ਜਮ ਲੇਜਈਹੈ ਰੇ." (ਬਿਲਾ ਕਬੀਰ) ੨. ਬਾਰ (ਜੰਗਲ) ਵਿੱਚ. "ਟੀਡੁ ਲਵੈ ਮੰਝਿ ਬਾਰੇ." (ਭੁਖਾ ਬਾਰਹਮਾਹਾ) ੩. ਬਲਿਹਾਰੇ. "ਤੇਰੇ ਦਰਸ਼ਨ ਕਉ ਹਮ ਬਾਰੇ." (ਸੁਹੀ ਮਃ ੫) ੪. ਬਾਲਾ ਦੇ. ਭਾਵ- ਦੁਰਗਾ ਦੇ. "ਲਖੇ ਹਾਥ ਬਾਰੇ." (ਚੰਡੀ ੨) ਦੇਵੀ ਦੇ ਹੱਥ ਦੇਖੇ। ੫. ਬਾਲੇ. ਸਾੜੇ. ਦਗਧ ਕੀਤੇ। ੬. ਦੇਖੋ, ਬਾਰਹ ੫। ੭. ਫ਼ਾ. [بارے] ਇੱਕ ਵਾਰ. ਏਕ ਦਫਹ। ੮. ਅੰਤ ਨੂੰ. ਆਖ਼ਿਰ....
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....
ਸਰਵ- ਮੈਨੂੰ. ਮੇਰੇ ਤਾਈਂ। ੨. ਮੇਰੇ. "ਕਬੀਰ ਆਈ ਮੁਝਹਿ ਪਹਿ." (ਸ. ਕਬੀਰ) ਮਾਯਾ ਮੇਰੇ ਪਾਸ ਆਈ....
ਮੁਝੇ. ਮੇਰੇ ਤਾਈਂ. "ਸਤਿਗੁਰਿ ਮੈਨੋ ਏਕੁ ਦਿਖਾਇਆ." (ਬਸੰ ਮਃ ੩)...
ਅ਼. [مُہبّت] ਮੁਹੱਬਤ. ਸੰਗ੍ਯਾ- ਹੁਁਬ (ਪਿਆਰ) ਦਾ ਭਾਵ. ਪ੍ਰੇਮ. ਸਨੇਹ. "ਦਿਲਹੁ ਮੁਹਬਤਿ ਜਿਨ੍ਹ, ਸੇਈ ਸਚਿਆ." (ਆਸਾ ਫਰੀਦ) "ਮੁਹਬਤੇ ਮਨਿ ਤਨਿ ਬਸੈ." (ਤਿਲੰ ਮਃ ੫)...
ਸੰਗ੍ਯਾ- ਸ੍ਨੇਹ. ਪ੍ਯਾਰ. ਮੁਹੱਬਤ। ੨. ਤੇਲ. "ਸਪਤ ਸੁਹਾਗਣਿ ਨੇਹ ਚੜਾਵੈਂ." (ਗੁਪ੍ਰਸੂ)...
ਸੰ. ਜਯਤਿ. ਸੰਗ੍ਯਾ- ਵਿਜਯ. ਜੀਤ. ਫ਼ਤੇ। ੨. ਗੁਰੂ ਅਰਜਨ ਸਾਹਿਬ ਦਾ ਸਿੱਖ, ਜੋ ਸਿੰਗਾਰੂ ਦਾ ਭਾਈ ਸੀ. ਇਸ ਨੇ ਗੁਰੂ ਹਰਿਗੋਬਿੰਦ ਸਾਹਿਬ ਦੀ ਸੈਨਾ ਵਿੱਚ ਭਰਤੀ ਹੋਕੇ ਵਡੀ ਵੀਰਤਾ ਦਿਖਾਈ। ੩. ਜੈਤ ਸੇਠ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ. ਜਗਤ ਸੇਠ ਇਸ ਤੋਂ ਭਿੰਨ ਹੈ। ੪. ਦੇਖੋ, ਨਾਰਾਯਣਾ। ੫. ਦੇਖੋ, ਪਟਨਾ....