manduमंडु
ਦੇਖੋ, ਮੰਡ ਧਾ। ੨. ਆਨੰਦ ਅਨੁਭਵ ਕਰਨ ਦੀ ਕ੍ਰਿਯਾ. "ਸੁਖ ਨਾਨਕ ਮਨ ਮਹਿ ਮੰਡੁ." (ਸ਼੍ਰੀ ਮਃ ੫) ੩. ਸੰ. मणहु. ਇੱਕ ਵੈਦਿਕ ਰਿਖੀ.
देखो, मंड धा। २. आनंद अनुभव करन दी क्रिया. "सुख नानक मन महि मंडु." (श्री मः ५) ३. सं. मणहु. इॱक वैदिक रिखी.
ਸੰ. मण्ड. ਧਾ- ਸਿੰਗਾਰਨਾ, ਭੂਸਣ ਸਹਿਤ ਕਰਨਾ, ਖ਼ੁਸ਼ ਕਰਨਾ, ਘੇਰਨਾ, ਵਾਢ ਲਾਉਣਾ, ਵੱਖ ਕਰਨਾ। ੨. ਸੰਗ੍ਯਾ- ਅੰਨ ਦਾ ਰਸ. ਚਾਉਲ ਆਦਿ ਦੀ ਪਿੱਛ. ਮਾਂਡ। ੩. ਆਉਲਾ ਆਮਲਕ। ੪. ਸ਼ਰਾਬ, ਜੋ ਚਾਉਲ ਜੌਂ ਆਦਿ ਦੇ ਸਾੜੇ ਤੋਂ ਬਣਾਈ ਜਾਵੇ। ੫. ਇਰੰਡ ਬਿਰਛ। ੬. ਅਧਰਿੜਕ. ਮਠਾ। ੭. ਡੱਡੂ. ਮੇਂਡਕ। ੮. ਦੇਖੋ, ਮੰਡੁ। ੯. ਮੰਡਨ ਦਾ ਸੰਖੇਪ. "ਸ੍ਰੀ ਸਤਿਗੁਰੁ ਗੋਬਿਁਦਸਿੰਘ ਮੀਰ ਪੀਰ ਸੁਖਮੰਡ (ਪਿੰਗਲਸਾਰ)...
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਸੰ. ਸੰਗ੍ਯਾ- ਬਿਨਾ ਸੰਸਕਾਰ ਉਤਪੰਨ ਹੋਇਆ ਗ੍ਯਾਨ। ੨. ਪ੍ਰਤੱਖ ਗ੍ਯਾਨ। ੩. ਬਿਨਾ ਸੰਸੇ ਗ੍ਯਾਨ। ੪. ਇੱਕ ਗਣਛੰਦ. ਇਸ ਦੇ ਨਾਉਂ "ਅਕਰਾ" "ਅਣਕਾ" "ਅਨਹਦ" "ਸ਼ਸ਼ਿਵਦਨਾ" "ਚੰਡਰਸਾ" ਅਤੇ "ਮਧੁਰਧੁਨਿ" ਭੀ ਹਨ. ਲੱਛਣ- ਚਾਰ ਚਰਣ. ਪ੍ਰਤਿ ਚਰਣ, ਨ, ਯ. , .#ਉਦਾਹਰਣ-#ਅਨਹਦ ਬੱਜੇ। ਧੁਨਿ ਘਨ ਲੱਜੇ,#ਘਣਹਣ ਘੋਰੰ। ਜਣੁ ਬਣ ਮੋਰੰ.#(ਸੂਰਜਾਵ)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਦੇਖੋ, ਮੰਡ ਧਾ। ੨. ਆਨੰਦ ਅਨੁਭਵ ਕਰਨ ਦੀ ਕ੍ਰਿਯਾ. "ਸੁਖ ਨਾਨਕ ਮਨ ਮਹਿ ਮੰਡੁ." (ਸ਼੍ਰੀ ਮਃ ੫) ੩. ਸੰ. मणहु. ਇੱਕ ਵੈਦਿਕ ਰਿਖੀ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਵਿ- ਵੇਦ ਸੰਬੰਧੀ। ੨. ਸੰਗ੍ਯਾ- ਵੇਦਗ੍ਯਾਤਾ ਪੰਡਿਤ। ੩. ਦੇਖੋ, ਵੈਦ੍ਯਕ....
ਦੇਖੋ, ਰਿਖਿ....