mandhānaमंथान
ਦੇਖੋ, ਮਥਾਨ। ੨. ਸੰ. ਸੰਗ੍ਯਾ- ਰਿੜਕਣ ਦਾ ਡੰਡਾ. ਮਧਾਣੀ। ੩. ਸ਼ਿਵ। ੪. ਮੰਦਰਾਚਲ.
देखो, मथान। २. सं. संग्या- रिड़कण दा डंडा. मधाणी। ३. शिव। ४. मंदराचल.
ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਦੋ ਤਗਣ, , .#ਉਦਾਹਰਣ-#ਛਾਜੈ ਮਹਾਂ ਜੋਤ। ਭਾਨੰ ਮਨੋ ਦੋਤ।#ਰਾਜੈ ਮਹਾਂ ਰੂਪ। ਲਾਜੈਂ ਸਭੈ ਭੂਪ ॥ (ਕਲਕੀ)#੨. ਅਧਰਿੜਕ. ਮਠਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਦੰਡ. ਸੋਟਾ. "ਜਮ ਕਾਲੁ ਸਹਹਿ ਸਿਰਿ ਡੰਡਾ ਹੇ." (ਸੋਹਿਲਾ) ੨. ਸੰਨ੍ਯਾਸੀ ਦਾ ਦੰਡ. "ਡੰਡਾ ਮੁੰਦ੍ਰਾ ਖਿੰਥਾ ਆਧਾਰੀ." (ਬਿਲਾ ਕਬੀਰ)...
ਸੰਗ੍ਯਾ- ਮਥਨ ਕਰਨ ਦਾ ਯੰਤ੍ਰ. ਦਹੀਂ ਰਿੜਕਣ ਦਾ ਸੰਦ. ਮੰਥਾਨ, ਮਥਨੀ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਮੰਦਰ ਪਹਾੜ. ਦੇਖੋ, ਮੰਦਰ ੧। ੨. ਭਾਗਲਪੁਰ ਜਿਲੇ ਦਾ ਇੱਕ ਪਹਾੜ....