mandhraमंद्र
ਸੰ. ਸੰਗ੍ਯਾ- - ਗੰਭੀਰ ਧੁਨਿ। ੨. ਮ੍ਰਿਦੰਗ। ੩. ਵਿ- ਮਿੱਠੀ ਅਤੇ ਗੰਭੀਰ ਆਵਾਜ਼ ਵਾਲਾ। ੪. ਦੇਖੋ, ਮੰਦਰ। ੫. ਦੇਖੋ, ਨਾਦ ੬.
सं. संग्या- - गंभीर धुनि। २. म्रिदंग। ३. वि- मिॱठी अते गंभीर आवाज़ वाला। ४. देखो, मंदर। ५. देखो, नाद ६.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿ- ਗਹਰਾ. ਡੂੰਘਾ. ਅਥਾਹ. "ਗੰਭੀਰ ਧੀਰ ਨਾਮ ਹੀਰ." (ਰਾਮ ਪੜਤਾਲ ਮਃ ੫) ੩. ਜਿਸ ਦਾ ਭਾਵ ਜਾਣਨਾ ਔਖਾ ਹੋਵੇ।੩ ਭਾਰੀ. ਵੱਡਾ. ਜੈਸੇ ਗੰਭੀਰਨਾਦ, ਗੰਭੀਰ ਸ੍ਵਰ। ੪. ਸੰਗ੍ਯਾ- ਕਮਲ। ੫. ਇੱਕ ਰੋਗ. ਦੇਖੋ, ਗੰਭੀਰ ੨....
ਸੰਗ੍ਯਾ- ਦੇਖੋ, ਧੁਨੀ। ੨. ਸੰ. ਧ੍ਵਨਿ. ਸ਼ਬਦ. ਨਾਦ. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸ੍ਵਰਾਂ ਦਾ ਆਲਾਪ. "ਬਹੁ ਗੁਨਿ ਧੁਨਿ, ਮੁਨਿ ਜਨ ਖਟਬੇਤੇ." (ਆਸਾ ਮਃ ੫) ਸੰਗੀਤ ਵਿਦ੍ਯਾ ਦੇ ਗੁਣੀ ਅਤੇ ਖਟਸ਼ਾਸਤ੍ਰਵੇੱਤਾ ਮੁਨਿਜਨ....
ਸੰ. मृदङ्ग. ਮ੍ਰਿਦੰਗ. ਸੰਗ੍ਯਾ- ਢੋਲ ਦੇ ਆਕਾਰ ਦਾ ਇੱਕ ਵਾਜਾ, ਜੋ ਮੱਧਭਾਗ ਤੋਂ ਮੋਟਾ ਅਤੇ ਦੋਹਾਂ ਸਿਰਿਆਂ ਤੋਂ ਪਤਲਾ ਹੁੰਦਾ ਹੈ.¹ ਇਹ ਚੰਮ ਨਾਲ ਮੜ੍ਹਿਆ ਅਤੇ ਚੰਮ ਦੀ ਵੱਧਰੀਆਂ ਨਾਲ ਖਿੱਚਿਆ ਜਾਂਦਾ ਹੈ. ਇਸ ਦਾ ਸੱਜਾ ਪੁੜਾ ਸਿਆਹੀ ਵਾਲਾ ਅਤੇ ਖੱਬੇ ਪਾਸੇ ਦਾ ਖਾਲੀ ਹੁੰਦਾ ਹੈ, ਜਿਸ ਪੁਰ ਆਟਾ ਲਾਈਦਾ ਹੈ. "ਬਾਜੇ ਬਜਹਿ" ਮ੍ਰਿਦੰਗ ਅਨਾਹਦ." (ਮਲਾ ਪੜਤਾਲ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ. [آواز] ਸੰਗ੍ਯਾ- ਧੁਨਿ. ਸ਼ਬਦ। ੨. ਸੱਦ. ਪੁਕਾਰ। ੩. ਦੇਖੋ, ਆਵਾਜ ਲੈਣੀ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਮਦ੍ਰ....
(ਦੇਖੋ, ਨਦ ਧਾ). ਸੰ. ਸੰਗ੍ਯਾ- ਸ਼ਬਦ. ਧੁਨਿ. "ਨਾਦ ਕੁਰੰਕਹਿ ਬੇਧਿਆ." (ਵਾਰ ਜੈਤ) ਵਿਦ੍ਵਾਨਾਂ ਨੇ ਨਾਦ ਦੇ ਮੁੱਖ ਦੋ ਭੇਦ ਕੀਤੇ ਹਨ. ਇੱਕ ਧ੍ਵਨਿਰੂਪ, ਜੈਸੇ- ਘੰਟੇ ਨਗਾਰੇ ਆਦਿ ਦਾ ਸ਼ਬਦ. ਦੂਜਾ ਵਰਣ- ਰੂਪ, ਜੈਸੇ- ਮਨੁੱਖਾਂ ਦੀ ਬੋਲੀ. ਕਈਆਂ ਨੇ ਤਿੰਨ ਭੇਦ ਥਾਪੇ ਹਨ- ਇੱਕ ਪ੍ਰਾਣੀਭਵ, ਜੋ ਜਾਨਦਾਰ ਜੀਵਾਂ ਤੋਂ ਪੈਦਾ ਹੋਵੇ. ਦੂਜਾ ਅਪ੍ਰਾਣੀ ਭਵ, ਜੋ ਬੇਜਾਨ ਵਸਤੂਆਂ ਤੋਂ ਉਪਜੇ, ਜੈਸੇ ਵੀਣਾ ਆਦਿ ਦੀ ਧੁਨਿ. ਤੀਜਾ ਉਭਯ ਸੰਭਵ ਜੈਸੇ ਬਾਂਸੁਰੀ ਨਫੀਰੀ ਆਦਿ। ੨. ਯੋਗੀਆਂ ਦੇ ਸਿੰਙੀ ਆਦਿ ਸ਼ਬਦ. "ਘਟਿ ਘਟਿ ਵਾਜਹਿ ਨਾਦ." (ਜਪੁ) ੩. ਸੰਖ. "ਤਿਨ੍ਹ੍ਹ ਘਰ ਬ੍ਰਾਹਮਣ ਪੂਰਹਿ ਨਾਦ." (ਵਾਰ ਆਸਾ) ੪. ਸ੍ਵਰਵਿਦ੍ਯਾ. ਸੰਗੀਤ. "ਗੁਰਮੁਖਿ ਨਾਦ ਬੇਦ ਬੀਚਾਰੁ." (ਮਾਰੂ ਸੋਲਹੇ ਮਃ ੩) ੫. ਨਿਘੰਟੁ ਵਿੱਚ ਨਾਦ ਦਾ ਅਰਥ ਕੀਤਾ ਹੈ ਉਸਤਤਿ ਕਰਨ ਯੋਗ੍ਯ. ਜਿਸ ਦੀ ਉਸਤਤਿ ਕਰੀਏ ਉਹ ਨਾਦ ਹੈ। ੬. ਸੰਗੀਤ ਵਿੱਚ ਅਰਥ ਕੀਤਾ ਹੈ- ਨ (ਪ੍ਰਾਣ) ਦ (ਅਗਨਿ). ਸ਼ਰੀਰ ਦੀ ਅਗਨੀ ਦੇ ਸੰਜੋਗ ਤੋਂ ਜੋ ਸ੍ਵਰ ਉਪਜੇ, ਸੋ ਨਾਦ. ਇਸ ਨਾਦ ਦੇ ਤਿੰਨ ਅਸਥਾਨ ਹਨ- ਹ੍ਰਿਦਯ, ਕੰਠ ਅਤੇ ਮਸ੍ਤਕ. ਹ੍ਰਿਦਯ ਵਿੱਚ ਇਸਥਿਤ ਨਾਦ ਦੀ "ਮੰਦ੍ਰ" ਸੰਗ੍ਯਾ ਹੈ, ਕੰਠ ਵਿੱਚ ਨਾਦ ਦੀ "ਮਧ੍ਯਮ" ਸੰਗ੍ਯਾ ਹੈ ਅਤੇ ਮਸ੍ਤਕ ਵਿੱਚ ਇਸਥਿਤ ਨਾਦ "ਤਾਰ" ਹੈ। ੭. ਦੇਖੋ, ਅਨਹਤ ਨਾਦ....