machharāमॱछरा
ਸੰਗ੍ਯਾ- ਮਤਸ੍ਯਲੋਕ (ਪਾਤਾਲ) ਦੀ ਇਸਤ੍ਰੀ. "ਕਹੂੰ ਅੱਛਰਾ ਪੱਛਰਾ ਮੱਛਰਾ ਹੋ" (ਅਕਾਲ) ਸੁੰਦਰ ਅਕ੍ਸ਼ਿ ਵਾਲੀ ਮਰ੍ਤ੍ਯਲੋਕ ਦੀ, ਅਪਸਰਾ ਸ੍ਵਰਗ ਦੀ, ਅਤੇ ਪਾਤਾਲ ਦੀ ਇਸਤ੍ਰੀ ਹੋਂ.
संग्या- मतस्यलोक (पाताल) दी इसत्री. "कहूं अॱछरा पॱछरा मॱछरा हो" (अकाल) सुंदर अक्शि वाली मर्त्यलोक दी, अपसरा स्वरग दी, अते पाताल दी इसत्री हों.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਪ੍ਰਿਥਿਵੀ ਦੇ ਹੇਠਲਾ ਲੋਕ। ੨. ਹੇਠਲੇ ਲੋਕਾਂ ਵਿੱਚੋਂ ਸੱਤਵਾਂ ਲੋਕ. "ਪਾਤਾਲ ਪੁਰੀਆ ਲੋਅ ਆਕਾਰਾ." (ਮਾਰੂ ਸੋਲਹੇ ਮਃ ੩) ਦੇਖੋ, ਸਪਤ ਪਾਤਾਲ। ੩. ਦੇਖੋ, ਸਵੈਯੇ ਦਾ ਰੂਪ ੨੭....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੇਖੋ, ਕਹੁਁ. "ਕਹੂੰ ਨ ਭੀਜੈ ਸੰਜਮ ਸੁਆਮੀ." (ਧਨਾ ਮਃ ੫)...
ਸੰ. अप्सरा- ਅਪਸਰਾ. ਸੰਗ੍ਯਾ- ਦੇਵ ਲੋਕ ਦੀ ਇਸਤ੍ਰੀ. ਹੂਰ. ਪਰੀ. ਦੇਖੋ, ਅਪਸਰਾ। ੨. ਵਿ- ਸੁੰਦਰ ਅੱਖਾਂ ਵਾਲੀ. ਮ੍ਰਿਗਨੈਨੀ. "ਵਿਲੋਕ ਅੱਛਰਾਨ ਕੋ ਅਪੱਛਰਾ ਲਜਾਵਹੀ." (ਰਾਮਾਵ) ਦੇਖੋ, ਮੱਛਰਾ। ੩. ਸੰ. ਅਕ੍ਸ਼੍ਰਾ. ਸੰਗ੍ਯਾ- ਕਥਨ. ਵਖਿਆਨ (ਵ੍ਯਾਖ੍ਯਾਨ)....
ਸੰਗ੍ਯਾ- ਅਪਸਰਾ. ਪਰੀ. ਹੂਰ. ਦੇਖੋ, ਅਪਸਰਾ ਅਤੇ ਮੱਛਰਾ....
ਸੰਗ੍ਯਾ- ਮਤਸ੍ਯਲੋਕ (ਪਾਤਾਲ) ਦੀ ਇਸਤ੍ਰੀ. "ਕਹੂੰ ਅੱਛਰਾ ਪੱਛਰਾ ਮੱਛਰਾ ਹੋ" (ਅਕਾਲ) ਸੁੰਦਰ ਅਕ੍ਸ਼ਿ ਵਾਲੀ ਮਰ੍ਤ੍ਯਲੋਕ ਦੀ, ਅਪਸਰਾ ਸ੍ਵਰਗ ਦੀ, ਅਤੇ ਪਾਤਾਲ ਦੀ ਇਸਤ੍ਰੀ ਹੋਂ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰ. ਨੇਤ੍ਰ. ਅੱਖ। ੨. ਦੋ ਦੀ ਗਿਣਤੀ. ਦੋ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰ. अप्सरस्. ਸੰਗ੍ਯਾ- ਅਪ (ਪਾਣੀ) ਵਿਚੋਂ ਨਿਕਲਨੇ ਵਾਲੀ. ਰਾਮਾਇਣ ਅਤੇ ਪੁਰਾਣਾ ਵਿੱਚ ਲਿਖਿਆ ਹੈ ਕਿ ਸਮੁਦੰਰ ਰਿੜਕਨ ਤੋਂ ਅਪਸਰਾ ਨਿਕਲੀਆਂ ਹਨ. ਵੇਦਾਂ ਵਿੱਚ ਇਨ੍ਹਾਂ ਦਾ ਬਹੁਤ ਹਾਲ ਨਹੀਂ, ਕੇਵਲ ਉਰਵਸ਼ੀ ਆਦਿ ਦਾ ਹੀ ਜਿਕਰ ਹੈ. ਮਨੂ ਲਿਖਦਾ ਹੈ ਕਿ ਇਹ ੭. ਮਨੂਆਂ ਨੇ ਉਤਪੰਨ ਕੀਤੀਆਂ ਅਤੇ ਸਭਨਾਂ ਦੀਆਂ ਸਾਂਝੀਆਂ ਸਮਝੀਆਂ ਗਈਆਂ ਹਨ. ਵਾਯੁ ਪੁਰਾਣ ਵਿੱਚ ੧੪. ਅਤੇ ਹਰਿਵੰਸ਼ ਵਿੱਚ ੭. ਦਾ ਹਾਲ ਹੈ, ਅਰ ਇਨ੍ਹਾਂ ਦੇ ਵੈਦਿਕ ਅਤੇ ਲੌਕਿਕ ਦੋ ਭੇਦ ਮੰਨੇ ਹਨ. ਵੈਦਿਕ ੧੦. ਅਤੇ ਲੌਕਿਕ ੩੪. ਇਨ੍ਹਾਂ ਨੇ ਆਪਣੀ ਮੋਹਨਸ਼ਕਤਿ ਨਾਲ ਕਈ ਰਿਖੀਆਂ ਦਾ ਤਪ ਭੰਗ ਕੀਤਾ ਹੈ. ਕਾਸ਼ੀਖੰਡ ਵਿੱਚ ਲਿਖਿਆ ਹੈ ਕਿ ਗਿਣਤੀ ਵਿੱਚ ਏਹ ੩੫੦੦੦੦੦੦੦ ਹਨ. ਪਰ ਸਭ ਤੋਂ ਵਧੀਕ ਕੀਰਤਿ ਵਾਲੀਆਂ ਕੇਵਲ ੧੦੬੦ ਹੀ ਹਨ. ਰਾਮਾਇਣ ਵਿੱਚ ਇਨ੍ਹਾਂ ਦੀ ਗਿਣਤੀ ਸੱਠ ਕਰੋੜ ਹੈ. ਏਹ ਸੁਰਗ (ਸ੍ਵਰਗ) ਲੋਕ ਵਿੱਚ ਉਨ੍ਹਾਂ ਯੋਧਿਆਂ ਨੂੰ ਮਿਲਦੀਆਂ ਹਨ, ਜੋ ਯੁੱਧ ਵਿੱਚ ਨਿਰਭੈ ਲੜਦੇ ਮਰ ਗਏ ਹੋਣ.¹ ਅਪਸਰਾ ਵਿੱਚ ਸ਼ਕਲ ਬਦਲਨ ਦੀ ਭੀ ਸਮਰਥ ਹੈ. ਏਹ ਸ਼ਤਰੰਜ ਅਤੇ ਚੌਪਟ ਦੀਆਂ ਚਾਲਾਂ ਅਤੇ ਜਾਦੂ ਬਹੁਤ ਜਾਣਦੀਆਂ ਹਨ. ਅਥਰਵ ਵੇਦ ਵਿੱਚ ਇਨ੍ਹਾਂ ਦੇ ਜਾਦੂਆਂ ਨੂੰ ਰੋਕਣ ਲਈ ਕਈ ਮੰਤ੍ਰ ਜੰਤ੍ਰ ਦਿੱਤੇ ਹਨ. "ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ." (ਮਲਾ ਪੜਤਾਲ ਮਃ ੫)...
ਦੇਖੋ, ਸੁਰਗ. "ਨਚ ਦੁਰਲਭੰ ਸ੍ਵਰਗਰਾਜਨਹ." (ਸਹਸ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਹੋਵੇਂ ਭਵੰਤੁ। ੨. ਅਹੰ. ਮੈ. ਹੌਂ। ੩. ਹਾਂ. ਹੂੰ. "ਮੈ ਜੀ ਨਾਮਾ ਹੋਂ ਜੀ." (ਧਨਾ ਨਾਮਦੇਵ)...