yatiयति
ਸੰ. ਸੰਗ੍ਯਾ- ਮੁਕ੍ਤਿ ਵਾਸਤੇ ਯਤਨ ਕਰਨ ਵਾਲਾ, ਸਾਧੁ। ੨. ਇੰਦ੍ਰੀਆਂ ਨੂੰ ਵਿਕਾਰਾਂ ਤੋਂ ਰੋਕਣ ਵਾਲਾ ਅਭਿਆਸੀ। ੩. ਛੰਦਪਾਠ ਵਿੱਚ ਜ਼ਬਾਨ ਦੇ ਰੁਕਣ ਦਾ ਅਸਥਾਨ, ਪਾਠ ਦਾ ਠਹਿਰਾਉ. ਵਿਸ਼੍ਰਾਮ. ਜੈਸੇ ਦੋਹਾ ਛੰਦ ਦੀ ਪਹਿਲੀ ਯਤਿ ਤੇਰਾਂ ਮਾਤ੍ਰਾ ਪੁਰ ਹੈ ਅਰ ਅਨੰਗਸ਼ੇਖਰ ਦੀ ਯਤਿ ਅੱਠ ਅੱਠ ਅੱਖਰਾਂ ਤੇ ਹੈ, ਆਦਿ.
सं. संग्या- मुक्ति वासते यतन करन वाला, साधु। २. इंद्रीआं नूं विकारां तों रोकण वाला अभिआसी। ३. छंदपाठ विॱच ज़बान दे रुकण दा असथान, पाठ दा ठहिराउ. विश्राम. जैसे दोहा छंद दी पहिली यति तेरां मात्रा पुर है अर अनंगशेखर दी यति अॱठ अॱठ अॱखरां ते है, आदि.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮੁਕਤਿ....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਸੰ. यत्न. ਸੰਗ੍ਯਾ- ਜਤਨ. ਉਪਾਯ. ਕੋਸ਼ਿਸ਼...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਜੋ ਪਰਾਏ ਕਾਰਜ ਨੂੰ ਸਿੱਧ ਕਰੇ. ਉਪਕਾਰੀ। ੨. ਉੱਤਮ. ਸ਼੍ਰੇਸ੍ਠ. ਭਲਾ. ਨੇਕ। ੩. ਮਨੋਹਰ. ਸੁੰਦਰ। ੪. ਕੁਲੀਨ। ੫. ਯੋਗ੍ਯ. ਲਾਇਕ। ੬. ਸੰਗ੍ਯਾ- ਗੁਰੁ ਨਾਨਕ ਦੇਵ. "ਉਤਮ ਸਲੋਕ ਸਾਧੁ ਕੇ ਬਚਨ." (ਸੁਖਮਨੀ) ੭. ਵ੍ਯ- ਧਨ੍ਯ. ਵਾਹਵਾ. ਸ਼ਾਬਾਸ਼। ੮. ਸੰ. ਦੇਖੋ, ਸਾਧ੍ਯ....
ਸੰ. अभ्यासिन- ਅਭ੍ਯਾਸੀ. ਵਿ- ਮਸ਼ਕ ਕਰਨ ਵਾਲਾ. ਸਾਧਨਾ ਕਰਨ ਵਾਲਾ....
ਫ਼ਾ. [زبان] ਸੰਗ੍ਯਾ- ਰਸਨਾ. ਜੀਭ। ੨. ਭਾਸਾ. ਬੋਲੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਦੇਖੋ, ਬਿਸਰਾਮ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਦੇਖੋ, ਦੋਹਰਾ ੨....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਸੰ. ਸੰਗ੍ਯਾ- ਮੁਕ੍ਤਿ ਵਾਸਤੇ ਯਤਨ ਕਰਨ ਵਾਲਾ, ਸਾਧੁ। ੨. ਇੰਦ੍ਰੀਆਂ ਨੂੰ ਵਿਕਾਰਾਂ ਤੋਂ ਰੋਕਣ ਵਾਲਾ ਅਭਿਆਸੀ। ੩. ਛੰਦਪਾਠ ਵਿੱਚ ਜ਼ਬਾਨ ਦੇ ਰੁਕਣ ਦਾ ਅਸਥਾਨ, ਪਾਠ ਦਾ ਠਹਿਰਾਉ. ਵਿਸ਼੍ਰਾਮ. ਜੈਸੇ ਦੋਹਾ ਛੰਦ ਦੀ ਪਹਿਲੀ ਯਤਿ ਤੇਰਾਂ ਮਾਤ੍ਰਾ ਪੁਰ ਹੈ ਅਰ ਅਨੰਗਸ਼ੇਖਰ ਦੀ ਯਤਿ ਅੱਠ ਅੱਠ ਅੱਖਰਾਂ ਤੇ ਹੈ, ਆਦਿ....
ਦੇਖੋ, ਤੇਰਹ....
ਸੰ. ਸੰਗ੍ਯਾ- ਅੱਖਰ ਦੇ ਉੱਚਾਰਣ ਵਿੱਚ ਜੋ ਸਮਾਂ ਲਗਦਾ ਹੈ, ਉਸ ਨੂੰ "ਮਾਤ੍ਰਾ" ਆਖਦੇ ਹਨ. ਪਿੰਗਲਗ੍ਰੰਥਾਂ ਵਿੱਚ ਕਲ, ਕਲਾ, ਮੱਤ, ਮੱਤਾ ਆਦਿ ਮਾਤ੍ਰਾ ਦੇ ਨਾਮ ਹਨ. "ਗਿਣੈ ਵੀਰ ਮਾਤ੍ਰਾ ਕਲੀ ਏਕ ਰਾਨੈ." (ਰੂਪਦੀਪ) ੨. ਸ੍ਵਰ ਅੱਖਰਾਂ ਦੇ ਵ੍ਯੰਜਨਾ ਨਾਲ ਲੱਗੇ ਚਿੰਨ੍ਹ. ਲਗ. (ਾ) (ਿ) (ੀ) (ੁ) (ੂ) (ੇ) (ੈ) (ੋ) (ੌ) (ੰ) (ਃ)। ੩. ਇੰਦ੍ਰੀਆਂ ਦੀਆਂ ਵ੍ਰਿੱਤੀਆਂ, ਜਿਨ੍ਹਾਂ ਦ੍ਵਾਰਾ ਵਿਸੇ ਜਾਣੇ ਜਾਂਦੇ ਹਨ. "ਏਕੈ ਰਸ ਮਾਤ੍ਰਾ ਕੇ ਰਾਤਾ." (ਦੱਤਾਵ) ੪. ਹੱਦ. ਸੀਮਾਂ. ਅਵਧਿ. "ਜੀਵਨ ਕੇ ਬਲ ਕੀ ਪਰ ਮਾਤ੍ਰਾ." (ਕ੍ਰਿਸ਼ਨਾਵ) ੫. ਉਦਾਸੀਨ ਸਾਧੂਆਂ ਦੇ ਨਿਯਮ ਪ੍ਰਗਟ ਕਰਣ ਵਾਲੇ ਮੰਤ੍ਰ, ਜੋ ਸ਼੍ਰੀ ਗੁਰੂ ਨਾਨਕ ਦੇਵ, ਬਾਬਾ ਸ਼੍ਰੀ ਚੰਦ ਜੀ, ਬਾਬਾ ਗੁਰਦਿੱਤਾ ਜੀ, ਸੰਤ ਅਲਮਸਤ ਜੀ ਅਤੇ ਫੂਲਸਾਹਿਬ ਆਦਿਕਾਂ ਦੇ ਨਾਮ ਤੋਂ ਰਚੇ ਗਏ ਹਨ.¹ ਮਾਤ੍ਰਾ ਦਾ ਕੁਝ ਨਮੂਨਾ ਇਹ ਹੈ- ਮਾਤ੍ਰਾ ਗੁਰੂ ਨਾਨਕਦੇਵ ਜੀ ਕੀ-#ਪ੍ਰਿਥਮ ਗੁਰੁ ਕੋ ਨਮਸਕਾਰ। ਸਗਲ ਜਗਤ ਜਾਕੇ ਆਧਾਰ।#ਓਅੰਕਾਰ ਕੀ ਰਾਹ ਚਲਾਈ। ਸਤਿਗੁਰੁ ਹੋਏ ਆਪ ਸਹਾਈ।#ਓਅੰ ਆਦਿ ਉਦਾਸੀ ਆਇ। ਸਤਿਨਾਮ ਕਾ ਜਾਪ ਜਪਾਇ।#ਓਅੰ ਆਦਿ ਉਦਾਸੀ ਆਏ। ਉਦਾਸਧਰਮ ਕਾ ਰਾਹ ਚਲਾਏ।#ਓਅੰ ਅੱਖਰ ਨਾਮ ਉਦਾਸੀ। ਸੋਹੰ ਅੱਖਰ ਨਾਮ ਸੰਨ੍ਯਾਸੀ।#ਓਅੰ ਸੋਹੰ ਆਪੋ ਆਪ। ਆਪ ਜਪਾਏ ਸੋਹੰ ਕਾ ਜਾਪ।#ਉਦਾਸ ਮਾਰਗ ਮੇ ਰਹੇ ਉਦਾਸੀ। ਨਾਨਕ ਸੋ ਕਹੀਏ ਉਦਾਸੀ। ×××#ਮਾਤ੍ਰਾ ਬਾਬੇ ਸ਼੍ਰੀ ਚੰਦ ਜਤੀ ਜੀ ਕਾ-²#ਗੁਰੁ ਅਬਿਨਾਸੀ ਖੇਲ ਰਚਾਯਾ। ਅਗਮਨਿਗਮ³ ਕਾ ਪੰਥ ਬਤਾਯਾ। ਗਿਆਨ ਕੀ ਗੋਦੜੀ ਖਿਮਾ ਕੀ ਟੋਪੀ। ਜਤ ਕਾ ਆੜਬੰਦ ਸੀਲ ਲਿੰਗੋਟੀ।#ਅਕਾਲ ਖਿੰਥਾ ਨਿਰਾਸ ਝੋਲੀ। ਜੁਗਤ ਕਾ ਟੋਪ ਗੁਰਮੁਖੀ ਬੋਲੀ।#ਧਰਮ ਕਾ ਚੋਲਾ ਸਤ ਕੀ ਸੇਲੀ। ਮਰਯਾਦ ਮੇਖਲੀ ਲੈ ਗਲੇ ਸੇਲੀ। × × × × × ×#ਸਾਹ ਸੁਪੈਦ ਜਰਦ ਸੁਰਖਾਈ ਜੋ ਲੈ ਪਹਿਰੈ ਸੋ ਗੁਰਭਾਈ।× × × × × ×#ਨਾਨਕਪੂਤਾ ਸ਼੍ਰੀਚੰਦ ਬੋਲੇ। ਜੁਗਤ ਪਛਾਣੇ ਤਤੁ ਵਿਰੋਲੇ।#ਐਸੀਮਾਤ੍ਰਾ⁴ ਲੈ ਪਹਿਰੈ ਕੋਇ। ਆਵਾਗਵਣ ਮਿਟਾਵੈ ਸੋਇ.#੬. ਤੀਜਾ ਕਾਰਕ. ਮਾਤਾ ਨੇ. ਮਾਤਾ ਕਰਕੇ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਇੱਕ ਵਰਣਿਕ ਛੰਦ. ਇਸ ਦਾ ਨਾਉਂ "ਮਹਾਨਰਾਚ" ਭੀ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ- ਲਘੁ ਗੁਰੁ ਦੇ ਕ੍ਰਮ ਨਾਲ ੩੨ ਅੱਖਰ ਅਤੇ ਅੱਠ ਅੱਠ ਅੱਖਰਾਂ ਤੇ ਚਾਰ ਵਿਸ਼੍ਰਾਮ. ਅਥਵਾ ਜ, ਰ, ਜ, ਰ, ਜ, ਰ, ਜ, ਰ, ਜ, ਰ, ਲ, ਗ. , , , , , , , , , , , .#ਉਦਾਹਰਣ#ਗੁਰੂ ਗੁਬਿੰਦ ਸਿੰਘ ਕੋ ਨਮੋ ਸੁ ਹਾਥ ਜੋਰਕੈ#ਕੁਸ਼ਤ੍ਰੁ ਤੇਜ ਤੋਰ ਜਾਂਹਿ ਪਾਲਿਓ ਹਿੰਦਾਨ ਕੋ,#ਕ੍ਰਿਪਾਲੁ ਸੀਸ ਹਾਥ ਦੈ ਸੁ ਕੀਟ ਤੇ ਕਿਯੇ ਮ੍ਰਿਗੇਂਦ੍ਰ#ਇੰਦ੍ਰਚਾਪ ਲਾਜ ਪੇਖ ਨਾਥ ਕੀ ਕਮਾਨ ਕੋ,#ਭੁਜਾ ਭੁਜੰਗਰਾਜ ਸੀ ਵਿਰਾਜ ਸੀਸ ਕੇਸ਼#ਚੰਦ ਸ਼੍ਯਾਮਤਾ ਨ ਹੋਯ ਤੋ ਮੁਖਾਰਬਿੰਦ ਸਾਨ ਕੋ,#ਅਪਾਰ ਦੂਖ ਟਾਰਕੈ ਨਿਵਾਰਕੈ ਕਲੇਸ਼ ਦਾਸ#ਵਾਸ ਤੋ ਵਿਕੁੰਠ ਤੇਜ ਪੂਰਿਓ ਜਹਾਨ ਕੋ,#(ਅਧ੍ਯਾਤਮ ਰਾਮਾਯਣ ਭਾਈ ਗੁਲਾਮ ਸਿੰਘ ਕ੍ਰਿਤ)...
ਦੇਖੋ, ਅਠ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...