yādhadhāshta, yādhadhāshataयाददाश्त, याददाशत
ਫ਼ਾ. [یادداشت] ਸੰਗ੍ਯਾ- ਯਾਦ (ਸ੍ਮਰਣ) ਰੱਖਣ ਦਾ ਭਾਵ. ਸਿਮ੍ਰਿਤਿ. ਚੇਤਾ.
फ़ा. [یادداشت] संग्या- याद (स्मरण) रॱखण दा भाव. सिम्रिति. चेता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [یاد] ਸੰਗ੍ਯਾ- ਸਮਰਣ. ਸਿਮਰਣ. ਚੇਤਾ। ੨. ਵਿ- ਕੰਠਾਗ੍ਰ. ਹ਼ਿਫਜ਼....
ਦੇਖੋ, ਸਿਮਰਣ। ੨. ਇੱਕ ਸ਼ਬਦਾਲੰਕਾਰ. ਜਾਣੇ ਹੋਏ ਪਦਾਰਥ ਤੁੱਲ ਕਿਸੀ ਦੂਜੀ ਵਸਤੂ ਨੂੰ ਵੇਖਕੇ ਉਸ ਦੀ ਸਿਮ੍ਰਿਤਿ ਹੋਣੀ "ਸ੍ਮਰਣ" ਅਲੰਕਾਰ ਹੈ.#ਉਦਾਹਰਣ-#ਸ੍ਰੀ ਨਾਨਕ ਦਰਬਾਰ ਮੇ ਸੁਨ ਮਰਦਾਨਾ ਤਾਨ,#ਸਭ ਦੇਵਨ ਸਮਰਣ ਕਿਯੋ ਹਾਹਾ ਹੂਹੂ ਗਾਨ.#ਚਖ ਚੌਂਧਕ ਚਪਲਾ ਚਮਕ ਪਾਵਸ ਸਮਯ ਨਿਹਾਰ,#ਯਾਦਾਈ ਦਸ਼ਮੇਸ਼ ਕੀ ਤੇਜਪੁੰਜ ਤਰਵਾਰ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. स्मृति ਸ੍ਮ੍ਰਿਤਿ. ਸੰਗ੍ਯਾ- ਚੇਤਾ. ਯਾਦਦਾਸ਼੍ਤ. ਯਾਦਗੀਰੀ। ੨. ਰਿਖੀਆਂ ਦੇ ਲਿਖੇ ਹੋਏ ਉਹ ਧਰਮਗ੍ਰੰਥ, ਜੋ ਉਨ੍ਹਾਂ ਨੇ ਵੇਦਵਾਕਾਂ ਨੂੰ ਅਥਵਾ ਬਜੁਰਗਾਂ ਦੇ ਉਪਦੇਸ਼ਾਂ ਨੂੰ ਚੇਤੇ ਕਰਕੇ ਲਿਖੇ ਹਨ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ੩੧ ਹਨ ਇਨ੍ਹਾਂ ਦੇ ਅੰਦਰ ਹੀ ਅਠਾਰਾਂ ਅਤੇ ਅਠਾਈ ਆ ਜਾਂਦੀਆਂ ਹਨ-#ਮਨੁਸਿਮ੍ਰਿਤਿ, ਯਾਗ੍ਯਵਲਕ੍ਯ, ਲਘੁਅਤ੍ਰਿ, ਅਤ੍ਰਿ, ਵ੍ਰਿੱਧ ਅਤ੍ਰਿ, ਵਿਸਨੁ, ਲਘੁਹਾਰੀਤ, ਵ੍ਰਿੱਧ ਹਾਰੀਤ, ਔਸ਼ਨਸ, ਔਸ਼ਨਸ ਸੰਹਿਤਾ, ਆਂਗਿਰਸ, ਯਮ, ਆਪਸਤੰਬ, ਸੰਵਰ੍ਤ, ਕਾਤ੍ਯਾਯਨ, ਵ੍ਰਿਹਸਪਤਿ, ਪਾਰਾਸ਼ਰ, ਵ੍ਰਿਹਤਪਾਰਾਸ਼ਰੀ, ਵ੍ਯਾਸ, ਲਘੁਵ੍ਯਾਸ, ਸ਼ੰਖ, ਲਿਖਿਤ, ਦਕ੍ਸ਼੍, ਗੌਤਮ, ਵ੍ਰਿੱਧ ਗੌਤਮ, ਸ਼ਾਤਾਤਪ, ਵਾਸਿਸ੍ਠ, ਪੁਲਸ੍ਤ੍ਯ, ਬੁਧ, ਕਸ਼੍ਯਪ, ਅਤੇ ਨਾਰਦ ਸਿਮ੍ਰਿਤਿ. "ਸਾਸਤ੍ਰ ਸਿੰਮ੍ਰਿਤ ਬਿਨਸਹਿਗੇ ਬੇਦਾ." (ਗਉ ਅਃ ਮਃ ੫) "ਕੋਟਿ ਸਿਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤ." (ਜਾਪੁ)...
ਸੰਗ੍ਯਾ- ਚਿੰਤਨ ਦਾ ਭਾਵ. "ਚੇਤਾ ਵਤ੍ਰ." (ਵਾਰ ਰਾਮ ੧. ਮਃ ੧. ) ਕਰਤਾਰ ਦਾ ਯਾਦ ਕਰਨਾ, ਜਮੀਨ ਦੀ ਵਤ੍ਰ ਹੈ. "ਗਗਨਮੰਡਲ ਮਹਿ ਰਾਖੈ ਚੇਤਾ." (ਰਤਨਮਾਲਾ ਬੰਨੋ) ਦਿਮਾਗ ਵਿੱਚ ਵਾਹਿਗੁਰੂ ਦਾ ਧਿਆਨ ਰਖਦਾ ਹੈ. "ਦਾਸ ਜਾਨ ਚਿਤ ਚੇਤੇ ਕਰੀਐ." (ਨਾਪ੍ਰ)...