yānaयान
ਸੰ. ਸੰਗ੍ਯਾ- ਗਮਨ. ਜਾਣਾ। ੨. ਹਮਲਾ. ਆਕ੍ਰਮਣ. ਧਾਵਾ। ੩. ਜਾਣ ਦਾ ਸਾਧਨ ਰਥ ਘੋੜਾ ਆਦਿ ਸਵਾਰੀ. ਦੇਖੋ, ਯਾ ਧਾ.
सं. संग्या- गमन. जाणा। २. हमला. आक्रमण. धावा। ३. जाण दा साधन रथ घोड़ा आदि सवारी. देखो, या धा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜਾਣਾ. ਚਲਨਾ. ਯਾਤ੍ਰਾ (ਸਫਰ) ਕਰਨਾ....
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਅ਼. [حملہ] ਹ਼ਮਲਹ. ਸੰਗ੍ਯਾ- ਧਾਵਾ. ਹੱਲਾ. ਝਪਟ....
ਸੰ. ਸੰਗ੍ਯਾ- ਹੱਲਾ. ਚੜ੍ਹਾਈ। ੨. ਹੱਦ ਨੂੰ ਲੰਘਣ ਦੀ ਕ੍ਰਿਯਾ....
ਸੰਗ੍ਯਾ- ਦੌੜ, ਭਾਜ। ੨. ਹੱਲਾ. ਹ਼ਮਲਾ ਦੇਖੋ, ਧਾਵ। ੩. ਸੰ. ਧਵ. ਮਹੂਆ L. Bassia latifolia. ਇਸ ਦੇ ਫੁੱਲਾਂ ਦਾ ਰਸ ਨਸ਼ੀਲਾ ਹੁੰਦਾ ਹੈ. ਇਹ ਸ਼ਰਾਬ ਦਾ ਇੱਕ ਪ੍ਰਸਿੱਧ ਮਸਾਲਾ ਹੈ. "ਗੁੜ ਕਰਿ ਗਿਆਨੁ ਧਿਆਨੁ ਕਰਿ ਧਾਵੈ." (ਆਸਾ ਮਃ ੧)...
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਸੰਗ੍ਯਾ- ਸਾਧਨ ਦੀ ਸਾਮਗ੍ਰੀ। ੨. ਨਿਮਿੱਤ ਕਾਰਣ. ਜੈਸੇ ਰੋਟੀ ਦਾ ਸਾਧਨ ਅਗਨੀ, ਅੰਨ ਆਦਿ। ੩. ਯਤਨ. ਕੋਸ਼ਿਸ਼। ੪. ਸੰਦ. ਔਜ਼ਾਰ. "ਕਾਰੀਗਰ ਨਿਜ ਸਾਧਨ ਸਾਰੇ." (ਗੁਪ੍ਰਸੂ) ੫. ਗੁਰੁਬਾਣੀ ਵਿੱਚ ਸਾਧ੍ਵੀ ਲਈ ਸਾਧਨ ਸ਼ਬਦ ਅਨੇਕ ਥਾਂ ਵਰਤਿਆ ਹੈ. "ਸਾਧਨ ਬਿਨਉ ਕਰੈ." (ਤੁਖਾ ਬਾਰਹਮਾਹ) ਦੇਖੋ, ਸਾਧ੍ਵੀ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰਗ੍ਯਾ- ਯਾਨ. ਘੋੜਾ ਰਥ ਆਦਿ, ਜਿਨਾਂ ਉੱਪਰ ਸਵਾਰ ਹੋਈਏ। ੨. ਕ੍ਰਿ. ਵਿ- ਸਵੇਰੇ. ਤੜਕੇ. ਅਮ੍ਰਿਤ ਵੇਲੇ. "ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ." (ਆਸਾ ਮਃ ੫) ੩. ਦੇਖੋ, ਸਵਾਰਣਾ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫)...